< लैव्यव्यवस्था 17 >
1 याहवेह ने मोशेह को यह आज्ञा दी:
੧ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 “अहरोन, उसके पुत्रों तथा इस्राएल वंशजों को यह संदेश दो, ‘यह वह आदेश है, जो याहवेह के द्वारा निकाला गया है:
੨ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ:
3 इस्राएल वंशजों में से कोई भी पुरुष, जो किसी बछड़े, मेमने अथवा किसी बकरे का वध छावनी के भीतर अथवा छावनी के बाहर करे,
੩ਜੇਕਰ ਇਸਰਾਏਲ ਦੇ ਘਰਾਣੇ ਤੋਂ ਕੋਈ ਵੀ ਮਨੁੱਖ ਜੋ ਬਲ਼ਦ, ਜਾਂ ਲੇਲਾ, ਜਾਂ ਬੱਕਰਾ ਡੇਰੇ ਵਿੱਚ ਜਾਂ ਡੇਰੇ ਤੋਂ ਬਾਹਰ ਵੱਢੇ,
4 और वह इसे मिलनवाले तंबू के द्वार पर याहवेह के तंबू के सामने याहवेह के लिए बलि के रूप में भेंट करने के लिए न लाए, तो उस व्यक्ति को हत्या का आरोपी माना जाएगा. उस व्यक्ति ने लहू बहाया है और उस व्यक्ति को प्रजा से बाहर निकाल दिया जाए.
੪ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
5 ऐसा करने का कारण यह है कि इस्राएल वंशज उनकी वे बलियां, जिनका बलिदान वे खुले मैदान में कर रहे थे, इन बलियों को पुरोहित के पास मिलनवाले तंबू के द्वार पर याहवेह के सामने लाकर उन्हें याहवेह को मेल बलि के रूप में भेंट करें.
੫ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
6 पुरोहित लहू को मिलनवाले तंबू के द्वार पर स्थित याहवेह की वेदी पर छिड़क दे और चर्बी को सुखद-सुगंध के रूप में आग में जलाकर याहवेह को भेंट कर दे.
੬ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।
7 अब इसके बाद वे अपना बलि बकरा-देवता को भेंट न किया करें, जिनका यह काम व्यभिचार के समान था. यह उनके लिए तथा उनकी सारी पीढ़ियों के लिए सदा की एक विधि होगी.’
੭ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
8 “तुम उन्हें यह संदेश देना, ‘इस्राएल वंशजों में से, अथवा विदेशियों में से यदि कोई व्यक्ति, जो उनके बीच में रहते हैं, बलि अथवा होमबलि भेंट करें,
੮ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,
9 और उसे मिलनवाले तंबू के द्वार पर याहवेह के लिए भेंट करने के लिए न लाए, तो उस व्यक्ति को भी प्रजा से बाहर निकाल दिया जाए.
੯ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
10 “‘इस्राएल वंशजों में से अथवा विदेशियों में से कोई व्यक्ति, जो उनके बीच में रहता है, तथा लहू को खाता हो, मैं उस व्यक्ति के विरुद्ध हो जाऊंगा, जिसने लहू को खाया है, तथा उसे प्रजा से बाहर कर दूंगा,
੧੦ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
11 क्योंकि देह का जीवन लहू में रहता है और मैंने तुम्हें यह इसलिये दिया है कि, तुम इसके द्वारा वेदी पर प्रायश्चित पूरा कर सको.’
੧੧ਕਿਉਂ ਜੋ ਸਰੀਰ ਦੀ ਜਾਨ ਉਸ ਦੇ ਲਹੂ ਵਿੱਚ ਹੈ ਅਤੇ ਮੈਂ ਉਸ ਨੂੰ ਜਗਵੇਦੀ ਦੇ ਉੱਤੇ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਕਰਨ ਲਈ ਦਿੱਤਾ ਹੈ, ਕਿਉਂਕਿ ਪ੍ਰਾਣਾਂ ਦੇ ਲਈ ਲਹੂ ਨਾਲ ਹੀ ਪ੍ਰਾਸਚਿਤ ਹੁੰਦਾ ਹੈ।
12 अतःएव, मैंने इस्राएल वंशजों को यह आदेश दिया, ‘न तुममें से कोई, और न ही कोई विदेशी, जो तुम्हारे बीच में रहता है, लहू को खाए.’
੧੨ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਕਿ ਤੁਹਾਡੇ ਵਿੱਚੋਂ ਕੋਈ ਮਨੁੱਖ ਲਹੂ ਨਾ ਖਾਵੇ, ਨਾ ਹੀ ਕੋਈ ਪਰਦੇਸੀ ਜੋ ਤੁਹਾਡੇ ਵਿਚਕਾਰ ਵੱਸਦਾ ਹੈ, ਲਹੂ ਖਾਵੇ।
13 “इस्राएल वंशजों में से अथवा विदेशियों में से किसी व्यक्ति के हाथ में, जो उनके बीच में रहते हैं, यदि शिकार में कोई खाने योग्य पक्षी अथवा खाने योग्य पशु आ जाए, तो वह उसके लहू को बह जाने दे, तथा इस लहू को धूलि से ढांक दे.
੧੩ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ।
14 क्योंकि सभी प्राणियों की देह का जीवन लहू में रहता है. इसलिए मैंने इस्राएल वंशजों को यह आदेश दिया है, ‘यह ज़रूरी है कि तुम किसी भी देह के लहू को न खाया करो, क्योंकि देह का जीवन लहू में ही रहता है; उसे, जो इसको खाएगा, वह बाहर कर दिया जाएगा.’
੧੪ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ।
15 “‘यदि कोई व्यक्ति, स्वदेशी अथवा विदेशी, उस पशु को खा ले, जिसे वन्य पशुओं द्वारा फाड़ डाला गया हो, तो वह अपने वस्त्रों को धोकर, स्नान करे, वह शाम तक अशुद्ध रहेगा; इसके बाद वह शुद्ध हो जाएगा.
੧੫ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।
16 किंतु यदि वह उनको न ही धोता और न ही स्नान करता है, तो वह अपने दोष का भार स्वयं उठाएगा.’”
੧੬ਪਰ ਜੇਕਰ ਉਹ ਆਪਣੇ ਕੱਪੜੇ ਨਾ ਧੋਵੇ ਅਤੇ ਨਾ ਨਹਾਵੇ ਤਾਂ ਉਸ ਦਾ ਦੋਸ਼ ਉਸੇ ਦੇ ਜੁੰਮੇ ਹੈ।