< यशायाह 11 >

1 यिशै के जड़ से एक कोंपल निकलेगी; और एक डाली फलवंत होगी.
ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।
2 याहवेह का आत्मा, बुद्धि और समझ का आत्मा, युक्ति और सामर्थ्य का आत्मा, ज्ञान और समझ की आत्मा—
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
3 उनकी खुशी याहवेह के प्रति ज्यादा होगी. वे मुंह देखकर न्याय नहीं करेंगे, न सुनकर करेंगे;
ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
4 वे तो कंगालों का न्याय धर्म से, और पृथ्वी के नम्र लोगों का न्याय सच्चाई से करेंगे. वे अपने मुंह के शब्द से पृथ्वी पर हमला करेंगे; और अपनी फूंक से दुष्टों का नाश कर देंगे.
ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
5 धर्म उनका कटिबंध और सच्चाई उनकी कमर होगी.
ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।
6 भेड़िया मेमने के साथ रहेगा, चीता बकरी के बच्चों के पास लेटेगा, बछड़ा, सिंह और एक पुष्ट पशु साथ साथ रहेंगे; और बालक उनको संभालेगा.
ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
7 गाय और रीछ मिलकर चरेंगे, उनके बच्‍चे पास-पास रहेंगे, और सिंह बैल समान भूसा खाएगा.
ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
8 दूध पीता शिशु नाग के बिल से खेलेगा, तथा दूध छुड़ाया हुआ बालक काला सांप के बिल में हाथ डालेगा.
ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
9 मेरे पूरे पवित्र पर्वत पर वे न किसी को दुःख देंगे और न किसी को नष्ट करेंगे, क्योंकि समस्त पृथ्वी याहवेह के ज्ञान से ऐसे भर जाएगी जैसे पानी से समुद्र भरा रहता है.
ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
10 उस दिन यिशै का मूल जो देशों के लिए झंडा समान प्रतिष्ठित होंगे और देश उनके विषय में पूछताछ करेंगे, तथा उनका विश्राम स्थान भव्य होगा.
੧੦ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
11 उस दिन प्रभु उस बचे हुओं को लाने के लिए अपना हाथ बढ़ाएंगे, जिसे उन्होंने अश्शूर, मिस्र, पथरोस, कूश, एलाम, शीनार, हामाथ और समुद्री द्वीपों से मोल लिया है.
੧੧ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
12 वे देशों के लिए एक झंडा खड़ा करेंगे इस्राएल में रहनेवाले; और यहूदाह के बिखरे लोगों को पृथ्वी के चारों कोनों से इकट्ठा करेंगे.
੧੨ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।
13 तब एफ्राईम की नफरत खत्म हो जाएगी, और यहूदाह के परेशान करनेवाले काट दिए जाएंगे; फिर एफ्राईम यहूदाह से नफरत नहीं करेगा, और न ही यहूदाह एफ्राईम को तंग करेगा.
੧੩ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।
14 वे पश्चिम दिशा में फिलिस्तीनियों पर टूट पड़ेंगे; और वे सब एकजुट होकर पूर्व के लोगों को लूट लेंगे. वे एदोम और मोआब को अपने अधिकार में कर लेंगे, और अम्मोनी उनके अधीन हो जाएंगे.
੧੪ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।
15 याहवेह मिस्र के समुद्र की खाड़ी को विनष्ट कर देंगे; वे अपने सामर्थ्य का हाथ बढ़ाकर फरात नदी को सात धाराओं में बांट देंगे, ताकि मनुष्य इसे पैदल ही पार कर सकें.
੧੫ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।
16 उनके बचे हुए लोगों के लिए अश्शूर से एक राजमार्ग होगा, जैसे इस्राएल के लिए हुआ था जब वे मिस्र से निकले थे.
੧੬ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।

< यशायाह 11 >