< यशायाह 5 >
1 अब मैं अपने प्रिय के लिए और उसकी दाख की बारी के लिये एक गीत गाऊंगी: एक अच्छी उपजाऊ पहाड़ी पर मेरे प्रिय की एक दाख की बारी थी.
੧ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।
2 मिट्टी खोदकर अच्छी सफाई करके उसमें अंगूर की अच्छी बेल लगाई. और इसके बीच एक गुम्मट बनाया और अच्छे फल का इंतजार करने लगा, लेकिन उसमें से खराब गुच्छा निकला.
੨ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।
3 “अब येरूशलेम और यहूदिया के लोग, मेरे और मेरे अंगूर की बारी के बीच फैसला करेंगे.
੩ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।
4 मैंने अंगूर की बारी में कोई कमी नहीं रखी और अच्छा फल चाहा तो उसमें खराब फल निकला.
੪ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ?
5 अब मैं तुम्हें बताऊंगा कि मैं अपनी बारी के चारों ओर बांधे हुए बाड़े को हटा दूंगा, ताकि पशु आकर उसे खा लें, और पौधों को नष्ट कर दें.
੫ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।
6 मैं इसे निर्जन बना दूंगा, न मैं इसकी छंटाई करूंगा, न ही सिंचाई! इसमें झाड़ उगेंगे. और मैं बादलों को भी कहूंगा कि बारिश न हो.”
੬ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।
7 क्योंकि इस्राएल वंश सर्वशक्तिमान याहवेह की दाख की बारी है, और यहूदिया की प्रजा उनका प्रिय पौधा. उन्होंने न्याय मांगा, लेकिन अन्याय मिला; उन्होंने धर्म चाहा, लेकिन अधर्म मिला.
੭ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।
8 हाय उन पर जो घर से घर और खेत से खेत जोड़ देते हैं कि और किसी को खाली जगह नहीं मिलती कि वे रहने लगें.
੮ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!
9 सर्वशक्तिमान याहवेह ने कहा; “निश्चय बड़े, और सुंदर घर सुनसान हो जाएंगे.
੯ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,
10 दस एकड़ के दाख की बारी से सिर्फ एक बत दाखरस ही मिलेगा; और होमेर भर बीज से एक एफा उपज होगी.”
੧੦ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।
11 हाय उन पर जो सुबह जल्दी उठकर शराब खोजते हैं, और शाम तक दाखमधु पीकर नशा करते हैं.
੧੧ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!
12 उनके उत्सवों में वीणा, सारंगी, खंजरी, बांसुरी और दाखरस होता है, किंतु वे न तो याहवेह के कामों पर ध्यान देते हैं, और न ही उनके हाथ के कामों को सोचते हैं.
੧੨ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।
13 यही कारण है कि मेरी प्रजा समझ की कमी से उन्हें बंदी बना दी गई; उनके प्रतिष्ठित लोग भूखे रह जाते हैं और साधारण लोग प्यासे रह जाते हैं.
੧੩ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।
14 इसलिये अधोलोक ने, अपना गला खोल दिया है; ताकि येरूशलेम का वैभव, उसका जनसमूह उसके शत्रु और लेनदेन करनेवाले सब उसमें उतर जाएंगे. (Sheol )
੧੪ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ। (Sheol )
15 तब साधारण मनुष्य तो दबाएं जाते हैं और बड़े लोग नीचे किए जाते हैं, और घमंडी की आंखें झुका दी जाएंगी.
੧੫ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,
16 किंतु सर्वशक्तिमान याहवेह ही न्याय करेंगे, और पवित्र परमेश्वर अपनी धार्मिकता में स्वयं को पवित्र प्रकट करेंगे.
੧੬ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।
17 तब मेमने खेत में चरेंगे; तथा अमीरों की खाली जगहों पर परदेशियों को चराई के लिये जगह मिलेगी.
੧੭ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।
18 हाय उन पर जो अनर्थ को अधर्म से, तथा पाप को गाड़ी के रस्सियों से खींचते हैं,
੧੮ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!
19 जो कहते हैं, “इस्राएल के पवित्र परमेश्वर गति को बढ़ायें; और अपने कामों को जल्दी पूरा करें, ताकि हम उनकी इच्छा को जान सकें.”
੧੯ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!
20 हाय उन पर जो गलत को सही और सही को गलत कहते हैं, और अंधकार को ज्योति और ज्योति को अंधकार से, और कड़वे को मीठा तथा मीठे को कड़वा कहते हैं.
੨੦ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!
21 हाय उन पर जो अपने आपको ज्ञानी और बुद्धिमान कहते हैं.
੨੧ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!
22 हाय उन पर जो दाखमधु पीने में वीर और बनाने में बहादुर हैं,
੨੨ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!
23 जो रिश्वत लेकर अपराधी को बचा लेते हैं, और निर्दोष को दोषी बना देते हैं.
੨੩ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!
24 इस कारण, जैसे आग खूंटी को जला देती है और सूखी घास जलकर राख हो जाती है, और उनकी जड़ें सड़ जाएगी और फल हवा में उड़ जाएंगे; क्योंकि उन्होंने सर्वशक्तिमान याहवेह की व्यवस्था को ठुकरा दिया है और इस्राएल के पवित्र वचन को तुच्छ समझा है.
੨੪ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।
25 इसलिये याहवेह ने क्रोधित होकर उनको मारा तब पर्वत हिलने लगा और शव सड़कों पर बिखरे पड़े थे फिर भी वे शांत न हुए, और उनका हाथ अब तक उठा हुआ है.
੨੫ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।
26 वे दूर देश के लिए झंडा खड़ा करेंगे, और पृथ्वी के चारों ओर से लोगों को बुलाएंगे और सब तुरंत वहां आएंगे.
੨੬ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।
27 और उनमें न कोई थका हुआ होगा न ही कोई बलहीन होगा, न कोई ऊंघता है और न कोई सोता; न तो कोई बंधन खोलता है, और न कोई बांधता है.
੨੭ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।
28 उनके तीर तेज, और धनुष चढ़ाए हुए हैं; उनके घोड़ों के खुर वज्र के समान, और उनके रथों के पहिए चक्रवात के समान हैं.
੨੮ਉਨ੍ਹਾਂ ਦੇ ਤੀਰ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।
29 उनकी दहाड़ सिंह के समान, हां, जो गुर्राते हुए शिकार पर झपटते हैं; और उसे उठाकर ले जाते हैं और उसका छुड़ाने वाला कोई नहीं होता.
੨੯ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।
30 उस दिन वे समुद्र में उठती लहरों के समान गरजेंगे. और सब जगह अंधकार और संकट दिखाई देगा, यहां तक कि रोशनी भी बादल में छिप जाएगी.
੩੦ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।