< यशायाह 35 >

1 वह निर्जन स्थान तथा वह मरुस्थल भूमि खुश होंगे, मरुस्थल आनंदित होकर केसर समान खिल उठेंगे.
ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ।
2 वह अत्यंत आनंदित होगी तथा जय जयकार और उसे लबानोन का शौर्य दिया जायेगा उसकी समृद्धि कर्मेल तथा शारोन के समान हो जाएगी, वे याहवेह की महिमा, परमेश्वर के प्रताप को देखेंगे.
ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
3 जो उदास है उन्हें उत्साहित करो, तथा जो निर्बल हैं उन्हें दृढ़ करो;
ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!
4 घबराने वाले व्यक्तियों से कहो, “साहस बनाए रखो, भयभीत न हो; स्मरण रखो, तुम्हारा परमेश्वर पलटा लेने और प्रतिफल देने आ रहा है.”
ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।
5 तब अंधों की आंखें खोली जायेंगी तथा बहरों के कान खोल दिये जायेंगे.
ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।
6 तब लंगड़ा हिरण के समान उछलेगा, गूंगे अपनी जीभ से जय जयकार करेंगे. सुनसान जगह पर सोता फूट निकलेगा तथा मरुस्थल में नदियां बहेंगी.
ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।
7 सूखी हुई भूमि पोखर सोते में बदल जायेगी, तथा धारा झरनों में बदलेगी. तथा तृषित धरा झरनों में; जिस जगह पर कभी सियारों का बसेरा था, वहां हरियाली हो जायेगी.
ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।
8 वहां एक मार्ग होगा; उसका नाम पवित्र मार्ग होगा. अशुद्ध उस पर न चल पाएंगे; निर्धारित लोग (परमेश्वर के पवित्र लोग) ही उस पर चला करेंगे; न ही मूर्ख वहां आएंगे.
ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।
9 उस मार्ग पर सिंह नहीं होगा, न ही कोई जंगली पशु वहां आयेगा; इनमें से कोई भी उस मार्ग पर नहीं चलेगा.
ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।
10 इसलिये वे जो याहवेह द्वारा छुड़ाए गए हैं, जय जयकार के साथ ज़ियोन में आएंगे; उनके सिर पर आनंद के मुकुट होंगे और उनका दुःख तथा उनके आंसुओं का अंत हो जायेगा, तब वे सुख तथा खुशी के अधिकारी हो जाएंगे.
੧੦ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।

< यशायाह 35 >