< यूहन्ना 14 >
1 “अपने मन को व्याकुल न होने दो, तुम परमेश्वर में विश्वास करते हो, मुझमें भी विश्वास करो.
੧ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
2 मेरे पिता के यहां अनेक निवास स्थान हैं—यदि न होते तो मैं तुम्हें बता देता. मैं तुम्हारे लिए जगह तैयार करने जा रहा हूं.
੨ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
3 वहां जाकर तुम्हारे लिए जगह तैयार करने के बाद मैं तुम्हें अपने साथ ले जाने के लिए फिर आऊंगा कि जहां मैं हूं, तुम भी मेरे साथ वहीं रहो.
੩ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।
4 वह मार्ग तुम जानते हो, जो मेरे ठिकाने तक पहुंचाता है.”
੪ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”
5 थोमॉस ने उनसे प्रश्न किया, “प्रभु, हम आपका ठिकाना ही नहीं जानते तो उसका मार्ग कैसे जान सकते हैं?”
੫ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”
6 मसीह येशु ने उत्तर दिया, “मैं ही हूं वह मार्ग, वह सच और वह जीवन, बिना मेरे द्वारा कोई भी पिता के पास नहीं आ सकता.
੬ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
7 यदि तुम वास्तव में मुझे जानते तो मेरे पिता को भी जानते. अब से तुमने उन्हें जान लिया है और उन्हें देख भी लिया है.”
੭ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”
8 फ़िलिप्पॉस ने मसीह येशु से विनती की, “प्रभु, आप हमें पिता के दर्शन मात्र करा दें, यही हमारे लिए काफ़ी होगा.”
੮ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”
9 “फ़िलिप्पॉस!” मसीह येशु ने कहा, “इतने लंबे समय से मैं तुम्हारे साथ हूं, क्या फिर भी तुम मुझे नहीं जानते? जिसने मुझे देखा है, उसने पिता को भी देख लिया. फिर तुम यह कैसे कह रहे हो, ‘हमें पिता के दर्शन करा दीजिए’?
੯ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’
10 क्या तुम यह नहीं मानते कि मैं पिता में हूं और पिता मुझमें? जो वचन मैं तुमसे कहता हूं, वह मैं अपनी ओर से नहीं कहता; मेरे अंदर बसे पिता ही हैं, जो मुझमें होकर अपना काम पूरा कर रहे हैं.
੧੦ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।
11 मेरा विश्वास करो कि मैं पिता में हूं और पिता मुझमें, नहीं तो कामों की गवाही के कारण विश्वास करो.
੧੧ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।
12 मैं तुम पर यह अटल सच्चाई प्रकट कर रहा हूं: वह, जो मुझमें विश्वास करता है, वे सारे काम करेगा, जो मैं करता हूं बल्कि इनसे भी अधिक बड़े-बड़े काम करेगा क्योंकि अब मैं पिता के पास जा रहा हूं.
੧੨ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
13 मेरे नाम में तुम जो कुछ मांगोगे, मैं उसे पूरा करूंगा जिससे पुत्र में पिता की महिमा हो.
੧੩ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
14 मेरे नाम में तुम मुझसे कोई भी विनती करो, मैं उसे पूरा करूंगा.
੧੪ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
15 “यदि तुम्हें मुझसे प्रेम है तो तुम मेरे आदेशों का पालन करोगे.
੧੫“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
16 मैं पिता से विनती करूंगा और वह तुम्हें एक और सहायक देंगे कि वह हमेशा तुम्हारे साथ रहें: (aiōn )
੧੬ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। (aiōn )
17 सच का आत्मा, जिन्हें संसार ग्रहण नहीं कर सकता क्योंकि संसार न तो उन्हें देखता है और न ही उन्हें जानता है. तुम उन्हें जानते हो क्योंकि वह तुम्हारे साथ रहते हैं, और वह तुममें रहेंगे.
੧੭ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।
18 मैं तुम्हें अनाथ नहीं छोड़ूंगा, मैं तुम्हारे पास लौटकर आऊंगा.
੧੮ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
19 कुछ ही समय शेष है, जब संसार मुझे नहीं देखेगा परंतु तुम मुझे देखोगे. मैं जीवित हूं इसलिये तुम भी जीवित रहोगे.
੧੯ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।
20 उस दिन तुम्हें यह मालूम हो जाएगा कि मैं अपने पिता में हूं, तुम मुझमें हो और मैं तुममें.
੨੦ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
21 वह, जो मेरे आदेशों को स्वीकार करता और उनका पालन करता है, वही है, जो मुझसे प्रेम करता है. वह, जो मुझसे प्रेम करता है, मेरे पिता का प्रियजन होगा. मैं उससे प्रेम करूंगा और स्वयं को उस पर प्रकट करूंगा.”
੨੧ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
22 यहूदाह ने, (जो कारियोतवासी नहीं था), उनसे प्रश्न किया, “प्रभु, ऐसा क्या हो गया कि आप स्वयं को तो हम पर प्रकट करेंगे किंतु संसार पर नहीं?”
੨੨ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
23 मसीह येशु ने उन्हें उत्तर दिया, “यदि कोई व्यक्ति मुझसे प्रेम करता है तो वह मेरी शिक्षा का पालन करेगा; वह मेरे पिता का प्रियजन बनेगा और हम उसके पास आकर उसके साथ निवास करेंगे.
੨੩ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
24 वह, जो मुझसे प्रेम नहीं करता, मेरे वचन का पालन नहीं करता. ये वचन, जो तुम सुन रहे हो, मेरे नहीं, मेरे पिता के हैं, जो मेरे भेजनेवाले हैं.
੨੪ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
25 “तुम्हारे साथ रहते हुए मैंने ये सच तुम पर प्रकट कर दिए हैं
੨੫“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ।
26 परंतु सहायक अर्थात् पवित्र आत्मा, जिन्हें पिता मेरे नाम में भेजेंगे, तुम्हें इन सब विषयों की शिक्षा देंगे और जो कुछ मैंने तुमसे कहा है, उसकी याद दिलाएंगे.
੨੬ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
27 तुम्हारे लिए मैं शांति छोड़े जाता हूं; मैं तुम्हें अपनी शांति दे रहा हूं; वैसी नहीं, जैसी संसार देता है. अपने मन को व्याकुल और भयभीत न होने दो.
੨੭“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
28 “मेरी बातें याद रखो: मैं जा रहा हूं और तुम्हारे पास लौट आऊंगा. यदि तुम मुझसे प्रेम करते तो यह जानकर आनंदित होते कि मैं पिता के पास जा रहा हूं, जो मुझसे अधिक महान हैं.
੨੮ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
29 यह घटित होने से पहले ही मैंने तुम्हें इससे अवगत करा दिया है कि जब यह घटित हो तो तुम विश्वास करो.
੨੯ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।
30 अब मैं तुमसे अधिक कुछ नहीं कहूंगा क्योंकि संसार का राजा आ रहा है. मुझ पर उसका कोई अधिकार नहीं है.
੩੦“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
31 संसार यह समझ ले कि मैं अपने पिता से प्रेम करता हूं. यही कारण है कि मैं उनके सारे आदेशों का पालन करता हूं. “उठो, यहां से चलें.
੩੧ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”