< यशायाह 3 >
1 प्रभु सर्वशक्तिमान याहवेह येरूशलेम और यहूदिया से उनका सहारा और उनके अन्न और जल का स्रोत सब दूर कर देगा,
੧ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
2 वीर योद्धा तथा सैनिक, न्यायी तथा भविष्यद्वक्ता, भावी बोलनेवाले तथा बूढ़े,
੨ਸੂਰਬੀਰ ਤੇ ਯੋਧਾ, ਨਿਆਈਂ ਤੇ ਨਬੀ, ਫ਼ਾਲ ਪਾਉਣ ਵਾਲਾ ਤੇ ਬਜ਼ੁਰਗ,
3 मंत्री और प्रतिष्ठित व्यक्ति, सलाहकार, कारीगर और जादूगर को भी दूर करेंगे.
੩ਪੰਜਾਹਾਂ ਸਿਪਾਹੀਆਂ ਦਾ ਸਰਦਾਰ ਤੇ ਰਈਸ, ਦਰਬਾਰੀ ਤੇ ਸਿਆਣਾ ਕਾਰੀਗਰ ਅਤੇ ਚਾਤਰ ਜਾਦੂਗਰ ਨੂੰ ਵੀ ਦੂਰ ਕਰ ਦੇਵੇਗਾ।
4 “मैं लड़कों को शासक बना दूंगा; और वे उन पर शासन करेंगे.”
੪ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।
5 लोग एक दूसरे पर अत्याचार करेंगे— सब अपने साथी, पड़ोसी पर, और लड़के, बूढ़ों से बुरा व्यवहार करेंगे.
੫ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।
6 जब एक व्यक्ति अपने पिता के घर में अपने भाई से ही यह कहने लगे, “तुम्हारे पास तो अच्छा वस्त्र है, तुम्हें हमारा न्यायी होना चाहिए; और यह देश जो उजड़ा हुआ है अपने अधीन कर लो!”
੬ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।
7 उस दिन कहेगा, “मैं चंगा करनेवाला नहीं हूं. क्योंकि मेरे घर में न तो भोजन है और न वस्त्र; ऐसा व्यक्ति प्रजा का शासक नहीं बन सकता.”
੭ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!
8 येरूशलेम लड़खड़ाया और यहूदिया गिर गया है; क्योंकि उनके वचन और उनके काम याहवेह के विरुद्ध हैं, जो याहवेह के तेजोमय आंखों के सामने बुराई करनेवाले हो गये.
੮ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।
9 उनका मुंह ही उनके विरुद्ध गवाही देता हैं; और वे सदोम के समान अपने ही पापों को बताते हैं; वे उन्हें छिपाते नहीं हाय उन पर. क्योंकि उन्होंने अपना ही नुकसान किया है.
੯ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
10 धर्मियों को यह बताओ कि उनका अच्छा ही होगा, क्योंकि उन्हें उनके कामों का प्रतिफल मिलेगा.
੧੦ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ।
11 हाय है दुष्ट पर! उनके साथ बुरा ही होगा! क्योंकि उनके बुरे कामों का फल उन्हें बुरा ही मिलेगा.
੧੧ਹਾਏ ਦੁਸ਼ਟ ਉੱਤੇ! ਉਹ ਦਾ ਬੁਰਾ ਹੋਵੇਗਾ, ਕਿਉਂ ਜੋ ਉਹ ਆਪਣੇ ਹੱਥ ਦਾ ਕੀਤਾ ਆਪ ਭੋਗੇਗਾ
12 मेरे लोगों को बच्चे दुःख देते हैं, और स्त्रियां उन पर अधिकार करती हैं. हे मेरी प्रजा, जो तुम्हारे मार्ग बताते हैं; वे ही तुम्हें भटकाते हैं तथा वे तुम्हारे रास्ते को भूला देते हैं.
੧੨ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।
13 याहवेह तुम्हें बचाने और लोगों के न्याय निष्पादन के लिए तैयार हैं.
੧੩ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ।
14 याहवेह न्याय के लिए शासन करनेवालों तथा बूढ़ों के साथ मिल गए हैं: “तुम ही ने खेत से अंगूर खा लिये; और गरीबों से लूटा गया सामान अपने घर में रखा.
੧੪ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।
15 क्यों मेरी प्रजा को परेशान और दुःखी करते हो?” प्रभु सर्वशक्तिमान याहवेह कहता है!
੧੫ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?
16 याहवेह कहता है, “ज़ियोन की पुत्रियां घमंड करती हैं, वे सिर ऊंचा कर आंखों को मटकाती, घुंघरूओं को छमछमाती हुई पायल पहनकर चलती हैं.
੧੬ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਸੀਯੋਨ ਦੀਆਂ ਧੀਆਂ ਹੰਕਾਰਨਾਂ ਹਨ, ਅਤੇ ਗਰਦਨ ਅਕੜਾ ਕੇ ਅਤੇ ਅੱਖਾਂ ਮਟਕਾ ਕੇ ਤੁਰਦੀਆਂ ਹਨ, ਅਤੇ ਠੁਮਕ-ਠੁਮਕ ਚਾਲ ਚੱਲਦੀਆਂ ਹਨ, ਅਤੇ ਪੈਰਾਂ ਵਿੱਚ ਘੁੰਗਰੂ ਛਣਕਾਉਂਦੀਆਂ ਹਨ,
17 इसलिये प्रभु याहवेह ज़ियोन की पुत्रियों के सिर को गंजा कर देंगे; और उनके तन को विवस्त्र करेंगे.”
੧੭ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ।
18 उस दिन प्रभु उनकी पायल, ललाट पट्टिका, झूमर,
੧੮ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,
19 झुमके, कंगन, झीना मुखावरण,
੧੯ਛੁਮਕੇ, ਛਣਕੰਗਣ, ਘੁੰਡ,
20 सुंदर वस्त्र, भुजबन्द, करधनी, ईत्रदान, कवच,
੨੦ਚੌਂਕ, ਕੰਗਣ, ਪਟਕੇ, ਅਤਰਦਾਨੀਆਂ, ਚੌਂਕੀਆਂ,
22 मख़मल के वस्त्र, कुरती, बुन्दियों, ओढ़नी;
੨੨ਰਾਖਵੇਂ ਕੱਪੜੇ, ਚੱਦਰਾਂ, ਦੁਪੱਟੇ ਅਤੇ ਖੀਸੇ,
23 बटूवा, अधोवस्त्र, पगड़ी और ओढ़नी की सुंदरता को हटा देंगे.
੨੩ਆਰਸੀਆਂ, ਮਲਮਲ, ਸਾਫ਼ੇ ਅਤੇ ਬੁਰਕੇ, ਇਨ੍ਹਾਂ ਸਾਰਿਆਂ ਦੀ ਸ਼ੋਭਾ ਦੂਰ ਕਰੇਗਾ।
24 और खुशबू की जगह बदबू; करधनी के स्थान पर रस्सी; बालों की जगह गंजापन; बहुमूल्य वस्त्रों के स्थान पर टाट; और सुंदरता की जगह बदसूरती होगी.
੨੪ਅਤੇ ਅਜਿਹਾ ਹੋਵੇਗਾ ਕਿ ਸੁਗੰਧ ਦੇ ਥਾਂ ਸੜਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ।
25 तुम्हारे पुरुष तलवार से, और तुम्हारे योद्धा युद्ध में मारे जाएंगे.
੨੫ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ।
26 तुम्हारे फाटक रोएंगे और शोक मनाएंगे; वह अकेली भूमि पर बैठी रहेगी.
੨੬ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।