< यहूदा 1 >
1 मसीह येशु के दास और याकोब के भाई यहूदाह की ओर से, तुम सबको, जो परमेश्वर पिता के द्वारा बुलाए गए हैं और प्रेम पात्र हो और मसीह येशु के लिए सुरक्षित रखे गए हो:
੧ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
2 कृपा, शांति और प्रेम बहुतायत में प्राप्त हो!
੨ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।
3 प्रियों, हालांकि मैं बहुत ही उत्सुक था कि तुमसे हम सभी को मिले समान उद्धार का वर्णन करूं किंतु अब मुझे यह ज़रूरी लग रहा है कि मैं तुम्हें उस विश्वास की रक्षा के प्रयास के लिए प्रेरित करूं, जो पवित्र लोगों को सदा के लिए एक ही बार में सौंप दिया गया है.
੩ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
4 तुम्हारे बीच कुछ ऐसे व्यक्ति चुपचाप घुस आए हैं, जिनके लिए यह दंड बहुत पहले ही तय कर दिया गया था. ये वे भक्तिहीन हैं, जो हमारे एकमात्र स्वामी व प्रभु येशु मसीह को अस्वीकार करते हुए परमेश्वर के अनुग्रह को बिगाड़कर कामुकता में बदल देते हैं.
੪ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
5 हालांकि तुम इस सच्चाई से पहले से ही परिचित हो, तो भी मैं तुम्हें यह याद दिलाना चाहता हूं कि प्रभु ने अपनी प्रजा को मिस्र देश से छुड़ाने के बाद अंततः उन्हीं में से उन लोगों का विनाश कर दिया, जो विश्वास से दूर हो गए थे.
੫ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।
6 जिस प्रकार परमेश्वर ने उन स्वर्गदूतों को भीषण न्याय के दिन तक के लिए सदाकाल के लिए जंजीरों से बंधे, अंधकार में रख छोड़ा है, जिन्होंने अपने आचार नियमों का उल्लंघन करके अपने राजपद तथा घर को त्याग दिया, (aïdios )
੬ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। (aïdios )
7 उसी प्रकार सोदोम और गोमोरा और आस-पास के नगरों को, जो इनके समान व्यभिचारी हो गये और अप्राकृतिक वासना का अनुसरण करने लगे और अग्नि के दंड के भोगी होकर अन्यों के लिये उदाहरण ठहरें. (aiōnios )
੭ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। (aiōnios )
8 फिर भी ये स्वप्नदर्शी, शरीर को उसी प्रकार अशुद्ध करते हैं, प्रभुत्व को अस्वीकार करते हैं और स्वर्गीय प्राणियों की निंदा करते हैं.
੮ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
9 प्रधान स्वर्गदूत मीख़ाएल तक ने, जब वह मोशेह के शव के विषय में शैतान से वाद-विवाद कर रहा था, उसे लांछित कर अपमानित नहीं किया, परंतु सिर्फ इतना ही कहा, “प्रभु ही तुझे फटकारें.”
੯ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!
10 जिनका इन्हें कोई ज्ञान नहीं, ये उन्हीं की बुराई करते और जिन विषयों को मूल रूप से विवेकहीन पशुओं की तरह समझते हैं, उन्हीं के द्वारा नाश हो जाते हैं.
੧੦ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
11 धिक्कार है इन पर! जिन्होंने काइन का मार्ग अपना लिया; धन के लालच के कारण उन्होंने वही गलती की, जो बिलआम ने की थी और उसी प्रकार नाश हुए जिस प्रकार विद्रोही कोराह.
੧੧ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।
12 ये लोग समुद्र में छिपी हुई विनाशकारी चट्टानें हैं, जो तुम्हारे प्रेम-भोजों में प्रेम जताते हुए सिर्फ अपनी संतुष्टि के लिए बेशर्म हो भाग लेते हैं. ये निर्जल बादल हैं जिन्हें हवा उड़ा ले जाती है. यह शरद ऋतु के फलहीन और जड़ से गिरे हुए पेड़ हैं, जिनकी दोहरी मृत्यु हुई है.
੧੨ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
13 ये समुद्र की प्रचंड लहरों के समान हैं, जो अपनी लज्जा फेन के रूप में उछालते हैं. ये मार्ग से भटके हुए तारागण हैं, जिनके लिए अनंत काल का घोर अंधकार तय किया गया है. (aiōn )
੧੩ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। (aiōn )
14 हनोख ने भी, जो आदम की सातवीं पीढ़ी में थे, इनके विषय में भविष्यवाणी की थी: “देखो, प्रभु अपने हज़ारों पवित्र लोगों के साथ आए
੧੪ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।
15 कि सबका न्याय करें और दुष्टों को उनके सभी बुरे कामों के लिए, जो उन्होंने बुराई से किए हैं और दुष्ट पापियों को, जिन्होंने परमेश्वर के विरोध में कड़वे वचन इस्तेमाल किए हैं, दोषी ठहराएं.”
੧੫ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
16 ये वे हैं, जो कुड़कुड़ाते रहते हैं, सदा दोष खोजते रहते हैं तथा वासनाओं द्वारा नियंत्रित, घमंडी और अपने लाभ के लिए चापलूसी करनेवाले हैं.
੧੬ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
17 इसलिये प्रियो, यह आवश्यक है कि तुम हमारे प्रभु येशु मसीह के प्रेरितों की पहले से की गई घोषणाओं को याद रखो.
੧੭ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ।
18 वे तुमसे कहते थे, “अंतिम दिनों में ऐसे लोग होंगे, जिनका स्वभाव उनकी अभक्ति की अभिलाषाओं के अनुसार होगा.”
੧੮ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।
19 ये लोग फूट डालनेवाले, सांसारिक और आत्मा से रहित हैं.
੧੯ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।
20 किंतु प्रियो, तुम स्वयं को अपने अति पवित्र विश्वास में बढ़ाते जाओ. पवित्र आत्मा में प्रार्थना करते हुए
੨੦ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।
21 अनंत काल के जीवन के लिए हमारे प्रभु येशु मसीह की दया की बड़ी आशा से प्रतीक्षा करते हुए स्वयं को परमेश्वर के प्रेम में स्थिर बनाए रखो. (aiōnios )
੨੧ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। (aiōnios )
22 जो विश्वास में अस्थिर हैं, उनके लिए दया दिखाओ,
੨੨ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।
23 बाकियों को आग में से झपटकर निकाल लो, दया करते हुए सावधान रहो, यहां तक कि शरीर के द्वारा कलंकित वस्त्रों से भी घृणा करो.
੨੩ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
24 अब वह जो ठोकर खाने से तुम्हारी रक्षा करने और अपनी महिमामय उपस्थिति में आनंदपूर्वक तुम्हें निर्दोष प्रस्तुत करने में समर्थ हैं,
੨੪ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
25 उन अतुल्य परमेश्वर हमारे उद्धारकर्ता की महिमा, वैभव, पराक्रम और राज्य, मसीह येशु हमारे प्रभु के द्वारा जैसी सनातन काल से थी, अब है, युगानुयुग बनी रहे, आमेन. (aiōn )
੨੫ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। (aiōn )