< 1 तीमुथियुस 2 >
1 १ अब मैं सबसे पहले यह आग्रह करता हूँ, कि विनती, प्रार्थना, निवेदन, धन्यवाद, सब मनुष्यों के लिये किए जाएँ।
੧ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।
2 २ राजाओं और सब ऊँचे पदवालों के निमित्त इसलिए कि हम विश्राम और चैन के साथ सारी भक्ति और गरिमा में जीवन बिताएँ।
੨ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ।
3 ३ यह हमारे उद्धारकर्ता परमेश्वर को अच्छा लगता और भाता भी है,
੩ਸਾਡੇ ਮੁਕਤੀਦਾਤੇ ਪਰਮੇਸ਼ੁਰ ਦੇ ਹਜ਼ੂਰ ਇਹੋ ਭਲਾ ਅਤੇ ਪਰਵਾਨ ਹੈ।
4 ४ जो यह चाहता है, कि सब मनुष्यों का उद्धार हो; और वे सत्य को भली भाँति पहचान लें।
੪ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।
5 ५ क्योंकि परमेश्वर एक ही है, और परमेश्वर और मनुष्यों के बीच में भी एक ही बिचवई है, अर्थात् मसीह यीशु जो मनुष्य है,
੫ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।
6 ६ जिसने अपने आपको सब के छुटकारे के दाम में दे दिया; ताकि उसकी गवाही ठीक समयों पर दी जाए।
੬ਜਿਸ ਨੇ ਆਪਣੇ ਆਪ ਨੂੰ ਸਭਨਾਂ ਲਈ ਪ੍ਰਾਸਚਿੱਤ ਦੇ ਮੁੱਲ ਵਜੋਂ ਦੇ ਦਿੱਤਾ ਅਤੇ ਉਹ ਦੀ ਗਵਾਹੀ ਆਪਣੇ ਸਮੇਂ ਸਿਰ ਹੋਈ।
7 ७ मैं सच कहता हूँ, झूठ नहीं बोलता, कि मैं इसी उद्देश्य से प्रचारक और प्रेरित और अन्यजातियों के लिये विश्वास और सत्य का उपदेशक ठहराया गया।
੭ਇਸ ਦੇ ਲਈ ਮੈਂ ਪਰਚਾਰਕ, ਰਸੂਲ ਅਤੇ ਵਿਸ਼ਵਾਸ, ਸਚਿਆਈ ਵਿੱਚ ਪਰਾਈਆਂ ਕੌਮਾਂ ਨੂੰ ਉਪਦੇਸ਼ ਕਰਨ ਵਾਲਾ ਠਹਿਰਾਇਆ ਗਿਆ ਸੀ। ਮੈਂ ਸੱਚ ਬੋਲਦਾ ਹਾਂ, ਝੂਠ ਨਹੀਂ ਬੋਲਦਾ।
8 ८ इसलिए मैं चाहता हूँ, कि हर जगह पुरुष बिना क्रोध और विवाद के पवित्र हाथों को उठाकर प्रार्थना किया करें।
੮ਉਪਰੰਤ ਮੈਂ ਇਹ ਚਾਹੁੰਦਾ ਹਾਂ ਕਿ ਹਰ ਜਗਾ ਪੁਰਖ, ਕ੍ਰੋਧ ਅਤੇ ਵਿਵਾਦ ਤੋਂ ਬਿਨ੍ਹਾਂ ਪਵਿੱਤਰ ਹੱਥ ਉੱਠਾ ਕੇ ਪ੍ਰਾਰਥਨਾ ਕਰਨ।
9 ९ वैसे ही स्त्रियाँ भी संकोच और संयम के साथ सुहावने वस्त्रों से अपने आपको संवारे; न कि बाल गूँथने, सोने, मोतियों, और बहुमूल्य कपड़ों से,
੯ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
10 १० पर भले कामों से, क्योंकि परमेश्वर की भक्ति करनेवाली स्त्रियों को यही उचित भी है।
੧੦ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।
11 ११ और स्त्री को चुपचाप पूरी अधीनता में सीखना चाहिए।
੧੧ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ।
12 १२ मैं कहता हूँ, कि स्त्री न उपदेश करे और न पुरुष पर अधिकार चलाए, परन्तु चुपचाप रहे।
੧੨ਮੈਂ ਇਸਤ੍ਰੀ ਨੂੰ ਸਿੱਖਿਆ ਦੇਣ ਅਥਵਾ ਪੁਰਖ ਉੱਤੇ ਹੁਕਮ ਚਲਾਉਣ ਦੀ ਪਰਵਾਨਗੀ ਨਹੀਂ ਦਿੰਦਾ ਸਗੋਂ ਉਹ ਚੁੱਪ-ਚਾਪ ਰਹੇ।
13 १३ क्योंकि आदम पहले, उसके बाद हव्वा बनाई गई।
੧੩ਕਿਉਂ ਜੋ ਆਦਮ ਪਹਿਲਾਂ ਰਚਿਆ ਗਿਆ ਸੀ ਫਿਰ ਹੱਵਾਹ।
14 १४ और आदम बहकाया न गया, पर स्त्री बहकावे में आकर अपराधिनी हुई।
੧੪ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।
15 १५ तो भी स्त्री बच्चे जनने के द्वारा उद्धार पाएगी, यदि वह संयम सहित विश्वास, प्रेम, और पवित्रता में स्थिर रहे।
੧੫ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।