< सभोपदेशक 5 >

1 जब तू परमेश्वर के भवन में जाए, तब सावधानी से चलना; सुनने के लिये समीप जाना मूर्खों के बलिदान चढ़ाने से अच्छा है; क्योंकि वे नहीं जानते कि बुरा करते हैं।
ਜਿਸ ਵੇਲੇ ਤੂੰ ਪਰਮੇਸ਼ੁਰ ਦੇ ਘਰ ਵਿੱਚ ਜਾਵੇ ਤਾਂ ਆਪਣੇ ਪੈਰ ਚੌਕਸੀ ਨਾਲ ਰੱਖ, ਕਿਉਂਕਿ ਸੁਣਨ ਲਈ ਨਜ਼ਦੀਕ ਆਉਣਾ ਮੂਰਖਾਂ ਦੇ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ, ਕਿਉਂ ਜੋ ਉਹ ਨਹੀਂ ਸਮਝਦੇ ਕਿ ਉਹ ਬੁਰਿਆਈ ਕਰਦੇ ਹਨ।
2 बातें करने में उतावली न करना, और न अपने मन से कोई बात उतावली से परमेश्वर के सामने निकालना, क्योंकि परमेश्वर स्वर्ग में हैं और तू पृथ्वी पर है; इसलिए तेरे वचन थोड़े ही हों।
ਗੱਲਾਂ ਕਰਨ ਵਿੱਚ ਜਲਦਬਾਜ਼ੀ ਨਾ ਕਰ ਅਤੇ ਤੇਰਾ ਮਨ ਪਰਮੇਸ਼ੁਰ ਦੇ ਸਾਹਮਣੇ ਛੇਤੀ ਨਾਲ ਕੁਝ ਨਾ ਆਖੇ, ਕਿਉਂ ਜੋ ਪਰਮੇਸ਼ੁਰ ਸਵਰਗ ਵਿੱਚ ਹੈ ਅਤੇ ਤੂੰ ਧਰਤੀ ਉੱਤੇ ਹੈਂ, ਇਸ ਲਈ ਤੇਰੀਆਂ ਗੱਲਾਂ ਥੋੜ੍ਹੀਆਂ ਹੀ ਹੋਣ।
3 क्योंकि जैसे कार्य की अधिकता के कारण स्वप्न देखा जाता है, वैसे ही बहुत सी बातों का बोलनेवाला मूर्ख ठहरता है।
ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
4 जब तू परमेश्वर के लिये मन्नत माने, तब उसके पूरा करने में विलम्ब न करना; क्योंकि वह मूर्खों से प्रसन्न नहीं होता। जो मन्नत तूने मानी हो उसे पूरी करना।
ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।
5 मन्नत मानकर पूरी न करने से मन्नत का न मानना ही अच्छा है।
ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ।
6 कोई वचन कहकर अपने को पाप में न फँसाना, और न परमेश्वर के दूत के सामने कहना कि यह भूल से हुआ; परमेश्वर क्यों तेरा बोल सुनकर क्रोधित हो, और तेरे हाथ के कार्यों को नष्ट करे?
ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?
7 क्योंकि स्वप्नों की अधिकता से व्यर्थ बातों की बहुतायत होती है: परन्तु तू परमेश्वर का भय मानना।
ਸੁਫ਼ਨਿਆਂ ਦੇ ਵਾਧੇ ਅਤੇ ਬਹੁਤੀਆਂ ਗੱਲਾਂ ਵਿਅਰਥ ਹਨ, ਪਰ ਤੂੰ ਪਰਮੇਸ਼ੁਰ ਕੋਲੋਂ ਡਰ।
8 यदि तू किसी प्रान्त में निर्धनों पर अंधेर और न्याय और धर्म को बिगड़ता देखे, तो इससे चकित न होना; क्योंकि एक अधिकारी से बड़ा दूसरा रहता है जिसे इन बातों की सुधि रहती है, और उनसे भी और अधिक बड़े रहते हैं।
ਜੇਕਰ ਤੂੰ ਕਿਸੇ ਸੂਬੇ ਵਿੱਚ ਗਰੀਬਾਂ ਉੱਤੇ ਹਨੇਰ ਅਤੇ ਨਿਆਂ ਅਤੇ ਸਚਿਆਈ ਦਾ ਵੱਡਾ ਵਿਗਾੜ ਵੇਖੇਂ, ਤਾਂ ਉਸ ਗੱਲ ਉੱਤੇ ਹੈਰਾਨ ਨਾ ਹੋ, ਕਿਉਂਕਿ ਉਹ ਜੋ ਵੱਡਿਆਂ ਨਾਲੋਂ ਵੱਡਾ ਹੈ, ਵੇਖਦਾ ਹੈ ਅਤੇ ਉਹਨਾਂ ਉੱਤੇ ਹੋਰ ਵੀ ਵੱਡੇ ਅਧਿਕਾਰੀ ਰਹਿੰਦੇ ਹਨ।
9 भूमि की उपज सब के लिये है, वरन् खेती से राजा का भी काम निकलता है।
ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ।
10 १० जो रुपये से प्रीति रखता है वह रुपये से तृप्त न होगा; और न जो बहुत धन से प्रीति रखता है, लाभ से यह भी व्यर्थ है।
੧੦ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
11 ११ जब सम्पत्ति बढ़ती है, तो उसके खानेवाले भी बढ़ते हैं, तब उसके स्वामी को इसे छोड़ और क्या लाभ होता है कि उस सम्पत्ति को अपनी आँखों से देखे?
੧੧ਜਦ ਮਾਲ-ਧਨ ਦਾ ਵਾਧਾ ਹੁੰਦਾ ਹੈ ਤਾਂ ਉਹ ਦੇ ਖਾਣ ਵਾਲੇ ਵੀ ਵੱਧ ਜਾਂਦੇ ਹਨ ਅਤੇ ਉਸ ਦੇ ਮਾਲਕ ਨੂੰ ਇਸ ਨਾਲੋਂ ਹੋਰ ਕੀ ਲਾਭ ਹੈ ਕਿ ਉਹ ਨੂੰ ਆਪਣੀਆਂ ਅੱਖਾਂ ਨਾਲ ਵੇਖੇ?
12 १२ परिश्रम करनेवाला चाहे थोड़ा खाए, या बहुत, तो भी उसकी नींद सुखदाई होती है; परन्तु धनी के धन बढ़ने के कारण उसको नींद नहीं आती।
੧੨ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।
13 १३ मैंने सूर्य के नीचे एक बड़ी बुरी बला देखी है; अर्थात् वह धन जिसे उसके मालिक ने अपनी ही हानि के लिये रखा हो,
੧੩ਇੱਕ ਵੱਡੀ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਕਿ ਧਨ ਆਪਣੇ ਮਾਲਕ ਦੀ ਹਾਨੀ ਦੇ ਲਈ ਸਾਂਭਿਆ ਜਾਂਦਾ ਹੈ
14 १४ और वह धन किसी बुरे काम में उड़ जाता है; और उसके घर में बेटा उत्पन्न होता है परन्तु उसके हाथ में कुछ नहीं रहता।
੧੪ਅਤੇ ਉਹ ਧਨ ਕਿਸੇ ਬੁਰੇ ਕੰਮ ਵਿੱਚ ਨਾਸ ਹੋ ਜਾਂਦਾ ਹੈ, ਫੇਰ ਉਸ ਦੇ ਇੱਕ ਪੁੱਤਰ ਜੰਮਦਾ ਹੈ ਅਤੇ ਉਸ ਵੇਲੇ ਉਹ ਦੇ ਹੱਥ ਵਿੱਚ ਕੁਝ ਨਹੀਂ ਰਹਿੰਦਾ।
15 १५ जैसा वह माँ के पेट से निकला वैसा ही लौट जाएगा; नंगा ही, जैसा आया था, और अपने परिश्रम के बदले कुछ भी न पाएगा जिसे वह अपने हाथ में ले जा सके।
੧੫ਜਿਵੇਂ ਉਹ ਆਪਣੀ ਮਾਂ ਦੇ ਢਿੱਡ ਵਿੱਚੋਂ ਨੰਗਾ ਨਿੱਕਲਿਆ, ਉਸੇ ਤਰ੍ਹਾਂ ਹੀ ਮੁੜ ਜਾਵੇਗਾ ਅਤੇ ਆਪਣੀ ਕਮਾਈ ਵਿੱਚੋਂ ਨਾਲ ਕੁਝ ਨਾ ਰੱਖੇਗਾ, ਜੋ ਆਪਣੇ ਹੱਥ ਵਿੱਚ ਲੈ ਜਾਵੇ।
16 १६ यह भी एक बड़ी बला है कि जैसा वह आया, ठीक वैसा ही वह जाएगा; उसे उस व्यर्थ परिश्रम से और क्या लाभ है?
੧੬ਇਹ ਵੀ ਵੱਡੀ ਬਿਪਤਾ ਹੈ ਕਿ ਜਿਵੇਂ ਉਹ ਆਇਆ ਉਸੇ ਤਰ੍ਹਾਂ ਹੀ ਜਾਵੇਗਾ ਅਤੇ ਜਿਸ ਨੇ ਹਵਾ ਲਈ ਮਿਹਨਤ ਕੀਤੀ ਉਸ ਨੂੰ ਕੀ ਲਾਭ ਹੈ?
17 १७ केवल इसके कि उसने जीवन भर अंधकार में भोजन किया, और बहुत ही दुःखित और रोगी रहा और क्रोध भी करता रहा?
੧੭ਉਹ ਆਪਣੀ ਸਾਰੀ ਉਮਰ ਹਨੇਰੇ ਵਿੱਚ ਹੈ ਅਤੇ ਬਹੁਤ ਦੁਖੀ ਅਤੇ ਬਿਮਾਰ ਰਿਹਾ ਅਤੇ ਕ੍ਰੋਧ ਕਰਦਾ ਰਿਹਾ।
18 १८ सुन, जो भली बात मैंने देखी है, वरन् जो उचित है, वह यह कि मनुष्य खाए और पीए और अपने परिश्रम से जो वह सूर्य के नीचे करता है, अपनी सारी आयु भर जो परमेश्वर ने उसे दी है, सुखी रहे क्योंकि उसका भाग यही है।
੧੮ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
19 १९ वरन् हर एक मनुष्य जिसे परमेश्वर ने धन-सम्पत्ति दी हो, और उनसे आनन्द भोगने और उसमें से अपना भाग लेने और परिश्रम करते हुए आनन्द करने को शक्ति भी दी हो यह परमेश्वर का वरदान है।
੧੯ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
20 २० इस जीवन के दिन उसे बहुत स्मरण न रहेंगे, क्योंकि परमेश्वर उसकी सुन सुनकर उसके मन को आनन्दमय रखता है।
੨੦ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।

< सभोपदेशक 5 >