< न्यायियों 16 >
1 जब शिमशोन अज्जाह गया हुआ था, वहां उसकी नज़र एक वेश्या पर पड़ी, उसने उसके साथ संबंध बनाए.
੧ਫੇਰ ਸਮਸੂਨ ਅੱਜ਼ਾਹ ਨੂੰ ਗਿਆ ਅਤੇ ਉੱਥੇ ਇੱਕ ਵੇਸਵਾ ਨੂੰ ਵੇਖ ਕੇ ਉਸ ਦੇ ਕੋਲ ਅੰਦਰ ਗਿਆ।
2 अज्जावासियों को बताया गया: “शिमशोन यहां आया हुआ है.” यह सुन उन्होंने उस स्थान को घेर लिया और सारी रात नगर के फाटक पर घात लगाए बैठे रहे. सारी रात वे चुपचाप रहे. उनकी योजना थी: “हम सुबह होने का इंतजार करेंगे, और भोर में हम उसकी हत्या कर देंगे.”
੨ਜਦ ਅੱਜ਼ਾਹ ਦੇ ਲੋਕਾਂ ਨੂੰ ਖ਼ਬਰ ਮਿਲੀ ਕਿ ਸਮਸੂਨ ਇੱਥੇ ਆਇਆ ਹੈ ਤਾਂ ਉਨ੍ਹਾਂ ਨੇ ਉਸ ਨੂੰ ਘੇਰ ਲਿਆ, ਅਤੇ ਸਾਰੀ ਰਾਤ ਸ਼ਹਿਰ ਦੇ ਫਾਟਕ ਉੱਤੇ ਉਸ ਦੀ ਘਾਤ ਵਿੱਚ ਬੈਠੇ ਰਹੇ। ਉਹ ਸਾਰੀ ਰਾਤ ਇਹ ਕਹਿ ਕੇ ਚੁੱਪ-ਚਾਪ ਰਹੇ ਕਿ ਸਵੇਰ ਹੁੰਦੇ ਹੀ ਅਸੀਂ ਉਸ ਨੂੰ ਮਾਰ ਦਿਆਂਗੇ।
3 शिमशोन आधी रात तक सोता रहा, फिर वह उठा, नगर द्वार के पल्लों को तथा दोनों मीनारों को पकड़ा, उन्हें उनकी छड़ों सहित उखाड़कर अपने कंधों पर रखा और उन्हें उस पहाड़ की चोटी पर ले गया, जो हेब्रोन के सामने है.
੩ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ!
4 इसके बाद, कुछ समय में उसे सोरेक घाटी की एक स्त्री से प्रेम हो गया, जिसका नाम दलीलाह था.
੪ਕੁਝ ਸਮੇਂ ਬਾਅਦ ਅਜਿਹਾ ਹੋਇਆ ਕਿ ਉਹ ਸੋਰੇਕ ਦੀ ਘਾਟੀ ਵਿੱਚ ਰਹਿਣ ਵਾਲੀ ਇੱਕ ਇਸਤਰੀ ਨਾਲ ਪਿਆਰ ਕਰਨ ਲੱਗਾ ਜਿਸ ਦਾ ਨਾਮ ਦਲੀਲਾਹ ਸੀ।
5 फिलिस्तीनी के प्रधान दलीलाह से भेंटकरने आए और उसे आज्ञा दी, “उसे फुसला कर यह मालूम करो कि उसकी इस महान शक्ति का राज़ क्या है, और यह भी कि उसे कैसे बांधा जा सकता है, ताकि उसे वश में किया जाए. यह होने पर हमसे हर एक तुम्हें ग्यारह सौ चांदी के सिक्के देगा.”
੫ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
6 दलीलाह ने शिमशोन से पूछा, “कृपया मुझे बताइए, आपकी महान शक्ति का राज़ क्या है, आपको दबाने के लिए किस प्रकार बांधा जा सकता है?”
੬ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਮੈਨੂੰ ਇਹ ਦੱਸ ਕਿ ਤੇਰੀ ਇਸ ਵੱਡੀ ਸ਼ਕਤੀ ਦਾ ਕੀ ਭੇਤ ਹੈ, ਅਤੇ ਤੈਨੂੰ ਕੋਈ ਕਿਸ ਤਰ੍ਹਾਂ ਬੰਨ੍ਹੇ ਕਿ ਤੈਨੂੰ ਅਧੀਨ ਕਰ ਲਵੇ?”
7 शिमशोन ने उसे उत्तर दिया, “यदि वे मुझे सात ऐसी तांतों से बांध दें, जिन्हें सुखाया नहीं गया है, तो मैं निर्बल हो जाऊंगा—किसी भी दूसरे मनुष्य के समान साधारण.”
੭ਸਮਸੂਨ ਨੇ ਉਸ ਨੂੰ ਕਿਹਾ, “ਜੇਕਰ ਕੋਈ ਮੈਨੂੰ ਸੱਤ ਹਰੀਆਂ ਛੰਮਕਾਂ ਨਾਲ ਬੰਨ੍ਹੇ ਜੋ ਸੁੱਕੀਆਂ ਨਾ ਹੋਣ, ਤਾਂ ਮੇਰਾ ਬਲ ਘੱਟ ਜਾਵੇਗਾ ਅਤੇ ਮੈਂ ਸਧਾਰਨ ਮਨੁੱਖਾਂ ਵਰਗਾ ਹੀ ਹੋ ਜਾਂਵਾਂਗਾ।”
8 फिलिस्तीनी प्रधानों ने सात नई तांतें लाकर दलीलाह को दे दी, जो सुखाई नहीं गई थी. दलीलाह ने शिमशोन को इनसे बांध दिया.
੮ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।
9 उसने एक कमरे में कुछ व्यक्ति घात में बैठा रखे थे. वह चिल्लाई, “शिमशोन, फिलिस्तीनी तुम्हें पकड़ने आ रहे हैं!” किंतु शिमशोन ने उन तांतों को ऐसे तोड़ दिया जैसे आग लगते ही धागा टूट जाता है. उसका बल रहस्य ही बना रहा.
੯ਉਸ ਦੇ ਕੋਲ ਕੁਝ ਮਨੁੱਖ ਕੋਠੜੀ ਦੇ ਅੰਦਰ ਘਾਤ ਲਾ ਕੇ ਬੈਠੇ ਸਨ। ਤਦ ਦਲੀਲਾਹ ਨੇ ਉਸ ਨੂੰ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਛੰਮਕਾਂ ਨੂੰ ਇਸ ਤਰ੍ਹਾਂ ਤੋੜ ਦਿੱਤਾ ਜਿਵੇਂ ਸਣ ਦੀ ਲੱਟ ਅੱਗ ਨਾਲ ਸੜ ਜਾਂਦੀ ਹੈ, ਅਤੇ ਉਸ ਦੀ ਸ਼ਕਤੀ ਦਾ ਪਤਾ ਨਾ ਲੱਗਾ।
10 दलीलाह ने शिमशोन से कहा, “देखिए, आपने मेरे साथ छल किया है. आपने झूठ कहा है. कृपया मुझे बताइए कि आपको किस प्रकार बांधा जा सकता है.”
੧੦ਤਦ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਵੇਖ ਤੂੰ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਝੂਠ ਆਖਿਆ, ਹੁਣ ਮੈਨੂੰ ਦੱਸ ਕਿ ਤੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈਂ।”
11 शिमशोन ने उसे उत्तर दिया, “यदि वे मुझे ऐसी रस्सियों से बांधें, जिनका उपयोग पहले किया नहीं गया है, मैं किसी भी अन्य व्यक्ति के समान निर्बल रह जाऊंगा.”
੧੧ਉਸ ਨੇ ਉਹ ਨੂੰ ਕਿਹਾ, “ਜੇਕਰ ਮੈਨੂੰ ਨਵੀਆਂ ਰੱਸੀਆਂ ਨਾਲ ਜੋ ਕਦੀ ਵਰਤੀਆਂ ਨਾ ਗਈਆਂ ਹੋਣ, ਘੁੱਟ ਕੇ ਬੰਨ੍ਹਿਆ ਜਾਵੇ ਤਾਂ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖ ਵਰਗਾ ਹੋ ਜਾਂਵਾਂਗਾ।”
12 तब दलीलाह ने वैसा ही किया. उसने शिमशोन को नई रस्सियों से बांध दिया. यह करने के बाद वह चिल्लाई, “शिमशोन! फिलिस्तीनी तुम्हें पकड़ने आ रहे हैं!” ये लोग कमरे में इसकी प्रतीक्षा ही कर रहे थे. शिमशोन ने अपनी बाहों पर बांधी गई इन रस्सियों को ऐसे तोड़ दिया, मानो उसकी बांहें धागों से बांधी गई हों.
੧੨ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
13 दलीलाह ने शिमशोन से कहा, “अब तक मेरे साथ झूठ और छल ही करते रहे हैं. मुझे बताइए आपको बांधा कैसे जा सकता है.” शिमशोन ने उसे उत्तर दिया, “यदि मेरी सात लटों को बुनकर खूंटी की सहायता से जकड़ दें, तो मैं निर्बल और किसी भी दूसरे व्यक्ति के समान हो जाऊंगा!”
੧੩ਫਿਰ ਦਲੀਲਾਹ ਨੇ ਸਮਸੂਨ ਨੂੰ ਕਿਹਾ, “ਇਸ ਵਾਰ ਵੀ ਤੂੰ ਮੇਰੇ ਨਾਲ ਮਖ਼ੌਲ ਹੀ ਕੀਤਾ ਅਤੇ ਝੂਠ ਬੋਲਿਆ ਹੈ, ਪਰ ਮੈਨੂੰ ਦੱਸ ਕਿ ਤੈਨੂੰ ਕਿਸ ਤਰ੍ਹਾਂ ਬੰਨ੍ਹਿਆ ਜਾ ਸਕਦਾ ਹੈ?” ਉਸ ਨੇ ਉਹ ਨੂੰ ਕਿਹਾ, “ਜੇ ਤੂੰ ਮੇਰੇ ਸਿਰ ਦੀਆਂ ਸੱਤੇ ਲਟਾਂ ਤਾਣੇ ਦੇ ਵਿੱਚ ਬੁਣ ਦੇਵੇਂ ਤਾਂ ਮੈਂ ਬੰਨ੍ਹਿਆ ਜਾਂਵਾਂਗਾ।”
14 सो जब शिमशोन सो रहा था, दलीलाह ने उसकी सात लटों को वस्त्र में बुन दिया और उन्हें खूंटी में फंसा दिया. फिर वह चिल्लाई, “शिमशोन आपको पकड़ने के लिए फिलिस्तीनी आ रहे हैं!” शिमशोन नींद से जाग उठा और करघे की खूंटी समेत वस्त्र को खींचकर ले गया.
੧੪ਤਦ ਉਸ ਨੇ ਉਹ ਨੂੰ ਕਿੱਲੀ ਨਾਲ ਕੱਸ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਨੀਂਦ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਮੇਤ ਪੁੱਟ ਲਿਆ।
15 तब दलीलाह ने शिमशोन से कहा, “यह कैसे संभव है कि आप मुझसे यह कहें, ‘मुझे तुमसे प्रेम है,’ जब आपका हृदय मेरे प्रति सच्चा ही नहीं है? तीन बार आपने मुझसे छल किया है, और मुझसे यह छिपाए रखा है कि आपकी अपार शक्ति का राज़ क्या है.”
੧੫ਤਦ ਦਲੀਲਾਹ ਨੇ ਉਸ ਨੂੰ ਕਿਹਾ, “ਤੇਰਾ ਮਨ ਤਾਂ ਮੇਰੇ ਨਾਲ ਨਹੀਂ ਲੱਗਾ, ਫਿਰ ਤੂੰ ਕਿਉਂ ਕਹਿੰਦਾ ਹੈਂ ਕਿ ਤੂੰ ਮੈਨੂੰ ਪਿਆਰ ਕਰਦਾ ਹੈਂ? ਤੂੰ ਤਿੰਨੇ ਵਾਰੀ ਮੇਰੇ ਨਾਲ ਮਖ਼ੌਲ ਕੀਤਾ ਅਤੇ ਮੈਨੂੰ ਨਹੀਂ ਦੱਸਿਆ ਕਿ ਤੇਰੀ ਵੱਡੀ ਸ਼ਕਤੀ ਦਾ ਕੀ ਭੇਤ ਹੈ।”
16 तब वह उसे हर दिन सताने लगी. वह शिमशोन को इतना मजबूर करने लगी कि शिमशोन की नाक में दम आ गया.
੧੬ਅਤੇ ਅਜਿਹਾ ਹੋਇਆ ਕਿ ਜਦ ਉਸ ਨੇ ਦਿਨੋਂ-ਦਿਨ ਗੱਲਾਂ ਨਾਲ ਉਸ ਨੂੰ ਬਹੁਤ ਤੰਗ ਕੀਤਾ ਅਤੇ ਵੱਡਾ ਹਠ ਬੰਨ੍ਹਿਆ, ਇੱਥੋਂ ਤੱਕ ਕਿ ਉਸ ਦੇ ਪ੍ਰਾਣ ਮੌਤ ਮੰਗਦੇ ਸਨ।
17 सो शिमशोन ने उसके सामने वह सब प्रकट कर दिया, जो उसके हृदय में था. उसने दलीलाह को बताया, “मैं अपनी माता के गर्भ से परमेश्वर के लिए नाज़ीर हूं. मेरे सिर पर कभी भी उस्तरा नहीं लगाया गया है. यदि उस्तरे से मेरे केश साफ़ कर दिए जाएं, तो मैं निर्बल होकर साधारण मनुष्य समान हो जाऊंगा.”
੧੭ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
18 जब दलीलाह को यह अहसास हुआ कि शिमशोन ने उस पर अपने हृदय के सारे राज़ बता दिए हैं, उसने फिलिस्तीनी प्रधानों को यह संदेश देते हुए बुलवा लिया, “एक बार और आ जाइए, क्योंकि उसने मुझे सारा राज़ बता दिया है.” तब फिलिस्तीनी प्रधान उसके पास आए और अपने साथ वे सिक्के भी ले आए.
੧੮ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
19 उसने शिमशोन को अपने घुटनों पर सुला लिया, एक आदमी को बुलवाकर उसकी सात लटों पर उस्तरा चलवा दिया; शक्ति उसमें से जाती रही और दलीलाह उसे अपने वश में करने लगी!
੧੯ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
20 वह चिल्लाई, “शिमशोन, फिलिस्तीनी आपको पकड़ने आ रहे हैं!” वह अपनी नींद से जाग उठा. उसने सोचा, “इसके पहले के अवसरों के समान मैं अब भी एक झटके में स्वयं को आज़ाद कर लूंगा.” किंतु उसे यह मालूम ही न था कि याहवेह उसे छोड़ गए हैं.
੨੦ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।
21 फिलिस्तीनी आए और उन्होंने उसे पकड़कर उसकी आंखें निकाल डालीं. वे उसे अज्जाह ले गए और उसे कांसे की बेड़ियों में जकड़ दिया. वह कारागार में चक्की चलाने लगा.
੨੧ਤਦ ਫ਼ਲਿਸਤੀਆਂ ਨੇ ਉਸ ਨੂੰ ਫੜਿਆ ਅਤੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ, ਅਤੇ ਉਸ ਨੂੰ ਅੱਜ਼ਾਹ ਵਿੱਚ ਲੈ ਗਏ ਅਤੇ ਪਿੱਤਲ ਦੀਆਂ ਬੇੜੀਆਂ ਨਾਲ ਉਸ ਨੂੰ ਬੰਨ੍ਹ ਦਿੱਤਾ ਅਤੇ ਉਹ ਕੈਦਖ਼ਾਨੇ ਵਿੱਚ ਚੱਕੀ ਪੀਸਦਾ ਹੁੰਦਾ ਸੀ।
22 उसके सिर पर उस्तरा फेरे जाने के बाद अब उसके बाल दोबारा बढ़ने लगे.
੨੨ਪਰ ਉਸ ਦਾ ਸਿਰ ਮੁੰਨਣ ਦੇ ਪਿੱਛੋਂ ਉਸ ਦੇ ਵਾਲ਼ ਫਿਰ ਵਧਣ ਲੱਗੇ।
23 फिलिस्तीनी प्रधानों ने अपने देवता दागोन के सम्मान में आनंद उत्सव और विशेष बलि का आयोजन किया. उनका विचार था, “हमारे देवता ने हमारे शत्रु शिमशोन को हमारे हाथों में सौंप दिया है.”
੨੩ਤਦ ਫ਼ਲਿਸਤੀਆਂ ਦੇ ਸਰਦਾਰ ਇਕੱਠੇ ਹੋਏ ਤਾਂ ਜੋ ਆਪਣੇ ਦੇਵਤੇ ਦਾਗੋਨ ਦੇ ਅੱਗੇ ਵੱਡੀਆਂ ਭੇਟਾਂ ਚੜ੍ਹਾਉਣ ਅਤੇ ਅਨੰਦ ਕਰਨ ਕਿਉਂ ਜੋ ਉਹ ਕਹਿੰਦੇ ਸਨ ਕਿ ਸਾਡੇ ਦੇਵਤੇ ਨੇ ਸਾਡੇ ਵੈਰੀ ਸਮਸੂਨ ਨੂੰ ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।
24 जब लोगों ने शिमशोन को देखा, उन्होंने अपने देवता की स्तुति में कहा, “हमारे देवता ने हमारे शत्रु को हमारे वश में कर दिया है, वह हमारे देश को नाश करता रहा, उसने हमारी प्रजा के बहुतों को मार गिराया है.”
੨੪ਜਦ ਲੋਕਾਂ ਨੇ ਉਸ ਨੂੰ ਵੇਖਿਆ ਤਾਂ ਇਹ ਕਹਿ ਕੇ ਆਪਣੇ ਦੇਵਤੇ ਦੀ ਉਸਤਤ ਕਰਨ ਲੱਗੇ, “ਸਾਡੇ ਦੇਵਤੇ ਨੇ ਸਾਡੇ ਵੈਰੀ ਨੂੰ ਜਿਸ ਨੇ ਸਾਡਾ ਦੇਸ਼ ਉਜਾੜ ਦਿੱਤਾ ਸੀ ਅਤੇ ਸਾਡੇ ਵਿੱਚੋਂ ਬਹੁਤ ਸਾਰਿਆਂ ਨੂੰ ਮਾਰ ਵੀ ਦਿੱਤਾ ਸੀ, ਸਾਡੇ ਹੱਥ ਵਿੱਚ ਸੌਂਪ ਦਿੱਤਾ ਹੈ।”
25 जब वे इस प्रकार के उल्लास में लीन थे, उन्होंने प्रस्ताव किया, “शिमशोन को बुलवाया जाए कि वह हमारा मनोरंजन करे.” तब उन्होंने कारागार से शिमशोन को बुलवाया और वह उनका मनोरंजन करने लगा. उन्होंने शिमशोन को मीनारों के बीच में खड़ा कर दिया.
੨੫ਤਦ ਅਜਿਹਾ ਹੋਇਆ ਕਿ ਜਦ ਉਹ ਅਨੰਦ ਕਰ ਰਹੇ ਸਨ, ਤਾਂ ਉਨ੍ਹਾਂ ਨੇ ਕਿਹਾ, “ਸਮਸੂਨ ਨੂੰ ਬੁਲਾਓ ਜੋ ਸਾਡੇ ਅੱਗੇ ਤਮਾਸ਼ਾ ਕਰੇ,” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦਖ਼ਾਨੇ ਵਿੱਚੋਂ ਬੁਲਵਾਇਆ ਅਤੇ ਉਹ ਉਨ੍ਹਾਂ ਦੇ ਅੱਗੇ ਤਮਾਸ਼ਾ ਕਰਨ ਲੱਗਾ, ਅਤੇ ਉਨ੍ਹਾਂ ਨੇ ਦੋ ਥੰਮ੍ਹਾਂ ਦੇ ਵਿਚਕਾਰ ਉਸ ਨੂੰ ਖੜ੍ਹਾ ਕਰ ਦਿੱਤਾ।
26 वहां शिमशोन ने उस बालक से कहा, जो उसे चलाने के लिए उसका हाथ पकड़ा करता था, “मुझे उन मीनारों को छूने दो, जिन पर यह भवन टिका है, कि मैं उनका टेक ले सकूं.”
੨੬ਤਦ ਸਮਸੂਨ ਨੇ ਉਸ ਮੁੰਡੇ ਨੂੰ ਜਿਸ ਨੇ ਉਹ ਦਾ ਹੱਥ ਫੜਿਆ ਹੋਇਆ ਸੀ ਕਿਹਾ, “ਮੈਨੂੰ ਉਨ੍ਹਾਂ ਥੰਮ੍ਹਾਂ ਉੱਤੇ ਜਿਨ੍ਹਾਂ ਉੱਤੇ ਇਹ ਘਰ ਟਿਕਿਆ ਹੋਇਆ ਹੈ, ਹੱਥ ਪਾ ਲੈਣ ਦੇ ਤਾਂ ਜੋ ਮੈਂ ਸਹਾਰਾ ਲਵਾਂ।”
27 इस समय वह भवन स्त्री-पुरुषों से भरा हुआ था, सभी फिलिस्तीनी शासक भी वहीं थे. छत पर लगभग तीन हज़ार स्त्री-पुरुष शिमशोन द्वारा किया जा रहा मनोरंजन का कार्य देख रहे थे.
੨੭ਉਹ ਘਰ ਪੁਰਸ਼ਾਂ ਅਤੇ ਇਸਤਰੀਆਂ ਨਾਲ ਭਰਿਆ ਹੋਇਆ ਸੀ, ਅਤੇ ਫ਼ਲਿਸਤੀਆਂ ਦੇ ਸਾਰੇ ਸਰਦਾਰ ਵੀ ਉੱਥੇ ਸਨ ਅਤੇ ਲੱਗਭੱਗ ਤਿੰਨ ਹਜ਼ਾਰ ਇਸਤਰੀਆਂ ਅਤੇ ਪੁਰਖ ਛੱਤ ਉੱਤੇ ਸਨ, ਜਿਹੜੇ ਸਮਸੂਨ ਨੂੰ ਤਮਾਸ਼ਾ ਕਰਦੇ ਹੋਏ ਵੇਖ ਰਹੇ ਸਨ।
28 जब शिमशोन ने याहवेह की यह दोहाई दी, “प्रभु याहवेह, कृपा कर मुझे याद कीजिए. परमेश्वर, बस एक ही बार मुझे शक्ति दे दीजिए, कि मैं फिलिस्तीनियों से अपनी दोनो आंखों का बदला ले सकूं.”
੨੮ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”
29 शिमशोन ने दो बीच के मीनारों को पकड़ लिया, जिन पर पूरा भवन टिका था. उसने उन्हें मजबूती से जकड़ कर उन पर अपना सारा बोझ डाल दिया. उसका दायां हाथ एक खंभे को तथा बायां हाथ दूसरे को पकड़ा हुआ था.
੨੯ਤਦ ਸਮਸੂਨ ਨੇ ਵਿਚਕਾਰਲੇ ਦੋਹਾਂ ਥੰਮ੍ਹਾਂ ਨੂੰ ਜਿਨ੍ਹਾਂ ਉੱਤੇ ਉਹ ਘਰ ਟਿਕਿਆ ਹੋਇਆ ਸੀ, ਫੜ੍ਹ ਕੇ ਇੱਕ ਉੱਤੇ ਸੱਜੇ ਹੱਥ ਨਾਲ ਅਤੇ ਦੂਜੇ ਨੂੰ ਖੱਬੇ ਹੱਥ ਨਾਲ ਜ਼ੋਰ ਲਾ ਦਿੱਤਾ।
30 शिमशोन ने विचार किया, “सही होगा कि मेरी मृत्यु फिलिस्तीनियों के साथ ही हो जाए!” वह अपनी पूरी शक्ति लगाकर झुक गया. तब यह हुआ कि वह भवन, प्रधानों और वहां जमा हुआ लोगों पर आ गिरा. इस प्रकार उनकी गिनती, जिनकी हत्या शिमशोन ने स्वयं अपनी मृत्यु के साथ की थी, उनसे अधिक हो गई, जिनकी हत्या शिमशोन ने अपने जीवन भर में की थी.
੩੦ਸਮਸੂਨ ਨੇ ਕਿਹਾ, “ਮੇਰੇ ਪ੍ਰਾਣ ਵੀ ਫ਼ਲਿਸਤੀਆਂ ਦੇ ਨਾਲ ਹੀ ਜਾਣ।” ਅਤੇ ਉਹ ਆਪਣਾ ਸਾਰਾ ਜ਼ੋਰ ਲਾ ਕੇ ਝੁਕਿਆ ਅਤੇ ਉਹ ਘਰ ਸਾਰੇ ਸਰਦਾਰਾਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਦੇ ਉੱਤੇ ਜੋ ਉਹ ਦੇ ਵਿੱਚ ਸਨ, ਡਿੱਗ ਪਿਆ। ਇਸ ਤਰ੍ਹਾਂ ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੇ ਮਰਨ ਦੇ ਵੇਲੇ ਮਾਰਿਆ, ਉਨ੍ਹਾਂ ਨਾਲੋਂ ਵੱਧ ਸਨ ਜਿਨ੍ਹਾਂ ਨੂੰ ਉਸਨੇ ਆਪਣੇ ਜੀਉਂਦੇ ਜੀ ਮਾਰਿਆ ਸੀ।
31 तब उसके भाई और उसके पिता के परिवार के सभी सदस्य वहां आ गए और उसे वहां से उठाकर ज़ोराह तथा एशताओल के बीच उसके पिता मानोहा की गुफा की कब्र में ले जाकर रख दिया. शिमशोन ने बीस साल इस्राएल का शासन किया था.
੩੧ਤਦ ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਘਰਾਣੇ ਦੇ ਸਾਰੇ ਲੋਕ ਆਏ ਅਤੇ ਉਸ ਨੂੰ ਚੁੱਕ ਕੇ ਲੈ ਗਏ, ਅਤੇ ਸਾਰਾਹ ਅਤੇ ਅਸ਼ਤਾਓਲ ਦੇ ਵਿਚਕਾਰ ਉਸ ਦੇ ਪਿਤਾ ਮਾਨੋਆਹ ਦੀ ਕਬਰ ਵਿੱਚ ਉਸ ਨੂੰ ਦੱਬਿਆ। ਉਸ ਨੇ ਵੀਹ ਸਾਲਾਂ ਤੱਕ ਇਸਰਾਏਲ ਦਾ ਨਿਆਂ ਕੀਤਾ।