< जकर्याह 12 >

1 एक भविष्यवाणी: इस्राएल के विषय में याहवेह का वचन. याहवेह, जो आकाश को फैलाते हैं, जो पृथ्वी की नींव रखते हैं, और जो मनुष्य के भीतर आत्मा को बनाते हैं, वे यह कहते हैं:
ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।
2 “मैं येरूशलेम को एक ऐसा प्याला बनानेवाला हूं, जो आस-पास के लोगों को लड़खड़ा देगा. यहूदिया और साथ ही साथ येरूशलेम भी घेर लिया जाएगा.
ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ।
3 उस दिन, जब पृथ्वी सब जातियां येरूशलेम के विरुद्ध इकट्ठा होंगी, तो मैं उसे सब जातियों के लिये एक अडिग चट्टान बना दूंगा. जो भी उसे हटाने की कोशिश करेगा, वह अपने आपको घायल करेगा.
ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ।
4 उस दिन, मैं हर एक घोड़े को आतंकित करूंगा और उस पर सवार व्यक्ति के मति को भ्रष्‍ट कर दूंगा,” याहवेह की यह घोषणा है. “यहूदाह के घराने पर कृपादृष्टि रखूंगा, पर मैं अन्यजातियों के सब घोड़ों को अंधा कर दूंगा.
ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ।
5 तब यहूदाह गोत्र के लोग अपने मन में कहेंगे, ‘येरूशलेम के लोग बलवान हैं, क्योंकि सर्वशक्तिमान याहवेह उनका परमेश्वर है.’
ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ।
6 “उस दिन मैं यहूदाह के लोगों को लकड़ी के ढेर में आग का एक भट्ठा जैसे, पूलियों के बीच जलता हुआ एक मशाल जैसे बना दूंगा. वे अपने दाएं तथा बाएं आस-पास के सब लोगों को भस्म कर देंगे, पर येरूशलेम अपने जगह में अडिग बना रहेगा.
ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।
7 “याहवेह पहले यहूदिया के निवासियों को बचायेंगे, ताकि दावीद के घराने और येरूशलेम के निवासियों का आदर यहूदिया से बढ़कर न हो.
ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ।
8 उस दिन स्वयं याहवेह येरूशलेम में रहनेवालों की रक्षा करेंगे, ताकि उनमें सबसे दुर्बल भी दावीद के जैसा शक्तिशाली हो जाए और दावीद का घराना परमेश्वर के जैसा, याहवेह के आगे-आगे जानेवाले स्वर्गदूत के जैसा हो जाए.
ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ।
9 उस दिन मैं उन सब जनताओं को नष्ट करने के लिये निकलूंगा, जो येरूशलेम पर चढ़ाई करते हैं.
ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ।
10 “और मैं दावीद के घराने और येरूशलेम के निवासियों पर कृपा तथा याचना करनेवाली एक आत्मा उंडेलूंगा. वे मेरी ओर ताकेंगे, जिसे उन्होंने बेधा है, और वे उसके लिए वैसा ही विलाप करेंगे, जैसे कोई अपने एकमात्र बच्‍चे के लिए विलाप करता है, और वे उसके लिये ऐसे शोक मनाएंगे जैसे कोई अपने पहलौठे बेटे की मृत्यु पर शोक मनाता है.
੧੦ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।
11 उस दिन येरूशलेम में विलाप ऐसा भयंकर होगा, जैसा हदद-रिम्मोन ने मगिद्दो के मैदान में किया था.
੧੧ਉਸ ਦਿਨ ਯਰੂਸ਼ਲਮ ਵਿੱਚ ਹਦਦ-ਰਮੋਨ ਦੇ ਇਲਾਕੇ ਦੇ ਸੋਗ ਵਰਗਾ ਵੱਡਾ ਸੋਗ ਹੋਵੇਗਾ, ਜਿਹੜਾ ਮਗਿੱਦੋ ਦੀ ਘਾਟੀ ਵਿੱਚ ਹੋਇਆ ਸੀ।
12 पूरा देश शोक मनाएगा, हर गोत्र, हर एक जन अपनी पत्नी के साथ शोक मनाएगा: दावीद के घराने के गोत्र के लोग और उनकी पत्नियां, नाथान के घराने के गोत्र के लोग और उनकी पत्नियां,
੧੨ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ,
13 लेवी के घराने के गोत्र के लोग और उनकी पत्नियां, शिमेई के गोत्र के लोग और उनकी पत्नियां,
੧੩ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ
14 और बचे सब गोत्र के लोग और उनकी पत्नियां शोक मनाएंगे.
੧੪ਸਾਰੇ ਬਾਕੀ ਪਰਿਵਾਰ, ਪਰਿਵਾਰਾਂ ਦੇ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ।

< जकर्याह 12 >