< यहोशू 3 >

1 दूसरे दिन सुबह जल्दी उठकर यहोशू एवं इस्राएल वंशज शित्तीम से चलकर यरदन गए और उसे पार करने के पहले उन्होंने वहां पड़ाव डाला.
ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ ।
2 तीन दिन बाद नायक शिविर के बीच से होते हुए गए,
ਇਸ ਤਰ੍ਹਾਂ ਹੋਇਆ ਕਿ ਤਿੰਨ ਦਿਨਾਂ ਦੇ ਪਿੱਛੋਂ ਅਧਿਕਾਰੀ ਡੇਰੇ ਦੇ ਵਿਚਕਾਰ ਦੀ ਲੰਘੇ।
3 और उन्होंने लोगों को कहा, “जब याहवेह परमेश्वर की वाचा के संदूक को लेवीय पुरोहित उठाए हुए देखो, तब अपने-अपने स्थान से उठकर उसके पीछे-पीछे चलना.
ਉਹਨਾਂ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਜਿਸ ਵੇਲੇ ਤੁਸੀਂ ਲੇਵੀ ਜਾਜਕਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਚੁੱਕਿਆ ਹੋਇਆ ਵੇਖੋ ਤਾਂ ਤੁਸੀਂ ਆਪਣੇ ਸਥਾਨ ਤੋਂ ਕੂਚ ਕਰ ਕੇ ਉਹ ਦੇ ਪਿੱਛੇ-ਪਿੱਛੇ ਚੱਲਿਓ।
4 किंतु तुम्हारे तथा संदूक के बीच लगभग एक किलोमीटर की दूरी रहे. इसके पास न जाना, तुम ध्यान रखना कि तुम्हें किस दिशा में आगे बढ़ना है, क्योंकि इस मार्ग पर तुम पहले कभी नहीं गए हो.”
ਪਰ ਤੁਹਾਡੇ ਅਤੇ ਉਹ ਦੇ ਵਿਚਕਾਰ ਮਿਣਤੀ ਦੇ ਦੋ ਕੁ ਹਜ਼ਾਰ ਹੱਥ ਦਾ ਫ਼ਾਸਲਾ ਹੋਵੇ ਅਤੇ ਉਹ ਦੇ ਨੇੜੇ ਨਾ ਜਾਇਓ ਤਾਂ ਜੋ ਤੁਸੀਂ ਉਹ ਰਾਹ ਨੂੰ ਜਿੱਥੋਂ ਦੀ ਤੁਸੀਂ ਤੁਰਨਾ ਹੈ ਜਾਣੋ ਇਸ ਲਈ ਕਿ ਤੁਸੀਂ ਅੱਜ ਤੋਂ ਪਹਿਲਾਂ ਉਸ ਰਾਹ ਤੋਂ ਕਦੀ ਨਹੀਂ ਲੰਘੇ।
5 लोगों से यहोशू ने कहा, “अपने आपको पवित्र करो, क्योंकि कल याहवेह तुम्हारे बीच आश्चर्य के काम करेंगे.”
ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਕਿ ਆਪਣੇ ਆਪ ਨੂੰ ਪਵਿੱਤਰ ਕਰੋ, ਕਿਉਂ ਜੋ ਕੱਲ ਯਹੋਵਾਹ ਤੁਹਾਡੇ ਵਿੱਚ ਅਦਭੁੱਤ ਕੰਮ ਕਰੇਗਾ।
6 पुरोहितों से यहोशू ने कहा, “आप वाचा का संदूक लेकर लोगों के आगे-आगे चलें.” तब उन्होंने वाचा का संदूक उठाया और लोगों के आगे-आगे चलने लगे.
ਫਿਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ ਕਿ ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਕੇ ਲੋਕਾਂ ਦੇ ਅੱਗੇ-ਅੱਗੇ ਪਾਰ ਲੰਘੋ ਤਾਂ ਉਹਨਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਅਤੇ ਲੋਕਾਂ ਦੇ ਅੱਗੇ-ਅੱਗੇ ਚੱਲ ਪਏ।
7 याहवेह ने यहोशू से कहा, “आज वह दिन है, जब मैं तुम्हें इस्राएल की दृष्टि में आदर का पात्र बनाऊंगा, और उन्हें यह मालूम हो जाएगा कि जिस प्रकार मैं मोशेह के साथ था, ठीक वैसे ही तुम्हारे साथ भी रहूंगा.
ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਅੱਜ ਦੇ ਦਿਨ ਮੈਂ ਸਾਰੇ ਇਸਰਾਏਲ ਦੇ ਵੇਖਦਿਆਂ ਤੈਨੂੰ ਵਡਿਆਈ ਦੇਣ ਦੀ ਸ਼ੁਰੂਆਤ ਕਰਾਂਗਾ ਇਸ ਲਈ ਕਿ ਉਹ ਜਾਣਨ ਕਿ ਜਿਵੇਂ ਮੈਂ ਮੂਸਾ ਦੇ ਸੰਗ ਸੀ ਤਿਵੇਂ ਮੈਂ ਤੇਰੇ ਸੰਗ ਵੀ ਹਾਂ।
8 तुम्हें वाचा का संदूक उठानेवाले को बताना होगा: ‘जब तुम यरदन नदी में पहुंचो तब, तुम जल में सीधे खड़े रहना.’”
ਤੂੰ ਉਹਨਾਂ ਜਾਜਕਾਂ ਨੂੰ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਜਦ ਤੁਸੀਂ ਯਰਦਨ ਦੇ ਪਾਣੀ ਦੇ ਕੰਡੇ ਉੱਤੇ ਪਹੁੰਚੇ ਤਾਂ ਤੁਸੀਂ ਯਰਦਨ ਦੇ ਵਿੱਚ ਖੜ੍ਹੇ ਹੋ ਜਾਣਾ।
9 तब यहोशू ने इस्राएलियों से कहा, “यहां आकर याहवेह, अपने परमेश्वर का संदेश सुनो.
ਇਸ ਲਈ ਯਹੋਸ਼ੁਆ ਨੇ ਇਸਰਾਏਲੀਆਂ ਨੂੰ ਆਖਿਆ, ਇੱਧਰ ਆਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਗੱਲਾਂ ਸੁਣੋ
10 तब तुम समझ पाओगे कि जीवित परमेश्वर तुम्हारे बीच में हैं; और वही तुम्हारे सामने से कनानियों, हित्तियों, हिव्वियों, परिज्ज़ियों, गिर्गाशियों, अमोरियों तथा यबूसियों को भगा देंगे.
੧੦ਤਦ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸ਼ੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿੱਚੋਂ ਜ਼ਰੂਰ ਬਾਹਰ ਕੱਢ ਦੇਵੇਗਾ।
11 ध्यान रखना, कि प्रभु की वाचा का संदूक तुम्हारे आगे यरदन में पहुंच रहा है.
੧੧ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।
12 तब इस्राएल के हर एक गोत्र से बारह व्यक्ति अलग करो जो हर गोत्र से एक-एक पुरुष हो.
੧੨ਹੁਣ ਤੁਸੀਂ ਬਾਰਾਂ ਜਣੇ ਇਸਰਾਏਲ ਦੀਆਂ ਗੋਤਾਂ ਵਿੱਚੋਂ ਇੱਕ-ਇੱਕ ਗੋਤ ਪਿੱਛੇ ਇੱਕ-ਇੱਕ ਮਨੁੱਖ ਆਪਣੇ ਲਈ ਲਓ।
13 जैसे ही याहवेह की वाचा का संदूक उठानेवाले पुरोहितों के पांव यरदन में पड़ेंगे, यरदन का जल बहना रुक जाएगा तथा एक जगह इकट्ठा हो जाएगा.”
੧੩ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ।
14 यह फसल काटने का समय था. इस समय यरदन नदी में बाढ़ की स्थिति हुआ करती है. जब इस्राएल वंशज यरदन पार करने के लिए निकले, तब पुरोहित वाचा का संदूक लेकर लोगों के आगे जा रहे थे. पुरोहितों के पांव जैसे ही जल में पड़े,
੧੪ਤਦ ਇਸ ਤਰ੍ਹਾਂ ਹੋਇਆ ਕਿ ਜਦ ਲੋਕ ਆਪਣਿਆਂ ਤੰਬੂਆਂ ਤੋਂ ਤੁਰੇ ਕਿ ਯਰਦਨ ਦੇ ਪਾਰ ਲੰਘਣ ਅਤੇ ਜਾਜਕਾਂ ਨੇ ਲੋਕਾਂ ਦੇ ਅੱਗੇ-ਅੱਗੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
੧੫ਜਦ ਨੇਮ ਦੇ ਸੰਦੂਕ ਨੂੰ ਚੁੱਕਣ ਵਾਲੇ ਯਰਦਨ ਤੱਕ ਆਏ ਅਤੇ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਉਹਨਾਂ ਜਾਜਕਾਂ ਦੇ ਪੈਰ ਕੰਢੇ ਦੇ ਪਾਣੀ ਵਿੱਚ ਡੁੱਬੇ ਕਿਉਂ ਜੋ ਯਰਦਨ ਦਾ ਦਰਿਆ ਫ਼ਸਲ ਵੱਢਣ ਦੇ ਸਾਰੇ ਸਮੇਂ ਵਿੱਚ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਜਾਂਦਾ ਸੀ।
16 ऊपर से आ रहा जल बहना रुक गया, और दीवार सा ऊंचा उठ गया. यह आदम नामक नगर था, जो ज़ारेथान के पास है. इससे अराबाह सागर, जो लवण-सागर की ओर जाता है, वहां का जल पूरा सूख गया. और इस्राएली येरीख़ो की ओर पार हो गए.
੧੬ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।
17 याहवेह की वाचा का संदूक लेकर पुरोहित यरदन नदी के बीच में सूखी भूमि पर तब तक खड़े रहे जब तक सब इस्राएलियों ने यरदन नदी को पार न किया.
੧੭ਅਤੇ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਯਰਦਨ ਦੇ ਵਿਚਕਾਰ ਸੁੱਕੀ ਧਰਤੀ ਉੱਤੇ ਪੱਕੇ ਪੈਰੀਂ ਖਲੋ ਗਏ ਅਤੇ ਸਾਰੇ ਇਸਰਾਏਲੀ ਸੁੱਕੀ ਧਰਤੀ ਦੇ ਉੱਤੋਂ ਦੀ ਪਾਰ ਹੋ ਗਏ ਜਦ ਤੱਕ ਸਾਰੀ ਕੌਮ ਯਰਦਨ ਦੇ ਪਾਰ ਲੰਘ ਨਾ ਚੁੱਕੀ।

< यहोशू 3 >