< यशायाह 7 >
1 यह उल्लेख उस समय का है, जब उज्जियाह का पोता, योथाम के पुत्र यहूदिया के राजा आहाज़, अराम के राजा रेज़िन और रेमालियाह के पुत्र इस्राएल के राजा पेकाह ने येरूशलेम पर हमला किया, और हार गये.
੧ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।
2 जब दावीद के घराने को यह पता चला कि अराम और एफ्राईम एकजुट हो गए है; तो उनके लोग आंधी से हिलते हुए वन वृक्षों के समान डर से कांपने लगे.
੨ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।
3 तब याहवेह ने यशायाह से कहा, “तुम्हें और तुम्हारे पुत्र शआर-याशूब को आहाज़ से मिलने राजमार्ग से लगे धोबी खेत में ऊपरी कुंड के पास पहुंचना है.
੩ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ
4 और उनसे कहना कि, ‘अराम के राजा, रेज़िन तथा रेमालियाह के पुत्र के क्रोध के कारण जो जलता हुआ धुआं दिखाई दे रहा है, सावधान और शांत बने रहना, भयभीत न होना और न ही घबराना.
੪ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,
5 क्योंकि अराम के राजा, रेमालियाह के पुत्र तथा एफ्राईम ने तुम्हारे विरुद्ध यह कहते हुए नई चाल चली है,
੫ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,
6 “आओ, हम यहूदाह पर आक्रमण कर उसे मार दें, और ताबील के पुत्र को उसका राजा बना दें.”
੬ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।
7 इसलिये प्रभु याहवेह ने कहा: “‘उनकी यह चाल सफल न होगी, यह कदापि सफल न होगी.
੭ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,
8 क्योंकि अराम का सिर दमेशेक है, और दमेशेक का रेज़िन. आगामी पैंसठ वर्षों के अंदर में एफ्राईम ऐसा नष्ट कर दिया जाएगा.
੮ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।
9 एफ्राईम का शीर्ष शोमरोन और शोमरोन का शीर्ष रेमालियाह का पुत्र है. यदि तुम विश्वास नहीं करोगे तो स्थिर भी नहीं रहोगे.’”
੯ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।
10 तब याहवेह ने आहाज़ से कहा,
੧੦ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,
11 “तुम याहवेह अपने परमेश्वर से अपने लिए एक चिन्ह मांगो, चाहे वह गहरे सागर का हो या आकाश का.” (Sheol )
੧੧ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ, (Sheol )
12 किंतु आहाज़ ने कहा, “नहीं, मैं न तो मांगूंगा और न ही याहवेह को परखूंगा.”
੧੨ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।
13 इस पर यशायाह ने कहा, “हे दावीद के घराने सुनो! क्या तुम्हारे लिए लोगों के धैर्य की परीक्षा लेना काफ़ी न था, कि अब तुम मेरे परमेश्वर के धैर्य को भी परखोगे?”
੧੩ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?
14 तब प्रभु स्वयं तुम्हें एक चिन्ह देंगे: सुनो, एक कन्या गर्भधारण करेगी, वह एक पुत्र को जन्म देगी और उसे इम्मानुएल नाम से पुकारेगी.
੧੪ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
15 बुरे को अस्वीकार करने तथा भले को अपनाने की समझ होने तक वह मक्खन और शहद खाएगा,
੧੫ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।
16 क्योंकि बालक को बुरे को अस्वीकार करने तथा भले को अपनाने की समझ होने से पहले, जिन दो राजाओं से तुम डर रहे हो उनके राज्य निर्जन कर दिए जाएंगे.
੧੬ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।
17 याहवेह तुम पर, तुम्हारी प्रजा और तुम्हारे पूर्वजों के वंश पर ऐसा समय लाएंगे जैसा उस समय से, जब अश्शूर के राजा के समय में एफ्राईम यहूदिया से अलग हुआ था, अब तक कभी ऐसा नहीं हुआ था.
੧੭ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।
18 उस दिन याहवेह सीटी की आवाज से मिस्र देश की नदियों के छोर से मक्खियों को तथा अश्शूर देश से मधुमक्खियों को बुलाएंगे.
੧੮ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।
19 और वे सभी आकर ढलवां घाटियों, चट्टानों की दरारों में, कंटीली झाड़ियों और जलधाराओं के निकट में बस जाएंगी.
੧੯ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।
20 उस दिन प्रभु फ़रात नदी के पार के क्षेत्र से भाड़े पर लिए हुए छुरे से अश्शूर के राजा के सिर तथा पूरे शरीर के बाल और दाढ़ी को काट डालेंगे.
੨੦ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।
21 उस समय, मनुष्य केवल एक कलोर और भेड़ों के जोड़े को पालेगा.
੨੧ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ
22 दूध की बहुतायत के कारण दही उसका भोजन होगा क्योंकि देश में जीवित रह गए हर व्यक्ति का भोजन दही और मधु ही होगा.
੨੨ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।
23 उस समय, जहां हजार टुकड़े चांदी की हजार दाख लताएं होती थी, वहां अब कंटीली झाड़ियां तथा ऊंटकटारे उगेंगे.
੨੩ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।
24 लोग वहां धनुष और तीर लेकर जाएंगे क्योंकि पूरा देश कंटीली झाड़ियों से भरा होगा.
੨੪ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ
25 जिन पहाड़ियों पर कुदाली से खेती की जाती थी, अब तुम कंटीली झाड़ियों तथा ऊंटकटारों के कारण वहां नहीं जा पाओगे. मवेशी, भेड़, और बकरियां वहां चरेंगी.
੨੫ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲ਼ਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।