< यहोशू 1 >
1 याहवेह के सेवक मोशेह के मरने के बाद याहवेह ने नून के पुत्र यहोशू से कहा,
੧ਯਹੋਵਾਹ ਦੇ ਦਾਸ ਮੂਸਾ ਦੇ ਮਰਨ ਤੋਂ ਬਾਅਦ, ਯਹੋਵਾਹ ਨੇ ਮੂਸਾ ਦੇ ਸੇਵਕ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਖਿਆ,
2 “मोशेह, मेरे सेवक की मृत्यु हो चुकी है; अब तुम उठो और इन सभी लोगों के साथ यरदन नदी के उस पार जाओ, जिसे मैं इस्राएलियों को दे रहा हूं.
੨ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।
3 और, जहां-जहां तुम पांव रखोगे, वह जगह मैं तुम्हें दूंगा, ठीक जैसा मैंने मोशेह से कहा था.
੩ਹਰੇਕ ਜਗ੍ਹਾ ਜਿੱਥੇ ਤੇਰਾ ਪੈਰ ਰੱਖਿਆ ਜਾਵੇ ਉਹ ਸਭ ਮੈਂ ਤੁਹਾਨੂੰ ਦੇਵਾਂਗਾ ਜਿਵੇਂ ਮੈਂ ਮੂਸਾ ਨਾਲ ਬਚਨ ਕੀਤਾ ਸੀ।
4 लबानोन के निर्जन प्रदेश से महानद फरात तक, और हित्तियों के देश से लेकर महासागर तक, सब देश तुम्हारा होगा. और
੪ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।
5 कभी भी कोई तुम्हारा विरोध न कर सकेगा. ठीक जिस प्रकार मैं मोशेह के साथ रहा हूं, उसी प्रकार तुम्हारे साथ भी रहूंगा. मैं न तो तुम्हें छोडूंगा और न त्यागूंगा.
੫ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।
6 इसलिये दृढ़ हो जाओ, क्योंकि तुम ही इन लोगों को उस देश पर अधिकारी ठहराओगे, जिसको देने का वादा मैंने पहले किया था.
੬ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।
7 “तुम केवल हिम्मत और संकल्प के साथ बढ़ते जाओ और मेरे सेवक मोशेह द्वारा दिए गये नियम सावधानी से मानना; उससे न तो दाईं ओर मुड़ना न बाईं ओर, ताकि तुम हमेशा सफल रहो.
੭ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ।
8 तुम्हारे मन से व्यवस्था की ये बातें कभी दूर न होने पाए, लेकिन दिन-रात इसका ध्यान करते रहना, कि तुम उन बातों का पालन कर सको, जो इसमें लिखी गयी है; तब तुम्हारे सब काम अच्छे और सफल होंगे.
੮ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
9 मेरी बात याद रखो: दृढ़ होकर हिम्मत के साथ आगे बढ़ो; न घबराना, न उदास होना. क्योंकि याहवेह, तुम्हारा परमेश्वर तुम्हारे साथ हैं; चाहे तुम कहीं भी जाओ, याहवेह तुम्हारे साथ हैं.”
੯ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
10 फिर यहोशू ने अधिकारियों को यह आदेश दिया:
੧੦ਯਹੋਸ਼ੁਆ ਨੇ ਲੋਕਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ,
11 “छावनी में जाकर लोगों को यह आज्ञा दो, ‘तीन दिन के भीतर तुम्हें यरदन नदी को पार करके उस देश में जाना है, जो याहवेह, तुम्हारे परमेश्वर तुम्हें देनेवाले हैं, तब अपने लिए भोजन वस्तुएं तैयार कर रखो.’”
੧੧ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਕਿ ਤੁਸੀਂ ਆਪਣੇ ਲਈ ਭੋਜਨ ਤਿਆਰ ਕਰੋ, ਕਿਉਂ ਜੋ ਤਿੰਨ ਦਿਨ ਤੋਂ ਬਾਅਦ ਤੁਸੀਂ ਇਸ ਯਰਦਨ ਦੇ ਪਾਰ ਲੰਘੋਗੇ ਤਾਂ ਜੋ ਉਸ ਦੇਸ ਉੱਤੇ ਕਬਜ਼ਾ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅਧਿਕਾਰ ਵਿੱਚ ਕਰਨ ਵਾਲਾ ਹੈ।
12 यहोशू ने रियूबेन, गाद तथा मनश्शेह के आधे गोत्र से कहा,
੧੨ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਯਹੋਸ਼ੁਆ ਨੇ ਆਖਿਆ,
13 “याहवेह के सेवक मोशेह के आदेश को मत भूलना, जो उन्होंने कहा था, ‘याहवेह, तुम्हारे परमेश्वर तुम्हें आराम के लिए एक स्थान देंगे.’
੧੩ਯਹੋਵਾਹ ਦੇ ਦਾਸ ਮੂਸਾ ਦੀ ਗੱਲ ਯਾਦ ਰੱਖੋ ਜਿਸ ਦਾ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਵੀ ਅਤੇ ਇਹ ਦੇਸ ਵੀ ਦੇਵੇਗਾ।
14 तुम्हारी पत्नियां, तुम्हारे बालक तथा तुम्हारे पशु उस भूमि पर रहेंगे, जो मोशेह द्वारा यरदन के उस पार दी गई है, किंतु तुम्हारे सब योद्धाओं को अपने भाई-बंधुओं के आगे जाना होगा, ताकि वे उनकी सहायता कर सकें.
੧੪ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।
15 जब तक याहवेह तुम्हारे भाई-बंधुओं को आराम न दें, तथा वे भी उस भूमि को अपने अधिकार में न कर लें, जो याहवेह, तुम्हारे परमेश्वर उन्हें देंगे. फिर तुम अपने देश को लौट सकोगे और उस भूमि पर अधिकार कर सकोगे, जो याहवेह के सेवक मोशेह ने तुम्हें यरदन के उस पार दी है.”
੧੫ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।
16 उन्होंने यहोशू को उत्तर दिया, “आपने जो कहा है, हम उसको मानेंगे, आप हमें जहां भेजेंगे, हम वहां जाएंगे.
੧੬ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ਕਿ ਜਿਵੇਂ ਤੂੰ ਸਾਨੂੰ ਆਗਿਆ ਦਿੱਤੀ ਉਸੇ ਤਰ੍ਹਾਂ ਹੀ ਕਰਾਂਗੇ ਅਤੇ ਜਿੱਥੇ ਤੂੰ ਸਾਨੂੰ ਭੇਜੇਗਾ ਅਸੀਂ ਉੱਥੇ ਹੀ ਜਾਂਵਾਂਗੇ।
17 जिस प्रकार हम मोशेह की सब बातों को मानते थे, उसी प्रकार आपकी भी सब बातो को मानेंगे. बस इतना हो, कि याहवेह, परमेश्वर आपके साथ वैसे ही बने रहें, जैसे वह मोशेह के साथ थे.
੧੭ਜਿਵੇਂ ਅਸੀਂ ਮੂਸਾ ਦੀਆਂ ਸਾਰੀਆਂ ਗੱਲਾਂ ਮੰਨੀਆਂ ਉਸੇ ਤਰ੍ਹਾਂ ਹੀ ਅਸੀਂ ਤੇਰੀਆਂ ਗੱਲਾਂ ਨੂੰ ਵੀ ਮੰਨਾਂਗੇ। ਜਿਵੇਂ ਯਹੋਵਾਹ ਤੇਰਾ ਪਰਮੇਸ਼ੁਰ ਮੂਸਾ ਦੇ ਅੰਗ-ਸੰਗ ਸੀ ਉਸੇ ਤਰ੍ਹਾਂ ਤੇਰੇ ਅੰਗ-ਸੰਗ ਵੀ ਰਹੇ,
18 यदि कोई भी, आपकी बातों का विरोध करेगा या, आपके द्वारा दिए गए समस्त आदेशों का पालन न करेगा, उसको मार दिया जाएगा!”
੧੮ਜੇ ਕੋਈ ਮਨੁੱਖ ਤੇਰੀ ਗੱਲ ਦਾ ਵਿਰੋਧ ਕਰੇ ਅਤੇ ਤੇਰੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਇੱਕ ਗੱਲ ਨੂੰ ਨਾ ਸੁਣੇ ਜਿਸ ਦੀ ਤੂੰ ਉਸ ਨੂੰ ਆਗਿਆ ਦੇਵੇਂ ਉਹ ਮਾਰਿਆ ਜਾਵੇ। ਤੂੰ ਨਿਰਾ ਤਕੜਾ ਹੋ ਅਤੇ ਹੌਂਸਲਾ ਰੱਖ।