< प्रेरितों के काम 3 >
1 १ पतरस और यूहन्ना तीसरे पहर प्रार्थना के समय मन्दिर में जा रहे थे।
੧ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।
2 २ और लोग एक जन्म के लँगड़े को ला रहे थे, जिसको वे प्रतिदिन मन्दिर के उस द्वार पर जो ‘सुन्दर’ कहलाता है, बैठा देते थे, कि वह मन्दिर में जानेवालों से भीख माँगे।
੨ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
3 ३ जब उसने पतरस और यूहन्ना को मन्दिर में जाते देखा, तो उनसे भीख माँगी।
੩ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।
4 ४ पतरस ने यूहन्ना के साथ उसकी ओर ध्यान से देखकर कहा, “हमारी ओर देख!”
੪ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ
5 ५ अतः वह उनसे कुछ पाने की आशा रखते हुए उनकी ओर ताकने लगा।
੫ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।
6 ६ तब पतरस ने कहा, “चाँदी और सोना तो मेरे पास है नहीं; परन्तु जो मेरे पास है, वह तुझे देता हूँ; यीशु मसीह नासरी के नाम से चल फिर।”
੬ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
7 ७ और उसने उसका दाहिना हाथ पकड़ के उसे उठाया; और तुरन्त उसके पाँवों और टखनों में बल आ गया।
੭ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
8 ८ और वह उछलकर खड़ा हो गया, और चलने फिरने लगा; और चलता, और कूदता, और परमेश्वर की स्तुति करता हुआ उनके साथ मन्दिर में गया।
੮ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
9 ९ सब लोगों ने उसे चलते फिरते और परमेश्वर की स्तुति करते देखकर,
੯ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
10 १० उसको पहचान लिया कि यह वही है, जो मन्दिर के ‘सुन्दर’ फाटक पर बैठकर भीख माँगा करता था; और उस घटना से जो उसके साथ हुई थी; वे बहुत अचम्भित और चकित हुए।
੧੦ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
11 ११ जब वह पतरस और यूहन्ना को पकड़े हुए था, तो सब लोग बहुत अचम्भा करते हुए उस ओसारे में जो सुलैमान का कहलाता है, उनके पास दौड़े आए।
੧੧ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ, ।
12 १२ यह देखकर पतरस ने लोगों से कहा, “हे इस्राएलियों, तुम इस मनुष्य पर क्यों अचम्भा करते हो, और हमारी ओर क्यों इस प्रकार देख रहे हो, कि मानो हमने अपनी सामर्थ्य या भक्ति से इसे चलने फिरने योग्य बना दिया।
੧੨ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
13 १३ अब्राहम और इसहाक और याकूब के परमेश्वर, हमारे पूर्वजों के परमेश्वर ने अपने सेवक यीशु की महिमा की, जिसे तुम ने पकड़वा दिया, और जब पिलातुस ने उसे छोड़ देने का विचार किया, तब तुम ने उसके सामने यीशु का तिरस्कार किया।
੧੩ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
14 १४ तुम ने उस पवित्र और धर्मी का तिरस्कार किया, और चाहा कि एक हत्यारे को तुम्हारे लिये छोड़ दिया जाए।
੧੪ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
15 १५ और तुम ने जीवन के कर्ता को मार डाला, जिसे परमेश्वर ने मरे हुओं में से जिलाया; और इस बात के हम गवाह हैं।
੧੫ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
16 १६ और उसी के नाम ने, उस विश्वास के द्वारा जो उसके नाम पर है, इस मनुष्य को जिसे तुम देखते हो और जानते भी हो सामर्थ्य दी है; और निश्चय उसी विश्वास ने जो यीशु के द्वारा है, इसको तुम सब के सामने बिलकुल भला चंगा कर दिया है।
੧੬ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
17 १७ “और अब हे भाइयों, मैं जानता हूँ कि यह काम तुम ने अज्ञानता से किया, और वैसा ही तुम्हारे सरदारों ने भी किया।
੧੭ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
18 १८ परन्तु जिन बातों को परमेश्वर ने सब भविष्यद्वक्ताओं के मुख से पहले ही बताया था, कि उसका मसीह दुःख उठाएगा; उन्हें उसने इस रीति से पूरा किया।
੧੮ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
19 १९ इसलिए, मन फिराओ और लौट आओ कि तुम्हारे पाप मिटाएँ जाएँ, जिससे प्रभु के सम्मुख से विश्रान्ति के दिन आएँ।
੧੯ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
20 २० और वह उस यीशु को भेजे जो तुम्हारे लिये पहले ही से मसीह ठहराया गया है।
੨੦ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।
21 २१ अवश्य है कि वह स्वर्ग में उस समय तक रहे जब तक कि वह सब बातों का सुधार न कर ले जिसकी चर्चा प्राचीनकाल से परमेश्वर ने अपने पवित्र भविष्यद्वक्ताओं के मुख से की है। (aiōn )
੨੧ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। (aiōn )
22 २२ जैसा कि मूसा ने कहा, ‘प्रभु परमेश्वर तुम्हारे भाइयों में से तुम्हारे लिये मुझ जैसा एक भविष्यद्वक्ता उठाएगा, जो कुछ वह तुम से कहे, उसकी सुनना।’
੨੨ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।
23 २३ परन्तु प्रत्येक मनुष्य जो उस भविष्यद्वक्ता की न सुने, लोगों में से नाश किया जाएगा।
੨੩ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
24 २४ और शमूएल से लेकर उसके बाद वालों तक जितने भविष्यद्वक्ताओं ने बात कहीं उन सब ने इन दिनों का सन्देश दिया है।
੨੪ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।
25 २५ तुम भविष्यद्वक्ताओं की सन्तान और उस वाचा के भागी हो, जो परमेश्वर ने तुम्हारे पूर्वजों से बाँधी, जब उसने अब्राहम से कहा, ‘तेरे वंश के द्वारा पृथ्वी के सारे घराने आशीष पाएँगे।’
੨੫ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
26 २६ परमेश्वर ने अपने सेवक को उठाकर पहले तुम्हारे पास भेजा, कि तुम में से हर एक को उसकी बुराइयों से फेरकर आशीष दे।”
੨੬ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।