< नीतिवचन 26 >
1 मूर्ख को सम्मानित करना वैसा ही असंगत है, जैसा ग्रीष्मऋतु में हिमपात तथा कटनी के समय वृष्टि.
੧ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
2 निर्दोष को दिया गया शाप वैसे ही प्रभावी नहीं हो पाता, जैसे गौरेया का फुदकना और अबाबील की उड़ान.
੨ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।
3 जैसे घोड़े के लिए चाबुक और गधे के लिए लगाम, वैसे ही मूर्ख की पीठ के लिए छड़ी निर्धारित है.
੩ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 मूर्ख को उसकी मूर्खता के अनुरूप उत्तर न दो, कहीं तुम स्वयं मूर्ख सिद्ध न हो जाओ.
੪ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 मूर्खों को उनकी मूर्खता के उपयुक्त उत्तर दो, अन्यथा वे अपनी दृष्टि में विद्वान हो जाएंगे.
੫ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 किसी मूर्ख के द्वारा संदेश भेजना वैसा ही होता है, जैसा अपने ही पैर पर कुल्हाड़ी मार लेना अथवा विषपान कर लेना.
੬ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 मूर्ख के मुख द्वारा निकला नीति सूत्र वैसा ही होता है, जैसा अपंग के लटकते निर्जीव पैर.
੭ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 किसी मूर्ख को सम्मानित करना वैसा ही होगा, जैसे पत्थर को गोफन में बांध देना.
੮ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 मूर्ख व्यक्ति द्वारा कहा गया नीतिवचन वैसा ही लगता है, जैसे मद्यपि के हाथों में चुभा हुआ कांटा.
੯ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 जो अनजान मूर्ख यात्री अथवा मदोन्मत्त व्यक्ति को काम पर लगाता है, वह उस धनुर्धारी के समान है, जो बिना किसी लक्ष्य के, लोगों को घायल करता है.
੧੦ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 अपनी मूर्खता को दोहराता हुआ व्यक्ति उस कुत्ते के समान है, जो बार-बार अपने उल्टी की ओर लौटता है.
੧੧ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 क्या तुमने किसी ऐसे व्यक्ति को देखा है, जो स्वयं को बुद्धिमान समझता है? उसकी अपेक्षा एक मूर्ख से कहीं अधिक अपेक्षा संभव है.
੧੨ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13 आलसी कहता है, “मार्ग में सिंह है, सिंह गलियों में छुपा हुआ है!”
੧੩ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14 आलसी अपने बिछौने पर वैसे ही करवटें बदलते रहता है, जैसे चूल पर द्वार.
੧੪ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
15 आलसी अपना हाथ भोजन की थाली में डाल तो देता है; किंतु आलस्यवश वह अपना हाथ मुख तक नहीं ले जाता.
੧੫ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 अपने विचार में आलसी उन सात व्यक्तियों से अधिक बुद्धिमान होता है, जिनमें सुसंगत उत्तर देने की क्षमता होती है.
੧੬ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17 मार्ग में चलते हुए अपरिचितों के मध्य चल रहे विवाद में हस्तक्षेप करते हुए व्यक्ति की स्थिति वैसी ही होती है, मानो उसने वन्य कुत्ते को उसके कानों से पकड़ लिया हो.
੧੭ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18 उस उन्मादी सा जो मशाल उछालता है या मनुष्य जो घातक तीर फेंकता है
੧੮ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19 वैसे ही वह भी होता है जो अपने पड़ोसी की छलता है और कहता है, “मैं तो बस ऐसे ही मजाक कर रहा था!”
੧੯ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20 लकड़ी समाप्त होते ही आग बुझ जाती है; वैसे ही जहां कानाफूसी नहीं की जाती, वहां कलह भी नहीं होता.
੨੦ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21 जैसे प्रज्वलित अंगारों के लिए कोयला और अग्नि के लिए लकड़ी, वैसे ही कलह उत्पन्न करने के लिए होता है विवादी प्रवृत्ति का व्यक्ति.
੨੧ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22 फुसफुसाहट में उच्चारे गए शब्द स्वादिष्ट भोजन-समान होते हैं; ये शब्द मनुष्य के पेट में समा जाते हैं.
੨੨ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 कुटिल हृदय के व्यक्ति के चिकने-चुपड़े शब्द वैसे ही होते हैं, जैसे मिट्टी के पात्र पर चढ़ाई गई चांदी का कीट.
੨੩ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24 घृणापूर्ण हृदय के व्यक्ति के मुख से मधुर वाक्य टपकते रहते हैं, जबकि उसके हृदय में छिपा रहता है छल और कपट.
੨੪ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25 जब वह मनभावन विचार व्यक्त करने लगे, तो उसका विश्वास न करना, क्योंकि उसके हृदय में सात घिनौनी बातें छिपी हुई हैं.
੨੫ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26 यद्यपि इस समय उसने अपने छल को छुपा रखा है, उसकी कुटिलता का प्रकाशन भरी सभा में कर दिया जाएगा.
੨੬ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।
27 जो कोई गड्ढा खोदता है, उसी में जा गिरता है; जो कोई पत्थर को लुढ़का देता है, उसी के नीचे आ जाता है.
੨੭ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
28 झूठ बोलने वाली जीभ जिससे बातें करती है, वह उसके घृणा का पात्र होता है, तथा विनाश का कारण होते हैं चापलूस के शब्द.
੨੮ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।