< यशायाह 2 >

1 यहूदिया और येरूशलेम के विषय में आमोज़ के पुत्र यशायाह ने दर्शन देखा:
ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।
2 कि अंत के दिनों में वह पर्वत और पहाड़ जिस पर याहवेह का भवन है; उसे दृढ़ और ऊंचा किया जायेगा, और सब जाति के लोग बहती हुई नदी के समान उस ओर आएंगे.
ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।
3 और कहेंगे, “आओ, हम याहवेह के पर्वत, याकोब के परमेश्वर के भवन को चलें. कि वह हमें अपने नियम सिखाएं, और हम उनके मार्गों पर चलें.” क्योंकि ज़ियोन से व्यवस्था निकलेगी, और येरूशलेम से याहवेह का वचन आएगा.
ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
4 परमेश्वर राज्यों के बीच न्याय करेंगे और लोगों की परेशानियां दूर करेंगे. तब वे अपनी तलवारों को पीट-पीटकर हल के फाल तथा अपने भालों को हंसिया बना लेंगे. एक देश दूसरे के विरुद्ध तलवार नहीं उठायेगा, तथा उन्हें फिर कभी लड़ने के लिए तैयार नहीं किया जाएगा.
ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
5 याकोब के लोग आओ, हम याहवेह के प्रकाश में चलें.
ਹੇ ਯਾਕੂਬ ਦੇ ਵੰਸ਼ਜੋ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।
6 याहवेह, ने तो अपनी प्रजा, याकोब के वंश को छोड़ दिया है. क्योंकि वे पूर्णतः पूर्वी लोगों के समान हो गये; और फिलिस्तीनियों के समान उनकी सोच और काम हो गया है.
ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।
7 उनका देश भी सोना और चांदी से भरा है; और उनके पास धन की कमी नहीं. और उनका देश घोड़ों और रथों से भरा है.
ਉਹਨਾਂ ਦਾ ਦੇਸ ਚਾਂਦੀ-ਸੋਨੇ ਨਾਲ ਭਰਿਆ ਹੋਇਆ ਹੈ, ਉਹਨਾਂ ਦੇ ਖਜ਼ਾਨਿਆਂ ਦਾ ਅੰਤ ਨਹੀਂ ਹੈ, ਉਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ ਅਤੇ ਉਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।
8 उनका देश मूर्तियों से भरा है; जो अपने हाथों से बनाया हुआ है.
ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!
9 और मनुष्य उसके सामने झुकते और प्रणाम करते हैं, इसलिये उन्हें माफ नहीं किया जाएगा.
ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!
10 याहवेह के डर तथा उनके प्रताप के तेज के कारण चट्टान में चले जाओ और छिप जाओ!
੧੦ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
11 मनुष्यों का घमंड नीचा करके; याहवेह को ऊंचा किया जायेगा.
੧੧ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।
12 क्योंकि हर घमंडी एवं अहंकारी व्यक्ति के लिए सर्वशक्तिमान याहवेह ने दिन ठहराया है, उस दिन उनका घमंड तोड़ दिया जाएगा,
੧੨ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
13 और लबानोन के समस्त ऊंचे देवदारों, तथा बाशान के सब बांज वृक्षों पर,
੧੩ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,
14 समस्त ऊंचे पहाडों और ऊंची पहाड़ियों पर,
੧੪ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇ ਟਿੱਬਿਆਂ ਦੇ ਵਿਰੁੱਧ,
15 समस्त ऊंचे गुम्मटों और सब शहरपनाहों पर और,
੧੫ਹਰੇਕ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰੇਕ ਮਜ਼ਬੂਤ ਸ਼ਹਿਰਪਨਾਹ ਦੇ ਵਿਰੁੱਧ,
16 तरशीश के सब जहाजों तथा सब सुंदर चित्रकारी पर.
੧੬ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ।
17 जो मनुष्य का घमंड और अहंकार है दूर किया जाएगा; और केवल याहवेह ही ऊंचे पर विराजमान होगा,
੧੭ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
18 सब मूर्तियां नष्ट कर दी जाएंगी.
੧੮ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ।
19 जब याहवेह पृथ्वी को कंपित करने के लिए उठेंगे तब उनके भय तथा प्रताप के तेज के कारण मनुष्य चट्टानों की गुफाओं में तथा भूमि के गड्ढों में जा छिपेंगे.
੧੯ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।
20 उस दिन मनुष्य अपनी सोने-चांदी की मूर्तियां जिन्हें उन्होंने बनाई थी, उन्हें छछूंदरों और चमगादड़ों के सामने फेंक देंगे.
੨੦ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।
21 जब याहवेह पृथ्वी को कंपित करने के लिए उठेंगे तब उनके भय तथा उनके प्रताप के तेज के कारण, मनुष्य चट्टानों की गुफाओं में तथा चट्टानों में जा छिपेंगे.
੨੧ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।
22 तुम मनुष्यों से दूर रहो, जिनका सांस कुछ पल का है. जिनका कोई महत्व नहीं.
੨੨ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?

< यशायाह 2 >