< आमोस 7 >

1 परमेश्वर यहोवा ने मुझे यह दिखाया: और मैं क्या देखता हूँ कि उसने पिछली घास के उगने के आरम्भ में टिड्डियाँ उत्पन्न कीं; और वह राजा की कटनी के बाद की पिछली घास थी।
ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਉਹ ਨੇ ਹਾੜ੍ਹੀ ਦੀ ਫ਼ਸਲ ਦੇ ਉੱਗਣ ਦੇ ਅਰੰਭ ਵਿੱਚ ਟਿੱਡੀਆਂ ਪੈਦਾ ਕੀਤੀਆਂ, ਜਦ ਰਾਜਾ ਦੇ ਹਿੱਸੇ ਦੀ ਕਟਾਈ ਹੋ ਚੁੱਕੀ ਸੀ ਅਤੇ ਦੂਜੀ ਫ਼ਸਲ ਤਿਆਰ ਹੋ ਰਹੀ ਸੀ।
2 जब वे घास खा चुकीं, तब मैंने कहा, “हे परमेश्वर यहोवा, क्षमा कर! नहीं तो याकूब कैसे स्थिर रह सकेगा? वह कितना निर्बल है!”
ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ਼ ਕਰ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ?”
3 इसके विषय में यहोवा पछताया, और उससे कहा, “ऐसी बात अब न होगी।”
ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ।”
4 परमेश्वर यहोवा ने मुझे यह दिखाया: और क्या देखता हूँ कि परमेश्वर यहोवा ने आग के द्वारा मुकद्दमा लड़ने को पुकारा, और उस आग से महासागर सूख गया, और देश भी भस्म होने लगा था।
ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਯਹੋਵਾਹ ਨੇ ਅੱਗ ਨਾਲ ਫ਼ੈਸਲਾ ਕਰਨਾ ਚਾਹਿਆ ਅਤੇ ਉਸ ਅੱਗ ਨੇ ਵੱਡੇ ਸਾਗਰ ਨੂੰ ਸੁਕਾ ਦਿੱਤਾ ਅਤੇ ਧਰਤੀ ਵੀ ਭਸਮ ਹੋਣ ਲੱਗੀ।
5 तब मैंने कहा, “हे परमेश्वर यहोवा, रुक जा! नहीं तो याकूब कैसे स्थिर रह सकेगा? वह कैसा निर्बल है।”
ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਬੇਨਤੀ ਕਰਦਾ ਹਾਂ, ਰੁੱਕ ਜਾ! ਨਹੀਂ ਤਾਂ ਯਾਕੂਬ ਕਿਵੇਂ ਸਥਿਰ ਰਹੇਗਾ? ਉਹ ਬਹੁਤ ਕਮਜ਼ੋਰ ਹੈ?”
6 इसके विषय में भी यहोवा पछताया; और परमेश्वर यहोवा ने कहा, “ऐसी बात फिर न होगी।”
ਇਸ ਦੇ ਵਿਖੇ ਵੀ ਯਹੋਵਾਹ ਪਛਤਾਇਆ ਅਤੇ ਪ੍ਰਭੂ ਯਹੋਵਾਹ ਨੇ ਕਿਹਾ, “ਇਹ ਵੀ ਨਹੀਂ ਹੋਵੇਗਾ।”
7 उसने मुझे यह भी दिखाया: मैंने देखा कि प्रभु साहुल लगाकर बनाई हुई किसी दीवार पर खड़ा है, और उसके हाथ में साहुल है।
ਉਸ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਸਾਹਲ ਨਾਲ ਬਣੀ ਹੋਈ ਇੱਕ ਕੰਧ ਉੱਤੇ ਖੜ੍ਹਾ ਸੀ ਅਤੇ ਉਸ ਦੇ ਹੱਥ ਵਿੱਚ ਸਾਹਲ ਸੀ।
8 और यहोवा ने मुझसे कहा, “हे आमोस, तुझे क्या देख पड़ता है?” मैंने कहा, “एक साहुल।” तब परमेश्वर ने कहा, “देख, मैं अपनी प्रजा इस्राएल के बीच में साहुल लगाऊँगा।
ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਇੱਕ ਸਾਹਲ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।
9 मैं अब उनको न छोड़ूँगा। इसहाक के ऊँचे स्थान उजाड़, और इस्राएल के पवित्रस्थान सुनसान हो जाएँगे, और मैं यारोबाम के घराने पर तलवार खींचे हुए चढ़ाई करूँगा।”
ਇਸਹਾਕ ਦੇ ਉੱਚੇ ਸਥਾਨ ਉਜਾੜ ਕੀਤੇ ਜਾਣਗੇ ਅਤੇ ਇਸਰਾਏਲ ਦੇ ਪਵਿੱਤਰ ਸਥਾਨ ਵਿਰਾਨ ਹੋ ਜਾਣਗੇ ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਆਪਣੀ ਤਲਵਾਰ ਲੈ ਕੇ ਉੱਠਾਂਗਾ।”
10 १० तब बेतेल के याजक अमस्याह ने इस्राएल के राजा यारोबाम के पास कहला भेजा, “आमोस ने इस्राएल के घराने के बीच में तुझ से राजद्रोह की गोष्ठी की है; उसके सारे वचनों को देश नहीं सह सकता।
੧੦ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,
11 ११ क्योंकि आमोस यह कहता है, ‘यारोबाम तलवार से मारा जाएगा, और इस्राएल अपनी भूमि पर से निश्चय बँधुआई में जाएगा।’”
੧੧ਕਿਉਂਕਿ ਆਮੋਸ ਇਹ ਕਹਿੰਦਾ ਹੈ, ਯਾਰਾਬੁਆਮ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਗ਼ੁਲਾਮੀ ਵਿੱਚ ਚਲਿਆ ਜਾਵੇਗਾ।”
12 १२ तब अमस्याह ने आमोस से कहा, “हे दर्शी, यहाँ से निकलकर यहूदा देश में भाग जा, और वहीं रोटी खाया कर, और वहीं भविष्यद्वाणी किया कर;
੧੨ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ
13 १३ परन्तु बेतेल में फिर कभी भविष्यद्वाणी न करना, क्योंकि यह राजा का पवित्रस्थान और राज-नगर है।”
੧੩ਪਰ ਬੈਤਏਲ ਵਿੱਚ ਫੇਰ ਕਦੇ ਭਵਿੱਖਬਾਣੀ ਨਾ ਕਰੀਂ ਕਿਉਂ ਜੋ ਇਹ ਰਾਜੇ ਦਾ ਪਵਿੱਤਰ ਸਥਾਨ ਅਤੇ ਸ਼ਾਹੀ ਮਹਿਲ ਹੈ।”
14 १४ आमोस ने उत्तर देकर अमस्याह से कहा, “मैं न तो भविष्यद्वक्ता था, और न भविष्यद्वक्ता का बेटा; मैं तो गाय-बैल का चरवाहा, और गूलर के वृक्षों का छाँटनेवाला था,
੧੪ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,”
15 १५ और यहोवा ने मुझे भेड़-बकरियों के पीछे-पीछे फिरने से बुलाकर कहा, ‘जा, मेरी प्रजा इस्राएल से भविष्यद्वाणी कर।’
੧੫ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”
16 १६ इसलिए अब तू यहोवा का वचन सुन, तू कहता है, ‘इस्राएल के विरुद्ध भविष्यद्वाणी मत कर; और इसहाक के घराने के विरुद्ध बार बार वचन मत सुना।’
੧੬ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, “ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ!”
17 १७ इस कारण यहोवा यह कहता है: ‘तेरी स्त्री नगर में वेश्या हो जाएगी, और तेरे बेटे-बेटियाँ तलवार से मारे जाएँगे, और तेरी भूमि डोरी डालकर बाँट ली जाएँगी; और तू आप अशुद्ध देश में मरेगा, और इस्राएल अपनी भूमि पर से निश्चय बँधुआई में जाएगा।’”
੧੭ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!

< आमोस 7 >