< 1 इतिहास 17 >

1 जब दाऊद अपने भवन में रहने लगा, तब दाऊद ने नातान नबी से कहा, “देख, मैं तो देवदार के बने हुए घर में रहता हूँ, परन्तु यहोवा की वाचा का सन्दूक तम्बू में रहता है।”
ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
2 नातान ने दाऊद से कहा, “जो कुछ तेरे मन में हो उसे कर, क्योंकि परमेश्वर तेरे संग है।”
ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।
3 उसी दिन-रात को परमेश्वर का यह वचन नातान के पास पहुँचा, “जाकर मेरे दास दाऊद से कह,
ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,
4 ‘यहोवा यह कहता है: मेरे निवास के लिये तू घर बनवाने न पाएगा।
ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ
5 क्योंकि जिस दिन से मैं इस्राएलियों को मिस्र से ले आया, आज के दिन तक मैं कभी घर में नहीं रहा; परन्तु एक तम्बू से दूसरे तम्बू को और एक निवास से दूसरे निवास को आया-जाया करता हूँ।
ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
6 जहाँ-जहाँ मैंने सब इस्राएलियों के बीच आना-जाना किया, क्या मैंने इस्राएल के न्यायियों में से जिनको मैंने अपनी प्रजा की चरवाही करने को ठहराया था, किसी से ऐसी बात कभी कही कि तुम लोगों ने मेरे लिये देवदार का घर क्यों नहीं बनवाया?
ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”
7 अत: अब तू मेरे दास दाऊद से ऐसा कह, कि सेनाओं का यहोवा यह कहता है, कि मैंने तो तुझको भेड़शाला से और भेड़-बकरियों के पीछे-पीछे फिरने से इस मनसा से बुला लिया, कि तू मेरी प्रजा इस्राएल का प्रधान हो जाए;
ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,
8 और जहाँ कहीं तू आया और गया, वहाँ मैं तेरे संग रहा, और तेरे सब शत्रुओं को तेरे सामने से नष्ट किया है। अब मैं तेरे नाम को पृथ्वी के बड़े-बड़े लोगों के नामों के समान बड़ा कर दूँगा।
ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,
9 और मैं अपनी प्रजा इस्राएल के लिये एक स्थान ठहराऊँगा, और उसको स्थिर करूँगा कि वह अपने ही स्थान में बसी रहे और कभी चलायमान न हो; और कुटिल लोग उनको नाश न करने पाएँगे, जैसे कि पहले दिनों में करते थे,
ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,
10 १० वरन् उस समय भी जब मैं अपनी प्रजा इस्राएल के ऊपर न्यायी ठहराता था; अतः मैं तेरे सब शत्रुओं को दबा दूँगा। फिर मैं तुझे यह भी बताता हूँ, कि यहोवा तेरा घर बनाए रखेगा।
੧੦ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।
11 ११ जब तेरी आयु पूरी हो जाएगी और तुझे अपने पितरों के संग जाना पड़ेगा, तब मैं तेरे बाद तेरे वंश को जो तेरे पुत्रों में से होगा, खड़ा करके उसके राज्य को स्थिर करूँगा।
੧੧ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
12 १२ मेरे लिये एक घर वही बनाएगा, और मैं उसकी राजगद्दी को सदैव स्थिर रखूँगा।
੧੨ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,
13 १३ मैं उसका पिता ठहरूँगा और वह मेरा पुत्र ठहरेगा; और जैसे मैंने अपनी करुणा उस पर से जो तुझ से पहले था हटाई, वैसे मैं उस पर से न हटाऊँगा,
੧੩ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,
14 १४ वरन् मैं उसको अपने घर और अपने राज्य में सदैव स्थिर रखूँगा और उसकी राजगद्दी सदैव अटल रहेगी।’”
੧੪ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”
15 १५ इन सब बातों और इस दर्शन के अनुसार नातान ने दाऊद को समझा दिया।
੧੫ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਊਦ ਨੂੰ ਆਖਿਆ।
16 १६ तब दाऊद राजा भीतर जाकर यहोवा के सम्मुख बैठा, और कहने लगा, “हे यहोवा परमेश्वर! मैं क्या हूँ? और मेरा घराना क्या है? कि तूने मुझे यहाँ तक पहुँचाया है?
੧੬ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
17 १७ हे परमेश्वर! यह तेरी दृष्टि में छोटी सी बात हुई, क्योंकि तूने अपने दास के घराने के विषय भविष्य के बहुत दिनों तक की चर्चा की है, और हे यहोवा परमेश्वर! तूने मुझे ऊँचे पद का मनुष्य सा जाना है।
੧੭ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”
18 १८ जो महिमा तेरे दास पर दिखाई गई है, उसके विषय दाऊद तुझ से और क्या कह सकता है? तू तो अपने दास को जानता है।
੧੮ਦਾਊਦ ਉਸ ਵਡਿਆਈ ਦੇ ਲਈ ਕੀ ਆਖੇ ਜਿਹੜੀ ਤੂੰ ਆਪਣੇ ਦਾਸ ਨੂੰ ਦਿੱਤੀ? ਕਿਉਂ ਜੋ ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ?
19 १९ हे यहोवा! तूने अपने दास के निमित्त और अपने मन के अनुसार यह बड़ा काम किया है, कि तेरा दास उसको जान ले।
੧੯ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ
20 २० हे यहोवा! जो कुछ हमने अपने कानों से सुना है, उसके अनुसार तेरे तुल्य कोई नहीं, और न तुझे छोड़ और कोई परमेश्वर है।
੨੦ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਤੇ ਤੇਰੇ ਤੋਂ ਬਿਨ੍ਹਾਂ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ
21 २१ फिर तेरी प्रजा इस्राएल के भी तुल्य कौन है? वह तो पृथ्वी भर में एक ही जाति है, उसे परमेश्वर ने जाकर अपनी निज प्रजा करने को छुड़ाया, इसलिए कि तू बड़े और डरावने काम करके अपना नाम करे, और अपनी प्रजा के सामने से जो तूने मिस्र से छुड़ा ली थी, जाति-जाति के लोगों को निकाल दे।
੨੧ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।
22 २२ क्योंकि तूने अपनी प्रजा इस्राएल को अपनी सदा की प्रजा होने के लिये ठहराया, और हे यहोवा! तू आप उसका परमेश्वर ठहरा।
੨੨ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
23 २३ इसलिए, अब हे यहोवा, तूने जो वचन अपने दास के और उसके घराने के विषय दिया है, वह सदैव अटल रहे, और अपने वचन के अनुसार ही कर।
੨੩ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ
24 २४ और तेरा नाम सदैव अटल रहे, और यह कहकर तेरी बड़ाई सदा की जाए, कि सेनाओं का यहोवा इस्राएल का परमेश्वर है, वरन् वह इस्राएल ही के लिये परमेश्वर है, और तेरे दास दाऊद का घराना तेरे सामने स्थिर रहे।
੨੪ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ
25 २५ क्योंकि हे मेरे परमेश्वर, तूने यह कहकर अपने दास पर प्रगट किया है कि मैं तेरा घर बनाए रखूँगा, इस कारण तेरे दास को तेरे सम्मुख प्रार्थना करने का हियाव हुआ है।
੨੫ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।
26 २६ और अब हे यहोवा तू ही परमेश्वर है, और तूने अपने दास को यह भलाई करने का वचन दिया है;
੨੬ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
27 २७ और अब तूने प्रसन्न होकर, अपने दास के घराने पर ऐसी आशीष दी है, कि वह तेरे सम्मुख सदैव बना रहे, क्योंकि हे यहोवा, तू आशीष दे चुका है, इसलिए वह सदैव आशीषित बना रहे।”
੨੭ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ।

< 1 इतिहास 17 >