< 2 इतिहास 29 >

1 जब हिजकिय्याह राज्य करने लगा तब वह पच्चीस वर्ष का था, और उनतीस वर्ष तक यरूशलेम में राज्य करता रहा। और उसकी माता का नाम अबिय्याह था, जो जकर्याह की बेटी थी।
ਹਿਜ਼ਕੀਯਾਹ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਅਬਿਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ
2 जैसे उसके मूलपुरुष दाऊद ने किया था अर्थात् जो यहोवा की दृष्टि में ठीक था वैसा ही उसने भी किया।
ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
3 अपने राज्य के पहले वर्ष के पहले महीने में उसने यहोवा के भवन के द्वार खुलवा दिए, और उनकी मरम्मत भी कराई।
ਉਸ ਨੇ ਆਪਣੇ ਰਾਜ ਦੇ ਪਹਿਲੇ ਸਾਲ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵਾਜ਼ਿਆਂ ਨੂੰ ਖੋਲਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ
4 तब उसने याजकों और लेवियों को ले आकर पूर्व के चौक में इकट्ठा किया।
ਉਹ ਜਾਜਕਾਂ ਅਤੇ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮੈਦਾਨ ਵਿੱਚ ਇਕੱਠਿਆਂ ਕੀਤਾ
5 और उनसे कहने लगा, “हे लेवियों, मेरी सुनो! अब अपने-अपने को पवित्र करो, और अपने पूर्वजों के परमेश्वर यहोवा के भवन को पवित्र करो, और पवित्रस्थान में से मैल निकालो।
ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਇਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਇਸ ਪਵਿੱਤਰ ਸਥਾਨ ਵਿੱਚੋਂ ਮੈਲ਼ ਨੂੰ ਕੱਢ ਕੇ ਬਾਹਰ ਲੈ ਜਾਓ
6 देखो हमारे पुरखाओं ने विश्वासघात करके वह कर्म किया था, जो हमारे परमेश्वर यहोवा की दृष्टि में बुरा है और उसको तज करके यहोवा के निवास से मुँह फेरकर उसको पीठ दिखाई थी।
ਕਿਉਂ ਜੋ ਸਾਡੇ ਪੁਰਖਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ
7 फिर उन्होंने ओसारे के द्वार बन्द किए, और दीपकों को बुझा दिया था; और पवित्रस्थान में इस्राएल के परमेश्वर के लिये न तो धूप जलाया और न होमबलि चढ़ाया था।
ਉਨ੍ਹਾਂ ਨੇ ਡਿਉੜੀ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ
8 इसलिए यहोवा का क्रोध यहूदा और यरूशलेम पर भड़का है, और उसने ऐसा किया, कि वे मारे-मारे फिरें और चकित होने और ताली बजाने का कारण हो जाएँ, जैसे कि तुम अपनी आँखों से देख रहे हो।
ਇਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ
9 देखो, इस कारण हमारे बाप तलवार से मारे गए, और हमारे बेटे-बेटियाँ और स्त्रियाँ बँधुआई में चली गई हैं।
ਵੇਖੋ, ਇਸੇ ਕਰਕੇ ਸਾਡੇ ਪਿਉ-ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਔਰਤਾਂ ਗ਼ੁਲਾਮੀ ਵਿੱਚ ਹਨ
10 १० अब मेरे मन ने यह निर्णय किया है कि इस्राएल के परमेश्वर यहोवा से वाचा बाँधू, इसलिए कि उसका भड़का हुआ क्रोध हम पर से दूर हो जाए।
੧੦ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਿਆ ਤਾਂ ਜੋ ਉਸ ਦਾ ਘੋਰ ਕਹਿਰ ਸਾਡੇ ਉੱਤੋਂ ਟਲ ਜਾਵੇ
11 ११ हे मेरे बेटों, ढिलाई न करो; देखो, यहोवा ने अपने सम्मुख खड़े रहने, और अपनी सेवा टहल करने, और अपने टहलुए और धूप जलानेवाले का काम करने के लिये तुम्हीं को चुन लिया है।”
੧੧ਹੇ ਮੇਰੇ ਪੁੱਤਰੋ, ਤੁਸੀਂ ਹੁਣ ਢਿੱਲੇ ਨਾ ਪੈਣਾ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖੜ੍ਹੇ ਹੋਵੋ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।
12 १२ तब लेवीय उठ खड़े हुए: अर्थात् कहातियों में से अमासै का पुत्र महत, और अजर्याह का पुत्र योएल, और मरारियों में से अब्दी का पुत्र कीश, और यहल्लेलेल का पुत्र अजर्याह, और गेर्शोनियों में से जिम्मा का पुत्र योआह, और योआह का पुत्र एदेन।
੧੨ਤਦ ਇਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤਰ ਮਹਥ ਅਤੇ ਅਜ਼ਰਯਾਹ ਦਾ ਪੁੱਤਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬਦੀ ਦਾ ਪੁੱਤਰ ਕੀਸ਼ ਅਤੇ ਯਹਲਲਏਲ ਦਾ ਪੁੱਤਰ ਅਜ਼ਰਯਾਹ ਅਤੇ ਗੇਰਸ਼ੋਨੀਆਂ ਵਿੱਚੋਂ ਜ਼ਿੰਮਾਹ ਦਾ ਪੁੱਤਰ ਯੋਆਹ ਅਤੇ ਯੋਆਹ ਦਾ ਪੁੱਤਰ ਏਦਨ
13 १३ और एलीसापान की सन्तान में से शिम्री, और यूएल और आसाप की सन्तान में से जकर्याह और मत्तन्याह।
੧੩ਅਤੇ ਅਲੀਸਾਫ਼ਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫ਼ੀਆਂ ਵਿੱਚੋਂ ਜ਼ਕਰਯਾਹ ਅਤੇ ਮੱਤਨਯਾਹ
14 १४ और हेमान की सन्तान में से यहूएल और शिमी, और यदूतून की सन्तान में से शमायाह और उज्जीएल।
੧੪ਅਤੇ ਹੇਮਾਨੀਆਂ ਵਿੱਚੋਂ ਯਹੀਏਲ ਅਤੇ ਸ਼ਮਈ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਉੱਜ਼ੀਏਲ
15 १५ इन्होंने अपने भाइयों को इकट्ठा किया और अपने-अपने को पवित्र करके राजा की उस आज्ञा के अनुसार जो उसने यहोवा से वचन पाकर दी थी, यहोवा का भवन शुद्ध करने के लिये भीतर गए।
੧੫ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ
16 १६ तब याजक यहोवा के भवन के भीतरी भाग को शुद्ध करने के लिये उसमें जाकर यहोवा के मन्दिर में जितनी अशुद्ध वस्तुएँ मिलीं उन सब को निकालकर यहोवा के भवन के आँगन में ले गए, और लेवियों ने उन्हें उठाकर बाहर किद्रोन के नाले में पहुँचा दिया।
੧੬ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਉਹ ਸਾਰੀ ਮੈਲ਼ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਤਲਾਬ ਵਿੱਚ ਬਾਹਰ ਸੁੱਟ ਦਿੱਤਾ
17 १७ पहले महीने के पहले दिन को उन्होंने पवित्र करने का काम आरम्भ किया, और उसी महीने के आठवें दिन को वे यहोवा के ओसारे तक आ गए। इस प्रकार उन्होंने यहोवा के भवन को आठ दिन में पवित्र किया, और पहले महीने के सोलहवें दिन को उन्होंने उस काम को पूरा किया।
੧੭ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੁਰੂ ਕੀਤਾ ਅਤੇ ਉਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡਿਉੜੀ ਤੱਕ ਪਹੁੰਚੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਾਂ ਤਾਰੀਖ਼ ਨੂੰ ਉਹ ਕੰਮ ਪੂਰਾ ਹੋ ਗਿਆ
18 १८ तब उन्होंने राजा हिजकिय्याह के पास भीतर जाकर कहा, “हम यहोवा के पूरे भवन को और पात्रों समेत होमबलि की वेदी, और भेंट की रोटी की मेज को भी शुद्ध कर चुके।
੧੮ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ
19 १९ जितने पात्र राजा आहाज ने अपने राज्य में विश्वासघात करके फेंक दिए थे, उनको भी हमने ठीक करके पवित्र किया है; और वे यहोवा की वेदी के सामने रखे हुए हैं।”
੧੯ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸੀਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਉਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।
20 २० तब राजा हिजकिय्याह सवेरे उठकर नगर के हाकिमों को इकट्ठा करके, यहोवा के भवन को गया।
੨੦ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ
21 २१ तब वे राज्य और पवित्रस्थान और यहूदा के निमित्त सात बछड़े, सात मेढ़े, सात भेड़ के बच्चे, और पापबलि के लिये सात बकरे ले आए, और उसने हारून की सन्तान के लेवियों को आज्ञा दी कि इन सब को यहोवा की वेदी पर चढ़ाएँ।
੨੧ਤਾਂ ਉਹ ਸੱਤ ਬਲ਼ਦ, ਸੱਤ ਛੱਤਰੇ, ਸੱਤ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ਼ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ
22 २२ तब उन्होंने बछड़े बलि किए, और याजकों ने उनका लहू लेकर वेदी पर छिड़क दिया; तब उन्होंने मेढ़े बलि किए, और उनका लहू भी वेदी पर छिड़क दिया, और भेड़ के बच्चे बलि किए, और उनका भी लहू वेदी पर छिड़क दिया।
੨੨ਸੋ ਉਨ੍ਹਾਂ ਨੇ ਬਲ਼ਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛੱਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਉਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ
23 २३ तब वे पापबलि के बकरों को राजा और मण्डली के समीप ले आए और उन पर अपने-अपने हाथ रखे।
੨੩ਤਾਂ ਉਹ ਬੱਕਰਿਆਂ ਨੂੰ ਪਾਤਸ਼ਾਹ ਅਤੇ ਸਭਾ ਦੇ ਨੇੜੇ ਪਾਪ ਬਲੀ ਲਈ ਲਿਆਏ ਅਤੇ ਉਨ੍ਹਾਂ ਨੇ ਆਪਣੇ ਹੱਥ ਉਹਨਾਂ ਦੇ ਉੱਤੇ ਰੱਖੇ
24 २४ तब याजकों ने उनको बलि करके, उनका लहू वेदी पर छिड़ककर पापबलि किया, जिससे सारे इस्राएल के लिये प्रायश्चित किया जाए। क्योंकि राजा ने सारे इस्राएल के लिये होमबलि और पापबलि किए जाने की आज्ञा दी थी।
੨੪ਜਾਜਕਾਂ ਨੇ ਉਹਨਾਂ ਨੂੰ ਕੱਟਿਆ ਅਤੇ ਉਹਨਾਂ ਦੇ ਲਹੂ ਨੂੰ ਪਾਪ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਕਿ ਸਾਰੇ ਇਸਰਾਏਲ ਦਾ ਪ੍ਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ
25 २५ फिर उसने दाऊद और राजा के दर्शी गाद, और नातान नबी की आज्ञा के अनुसार जो यहोवा की ओर से उसके नबियों के द्वारा आई थी, झाँझ, सारंगियाँ और वीणाएँ लिए हुए लेवियों को यहोवा के भवन में खड़ा किया।
੨੫ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਦੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਇਹ ਹੁਕਮ ਨਬੀਆਂ ਦੇ ਰਾਹੀਂ ਆਇਆ ਸੀ
26 २६ तब लेवीय दाऊद के चलाए बाजे लिए हुए, और याजक तुरहियां लिए हुए खड़े हुए।
੨੬ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖੜ੍ਹੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ
27 २७ तब हिजकिय्याह ने वेदी पर होमबलि चढ़ाने की आज्ञा दी, और जब होमबलि चढ़ने लगी, तब यहोवा का गीत आरम्भ हुआ, और तुरहियां और इस्राएल के राजा दाऊद के बाजे बजने लगे;
੨੭ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ
28 २८ और मण्डली के सब लोग दण्डवत् करते और गानेवाले गाते और तुरही फूँकनेवाले फूँकते रहे; यह सब तब तक होता रहा, जब तक होमबलि चढ़ न चुकी।
੨੮ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਵਾਲੇ ਨਰਸਿੰਗੇ ਫੂਕਣ ਲੱਗੇ। ਜਦ ਤੱਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਇਹ ਸਭ ਕੁਝ ਹੁੰਦਾ ਰਿਹਾ
29 २९ जब बलि चढ़ चुकी, तब राजा और जितने उसके संग वहाँ थे, उन सभी ने सिर झुकाकर दण्डवत् किया।
੨੯ਜਦ ਉਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਝੁੱਕ ਕੇ ਮੱਥਾ ਟੇਕਿਆ
30 ३० राजा हिजकिय्याह और हाकिमों ने लेवियों को आज्ञा दी, कि दाऊद और आसाप दर्शी के भजन गाकर यहोवा की स्तुति करें। अतः उन्होंने आनन्द के साथ स्तुति की और सिर झुकाकर दण्डवत् किया।
੩੦ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ਼ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ
31 ३१ तब हिजकिय्याह कहने लगा, “अब तुम ने यहोवा के निमित्त अपना अर्पण किया है; इसलिए समीप आकर यहोवा के भवन में मेलबलि और धन्यवाद-बलि पहुँचाओ।” तब मण्डली के लोगों ने मेलबलि और धन्यवाद-बलि पहुँचा दिए, और जितने अपनी इच्छा से देना चाहते थे उन्होंने भी होमबलि पहुँचाए।
੩੧ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ
32 ३२ जो होमबलि पशु मण्डली के लोग ले आए, उनकी गिनती यह थी; सत्तर बैल, एक सौ मेढ़े, और दो सौ भेड़ के बच्चे; ये सब यहोवा के निमित्त होमबलि के काम में आए।
੩੨ਅਤੇ ਹੋਮ ਬਲੀਆਂ ਜੋ ਸਭਾ ਲਿਆਈ ਉਹਨਾਂ ਦੀ ਗਿਣਤੀ ਇਹ ਸੀ, ਸੱਤਰ ਬਲ਼ਦ, ਇੱਕ ਸੌ ਛੱਤਰੇ ਅਤੇ ਦੋ ਸੌ ਭੇਡਾਂ, ਇਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ
33 ३३ पवित्र किए हुए पशु, छः सौ बैल और तीन हजार भेड़-बकरियाँ थीं।
੩੩ਅਤੇ ਪਵਿੱਤਰ ਕੀਤੇ ਹੋਏ ਇਹ ਸਨ ਅਰਥਾਤ ਛੇ ਸੌ ਬਲ਼ਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ
34 ३४ परन्तु याजक ऐसे थोड़े थे, कि वे सब होमबलि पशुओं की खालें न उतार सके, तब उनके भाई लेवीय उस समय तक उनकी सहायता करते रहे जब तक वह काम पूरा न हो गया; और याजकों ने अपने को पवित्र न किया; क्योंकि लेवीय अपने को पवित्र करने के लिये पवित्र याजकों से अधिक सीधे मन के थे।
੩੪ਪਰ ਜਾਜਕ ਥੋੜੇ ਜਿਹੇ ਸਨ ਕਿ ਉਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸਕੇ, ਇਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਮਦਦ ਕਰਾਈ ਜਦ ਤੱਕ ਉਹ ਕੰਮ ਨਾ ਮੁੱਕਿਆ ਅਤੇ ਜਦ ਤੱਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੇਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ
35 ३५ फिर होमबलि पशु बहुत थे, और मेलबलि पशुओं की चर्बी भी बहुत थी, और एक-एक होमबलि के साथ अर्घ भी देना पड़ा। अतः यहोवा के भवन में की उपासना ठीक की गई।
੩੫ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁੱਖ-ਸਾਂਦ ਦੇ ਚੜ੍ਹਾਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਣੇ, ਸੋ ਪ੍ਰਬੰਧ ਯਹੋਵਾਹ ਦੇ ਭਵਨ ਲਈ ਠੀਕ ਹੋਇਆ
36 ३६ तब हिजकिय्याह और सारी प्रजा के लोग उस काम के कारण आनन्दित हुए, जो यहोवा ने अपनी प्रजा के लिये तैयार किया था; क्योंकि वह काम एकाएक हो गया था।
੩੬ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ-ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ।

< 2 इतिहास 29 >