< जकर्याह 6 >
1 तब मैंने फिर ऊपर देखा, और मेरे सामने चार रथ दो पर्वतों के बीच में से निकलकर आ रहे थे को देखा, और ये पर्वत कांसा धातु के थे.
੧ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।
2 पहले रथ में लाल घोड़े, दूसरे रथ में काले,
੨ਪਹਿਲੇ ਰਥ ਦੇ ਘੋੜੇ ਲਾਲ, ਦੂਜੇ ਰਥ ਦੇ ਘੋੜੇ ਕਾਲੇ,
3 तीसरे रथ में सफेद और चौथे रथ में चितकबरे घोड़े थे—और सबके सब ताकतवर थे.
੩ਤੀਜੇ ਰਥ ਦੇ ਘੋੜੇ ਚਿੱਟੇ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ ਸਨ।
4 मुझसे जो स्वर्गदूत बातें कर रहा था, मैंने उससे पूछा, “हे प्रभु, ये क्या हैं?”
੪ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਉੱਤਰ ਦੇ ਕੇ ਕਿਹਾ ਕਿ ਹੇ ਸੁਆਮੀ, ਇਹ ਕੀ ਹਨ?
5 स्वर्गदूत ने मुझे उत्तर दिया, “ये स्वर्ग की वे चार आत्माएं हैं, जो सारे संसार के प्रभु के सामने खड़ी रहती हैं और अब उनके सामने से बाहर जा रही हैं.
੫ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।
6 जिस रथ में काले रंग के घोड़े हैं, वह उत्तर के देश को जा रहा है और जिसमें सफेद घोड़े हैं, वह पश्चिम की ओर, और जिसमें चितकबरे घोड़े हैं, वह दक्षिण की ओर जा रहा है.”
੬ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਪੱਛਮ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ।
7 जब ये ताकतवर घोड़े बाहर गये, तो वे सारी पृथ्वी में जाने के लिए अधीर थे. और उसने कहा, “सारी पृथ्वी में जाओ!” अतः वे सारी पृथ्वी में गये.
੭ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ।
8 तब उसने मुझे पुकारकर कहा, “देखो, वे जो उत्तरी देश की ओर गये हैं, उन्होंने उत्तर के देश में मेरी आत्मा को शांति दी है.”
੮ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।
9 याहवेह का यह वचन मेरे पास आया:
੯ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
10 “बाबेल से लौटे बंधुआई के इन लोगों हेल्दै, तोबियाह तथा येदाइयाह से सोना और चांदी ले लो और उसी दिन ज़ेफनियाह के पुत्र योशियाह के घर जाओ.
੧੦ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ
11 सोना और चांदी को लेकर एक मुकुट बनाओ, और उस मुकुट को यहोत्सादाक के पुत्र महापुरोहित यहोशू के सिर पर रखो.
੧੧ਅਤੇ ਚਾਂਦੀ ਸੋਨਾ ਦੇ ਨਜ਼ਰਾਨੇ ਲੈ ਕੇ ਤਾਜ ਬਣਾ ਅਤੇ ਪ੍ਰਧਾਨ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਉੱਤੇ ਰੱਖ
12 उसे बताओ कि सर्वशक्तिमान याहवेह का यह कहना है: ‘यह वह व्यक्ति है जिसका नाम शाखा है, और वह अपने ही जगह से शाखा निकालकर याहवेह के मंदिर का निर्माण करेगा.
੧੨ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।
13 यह वही है जो याहवेह के मंदिर का निर्माण करेगा, और वह राजकीय वस्त्र धारण करेगा और सिंहासन पर बैठकर राज करेगा. और उसके सिंहासन पर एक पुरोहित होगा और उन दोनों के बीच अच्छा समन्वय रहेगा.’
੧੩ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।
14 याहवेह के मंदिर में मुकुट को एक स्मृति के रूप में हेल्दाई, तोबियाह, येदाइयाह और ज़ेफनियाह के पुत्र हेन को दिया जाएगा.
੧੪ਉਹ ਤਾਜ ਹੇਲਮ ਲਈ, ਤੋਬਿਆਹ ਲਈ, ਯਦਾਯਾਹ ਲਈ ਅਤੇ ਸਫ਼ਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ।
15 तब लोग दूर-दूर से आएंगे और याहवेह के मंदिर के बनाने में मदद करेंगे, और तुम जानोगे कि सर्वशक्तिमान याहवेह ने मुझे तुम्हारे पास भेजा है. और यह तभी होगा, जब तुम याहवेह अपने परमेश्वर की आज्ञाओं का पालन मन लगाकर करोगे.”
੧੫ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।