< 1 शमूएल 23 >
1 १ दाऊद को यह समाचार मिला कि पलिश्ती लोग कीला नगर से युद्ध कर रहे हैं, और खलिहानों को लूट रहे हैं।
੧ਤਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦੇ ਕੇ ਆਖਿਆ, ਵੇਖ ਫ਼ਲਿਸਤੀ ਕਈਲਾਹ ਨਗਰ ਨਾਲ ਲੜਦੇ ਹਨ ਅਤੇ ਫ਼ਸਲਾਂ ਨੂੰ ਲੁੱਟਦੇ ਹਨ।
2 २ तब दाऊद ने यहोवा से पूछा, “क्या मैं जाकर पलिश्तियों को मारूँ?” यहोवा ने दाऊद से कहा, “जा, और पलिश्तियों को मार के कीला को बचा।”
੨ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, ਕੀ ਮੈਂ ਜਾਂਵਾਂ ਅਤੇ ਉਨ੍ਹਾਂ ਫ਼ਲਿਸਤੀਆਂ ਨੂੰ ਮਾਰਾਂ? ਯਹੋਵਾਹ ਨੇ ਦਾਊਦ ਨੂੰ ਆਖਿਆ, ਜਾ ਫ਼ਲਿਸਤੀਆਂ ਨੂੰ ਮਾਰ ਅਤੇ ਕਈਲਾਹ ਨਗਰ ਨੂੰ ਬਚਾ
3 ३ परन्तु दाऊद के जनों ने उससे कहा, “हम तो इस यहूदा देश में भी डरते रहते हैं, यदि हम कीला जाकर पलिश्तियों की सेना का सामना करें, तो क्या बहुत अधिक डर में न पड़ेंगे?”
੩ਪਰ ਦਾਊਦ ਦੇ ਲੋਕਾਂ ਨੇ ਉਹ ਨੂੰ ਆਖਿਆ, ਵੇਖ, ਅਸੀਂ ਤਾਂ ਐਥੇ ਯਹੂਦਾਹ ਵਿੱਚ ਵੀ ਡਰ ਦੇ ਮਾਰੇ ਰਹਿ ਰਹੇ ਹਾਂ। ਫੇਰ ਜੇ ਅਸੀਂ ਕਈਲਾਹ ਨਗਰ ਵਿੱਚ ਜਾ ਕੇ ਫ਼ਲਿਸਤੀਆਂ ਦੀ ਫੌਜ ਦਾ ਸਾਹਮਣਾ ਕਰੀਏ ਤਾਂ ਕੀ ਵੱਧ ਡਰ ਦਾ ਸਾਹਮਣਾ ਨਹੀਂ ਕਰਨਗੇ?
4 ४ तब दाऊद ने यहोवा से फिर पूछा, और यहोवा ने उसे उत्तर देकर कहा, “कमर बाँधकर कीला को जा; क्योंकि मैं पलिश्तियों को तेरे हाथ में कर दूँगा।”
੪ਤਦ ਦਾਊਦ ਨੇ ਯਹੋਵਾਹ ਕੋਲੋਂ ਫੇਰ ਪੁੱਛਿਆ, ਸੋ ਯਹੋਵਾਹ ਨੇ ਉੱਤਰ ਦਿੱਤਾ ਕਿ ਉੱਠ ਕਈਲਾਹ ਨਗਰ ਵੱਲ ਜਾ ਕਿਉਂ ਜੋ ਮੈਂ ਫ਼ਲਿਸਤੀਆਂ ਨੂੰ ਤੇਰੇ ਵੱਸ ਵਿੱਚ ਕਰ ਦਿਆਂਗਾ।
5 ५ इसलिए दाऊद अपने जनों को संग लेकर कीला को गया, और पलिश्तियों से लड़कर उनके पशुओं को हाँक लाया, और उन्हें बड़ी मार से मारा। अतः दाऊद ने कीला के निवासियों को बचाया।
੫ਸੋ ਦਾਊਦ ਅਤੇ ਉਹ ਦੇ ਮਨੁੱਖ ਕਈਲਾਹ ਨਗਰ ਗਏ ਅਤੇ ਫ਼ਲਿਸਤੀਆਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਦਾ ਮਾਲ ਡੰਗਰ ਲੈ ਆਏ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ, ਸੋ ਦਾਊਦ ਨੇ ਕਈਲਾਹ ਵਾਸੀਆਂ ਨੂੰ ਬਚਾਇਆ।
6 ६ जब अहीमेलेक का पुत्र एब्यातार दाऊद के पास कीला को भाग गया था, तब हाथ में एपोद लिए हुए गया था।
੬ਅਤੇ ਅਜਿਹਾ ਹੋਇਆ ਜੋ ਜਿਸ ਵੇਲੇ ਅਹੀਮਲਕ ਦਾ ਪੁੱਤਰ ਅਬਯਾਥਾਰ ਭੱਜ ਕੇ ਕਈਲਾਹ ਨਗਰ ਵਿੱਚ ਦਾਊਦ ਕੋਲ ਗਿਆ ਤਾਂ ਉਹ ਦੇ ਹੱਥ ਵਿੱਚ ਇੱਕ ਚੋਗਾ ਸੀ।
7 ७ तब शाऊल को यह समाचार मिला कि दाऊद कीला को गया है। और शाऊल ने कहा, “परमेश्वर ने उसे मेरे हाथ में कर दिया है; वह तो फाटक और बेंड़ेवाले नगर में घुसकर बन्द हो गया है।”
੭ਸੋ ਸ਼ਾਊਲ ਨੂੰ ਖ਼ਬਰ ਮਿਲੀ ਕਿ ਦਾਊਦ ਕਈਲਾਹ ਨਗਰ ਵਿੱਚ ਪਹੁੰਚ ਗਿਆ ਹੈ ਅਤੇ ਸ਼ਾਊਲ ਬੋਲਿਆ, ਪਰਮੇਸ਼ੁਰ ਨੇ ਉਹ ਨੂੰ ਮੇਰੇ ਹੱਥ ਵਿੱਚ ਕਰ ਦਿੱਤਾ ਕਿਉਂ ਜੋ ਉਹ ਅਜਿਹੇ ਸ਼ਹਿਰ ਵਿੱਚ ਜਿਸ ਦੇ ਬੂਹੇ ਅਤੇ ਉੱਚੀ ਚਾਰ ਦੀਵਾਰੀ ਹੈ ਉਸ ਵਿੱਚ ਦਾਖਿਲ ਹੋ ਕੇ ਫਸ ਗਿਆ ਹੈ।
8 ८ तब शाऊल ने अपनी सारी सेना को लड़ाई के लिये बुलवाया, कि कीला को जाकर दाऊद और उसके जनों को घेर ले।
੮ਸ਼ਾਊਲ ਨੇ ਆਪਣੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਕਿ ਉਹ ਯੁੱਧ ਕਰ ਕੇ ਅਤੇ ਕਈਲਾਹ ਨਗਰ ਵਿੱਚ ਜਾ ਕੇ ਦਾਊਦ ਨੂੰ ਅਤੇ ਉਹ ਦੇ ਸਾਥੀਆਂ ਨੂੰ ਘੇਰਾ ਪਾ ਲੈਣ।
9 ९ तब दाऊद ने जान लिया कि शाऊल मेरी हानि कि युक्ति कर रहा है; इसलिए उसने एब्यातार याजक से कहा, “एपोद को निकट ले आ।”
੯ਦਾਊਦ ਨੂੰ ਖ਼ਬਰ ਹੋਈ ਜੋ ਸ਼ਾਊਲ ਮੇਰੇ ਨਾਸ ਦੀ ਯੋਜਨਾ ਤਿਆਰ ਕਰ ਰਿਹਾ ਹੈ ਤਾਂ ਉਸ ਨੇ ਅਬਯਾਥਾਰ ਜਾਜਕ ਨੂੰ ਆਖਿਆ, ਏਫ਼ੋਦ ਐਥੇ ਲੈ ਆ।
10 १० तब दाऊद ने कहा, “हे इस्राएल के परमेश्वर यहोवा, तेरे दास ने निश्चय सुना है कि शाऊल मेरे कारण कीला नगर नष्ट करने को आना चाहता है।
੧੦ਦਾਊਦ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੇਰੇ ਦਾਸ ਨੇ ਜ਼ਰੂਰ ਸੁਣਿਆ ਹੈ ਕਿ ਸ਼ਾਊਲ ਦੀ ਇਹ ਯੋਜਨਾ ਹੈ ਜੋ ਕਈਲਾਹ ਨਗਰ ਵਿੱਚ ਆ ਕੇ ਮੇਰੇ ਕਾਰਨ ਸ਼ਹਿਰ ਦਾ ਹੀ ਨਾਸ ਕਰ ਦੇਵੇ।
11 ११ क्या कीला के लोग मुझे उसके वश में कर देंगे? क्या जैसे तेरे दास ने सुना है, वैसे ही शाऊल आएगा? हे इस्राएल के परमेश्वर यहोवा, अपने दास को यह बता।” यहोवा ने कहा, “हाँ, वह आएगा।”
੧੧ਕੀ, ਕਈਲਾਹ ਦੇ ਲੋਕ ਮੈਨੂੰ ਉਹ ਦੇ ਹੱਥ ਦੇ ਦੇਣਗੇ ਅਤੇ ਜਿਵੇਂ ਤੇਰੇ ਦਾਸ ਨੇ ਸੁਣਿਆ ਹੈ ਸ਼ਾਊਲ ਆਵੇਗਾ? ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਤੂੰ ਆਪਣੇ ਦਾਸ ਨੂੰ ਦੱਸ। ਯਹੋਵਾਹ ਨੇ ਆਖਿਆ ਹਾਂ, “ਉਹ ਆਵੇਗਾ।”
12 १२ फिर दाऊद ने पूछा, “क्या कीला के लोग मुझे और मेरे जनों को शाऊल के वश में कर देंगे?” यहोवा ने कहा, “हाँ, वे कर देंगे।”
੧੨ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।
13 १३ तब दाऊद और उसके जन जो कोई छः सौ थे, कीला से निकल गए, और इधर-उधर जहाँ कहीं जा सके वहाँ गए। और जब शाऊल को यह बताया गया कि दाऊद कीला से निकल भागा है, तब उसने वहाँ जाने का विचार छोड़ दिया।
੧੩ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲੱਗਭੱਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ।
14 १४ तब दाऊद जंगल के गढ़ों में रहने लगा, और पहाड़ी देश के जीप नामक जंगल में रहा। और शाऊल उसे प्रतिदिन ढूँढ़ता रहा, परन्तु परमेश्वर ने उसे उसके हाथ में न पड़ने दिया।
੧੪ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ-ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ।
15 १५ और दाऊद ने जान लिया कि शाऊल मेरे प्राण की खोज में निकला है। और दाऊद जीप नामक जंगल के होरेश नामक स्थान में था;
੧੫ਜਦ ਦਾਊਦ ਜਾਣ ਗਿਆ ਜੋ ਸ਼ਾਊਲ ਮੇਰੀ ਜਾਨ ਲੈਣ ਲਈ ਨਿੱਕਲਿਆ ਹੈ ਉਸ ਵੇਲੇ ਦਾਊਦ ਜ਼ੀਫ ਦੀ ਜੰਗਲ ਦੇ ਇੱਕ ਬਣ ਹੋਰੇਸ਼ ਵਿੱਚ ਸੀ।
16 १६ कि शाऊल का पुत्र योनातान उठकर उसके पास होरेश में गया, और परमेश्वर की चर्चा करके उसको ढाढ़स दिलाया।
੧੬ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਹੋਰੇਸ਼ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤਸੱਲੀ ਦਿੱਤੀ।
17 १७ उसने उससे कहा, “मत डर; क्योंकि तू मेरे पिता शाऊल के हाथ में न पड़ेगा; और तू ही इस्राएल का राजा होगा, और मैं तेरे नीचे होऊँगा; और इस बात को मेरा पिता शाऊल भी जानता है।”
੧੭ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ।
18 १८ तब उन दोनों ने यहोवा की शपथ खाकर आपस में वाचा बाँधी; तब दाऊद होरेश में रह गया, और योनातान अपने घर चला गया।
੧੮ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਹੋਰੇਸ਼ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ।
19 १९ तब जीपी लोग गिबा में शाऊल के पास जाकर कहने लगे, “दाऊद तो हमारे पास होरेश के गढ़ों में, अर्थात् उस हकीला नामक पहाड़ी पर छिपा रहता है, जो यशीमोन के दक्षिण की ओर है।
੧੯ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਹੋਰੇਸ਼ ਜੰਗਲ ਦੇ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਰਬਤ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ, ਲੁਕਿਆ ਹੋਇਆ ਨਹੀਂ ਰਹਿੰਦਾ ਹੈ?
20 २० इसलिए अब, हे राजा, तेरी जो इच्छा आने की है, तो आ; और उसको राजा के हाथ में पकड़वा देना हमारा काम होगा।”
੨੦ਸੋ ਹੇ ਰਾਜਾ, ਹੁਣ ਜੇਕਰ ਤੁਹਾਡੀ ਆਉਣ ਦੀ ਮਰਜ਼ੀ ਹੈ ਤਾਂ ਆ ਜਾਓ ਅਤੇ ਉਸ ਨੂੰ ਰਾਜੇ ਨੂੰ ਫੜਵਾਉਣਾ ਸਾਡਾ ਕੰਮ ਹੈ।
21 २१ शाऊल ने कहा, “यहोवा की आशीष तुम पर हो, क्योंकि तुम ने मुझ पर दया की है।
੨੧ਤਦ ਸ਼ਾਊਲ ਬੋਲਿਆ, ਯਹੋਵਾਹ ਵੱਲੋਂ ਤੁਸੀਂ ਧੰਨ ਹੋਵੋ ਕਿਉਂ ਜੋ ਤੁਸੀਂ ਮੇਰੇ ਉੱਤੇ ਦਯਾ ਕੀਤੀ ਹੈ।
22 २२ तुम चलकर और भी निश्चय कर लो; और देख-भाल कर जान लो, और उसके अड्डे का पता लगा लो, और पता लगाओ कि उसको वहाँ किसने देखा है; क्योंकि किसी ने मुझसे कहा है, कि वह बड़ी चतुराई से काम करता है।
੨੨ਹੁਣ ਤੁਰੋ ਅਤੇ ਹੋਰ ਤਿਆਰੀ ਕਰੋ ਅਤੇ ਲੱਭੋ ਅਤੇ ਵੇਖੋ ਜੋ ਉਹ ਦਾ ਟਿਕਾਣਾ ਕਿੱਥੇ ਹੈ ਅਤੇ ਉੱਥੇ ਉਹ ਨੂੰ ਕਿਸ ਨੇ ਵੇਖਿਆ ਹੈ ਕਿਉਂ ਜੋ ਮੈਨੂੰ ਖ਼ਬਰ ਹੈ ਕਿ ਉਹ ਵੱਡੀ ਚਤਰਾਈ ਨਾਲ ਚੱਲਦਾ ਹੈ।
23 २३ इसलिए जहाँ कहीं वह छिपा करता है उन सब स्थानों को देख देखकर पहचानो, तब निश्चय करके मेरे पास लौट आना। और मैं तुम्हारे साथ चलूँगा, और यदि वह उस देश में कहीं भी हो, तो मैं उसे यहूदा के हजारों में से ढूँढ़ निकालूँगा।”
੨੩ਸੋ ਤੁਸੀਂ ਵੇਖੋ ਅਤੇ ਉਨ੍ਹਾਂ ਟਿਕਾਣਿਆਂ ਨੂੰ ਭਾਲੋ ਜਿੱਥੇ ਉਹ ਲੁਕਿਆ ਰਹਿੰਦਾ ਹੈ ਅਤੇ ਚੰਗੀ ਤਰ੍ਹਾਂ ਖ਼ਬਰ ਲੈ ਕੇ ਮੇਰੇ ਕੋਲ ਮੁੜ ਆਓ। ਫੇਰ ਮੈਂ ਤੁਹਾਡੇ ਨਾਲ ਜਾਂਵਾਂਗਾ ਅਤੇ ਅਜਿਹਾ ਹੋਵੇਗਾ ਜੇ ਉਹ ਇਸ ਦੇਸ ਵਿੱਚ ਕਿਤੇ ਹੋਵੇ ਤਾਂ ਮੈਂ ਉਹ ਨੂੰ ਯਹੂਦਾਹ ਦੇ ਹਜ਼ਾਰਾਂ ਵਿੱਚੋਂ ਲੱਭ ਲਵਾਂਗਾ।
24 २४ तब वे चलकर शाऊल से पहले जीप को गए। परन्तु दाऊद अपने जनों समेत माओन नामक जंगल में चला गया था, जो अराबा में यशीमोन के दक्षिण की ओर है।
੨੪ਸੋ ਉਹ ਉੱਠੇ ਅਤੇ ਸ਼ਾਊਲ ਦੇ ਅੱਗੇ ਜ਼ੀਫ ਨੂੰ ਗਏ। ਉਸ ਵੇਲੇ ਦਾਊਦ ਆਪਣਿਆਂ ਲੋਕਾਂ ਸਮੇਤ ਮਾਓਨ ਦੀ ਉਜਾੜ ਵਿੱਚ ਯਸ਼ੀਮੋਨ ਦੇ ਦੱਖਣ ਵੱਲ ਇੱਕ ਮੈਦਾਨ ਵਿੱਚ ਸੀ।
25 २५ तब शाऊल अपने जनों को साथ लेकर उसकी खोज में गया। इसका समाचार पाकर दाऊद पर्वत पर से उतर के माओन जंगल में रहने लगा। यह सुन शाऊल ने माओन जंगल में दाऊद का पीछा किया।
੨੫ਸ਼ਾਊਲ ਅਤੇ ਉਹ ਦੇ ਲੋਕ ਵੀ ਉਸ ਨੂੰ ਲੱਭਣ ਤੁਰੇ ਅਤੇ ਦਾਊਦ ਨੂੰ ਵੀ ਖ਼ਬਰ ਹੋ ਗਈ ਸੋ ਉਹ ਉਸ ਪੱਥਰ ਕੋਲ ਲਹਿ ਗਿਆ ਅਤੇ ਮਾਓਨ ਦੀ ਉਜਾੜ ਵਿੱਚ ਠਹਿਰਿਆ ਰਿਹਾ ਅਤੇ ਇਹ ਸੁਣ ਕੇ ਸ਼ਾਊਲ ਵੀ ਮਾਓਨ ਦੀ ਉਜਾੜ ਵਿੱਚ ਦਾਊਦ ਦੇ ਮਗਰ ਲੱਗਾ।
26 २६ शाऊल तो पहाड़ की एक ओर, और दाऊद अपने जनों समेत पहाड़ की दूसरी ओर जा रहा था; और दाऊद शाऊल के डर के मारे जल्दी जा रहा था, और शाऊल अपने जनों समेत दाऊद और उसके जनों को पकड़ने के लिये घेरा बनाना चाहता था,
੨੬ਸੋ ਸ਼ਾਊਲ ਪਰਬਤ ਦੇ ਇਸ ਪਾਸੇ ਵੱਲ ਜਾਂਦਾ ਸੀ ਅਤੇ ਦਾਊਦ ਆਪਣੇ ਲੋਕਾਂ ਸਮੇਤ ਪਰਬਤ ਦੇ ਉਸ ਪਾਸੇ ਵੱਲ ਅਤੇ ਦਾਊਦ ਨੇ ਸ਼ਾਊਲ ਦੇ ਡਰ ਨਾਲ ਨਿੱਕਲਣ ਵਿੱਚ ਵੱਡੀ ਛੇਤੀ ਕੀਤੀ ਕਿਉਂ ਜੋ ਸ਼ਾਊਲ ਅਤੇ ਉਹ ਦੇ ਲੋਕਾਂ ਨੇ ਦਾਊਦ ਅਤੇ ਉਸ ਦੇ ਲੋਕਾਂ ਨੂੰ ਫੜਨ ਦੇ ਲਈ ਚੁਫ਼ੇਰਿਓਂ ਘੇਰ ਲਿਆ ਸੀ।
27 २७ कि एक दूत ने शाऊल के पास आकर कहा, “फुर्ती से चला आ; क्योंकि पलिश्तियों ने देश पर चढ़ाई की है।”
੨੭ਉਸ ਵੇਲੇ ਇੱਕ ਸੰਦੇਸ਼ਵਾਹਕ ਸ਼ਾਊਲ ਕੋਲ ਆ ਕੇ ਬੋਲਿਆ, ਛੇਤੀ ਨਾਲ ਆ ਜਾਓ ਕਿਉਂ ਜੋ ਫ਼ਲਿਸਤੀਆਂ ਨੇ ਦੇਸ ਉੱਤੇ ਹਮਲਾ ਕੀਤਾ ਹੈ।
28 २८ यह सुन शाऊल दाऊद का पीछा छोड़कर पलिश्तियों का सामना करने को चला; इस कारण उस स्थान का नाम सेलाहम्म-हलकोत पड़ा।
੨੮ਸੋ ਸ਼ਾਊਲ ਦਾਊਦ ਦੇ ਮਗਰ ਲੱਗਣੋਂ ਹਟਿਆ ਅਤੇ ਫ਼ਲਿਸਤੀਆਂ ਦੇ ਵਿਰੁੱਧ ਹੋਇਆ। ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ “ਰਿਹਾਈ ਦੀ ਚੱਟਾਨ” ਰੱਖਿਆ।
29 २९ वहाँ से दाऊद चढ़कर एनगदी के गढ़ों में रहने लगा।
੨੯ਦਾਊਦ ਉੱਥੋਂ ਨਿੱਕਲ ਕੇ ਏਨ-ਗਦੀ ਦੇ ਗੜ੍ਹਾਂ ਵਿੱਚ ਆ ਕੇ ਰਹਿਣ ਲੱਗ ਪਿਆ।