< न्यायियों 21 >

1 इस्राएल वंशजों ने मिज़पाह में यह संकल्प लिया था, “हममें से कोई भी अपनी पुत्री बिन्यामिन वंशज को विवाह में नहीं देगा.”
ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।
2 इसलिये प्रजा के लोग बेथेल जाकर शाम तक परमेश्वर के सामने बैठे रहे, और ऊंची आवाज में रोते रहे.
ਲੋਕ ਬੈਤਏਲ ਵਿੱਚ ਆਏ ਅਤੇ ਸ਼ਾਮ ਤੱਕ ਉੱਥੇ ਪਰਮੇਸ਼ੁਰ ਦੇ ਅੱਗੇ ਬੈਠੇ ਰਹੇ ਅਤੇ ਫੁੱਟ-ਫੁੱਟ ਕੇ ਰੋਂਦੇ ਰਹੇ
3 वे इसी विषय पर विचार करते रहे थे, “याहवेह, इस्राएल के परमेश्वर, इस्राएल में क्यों ऐसी स्थिति आ गई, कि आज इस्राएल में से एक गोत्र मिट गया है?”
ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”
4 दूसरे दिन लोगों ने तड़के उठकर एक वेदी बनाई तथा उस पर होमबलि तथा मेल बलि भेंट की.
ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।
5 इस्राएल वंशजों ने यह पूछताछ की, “इस्राएल के सारे गोत्रों में से ऐसा कौन है, जो इस सभा में याहवेह के सामने नहीं आया है?” क्योंकि उन्होंने बड़ी गंभीरता पूर्वक यह शपथ ली थी, “जो कोई मिज़पाह में याहवेह के सामने उपस्थित न होगा, उसे निश्चित ही प्राण-दंड दिया जाएगा.”
ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।
6 इस्राएल वंशज अपने बंधु बिन्यामिन वंशजों के लिए खेदित होकर यही विचार कर रहे थे, “आज इस्राएल में से एक गोत्र मिटा दिया गया है.
ਤਦ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਇਹ ਕਹਿ ਕੇ ਪਛਤਾਉਣ ਲੱਗੇ ਕਿ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ ਹੈ।
7 अब वे, जो बाकी रह गए हैं, उनकी पत्नियों के लिए हम क्या करें, क्योंकि हमने याहवेह के सामने यह शपथ ले रखी है, कि हममें से कोई भी विवाह के लिए उन्हें अपनी पुत्रियां नहीं देगा?”
ਅਸੀਂ ਤਾਂ ਯਹੋਵਾਹ ਦੀ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦਿਆਂਗੇ, ਇਸ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?
8 जब वे पूछताछ कर रहे थे, “इस्राएल के गोत्रों में वह कौन है, जो मिज़पाह में याहवेह के सामने उपस्थित नहीं हुआ है?” यह पाया गया कि याबेश-गिलआद से इस सभा के लिए शिविर में कोई भी उपस्थित न हुआ था.
ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।
9 क्योंकि जब गिनती की गई, यह मालूम हुआ कि याबेश-गिलआद का एक भी निवासी वहां न था.
ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।
10 इसलिये इस सभा के द्वारा बारह हज़ार वीर योद्धाओं के दल को वहां भेजा गया. उनके लिए आदेश था, “जाओ, और याबेश-गिलआदवासियों को स्त्रियों और बालकों सहित तलवार से मार डालो.
੧੦ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।
11 तुम्हें करना यह होगा: तुम्हें हर एक पुरुष को मार गिराना है और हर एक उस स्त्री को भी, जो पुरुष से संबंध बना चुकी है.”
੧੧ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”
12 उन्हें याबेश-गिलआद निवासियों में चार सौ ऐसी कुंवारी कन्याएं मिलीं जिनका किसी पुरुष से संबंध नहीं हुआ था. इन्हें वे शीलो की छावनी में ले आए, यह कनान देश में था.
੧੨ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।
13 तब सारी सभा ने उन बिन्यामिन वंशजों को, जो रिम्मोन चट्टान के क्षेत्र में आसरा लिए हुए थे, संदेश भेजा और उनके साथ शांति की घोषणा की.
੧੩ਤਦ ਸਾਰੀ ਸਭਾ ਨੇ ਬਿਨਯਾਮੀਨੀਆਂ ਨੂੰ ਜੋ ਰਿੰਮੋਨ ਦੀ ਪਹਾੜੀ ਵਿੱਚ ਸਨ, ਸੰਦੇਸ਼ਾ ਭੇਜਿਆ ਅਤੇ ਉਨ੍ਹਾਂ ਨਾਲ ਸੰਧੀ ਦੀ ਘੋਸ਼ਣਾ ਕੀਤੀ।
14 तब बिन्यामिन के वे वंशज लौट आए और उन्हें वे कन्याएं दे दी गईं, जिन्हें याबेश-गिलआद में सुरक्षित रखा गया था. फिर भी कन्याओं की संख्या उनके लिए पूरी न थी.
੧੪ਤਦ ਉਸ ਸਮੇਂ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਕੁਆਰੀਆਂ ਦਿੱਤੀਆਂ ਗਈਆਂ ਜਿਹੜੀਆਂ ਜੀਉਂਦੀਆਂ ਛੱਡੀਆਂ ਗਈਆਂ ਸਨ, ਪਰ ਉਹ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ।
15 ये सभी बिन्यामिन गोत्र की स्थिति के लिए दुःखी थे, क्योंकि याहवेह ने इस्राएल के गोत्रों के बीच फूट पैदा कर दी थी.
੧੫ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਦਰਾਰ ਪਾ ਦਿੱਤੀ ਸੀ।
16 तब सभा के प्रमुखों ने विचार-विमर्श किया, “बचे हुए पुरुषों के लिए पत्नियों का प्रबंध करने के लिए अब क्या किया जाए, क्योंकि बिन्यामिन प्रदेश से स्त्रियों को मारा जा चुका है?”
੧੬ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”
17 उन्होंने विचार किया, “बिन्यामिन के बचे हुओं के लिए उत्तराधिकार का होना ज़रूरी है, कि इस्राएल का एक गोत्र मिट न जाए.
੧੭ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।
18 यह तो संभव नहीं है कि हम उन्हें विवाह में अपनी पुत्रियां दे दें. क्योंकि इस्राएल वंशजों ने यह शपथ ली थी, ‘शापित होगा वह, जो बिन्यामिन वंशजों को विवाह में अपनी पुत्री देगा.’
੧੮ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”
19 इसलिये उन्होंने विचार किया, शीलो में, जो बेथेल के उत्तर में, याहवेह का सालाना उत्सव होनेवाला है. यह बेथेल से शेकेम जाते हुए राजमार्ग के पूर्वी ओर लेबोनाह के दक्षिण में है.”
੧੯ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
20 उन्होंने बिन्यामिन वंशजों को आदेश दिया, “जाकर अंगूर के बगीचों में छिप जाओ.
੨੦ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ,
21 इंतजार करते रहना. यह देखना कि जैसे ही शीलो की युवतियां नृत्य में शामिल होने आएं, तुम अंगूर के बगीचों से बाहर निकल आना, और तुममें से हर एक शीलो की इन नवयुवतियों में से अपनी पत्नी बनाने के लिए एक नवयुवती उठा लेना. फिर बिन्यामिन की भूमि पर लौट जाना.
੨੧ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,
22 फलस्वरूप उनके पिता और भाई हमारे पास शिकायत लेकर आएंगे. तब हम उन्हें उत्तर देंगे, ‘अब अपनी इच्छा से ही अपनी पुत्रियां उन्हीं के पास रहने दीजिए. युद्ध के समय हमने बिन्यामिन वंशजों के लिए कन्याएं नहीं छोड़ी, और न ही आपने अपनी पुत्रियां उन्हें दी, नहीं तो आप दोषी हो जाते.’”
੨੨ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”
23 बिन्यामिन वंशजों ने ऐसा ही किया. उन्होंने अपनी गिनती के अनुसार नृत्य करती युवतियों में से युवतियां उठा लीं और अपने साथ उन्हें ले गए. वे अपने तय किए गए विरासत में लौट गए. उन्होंने नगरों को दोबारा बनाया और वे उनमें बस गए.
੨੩ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।
24 इस समय शेष इस्राएल वंशज वहां से चले गए, हर एक अपने-अपने कुल और परिवार को, हर एक अपनी-अपनी मीरास को.
੨੪ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।
25 उन दिनों इस्राएल देश में राजा नहीं होता था. हर एक व्यक्ति वही करता था, जो उसे सही लगता था.
੨੫ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।

< न्यायियों 21 >