< यहोशू 8 >

1 फिर याहवेह ने यहोशू से कहा, “डरो मत और न घबराओ! अपने साथ सब योद्धाओं को लेकर अय पर आक्रमण करो. मैंने अय के राजा, प्रजा और उसके नगर और उसके देश को तुम्हें दे दिया है.
ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਤੇਰਾ ਮਨ ਨਾ ਘਬਰਾਵੇ। ਸਾਰੇ ਯੋਧਿਆਂ ਨੂੰ ਆਪਣੇ ਨਾਲ ਲੈ ਅਤੇ ਅਈ ਉੱਤੇ ਚੜ੍ਹਾਈ ਕਰ। ਵੇਖ, ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।
2 अय तथा उसके राजा के साथ तुम्हें वही करना होगा, जो तुमने येरीख़ो तथा उसके राजा के साथ किया था. लूट की सामग्री तथा पशु तुम अपने लिए रख सकते हो.”
ਤੂੰ ਅਈ ਨਾਲ ਅਤੇ ਉਹ ਦੇ ਰਾਜੇ ਨਾਲ ਉਸੇ ਤਰ੍ਹਾਂ ਕਰੀਂ ਜੋ ਤੂੰ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ। ਉੱਥੇ ਦੀ ਲੁੱਟ ਅਤੇ ਡੰਗਰ ਤੁਸੀਂ ਆਪਣੇ ਲਈ ਖੋਹ ਲਵੋ ਅਤੇ ਸ਼ਹਿਰ ਦੇ ਪਿੱਛੇ ਘਾਤ ਲਾ ਲਿਓ।
3 तब यहोशू अपने समस्त योद्धाओं को लेकर अय पर आक्रमण के लिए निकल पड़े. यहोशू ने तीस हजार वीर योद्धा चुने और उन्हें रात को ही वहां भेज दिया.
ਯਹੋਸ਼ੁਆ ਅਤੇ ਸਾਰੇ ਯੋਧੇ ਅਈ ਉੱਤੇ ਚੜ੍ਹਾਈ ਕਰਨ ਲਈ ਤਿਆਰ ਹੋਏ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰਬੀਰ ਚੁਣੇ ਅਤੇ ਰਾਤ ਨੂੰ ਉਹਨਾਂ ਨੂੰ ਭੇਜਿਆ।
4 उनसे यहोशू ने कहा, “तुम नगर के पीछे छिप जाना, नगर से ज्यादा दूर न जाना. तुम सब सावधान एवं तत्पर रहना.
ਉਹਨਾਂ ਨੂੰ ਹੁਕਮ ਦਿੱਤਾ ਕਿ ਵੇਖੋ ਤੁਸੀਂ ਸ਼ਹਿਰ ਦੀ ਘਾਤ ਵਿੱਚ ਪਿੱਛੇ ਬੈਠ ਜਾਣਾ। ਸ਼ਹਿਰ ਤੋਂ ਬਹੁਤ ਦੂਰ ਨਾ ਜਾਣਾ ਅਤੇ ਤੁਸੀਂ ਸਾਰਿਆਂ ਨੇ ਤਿਆਰ ਰਹਿਣਾ।
5 तुम्हारे वहां पहुंचने पर मैं अपने साथ के योद्धाओं को लेकर नगर पर आक्रमण करूंगा. जब नगर के लोग सामना करने के लिए आगे बढ़ेंगे, तब हम उनके सामने से भागेंगे.
ਮੈਂ ਅਤੇ ਮੇਰੇ ਨਾਲ ਦੇ ਸਾਰੇ ਲੋਕ ਸ਼ਹਿਰ ਦੇ ਕੋਲ ਆਵਾਂਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡਾ ਸਾਹਮਣਾ ਕਰਨ ਲਈ ਨਿੱਕਲਣ ਤਾਂ ਅਸੀਂ ਉਹਨਾਂ ਦੇ ਅੱਗੋਂ ਪਹਿਲਾਂ ਵਾਂਗੂੰ ਭੱਜਾਂਗੇ।
6 और जब वे पीछा करते हुए नगर से दूर आ जाएंगे तब वे सोचेंगे, ‘ये लोग पहले के समान हमें पीठ दिखाकर भाग रहे हैं.’
ਉਹ ਸਾਡੇ ਪਿੱਛੇ ਆਉਣਗੇ ਐਥੋਂ ਤੱਕ ਕਿ ਅਸੀਂ ਉਹਨਾਂ ਨੂੰ ਸ਼ਹਿਰੋਂ ਦੂਰ ਲੈ ਜਾਂਵਾਂਗੇ ਕਿਉਂ ਜੋ ਉਹ ਆਖਣਗੇ ਕਿ ਇਹ ਸਾਡੇ ਅੱਗੋਂ ਪਹਿਲਾਂ ਵਾਂਗੂੰ ਭੱਜਦੇ ਹਨ। ਇਸ ਤਰ੍ਹਾਂ ਅਸੀਂ ਉਹਨਾਂ ਦੇ ਅੱਗੋਂ ਭੱਜਾਂਗੇ।
7 तब तुम अपने छिपने के स्थान से उठकर नगर को अपने अधीन कर लेना; याहवेह, तुम्हारे परमेश्वर नगर को तुम्हें सौंप देंगे.
ਤਦ ਤੁਸੀਂ ਘਾਤ ਵਿੱਚੋਂ ਨਿੱਕਲ ਕੇ ਸ਼ਹਿਰ ਉੱਤੇ ਕਬਜ਼ਾ ਕਰ ਲੈਣਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਉਹ ਨੂੰ ਤੁਹਾਡੇ ਹੱਥ ਵਿੱਚ ਕਰ ਦੇਵੇਗਾ।
8 फिर तुम उसमें आग लगा देना. तुम्हें यह याहवेह के वचन के अनुसार करना होगा. याद रखना, कि तुम्हारे लिए यह मेरा आदेश है.”
ਇਸ ਤਰ੍ਹਾਂ ਹੋਵੇਗਾ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ!
9 यह कहते हुए यहोशू ने उन्हें भेज दिया. वे अपने छिपने के जगह पर गए और वे बेथेल तथा अय के बीच में छिपे रहे, यह स्थान अय के पश्चिम में था. यहां यहोशू रात में सैनिकों के साथ तंबू में ही रहे.
ਯਹੋਸ਼ੁਆ ਨੇ ਉਹਨਾਂ ਨੂੰ ਭੇਜਿਆ ਤਾਂ ਉਹ ਘਾਤ ਵਿੱਚ ਬੈਠ ਗਏ ਅਤੇ ਬੈਤਏਲ ਅਤੇ ਅਈ ਦੇ ਵਿੱਚਕਾਰ ਅਈ ਦੇ ਲਹਿੰਦੇ ਪਾਸੇ ਜਾ ਬੈਠੇ ਪਰ ਯਹੋਸ਼ੁਆ ਰਾਤ ਨੂੰ ਲੋਕਾਂ ਵਿੱਚ ਰਿਹਾ।
10 सुबह जल्दी उठकर यहोशू सैनिकों एवं इस्राएल कि नेता को साथ लेकर अय पहुंचे.
੧੦ਤਾਂ ਯਹੋਸ਼ੁਆ ਨੇ ਸਵੇਰੇ ਉੱਠ ਕੇ ਲੋਕਾਂ ਦੀ ਗਿਣਤੀ ਕੀਤੀ ਅਤੇ ਉਹ ਇਸਰਾਏਲ ਦੇ ਬਜ਼ੁਰਗਾਂ ਸਣੇ ਲੋਕਾਂ ਦੇ ਅੱਗੇ ਅਈ ਵੱਲ ਚੜ੍ਹਿਆ।
11 तब सभी सैनिक यहोशू के साथ नगर में पहुंचे, और उन्होंने अय के उत्तर में तंबू डाल दिया. उनके तथा अय नगर के बीच केवल एक घाटी ही की दूरी थी.
੧੧ਅਤੇ ਸਾਰੇ ਯੋਧੇ ਜਿਹੜੇ ਉਹ ਦੇ ਨਾਲ ਸਨ ਉਤਾਹਾਂ ਗਏ, ਨੇੜੇ ਪਹੁੰਚੇ ਅਤੇ ਸ਼ਹਿਰ ਦੇ ਸਾਹਮਣੇ ਆ ਕੇ ਅਈ ਦੇ ਉੱਤਰ ਵੱਲ ਡੇਰੇ ਲਾਏ। ਉਸ ਦੇ ਵਿੱਚ ਅਤੇ ਅਈ ਦੀ ਵਿੱਚਕਾਰ ਇੱਕ ਖੱਡ ਸੀ।
12 तब यहोशू ने लगभग पांच हज़ार सैनिकों को बेथेल एवं अय के पश्चिम में खड़े कर दिए.
੧੨ਤਾਂ ਉਸ ਨੇ ਪੰਜ ਕੁ ਹਜ਼ਾਰ ਮਨੁੱਖ ਲਏ ਅਤੇ ਉਹਨਾਂ ਨੂੰ ਬੈਤਏਲ ਅਤੇ ਅਈ ਦੇ ਵਿੱਚਕਾਰ ਸ਼ਹਿਰੋਂ ਪੱਛਮ ਵੱਲ ਘਾਤ ਵਿੱਚ ਬਿਠਾਇਆ।
13 और खास सेना को नगर के उत्तर में, तथा कुछ सैनिकों को पश्चिम में खड़ा किया और यहोशू ने रात घाटी में बिताई.
੧੩ਤਾਂ ਉਹਨਾਂ ਨੇ ਲੋਕਾਂ ਨੂੰ ਅਰਥਾਤ ਸਾਰੇ ਦਲ ਨੂੰ ਜਿਹੜੇ ਸ਼ਹਿਰੋਂ ਉਤਰ ਵੱਲ ਸਨ ਅਤੇ ਘਾਤ ਵਾਲਿਆਂ ਨੂੰ ਸ਼ਹਿਰੋਂ ਪੱਛਮ ਵੱਲ ਬਿਠਾਇਆ ਤਾਂ ਯਹੋਸ਼ੁਆ ਉਸ ਰਾਤ ਖੱਡ ਵਿੱਚ ਗਿਆ।
14 जब अय के राजा ने यहोशू के सैनिकों को देखा; वे जल्दी नगर के लोगों को लेकर इस्राएल से युद्ध करने निकल पड़े. युद्ध मरुभूमि के मैदान में था. लेकिन राजा को नहीं मालूम था कि नगर के पीछे इस्राएली सैनिक छिपे हैं.
੧੪ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਇਹ ਵੇਖਿਆ ਤਾਂ ਉਹਨਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਠਹਿਰਾਏ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਰ ਨਿੱਕਲੇ ਪਰ ਉਸ ਨੇ ਇਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਬੈਠੇ ਹਨ।
15 यहां यहोशू और उनके साथ के सैनिकों ने उनके सामने कमजोर होने का दिखावा किया. वे पीठ दिखाते हुए निर्जन प्रदेश में भागने लगे.
੧੫ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹਨਾਂ ਦੇ ਅੱਗੋਂ ਉਜਾੜ ਵੱਲ ਇਉਂ ਨੱਸਿਆ ਜਿਵੇਂ ਉਹਨਾਂ ਅੱਗੋਂ ਮਾਰੇ ਕੁੱਟੇ ਹੋਏ ਹੁੰਦੇ ਹਨ।
16 इनका पीछा करने के लिए नगरवासियों को तैयार किया था. वे यहोशू का पीछा करते हुए नगर से दूर होते गए.
੧੬ਤਾਂ ਸਾਰੇ ਲੋਕ ਜਿਹੜੇ ਸ਼ਹਿਰ ਵਿੱਚ ਸਨ ਉਹਨਾਂ ਦਾ ਪਿੱਛਾ ਕਰਨ ਲਈ ਇਕੱਠੇ ਸੱਦੇ ਗਏ ਸੋ ਉਹਨਾਂ ਨੇ ਯਹੋਸ਼ੁਆ ਦਾ ਅਜਿਹਾ ਪਿੱਛਾ ਕੀਤਾ ਕਿ ਉਹ ਸ਼ਹਿਰੋਂ ਦੂਰ ਚਲੇ ਗਏ।
17 अब अय में और बेथेल में कोई भी पुरुष न बचा, सब पुरुष इस्राएल का पीछा करने जा चुके थे. नगर को बचाने के लिए कोई नहीं था.
੧੭ਉਸ ਤੋਂ ਬਾਅਦ ਅਈ ਅਤੇ ਬੈਤਏਲ ਵਿੱਚ ਕੋਈ ਮਨੁੱਖ ਬਾਕੀ ਨਾ ਰਿਹਾ ਜਿਹੜਾ ਇਸਰਾਏਲ ਦਾ ਪਿੱਛਾ ਕਰਨ ਨੂੰ ਨਾ ਨਿੱਕਲਿਆ ਹੋਵੇ ਅਤੇ ਉਹ ਸ਼ਹਿਰ ਨੂੰ ਖੁੱਲ੍ਹਾ ਛੱਡ ਕੇ ਇਸਰਾਏਲ ਦੇ ਪਿੱਛੇ ਭੱਜ ਪਏ।
18 तब याहवेह ने यहोशू से कहा, “जो बर्छी तुम अपने हाथ में लिए हुए हो, उसे अय की ओर उठाओ, क्योंकि मैं इसे तुम्हें दे रहा हूं.” तब यहोशू ने वह बर्छी, जो अपने हाथ में लिए हुए थे, नगर की ओर उठाई.
੧੮ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਬਰਛੇ ਨੂੰ ਜਿਹੜਾ ਤੇਰੇ ਹੱਥ ਵਿੱਚ ਹੈ ਅਈ ਵੱਲ ਵਧਾ ਕਿਉਂ ਜੋ ਮੈਂ ਉਸ ਨੂੰ ਤੇਰੇ ਹੱਥ ਦੇ ਦਿਆਂਗਾ ਤਾਂ ਯਹੋਸ਼ੁਆ ਨੇ ਬਰਛੇ ਨੂੰ ਜਿਹੜਾ ਉਹ ਦੇ ਹੱਥ ਵਿੱਚ ਸੀ ਸ਼ਹਿਰ ਵੱਲ ਵਧਾਇਆ। ਜਦ ਉਹ ਨੇ ਆਪਣਾ ਹੱਥ ਵਧਾਇਆ।
19 जब घात में बैठे सैनिक अपनी-अपनी जगह से बाहर आ गए और यहोशू ने वह बर्छी आगे बढ़ाई, तब ये सैनिक दौड़कर नगर में जा घुसे, और उस पर हमला किया और उन्होंने नगर में आग लगा दी.
੧੯ਤਾਂ ਘਾਤ ਵਾਲੇ ਆਪਣੇ ਥਾਂ ਤੋਂ ਛੇਤੀ ਨਾਲ ਉੱਠ ਕੇ ਨੱਠੇ ਅਤੇ ਸ਼ਹਿਰ ਵਿੱਚ ਜਾ ਵੜੇ ਅਤੇ ਉਹ ਨੂੰ ਕਬਜ਼ੇ ਵਿੱਚ ਲਿਆ ਫਿਰ ਉਹਨਾਂ ਛੇਤੀ ਨਾਲ ਸ਼ਹਿਰ ਨੂੰ ਅੱਗ ਲਾ ਦਿੱਤੀ।
20 दूसरी ओर जब उनका पीछा करते लोगों ने मुड़कर पीछे देखा, तो नगर से धुआं आकाश की ओर उठ रहा था. अब उनके लिए शरण लेने की कोई जगह न आगे थी, न पीछे, क्योंकि वे लोग, जो उन्हें पीठ दिखाकर निर्जन प्रदेश में भाग रहे थे, वे उनके विरुद्ध हो गए थे.
੨੦ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।
21 जब यहोशू के साथ के इस्राएली सैनिकों ने देखा कि घात लगाए सैनिकों ने नगर पर हमला किया है, और नगर से उठ रहा धुआं आकाश में पहुंच रहा है, तब उन्होंने अय के पुरुषों को मारना शुरू कर दिया.
੨੧ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਜਿੱਤ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਹਨਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁੱਟਿਆ।
22 वे सैनिक, जो नगर में थे, उनका सामना करने आ पहुंचे, तब अय के सैनिकों को इस्राएलियों ने घेर लिया. उन्होंने सबको ऐसा मारा कि न तो कोई बच सका और न कोई भाग पाया.
੨੨ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।
23 और वे अय के राजा को पकड़कर यहोशू के पास जीवित ले आए.
੨੩ਤਾਂ ਉਹਨਾਂ ਨੇ ਅਈ ਦੇ ਰਾਜੇ ਨੂੰ ਜੀਉਂਦਾ ਫੜ੍ਹ ਕੇ ਯਹੋਸ਼ੁਆ ਕੋਲ ਲੈ ਆਂਦਾ।
24 जब इस्राएलियों ने निर्जन प्रदेश में पीछा करते हुए अय के सब सैनिकों को तलवार से मार दिया, तब सारे इस्राएली वापस अय नगर में आ गए.
੨੪ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ।
25 अय नगर में स्त्री-पुरुषों की संख्या बारह हजार थी.
੨੫ਇਉਂ ਉਸ ਦਿਨ ਦੇ ਸਾਰੇ ਮਾਰੇ ਹੋਏ ਮਨੁੱਖ ਅਤੇ ਤੀਵੀਆਂ ਬਾਰਾਂ ਹਜ਼ਾਰ ਸਨ ਅਰਥਾਤ ਅਈ ਦੇ ਸਾਰੇ ਲੋਕ।
26 यहोशू ने अपने हाथ की बर्छी उस समय तक नीची नहीं की जब तक उन्होंने अय के सभी लोगों को मार न दिया.
੨੬ਕਿਉਂ ਜੋ ਯਹੋਸ਼ੁਆ ਨੇ ਆਪਣਾ ਹੱਥ ਜਿਹ ਦੇ ਵਿੱਚ ਬਰਛਾ ਫੜਿਆ ਹੋਇਆ ਸੀ ਪਿੱਛੇ ਨਾ ਹਟਾਇਆ ਜਦ ਤੱਕ ਕਿ ਉਸ ਨੇ ਅਈ ਦੇ ਸਾਰੇ ਵਸਨੀਕਾਂ ਦਾ ਸੱਤਿਆਨਾਸ ਨਾ ਕਰ ਲਿਆ
27 इस्राएलियों ने लूटे हुए सामान में से अपने लिए केवल पशु ही रखे, जैसा कि याहवेह ने यहोशू से कहा था.
੨੭ਇਸਰਾਏਲ ਨੇ ਉਸ ਸ਼ਹਿਰ ਦੇ ਕੇਵਲ ਪਸ਼ੂ ਅਤੇ ਲੁੱਟ ਦਾ ਮਾਲ ਆਪਣੇ ਲਈ ਖੋਹ ਲਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਹੁਕਮ ਦੇ ਕੇ ਗੱਲ ਆਖੀ ਸੀ।
28 यहोशू ने अय को पूरा जला दिया, जो आज तक निर्जन पड़ा है.
੨੮ਸੋ ਯਹੋਸ਼ੁਆ ਨੇ ਅਈ ਨੂੰ ਸਾੜ ਸੁੱਟਿਆ ਅਤੇ ਸਦਾ ਲਈ ਇੱਕ ਖੰਡਰ ਬਣਾ ਦਿੱਤਾ, ਉਹ ਅੱਜ ਦੇ ਦਿਨ ਤੱਕ ਉਜਾੜ ਹੈ।
29 उन्होंने अय के राजा को शाम तक वृक्ष पर लटकाए रखा और शाम होनें पर शव को वहां से उतारकर नगर के बाहर फेंक दिया, तथा उसके ऊपर पत्थरों का ऊंचा ढेर लगा दिया, जो आज तक वहीं है.
੨੯ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।
30 फिर यहोशू ने मोशेह द्वारा लिखी व्यवस्था में से इस्राएल वंश को दिए गए निर्देशों के अनुसार एबल पर्वत में ऐसे पत्थरों को लेकर वेदी बनाई, जिन पर किसी भी वस्तु का प्रयोग नहीं किया गया था. इस वेदी पर उन्होंने याहवेह तुम्हारे परमेश्वर के लिए होमबलि तथा मेल बलि चढ़ाई.
੩੦ਫਿਰ ਯਹੋਸ਼ੁਆ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਲਈ ਇੱਕ ਜਗਵੇਦੀ ਏਬਾਲ ਪਰਬਤ ਵਿੱਚ ਬਣਾਈ।
੩੧ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।
32 सब इस्राएलियों के सामने यहोशू ने मोशेह के द्वारा लिखी हुई व्यवस्था की नकल कराई.
੩੨ਉਸ ਨੇ ਉਹਨਾਂ ਪੱਥਰਾਂ ਉੱਤੇ ਮੂਸਾ ਦੀ ਬਿਵਸਥਾ ਦੀ ਨਕਲ ਨੂੰ ਲਿਖਿਆ ਜਿਹ ਨੂੰ ਇਸਰਾਏਲੀਆਂ ਦੇ ਸਾਹਮਣੇ ਲਿਖਿਆ ਸੀ।
33 उस समय सब इस्राएली अपने धर्मवृद्धों, अधिकारियों तथा न्याय करनेवालो के साथ और याहवेह के वाचा का संदूक उठानेवाले दोनों ओर खड़े हुए थे; दूसरे लोग जो वहां रहते थे तथा जन्म से ही जो इस्राएली थे, उनमें आधे गेरिज़िम पर्वत के पास तथा आधे एबल पर्वत के पास खड़े थे. और यह याहवेह के सेवक मोशेह को पहले से कही गई थी कि इस्राएली प्रजा को आशीर्वाद दे.
੩੩ਅਤੇ ਸਾਰਾ ਇਸਰਾਏਲ ਅਤੇ ਉਹਨਾਂ ਦੇ ਬਜ਼ੁਰਗ ਅਤੇ ਅਧਿਕਾਰੀ ਅਤੇ ਉਹਨਾਂ ਦੇ ਨਿਆਈਂ ਸੰਦੂਕ ਦੇ ਇਸ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਹਨਾਂ ਦਾ ਅੱਧ ਗਰਿੱਜ਼ੀਮ ਪਰਬਤ ਦੇ ਸਾਹਮਣੇ ਅਤੇ ਅੱਧ ਏਬਾਲ ਪਰਬਤ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ।
34 इसके बाद यहोशू ने सबके सामने व्यवस्था की सब बातें जैसी लिखी हुई थी; आशीष और शाप की, सबको पढ़के सुनायी.
੩੪ਫਿਰ ਉਸ ਨੇ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੜ ਕੇ ਬਰਕਤਾਂ ਅਤੇ ਸਰਾਪ ਦੋਵੇਂ ਸੁਣਾਏ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਸਨ।
35 उसमें से कोई भी बात न छूटी, जो यहोशू ने उस समय सब इस्राएली, जिसमें स्त्रियां, बालक एवं उनके बीच रह रहे पराये भी थे, न सुनी हो.
੩੫ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।

< यहोशू 8 >