< यहेजकेल 24 >
1 १ नवें वर्ष के दसवें महीने के दसवें दिन को, यहोवा का यह वचन मेरे पास पहुँचा:
੧ਫੇਰ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 २ “हे मनुष्य के सन्तान, आज का दिन लिख ले, क्योंकि आज ही के दिन बाबेल के राजा ने यरूशलेम आ घेरा है।
੨ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ।
3 ३ इस विद्रोही घराने से यह दृष्टान्त कह, प्रभु यहोवा कहता है, हण्डे को आग पर रख दो; उसे रखकर उसमें पानी डाल दो;
੩ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਉਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,
4 ४ तब उसमें जाँघ, कंधा और सब अच्छे-अच्छे टुकड़े बटोरकर रखो; और उसे उत्तम-उत्तम हड्डियों से भर दो।
੪ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੁੱਕੜਾ ਅਰਥਾਤ ਪੱਟ, ਮੋਢੇ, ਹਰ ਇੱਕ ਚੰਗਾ ਟੁੱਕੜਾ ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇ,
5 ५ झुण्ड में से सबसे अच्छे पशु लेकर उन हड्डियों को हण्डे के नीचे ढेर करो; और उनको भली भाँति पकाओ ताकि भीतर ही हड्डियाँ भी पक जाएँ।
੫ਅਤੇ ਇੱਜੜ ਵਿੱਚੋਂ ਚੁਣ-ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀ ਤਰ੍ਹਾਂ ਉੱਬਲ ਜਾਣ।
6 ६ “इसलिए प्रभु यहोवा यह कहता है: हाय, उस हत्यारी नगरी पर! हाय उस हण्डे पर! जिसका मोर्चा उसमें बना है और छूटा नहीं; उसमें से टुकड़ा-टुकड़ा करके निकाल लो, उस पर चिट्ठी न डाली जाए।
੬ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ-ਇੱਕ ਟੁੱਕੜਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ।
7 ७ क्योंकि उस नगरी में किया हुआ खून उसमें है; उसने उसे भूमि पर डालकर धूलि से नहीं ढाँपा, परन्तु नंगी चट्टान पर रख दिया।
੭ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚੱਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ।
8 ८ इसलिए मैंने भी उसका खून नंगी चट्टान पर रखा है कि वह ढँप न सके और कि बदला लेने को जलजलाहट भड़के।
੮ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।
9 ९ प्रभु यहोवा यह कहता है: हाय, उस खूनी नगरी पर! मैं भी ढेर को बड़ा करूँगा।
੯ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ! ਮੈਂ ਵੀ ਵੱਡਾ ਢੇਰ ਲਾਵਾਂਗਾ।
10 १० और अधिक लकड़ी डाल, आग को बहुत तेज कर, माँस को भली भाँति पका और मसाला मिला, और हड्डियाँ भी जला दो।
੧੦ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗੀ ਤਰ੍ਹਾਂ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ।
11 ११ तब हण्डे को छूछा करके अंगारों पर रख जिससे वह गर्म हो और उसका पीतल जले और उसमें का मैल गले, और उसका जंग नष्ट हो जाए।
੧੧ਤਦ ਉਹ ਨੂੰ ਖ਼ਾਲੀ ਕਰ ਕੇ ਅੰਗਿਆਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।
12 १२ मैं उसके कारण परिश्रम करते-करते थक गया, परन्तु उसका भारी जंग उससे छूटता नहीं, उसका जंग आग के द्वारा भी नहीं छूटता।
੧੨ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ।
13 १३ हे नगरी तेरी अशुद्धता महापाप की है। मैं तो तुझे शुद्ध करना चाहता था, परन्तु तू शुद्ध नहीं हुई, इस कारण जब तक मैं अपनी जलजलाहट तुझ पर शान्त न कर लूँ, तब तक तू फिर शुद्ध न की जाएगी।
੧੩ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ।
14 १४ मुझ यहोवा ही ने यह कहा है; और वह हो जाएगा, मैं ऐसा ही करूँगा, मैं तुझे न छोड़ूँगा, न तुझ पर तरस खाऊँगा, न पछताऊँगा; तेरे चाल चलन और कामों ही के अनुसार तेरा न्याय किया जाएगा, प्रभु यहोवा की यही वाणी है।”
੧੪ਮੈਂ ਯਹੋਵਾਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
15 १५ यहोवा का यह भी वचन मेरे पास पहुँचा:
੧੫ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
16 १६ “हे मनुष्य के सन्तान, देख, मैं तेरी आँखों की प्रिय को मारकर तेरे पास से ले लेने पर हूँ; परन्तु न तू रोना-पीटना और न आँसू बहाना।
੧੬ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।
17 १७ लम्बी साँसें ले तो ले, परन्तु वे सुनाई न पड़ें; मरे हुओं के लिये भी विलाप न करना। सिर पर पगड़ी बाँधे और पाँवों में जूती पहने रहना; और न तो अपने होंठ को ढाँपना न शोक के योग्य रोटी खाना।”
੧੭ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।
18 १८ तब मैं सवेरे लोगों से बोला, और साँझ को मेरी स्त्री मर गई। तब सवेरे मैंने आज्ञा के अनुसार किया।
੧੮ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ।
19 १९ तब लोग मुझसे कहने लगे, “क्या तू हमें न बताएगा कि यह जो तू करता है, इसका हम लोगों के लिये क्या अर्थ है?”
੧੯ਇਸ ਲਈ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ, ਸਾਨੂੰ ਨਹੀਂ ਦੱਸੇਂਗਾ ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?
20 २० मैंने उनको उत्तर दिया, “यहोवा का यह वचन मेरे पास पहुँचा,
੨੦ਇਸ ਲਈ ਮੈਂ ਉਹਨਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
21 २१ ‘तू इस्राएल के घराने से कह, प्रभु यहोवा यह कहता है: देखो, मैं अपने पवित्रस्थान को जिसके गढ़ होने पर तुम फूलते हो, और जो तुम्हारी आँखों का चाहा हुआ है, और जिसको तुम्हारा मन चाहता है, उसे मैं अपवित्र करने पर हूँ; और अपने जिन बेटे-बेटियों को तुम वहाँ छोड़ आए हो, वे तलवार से मारे जाएँगे।
੨੧ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।
22 २२ जैसा मैंने किया है वैसा ही तुम लोग करोगे, तुम भी अपने होंठ न ढाँपोगे, न शोक के योग्य रोटी खाओगे।
੨੨ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ। ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ।
23 २३ तुम सिर पर पगड़ी बाँधे और पाँवों में जूती पहने रहोगे, न तुम रोओगे, न छाती पीटोगे, वरन् अपने अधर्म के कामों में फँसे हुए गलते जाओगे और एक दूसरे की ओर कराहते रहोगे।
੨੩ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।
24 २४ इस रीति यहेजकेल तुम्हारे लिये चिन्ह ठहरेगा; जैसा उसने किया, ठीक वैसा ही तुम भी करोगे। और जब यह हो जाए, तब तुम जान लोगे कि मैं परमेश्वर यहोवा हूँ।’
੨੪ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!
25 २५ “हे मनुष्य के सन्तान, क्या यह सच नहीं, कि जिस दिन मैं उनका दृढ़ गढ़, उनकी शोभा, और हर्ष का कारण, और उनके बेटे-बेटियाँ जो उनकी शोभा, उनकी आँखों का आनन्द, और मन की चाह हैं, उनको मैं उनसे ले लूँगा,
੨੫ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨਮੋਹਣੇ ਧੀਆਂ ਪੁੱਤਰ ਲੈ ਲਵਾਂਗਾ।
26 २६ उसी दिन जो भागकर बचेगा, वह तेरे पास आकर तुझे समाचार सुनाएगा।
੨੬ਉਸ ਦਿਨ ਜਿਹੜਾ ਬਚ ਗਿਆ, ਉਹ ਤੇਰੇ ਕੋਲ ਆਵੇਗਾ ਕਿ ਤੇਰੇ ਕੰਨ ਵਿੱਚ ਖ਼ਬਰ ਸੁਣਾਵੇ।
27 २७ उसी दिन तेरा मुँह खुलेगा, और तू फिर चुप न रहेगा परन्तु उस बचे हुए के साथ बातें करेगा। इस प्रकार तू इन लोगों के लिये चिन्ह ठहरेगा; और ये जान लेंगे कि मैं यहोवा हूँ।”
੨੭ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ!