< सभोपदेशक 4 >

1 तब मैंने वह सब अंधेर देखा जो सूर्य के नीचे होता है। और क्या देखा, कि अंधेर सहनेवालों के आँसू बह रहे हैं, और उनको कोई शान्ति देनेवाला नहीं! अंधेर करनेवालों के हाथ में शक्ति थी, परन्तु उनको कोई शान्ति देनेवाला नहीं था।
ਤਦ ਮੈਂ ਫੇਰ ਮੁੜ ਕੇ ਸਾਰੇ ਹਨੇਰ ਨੂੰ ਵੇਖਿਆ ਜੋ ਸੂਰਜ ਦੇ ਹੇਠ ਹੁੰਦਾ ਹੈ ਅਤੇ ਵੇਖੋ ਸਤਾਇਆਂ ਹੋਇਆਂ ਦੇ ਹੰਝੂ ਵਗਦੇ ਸਨ ਅਤੇ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਹੀਂ ਸੀ ਅਤੇ ਉਹਨਾਂ ਉੱਤੇ ਹਨੇਰ ਕਰਨ ਵਾਲੇ ਬਲਵੰਤ ਸਨ ਪਰ ਉਹਨਾਂ ਨੂੰ ਦਿਲਾਸਾ ਦੇਣ ਵਾਲਾ ਕੋਈ ਨਾ ਰਿਹਾ।
2 इसलिए मैंने मरे हुओं को जो मर चुके हैं, उन जीवितों से जो अब तक जीवित हैं अधिक धन्य कहा;
ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ
3 वरन् उन दोनों से अधिक अच्छा वह है जो अब तक हुआ ही नहीं, न यह बुरे काम देखे जो सूर्य के नीचे होते हैं।
ਪਰ ਦੋਹਾਂ ਨਾਲੋਂ ਜ਼ਿਆਦਾ ਚੰਗਾ ਉਹ ਹੈ ਜੋ ਅਜੇ ਹੋਇਆ ਹੀ ਨਹੀਂ, ਜਿਸ ਨੇ ਹੁਣੇ ਤੱਕ ਸੂਰਜ ਦੇ ਹੇਠ ਦਾ ਭੈੜਾ ਕੰਮ ਨਹੀਂ ਵੇਖਿਆ।
4 तब मैंने सब परिश्रम के काम और सब सफल कामों को देखा जो लोग अपने पड़ोसी से जलन के कारण करते हैं। यह भी व्यर्थ और वायु को पकड़ना है।
ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
5 मूर्ख छाती पर हाथ रखे रहता और अपना माँस खाता है।
ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ ।
6 चैन के साथ एक मुट्ठी उन दो मुट्ठियों से अच्छा है, जिनके साथ परिश्रम और वायु को पकड़ना हो।
ਸੁੱਖ ਦਾ ਇੱਕ ਮੁੱਠੀ ਭਰ ਉਨ੍ਹਾਂ ਦੋ ਮੁੱਠੀਆਂ ਨਾਲੋਂ ਚੰਗਾ ਹੈ, ਜਿਸ ਦੇ ਵਿੱਚ ਕਸ਼ਟ ਅਤੇ ਹਵਾ ਦਾ ਫੱਕਣਾ ਹੋਵੇ।
7 फिर मैंने सूर्य के नीचे यह भी व्यर्थ बात देखी।
ਤਦ ਮੈਂ ਫੇਰ ਸੂਰਜ ਦੇ ਹੇਠ ਹੋਣ ਵਾਲੇ ਵਿਅਰਥ ਨੂੰ ਵੇਖਿਆ,
8 कोई अकेला रहता और उसका कोई नहीं है; न उसके बेटा है, न भाई है, तो भी उसके परिश्रम का अन्त नहीं होता; न उसकी आँखें धन से सन्तुष्ट होती हैं, और न वह कहता है, मैं किसके लिये परिश्रम करता और अपने जीवन को सुखरहित रखता हूँ? यह भी व्यर्थ और निरा दुःख भरा काम है।
ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ।
9 एक से दो अच्छे हैं, क्योंकि उनके परिश्रम का अच्छा फल मिलता है।
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ,
10 १० क्योंकि यदि उनमें से एक गिरे, तो दूसरा उसको उठाएगा; परन्तु हाय उस पर जो अकेला होकर गिरे और उसका कोई उठानेवाला न हो।
੧੦ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
11 ११ फिर यदि दो जन एक संग सोएँ तो वे गर्म रहेंगे, परन्तु कोई अकेला कैसे गर्म हो सकता है?
੧੧ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ?
12 १२ यदि कोई अकेले पर प्रबल हो तो हो, परन्तु दो उसका सामना कर सकेंगे। जो डोरी तीन तागे से बटी हो वह जल्दी नहीं टूटती।
੧੨ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
13 १३ बुद्धिमान लड़का दरिद्र होने पर भी ऐसे बूढ़े और मूर्ख राजा से अधिक उत्तम है जो फिर सम्मति ग्रहण न करे,
੧੩ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
14 १४ चाहे वह उसके राज्य में धनहीन उत्पन्न हुआ या बन्दीगृह से निकलकर राजा हुआ हो।
੧੪ਭਾਵੇਂ ਉਹ ਕੈਦਖ਼ਾਨੇ ਦੇ ਵਿੱਚੋਂ ਨਿੱਕਲ ਕੇ ਰਾਜ ਕਰਨ ਆਇਆ ਹੋਵੇ ਜਾਂ ਰਾਜ ਵਿੱਚ ਗਰੀਬ ਜੰਮਿਆ ਸੀ।
15 १५ मैंने सब जीवितों को जो सूर्य के नीचे चलते फिरते हैं देखा कि वे उस दूसरे लड़के के संग हो लिये हैं जो उनका स्थान लेने के लिये खड़ा हुआ।
੧੫ਮੈਂ ਉਹਨਾਂ ਸਾਰੇ ਜੀਉਂਦਿਆਂ ਨੂੰ ਜੋ ਸੂਰਜ ਦੇ ਹੇਠ ਤੁਰਦੇ ਹਨ ਵੇਖਿਆ ਕਿ ਉਸ ਦੂਜੇ ਜੁਆਨ ਨਾਲ ਹੋ ਗਏ, ਜੋ ਉਸ ਦੀ ਥਾਂ ਲੈਣ ਲਈ ਖੜ੍ਹਾ ਹੋਇਆ।
16 १६ वे सब लोग अनगिनत थे जिन पर वह प्रधान हुआ था। तो भी भविष्य में होनेवाले लोग उसके कारण आनन्दित न होंगे। निःसन्देह यह भी व्यर्थ और वायु को पकड़ना है।
੧੬ਉਹਨਾਂ ਸਾਰਿਆਂ ਲੋਕਾਂ ਦੀ ਕੋਈ ਹੱਦ ਨਹੀਂ ਜਿਨ੍ਹਾਂ ਉੱਤੇ ਉਹ ਪ੍ਰਧਾਨ ਹੋਇਆ, ਤਾਂ ਵੀ ਜਿਹੜੇ ਉਸ ਤੋਂ ਬਾਅਦ ਹੋਣਗੇ, ਉਹ ਉਸ ਨਾਲ ਖੁਸ਼ ਨਾ ਹੋਣਗੇ। ਸੱਚ-ਮੁੱਚ ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!

< सभोपदेशक 4 >