< यशायाह 10 >
1 हाय उन पर जो गलत न्याय करते और उन पर दबाव डालने की आज्ञा लिख देते हैं,
੧ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ!
2 कि वे कंगालों को न्याय से दूर कर दें और गरीबों के अधिकारों को छीन लें, जिससे वे विधवाओं को लूट सकें और अनाथों को अपना शिकार बना सकें.
੨ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!
3 क्या करोगे तुम दंड और विनाश के दिन पर, जो दूर से आएगा? तब सहायता के लिए तुम दौड़कर किसके पास जाओगे? और कहां छिपाओगे अपने आपको?
੩ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?
4 बंदियों के बीच चापलूसी और मरे हुओं के बीच छिपने के सिवा कोई भी रास्ता नहीं रह जाएगा. इतना सब होने पर भी, उनका क्रोध नहीं हटेगा, और उनका हाथ उठा रहेगा.
੪ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
5 “अश्शूर पर हाय, जो मेरे क्रोध का सोंटा तथा लाठी है!
੫ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।
6 मैं उसको एक श्रद्धाहीन जाति के विरुद्ध भेजूंगा, और उन लोगों के विरुद्ध जिनसे मैं क्रोधित हूं, उसे आज्ञा दे रहा हूं कि वह इसे उजाड़ दे, लूट ले और गलियों के कीचड़-समान रौंद डाले.
੬ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।
7 किंतु फिर भी उसकी इच्छा यह नहीं और न ही उसके हृदय में ऐसी कोई युक्ति है; परंतु उसका यह उद्देश्य है, कि वह अनेक देशों को नष्ट करे और मिटा डाले.
੭ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।
8 क्योंकि वह यह कहता है, ‘क्या मेरे सब हाकिम राजा नहीं?
੮ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?
9 क्या कलनो कर्कमीश व हामाथ अरपाद के और शमरिया दमेशेक के समान नहीं है?
੯ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?
10 इसलिये कि मेरा हाथ मूर्तियों के राज्य में पहुंच गया है, जिनकी गढ़ी हुई मूर्ति येरूशलेम और शमरिया से अधिक थी—
੧੦ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,
11 क्या मैं येरूशलेम और उसकी मूर्तियों के साथ वही करूंगा जैसा मैंने शमरिया और उसकी मूर्तियों के साथ किया था?’”
੧੧ਜਿਵੇਂ ਮੈਂ ਸਾਮਰਿਯਾ ਅਤੇ ਉਸ ਦੇ ਬੁੱਤਾਂ ਨਾਲ ਕੀਤਾ, ਭਲਾ, ਉਸੇ ਤਰ੍ਹਾਂ ਹੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂ?
12 तब अब ऐसा होगा जब प्रभु ज़ियोन पर्वत और येरूशलेम में अपना सब काम पूरा कर चुके होंगे, तब वे अश्शूर के राजा को उसके विचारों और घमंड को तोड़ देंगे.
੧੨ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।
13 क्योंकि उनका यह मानना था: “‘अपनी ही समझ और बल से राज्य की सीमाओं को मैंने हटाया और उनके धन को लूट लिया.
੧੩ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!
14 देश के लोगों की धन-संपत्ति इस प्रकार कब्जे में की, जिस प्रकार चिड़िया घोंसलों को और बचे हुए अण्डों को इकट्ठा करती है.’”
੧੪ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।
15 क्या कुल्हाड़ी अपनी प्रशंसा करेगी, या आरी स्वयं को जो उसे खींचता है अच्छा होने का दावा करेगी? यह तो उसी प्रकार है जैसे लाठी उसे उठाए जो काठ है ही नहीं, या मुगदर अपने प्रयोक्ता को चलाए!
੧੫ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!
16 तब सर्वशक्तिमान याहवेह, उनके बलवान योद्धाओं को कमजोर कर देंगे; और उनके ऐश्वर्य के नीचे आग की सी जलन होगी.
੧੬ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।
17 इस्राएल की ज्योति आग और पवित्र ज्वाला होगी; और उसके झाड़ आग में जल जाएंगे.
੧੭ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।
18 वे उसके वन और फलदायक उद्यान के वैभव को ऐसे नष्ट कर देंगे, जैसे एक रोगी की देह और प्राण कमजोर होते हैं.
੧੮ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।
19 उसके वन में शेष रह गए वृक्षों की संख्या इतनी अल्प हो जाएगी कि कोई बालक भी इसकी गणना कर लेगा.
੧੯ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।
20 उस दिन इस्राएल के बचे हुए लोग, और याकोब वंश के भागे हुए लोग, अपने मारने वाले पर फिर विश्वास नहीं करेंगे, बल्कि याहवेह इस्राएल के पवित्र परमेश्वर पर भरोसा रखेंगे.
੨੦ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।
21 याकोब में से बचे हुए लोग पराक्रमी परमेश्वर के पास लौट आएंगे.
੨੧ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।
22 क्योंकि हे इस्राएल, चाहे तुम्हारी प्रजा समुद्र के बालू के समान भी हो, किंतु उनमें से कुछ ही बच पाएंगे. लेकिन विनाश पूरे न्याय के साथ होगा.
੨੨ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।
23 क्योंकि विनाश करने का निर्णय प्रभु, सेनाओं के याहवेह ने ले लिया है.
੨੩ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।
24 इसलिये प्रभु, सेनाओं के याहवेह यों कहते हैं: “हे ज़ियोन में रहनेवाले, अश्शूरियों से न डरना; चाहे वे सोंटे से और लाठी से तुम्हें मारें.
੨੪ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।
25 क्योंकि कुछ ही समय में तुम पर मेरा गुस्सा शांत हो जाएगा और मैं उनको नाश कर दूंगा.”
੨੫ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।
26 सर्वशक्तिमान याहवेह उनको चाबुक से ऐसा मारेंगे, जैसा उन्होंने ओरेब की चट्टान पर मिदियान को मारा था. उनकी लाठी समुद्र पर होगी और वे इसे ऐसे उठा लेंगे, जैसे उन्होंने मिस्र में किया था.
੨੬ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੋਰੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।
27 उस दिन उनका बोझ तुम्हारे कंधों से हट जाएगा, और उनका जूआ तुम्हारी गर्दन से; यह जूआ अभिषेक के साथ तोड़ दिया जाएगा.
੨੭ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।
28 उन्होंने अय्याथ पर हमला कर दिया है; और वे मिगरोन में से होकर निकल गये हैं; मिकमाश में उन्होंने अपने हथियार रखे हैं.
੨੮ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!
29 वे घाटी पार करके, “वे गेबा में रात रुकेंगे.” रामाह डरा हुआ है; शाऊल का गिबियाह भाग गया है.
੨੯ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਪਿੰਡ ਨੱਠ ਤੁਰਿਆ!
30 हे गल्लीम की पुत्री, ऊंचे स्वर में चिल्लाओ! हे लयशाह के लोगों, सुनो! हे अनाथोथ, ध्यान दो!
੩੦ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ!
31 मदमेनाह भाग गया है; गीबाम के लोग जाने के लिये तैयार हैं.
੩੧ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।
32 वे आज नोब में रुकेंगे; वे ज़ियोन की पुत्री के पर्वत अर्थात् येरूशलेम की पहाड़ी को, अपनी ताकत दिखाएंगे.
੩੨ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!
33 देखो, प्रभु, सर्वशक्तिमान याहवेह, भयानक रूप से डालियों को काट डालेंगे. और वे जो ऊंचे हैं, नीचे किए जाएंगे.
੩੩ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ।
34 वे घने वन के झुरमुटों को काट डालेंगे; और सर्वसामर्थ्यी परमेश्वर लबानोन को नाश कर देंगे.
੩੪ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਪਰਮੇਸ਼ੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ ।