< यशायाह 20 >
1 जिस वर्ष अश्शूर के राजा सर्गोन ने सेनापति बनाया, उस वर्ष उसने अशदोद पर हमला कर उस पर अधिकार कर लिया—
੧ਜਿਸ ਸਾਲ ਅੱਸ਼ੂਰ ਦੇ ਰਾਜੇ ਸਰਗੋਨ ਦੇ ਹੁਕਮ ਨਾਲ ਉਸਦਾ ਸੈਨਾਪਤੀ ਤਰਤਾਨ ਅਸ਼ਦੋਦ ਨੂੰ ਆਇਆ ਅਤੇ ਉਹ ਦੇ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ।
2 उस समय याहवेह ने आमोज़ के पुत्र यशायाह से कहा, “जाओ, अपनी कमर से टाट खोल दो तथा अपने पांव के जूते उतार दो.” तब यशायाह वस्त्रहीन और नंगे पांव रहता था.
੨ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾ, ਤੱਪੜ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ। ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਅਧਨੰਗਾ ਹੋ ਕੇ, ਨੰਗੀ ਪੈਰੀਂ ਫਿਰਦਾ ਰਿਹਾ।
3 तब याहवेह ने यह कहा, “जिस प्रकार मेरा सेवक यशायाह मिस्र और कूश के लिए एक नमूना बना वह तीन वर्ष तक वस्त्रहीन तथा नंगे पांव रहा,
੩ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ
4 उसी प्रकार अश्शूर का राजा मिस्रियों और कूश देश के लोगों को बंधक बनाकर देश से निकाल देगा, सबको चाहे वे जवान हों, बूढ़े हों सबको बंधुआ बनाकर बिना वस्त्र और नंगे पांव ले जाएगा.
੪ਉਸੇ ਤਰ੍ਹਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।
5 तब कूश के कारण जिस पर उनको आशा थी और मिस्र पर वे घमंड करते थे वे विनाश और लज्जित हो जाएंगे.
੫ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ।
6 और उस समय समुद्रतट के किनारे रहनेवाले कहेंगे कि, ‘देखो जिस पर हमारी आशा थी और अपने आपको बचाने के लिये हम अश्शूर के राजा के पास जानेवाले थे! अब उनकी ही ऐसी दशा हो गई तो अब हम कैसे बचेंगे?’”
੬ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?