< नीतिवचन 27 >
1 भावी कल तुम्हारे गर्व का विषय न हो, क्योंकि तुम यह नहीं जानते कि दिन में क्या घटनेवाला है.
੧ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।
2 कोई अन्य तुम्हारी प्रशंसा करे तो करे, तुम स्वयं न करना; कोई अन्य कोई अपरिचित तुम्हारी प्रशंसा करे तो करे, तुम स्वयं न करना, स्वयं अपने मुख से नहीं.
੨ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।
3 पत्थर भारी होता है और रेत का भी बोझ होता है, किंतु इन दोनों की अपेक्षा अधिक भारी होता है मूर्ख का क्रोध.
੩ਪੱਥਰ ਭਾਰਾ ਹੈ, ਰੇਤ ਬੋਝਲ ਹੈ, ਪਰ ਮੂਰਖ ਦਾ ਕੁੜ੍ਹਨਾ ਉਹਨਾਂ ਦੋਹਾਂ ਨਾਲੋਂ ਭਾਰਾ ਹੈ।
4 कोप में क्रूरता निहित होती है तथा रोष में बाढ़ के समान उग्रता, किंतु ईर्ष्या के समक्ष कौन ठहर सकता है?
੪ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
5 छिपे प्रेम से कहीं अधिक प्रभावशाली है प्रत्यक्ष रूप से दी गई फटकार.
੫ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
6 मित्र द्वारा किए गए घाव भी विश्वासयोग्य है, किंतु विरोधी चुम्बनों की वर्षा करता है!
੬ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
7 जब भूख अच्छी रीति से तृप्त की जा चुकी है, तब मधु भी अप्रिय लगने लगता है, किंतु अत्यंत भूखे व्यक्ति के लिए कड़वा भोजन भी मीठा हो जाता है.
੭ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
8 अपने घर से दूर चला गया व्यक्ति वैसा ही होता है जैसे अपने घोंसले से भटक चुका पक्षी.
੮ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
9 तेल और सुगंध द्रव्य हृदय को मनोहर कर देते हैं, उसी प्रकार सुखद होता है खरे मित्र का परामर्श.
੯ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
10 अपने मित्र तथा अपने माता-पिता के मित्र की उपेक्षा न करना. अपनी विपत्ति की स्थिति में अपने भाई के घर भेंट करने न जाना. दूर देश में जा बसे तुम्हारे भाई से उत्तम है तुम्हारे निकट निवास कर रहा पड़ोसी.
੧੦ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
11 मेरे पुत्र, कैसा मनोहर होगा मेरा हृदय, जब तुम स्वयं को बुद्धिमान प्रमाणित करोगे; तब मैं अपने निंदकों को मुंह तोड़ प्रत्युत्तर दे सकूंगा.
੧੧ਹੇ ਮੇਰੇ ਪੁੱਤਰ, ਬੁੱਧਵਾਨ ਹੋਵੀਂ ਅਤੇ ਮੇਰੇ ਜੀ ਨੂੰ ਅਨੰਦ ਕਰੀਂ, ਭਈ ਮੈਂ ਉਹ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣਾ ਮਾਰਦਾ ਹੈ।
12 चतुर व्यक्ति जोखिम को देखकर छिप जाता है, किंतु अज्ञानी आगे ही बढ़ता जाता है, और यातना सहता है.
੧੨ਸਿਆਣਾ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵੱਧ ਕੇ ਕਸ਼ਟ ਭੋਗਦੇ ਹਨ।
13 जो किसी अनजान के ऋण की ज़मानत देता है, वह अपने वस्त्र तक गंवा बैठता है; जब कोई अनजान व्यक्तियों की ज़मानत लेने लगे, तब प्रतिभूति सुरक्षा में उसका वस्त्र भी रख ले.
੧੩ਜਿਹੜਾ ਪਰਦੇਸੀ ਦਾ ਜ਼ਮਾਨਤੀ ਹੋਵੇ ਉਹ ਦੇ ਕੱਪੜੇ ਲਾਹ ਲੈ, ਅਤੇ ਜਿਹੜਾ ਓਪਰੀ ਔਰਤ ਦਾ ਜ਼ਮਾਨਤੀ ਹੋਵੇ ਉਹ ਦਾ ਕੁਝ ਗਹਿਣੇ ਰੱਖ ਲੈ।
14 यदि किसी व्यक्ति को प्रातःकाल में अपने पड़ोसी को उच्च स्वर में आशीर्वाद देता हुआ सुनो, तो उसे शाप समझना.
੧੪ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
15 विवादी पत्नी तथा वर्षा ऋतु में लगातार वृष्टि, दोनों ही समान हैं,
੧੫ਝੜੀ ਦੇ ਦਿਨ ਦਾ ਲਗਾਤਾਰ ਚੋਆ, ਅਤੇ ਝਗੜਾਲੂ ਪਤਨੀ ਦੋਵੇਂ ਇੱਕੋ ਸਮਾਨ ਹਨ!
16 उसे नियंत्रित करने का प्रयास पवन वेग को नियंत्रित करने का प्रयास जैसा, अथवा अपने दायें हाथ से तेल को पकड़ने का प्रयास जैसा.
੧੬ਜਿਹੜਾ ਉਹ ਨੂੰ ਰੋਕਦਾ ਹੈ ਉਹ ਪੌਣ ਨੂੰ ਰੋਕਦਾ ਹੈ, ਅਥਵਾ ਉਹ ਸੱਜੇ ਹੱਥ ਨਾਲ ਤੇਲ ਨੂੰ ਫੜਦਾ ਹੈ!
17 जिस प्रकार लोहे से ही लोहे पर धार बनाया जाता है, वैसे ही एक व्यक्ति दूसरे के सुधार के लिए होते है.
੧੭ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
18 अंजीर का फल वही खाता है, जो उस वृक्ष की देखभाल करता है, वह, जो अपने स्वामी का ध्यान रखता है, सम्मानित किया जाएगा.
੧੮ਜਿਹੜਾ ਹੰਜ਼ੀਰ ਦੇ ਰੁੱਖ ਦੀ ਰਾਖ਼ੀ ਕਰਦਾ ਹੈ ਉਹ ਉਸ ਦਾ ਫ਼ਲ ਖਾਵੇਗਾ, ਅਤੇ ਜੋ ਆਪਣੇ ਸੁਆਮੀ ਦੀ ਰੱਖਿਆ ਕਰਦਾ ਹੈ ਉਹ ਦਾ ਆਦਰ ਹੋਵੇਗਾ।
19 जिस प्रकार जल में मुखमंडल की छाया देख सकते हैं, वैसे ही व्यक्ति का जीवन भी हृदय को प्रतिबिंबित करता है.
੧੯ਜਿਵੇਂ ਜਲ ਵਿੱਚ ਮੂੰਹ ਦਾ ਪਰਛਾਵਾਂ ਮੂੰਹ ਨੂੰ ਪਰਗਟ ਕਰਦਾ ਹੈ, ਤਿਵੇਂ ਮਨੁੱਖ ਦਾ ਮਨ ਮਨੁੱਖ ਨੂੰ ਪਰਗਟ ਕਰਦਾ ਹੈ।
20 मृत्यु और विनाश अब तक संतुष्ट नहीं हुए हैं, मनुष्य की आंखों की अभिलाषा भी कभी संतुष्ट नहीं होती. (Sheol )
੨੦ਜਿਵੇਂ ਪਤਾਲ ਅਤੇ ਦੋਜ਼ਖ ਕਦੀ ਤ੍ਰਿਪਤ ਨਹੀਂ ਹੁੰਦੇ, ਓਵੇਂ ਮਨੁੱਖ ਦੀਆਂ ਇੱਛਾਵਾਂ ਵੀ ਕਦੀ ਤ੍ਰਿਪਤ ਨਹੀਂ ਹੁੰਦੀਆਂ। (Sheol )
21 चांदी की परख कुठाली से तथा स्वर्ण की भट्टी से होती है, वैसे ही मनुष्य की परख उसकी प्रशंसा से की जाती है.
੨੧ਜਿਵੇਂ ਚਾਂਦੀ ਦੇ ਲਈ ਕੁਠਾਲੀ ਅਤੇ ਸੋਨੇ ਦੇ ਲਈ ਭੱਠੀ ਹੁੰਦੀ ਹੈ, ਓਵੇਂ ਆਦਮੀ ਦੇ ਜਸ ਨਾਲ ਉਹ ਦੀ ਜਾਚ ਹੁੰਦੀ ਹੈ।
22 यदि तुम मूर्ख को ओखली में डालकर मूसल से अनाज के समान भी कूटो, तुम उससे उसकी मूर्खता को अलग न कर सकोगे.
੨੨ਭਾਵੇਂ ਤੂੰ ਮੂਰਖ ਨੂੰ ਓਖਲੀ ਵਿੱਚ ਦਾਣਿਆਂ ਸਮੇਤ ਮੋਹਲੇ ਨਾਲ ਕੁੱਟੇਂ, ਤਾਂ ਵੀ ਉਸ ਦੀ ਮੂਰਖਤਾਈ ਉਸ ਤੋਂ ਨਹੀਂ ਹੱਟਣੀ।
23 अनिवार्य है कि तुम्हें अपने पशुओं की स्थिति का यथोचित ज्ञान हो, अपने पशुओं का ध्यान रखो;
੨੩ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ,
24 क्योंकि, न तो धन-संपत्ति चिरकालीन होती है, और न यह कहा जा सकता है कि राजपाट आगामी सभी पीढ़ियों के लिए सुनिश्चित हो गया.
੨੪ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?
25 जब सूखी घास एकत्र की जा चुकी हो और नई घास अंकुरित हो रही हो, जब पर्वतों से जड़ी-बूटी एकत्र की जाती है,
੨੫ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ।
26 तब मेमनों से तुम्हारे वस्त्रों की आवश्यकता की पूर्ति होगी, और तुम बकरियों के मूल्य से खेत मोल ले सकोगे,
੨੬ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
27 बकरियों के दूध इतना भरपूर होगा कि वह तुम्हारे संपूर्ण परिवार के लिए पर्याप्त भोजन रहेगा; तुम्हारी सेविकाओं की ज़रूरत भी पूर्ण होती रहेगी.
੨੭ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।