< यहेजकेल 43 >

1 फिर वह पुरुष मुझ को उस फाटक के पास ले गया जो पूर्वमुखी था।
ਫੇਰ ਉਹ ਮਨੁੱਖ ਮੈਨੂੰ ਫਾਟਕ ਤੇ ਲੈ ਆਇਆ, ਅਰਥਾਤ ਉਸ ਫਾਟਕ ਤੇ ਜਿਸ ਦਾ ਮੂੰਹ ਪੂਰਬ ਵੱਲ ਸੀ।
2 तब इस्राएल के परमेश्वर का तेज पूर्व दिशा से आया; और उसकी वाणी बहुत से जल की घरघराहट सी हुई; और उसके तेज से पृथ्वी प्रकाशित हुई।
ਵੇਖੋ, ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਪੂਰਬ ਦੇ ਰਾਹ ਵੱਲੋਂ ਆਇਆ ਅਤੇ ਉਹ ਦੀ ਅਵਾਜ਼ ਵੱਡੇ ਪਾਣੀਆਂ ਵਾਂਗੂੰ ਸੀ। ਧਰਤੀ ਉਹ ਦੇ ਪਰਤਾਪ ਨਾਲ ਚਮਕ ਉੱਠੀ।
3 यह दर्शन उस दर्शन के तुल्य था, जो मैंने उसे नगर के नाश करने को आते समय देखा था; और उस दर्शन के समान, जो मैंने कबार नदी के तट पर देखा था; और मैं मुँह के बल गिर पड़ा।
ਇਹ ਉਸ ਦਰਸ਼ਣ ਦੇ ਅਨੁਸਾਰ ਸੀ ਜੋ ਮੈਂ ਵੇਖਿਆ ਸੀ, ਹਾਂ, ਉਸ ਦਰਸ਼ਣ ਦੇ ਅਨੁਸਾਰ ਜਿਹੜਾ ਮੈਂ ਉਸ ਵੇਲੇ ਵੇਖਿਆ ਸੀ, ਜਦੋਂ ਮੈਂ ਸ਼ਹਿਰ ਨੂੰ ਨਾਸ ਕਰਨ ਲਈ ਆਇਆ ਸੀ ਅਤੇ ਇਹ ਦਰਸ਼ਣ ਉਸ ਦਰਸ਼ਣ ਦੇ ਵਾਂਗੂੰ ਸਨ, ਜਿਹੜੇ ਮੈਂ ਕਬਾਰ ਨਹਿਰ ਦੇ ਕੋਲ ਵੇਖੇ ਸਨ, ਤਦ ਮੈਂ ਮੂਧੇ ਮੂੰਹ ਡਿੱਗ ਪਿਆ।
4 तब यहोवा का तेज उस फाटक से होकर जो पूर्वमुखी था, भवन में आ गया।
ਯਹੋਵਾਹ ਦਾ ਪਰਤਾਪ ਉਸ ਫਾਟਕ ਦੇ ਰਾਹ ਜਿਸ ਦਾ ਮੂੰਹ ਪੂਰਬ ਦੇ ਰਾਹ ਵੱਲ ਹੈ ਭਵਨ ਵਿੱਚ ਆਇਆ।
5 तब परमेश्वर के आत्मा ने मुझे उठाकर भीतरी आँगन में पहुँचाया; और यहोवा का तेज भवन में भरा था।
ਯਹੋਵਾਹ ਦਾ ਆਤਮਾ ਨੇ ਮੈਨੂੰ ਚੁੱਕ ਕੇ ਅੰਦਰਲੇ ਵੇਹੜੇ ਵਿੱਚ ਪਹੁੰਚਾ ਦਿੱਤਾ ਅਤੇ ਵੇਖੋ, ਭਵਨ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਸੀ।
6 तब मैंने एक जन का शब्द सुना, जो भवन में से मुझसे बोल रहा था, और वह पुरुष मेरे पास खड़ा था।
ਮੈਂ ਕਿਸੇ ਨੂੰ ਸੁਣਿਆ ਜਿਹੜਾ ਭਵਨ ਵਿੱਚੋਂ ਮੇਰੇ ਨਾਲ ਗੱਲਾਂ ਕਰਦਾ ਸੀ ਅਤੇ ਇੱਕ ਮਨੁੱਖ ਮੇਰੇ ਕੋਲ ਖੜਾ ਸੀ।
7 उसने मुझसे कहा, “हे मनुष्य के सन्तान, यहोवा की यह वाणी है, यह तो मेरे सिंहासन का स्थान और मेरे पाँव रखने की जगह है, जहाँ मैं इस्राएल के बीच सदा वास किए रहूँगा। और न तो इस्राएल का घराना, और न उसके राजा अपने व्यभिचार से, या अपने ऊँचे स्थानों में अपने राजाओं के शवों के द्वारा मेरा पवित्र नाम फिर अशुद्ध ठहराएँगे।
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਮੇਰੇ ਸਿੰਘਾਸਣ ਦਾ ਥਾਂ ਹੈ ਅਤੇ ਮੇਰੇ ਪੈਰਾਂ ਦੀ ਕੁਰਸੀ ਹੈ, ਜਿੱਥੇ ਮੈਂ ਇਸਰਾਏਲੀਆਂ ਦੇ ਵਿਚਕਾਰ ਸਦਾ ਲਈ ਵੱਸਾਂਗਾ ਅਤੇ ਇਸਰਾਏਲ ਦਾ ਘਰਾਣਾ ਅਤੇ ਉਹਨਾਂ ਦੇ ਰਾਜਾ ਫੇਰ ਕਦੇ ਮੇਰੇ ਪਵਿੱਤਰ ਨਾਮ ਨੂੰ ਆਪਣੇ ਵਿਭਚਾਰ ਨਾਲ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨਾਲ, ਉਹਨਾਂ ਦੀਆਂ ਉੱਚਿਆਈਆਂ ਵਿੱਚ ਭਰਿਸ਼ਟ ਨਾ ਕਰਨਗੇ।
8 वे अपनी डेवढ़ी मेरी डेवढ़ी के पास, और अपने द्वार के खम्भे मेरे द्वार के खम्भों के निकट बनाते थे, और मेरे और उनके बीच केवल दीवार ही थी, और उन्होंने अपने घिनौने कामों से मेरा पवित्र नाम अशुद्ध ठहराया था; इसलिए मैंने कोप करके उन्हें नाश किया।
ਕਿਉਂ ਜੋ ਉਹਨਾਂ ਦੀ ਸਰਦਲ ਮੇਰੀ ਸਰਦਲ ਦੇ ਕੋਲ ਅਤੇ ਉਹਨਾਂ ਦੀ ਚੁਗਾਠ ਮੇਰੀ ਚੁਗਾਠ ਦੇ ਨਾਲ ਲਗਵੀਂ ਸੀ ਅਤੇ ਮੇਰੇ ਅਤੇ ਉਹਨਾਂ ਦੇ ਵਿਚਾਲੇ ਇੱਕ ਕੰਧ ਸੀ। ਉਹਨਾਂ ਆਪਣੇ ਘਿਣਾਉਣੇ ਕੰਮਾਂ ਕਰਕੇ ਜਿਹੜੇ ਉਹਨਾਂ ਕੀਤੇ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਇਸ ਲਈ ਮੈਂ ਆਪਣੇ ਸ਼ਹਿਰ ਵਿੱਚ ਉਹਨਾਂ ਨੂੰ ਖਾ ਲਿਆ।
9 अब वे अपना व्यभिचार और अपने राजाओं के शव मेरे सम्मुख से दूर कर दें, तब मैं उनके बीच सदा वास किए रहूँगा।
ਸੋ ਹੁਣ ਉਹ ਆਪਣੇ ਵਿਭਚਾਰਾਂ ਨੂੰ ਅਤੇ ਆਪਣੇ ਰਾਜਿਆਂ ਦੀਆਂ ਲਾਸ਼ਾਂ ਨੂੰ ਮੇਰੇ ਤੋਂ ਦੂਰ ਕਰ ਦੇਣ, ਤਾਂ ਮੈਂ ਸਦਾ ਤੱਕ ਉਹਨਾਂ ਦੇ ਵਿਚਕਾਰ ਵੱਸਾਂਗਾ।
10 १० “हे मनुष्य के सन्तान, तू इस्राएल के घराने को इस भवन का नमूना दिखा कि वे अपने अधर्म के कामों से लज्जित होकर उस नमूने को मापें।
੧੦ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਇਹ ਭਵਨ ਵਿਖਾ, ਤਾਂ ਜੋ ਉਹ ਆਪਣੇ ਪਾਪਾਂ ਤੋਂ ਸ਼ਰਮਿੰਦੇ ਹੋਣ ਅਤੇ ਇਸ ਨਮੂਨੇ ਨੂੰ ਮਿਣਨ।
11 ११ यदि वे अपने सारे कामों से लज्जित हों, तो उन्हें इस भवन का आकार और स्वरूप, और इसके बाहर भीतर आने-जाने के मार्ग, और इसके सब आकार और विधियाँ, और नियम बतलाना, और उनके सामने लिख रखना; जिससे वे इसका सब आकार और इसकी सब विधियाँ स्मरण करके उनके अनुसार करें।
੧੧ਜੇ ਉਹ ਇਹਨਾਂ ਸਾਰਿਆਂ ਕੰਮਾਂ ਤੋਂ ਸ਼ਰਮਿੰਦੇ ਹੋਣ, ਜਿਹੜੇ ਉਹਨਾਂ ਨੇ ਕੀਤੇ ਅਤੇ ਇਸ ਭਵਨ ਦਾ ਨਕਸ਼ਾ, ਇਹ ਦੀ ਬਣਾਵਟ, ਉਹ ਦਾ ਅੰਦਰ-ਬਾਹਰ ਆਉਣ ਦਾ ਰਾਹ, ਸਾਰਾ ਨਕਸ਼ਾ, ਸਾਰੀਆਂ ਬਿਧੀਆਂ, ਸਾਰੇ ਕਨੂੰਨ ਅਤੇ ਸਾਰੀ ਬਿਵਸਥਾ ਉਹਨਾਂ ਨੂੰ ਜਤਾ ਤੇ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਲਿਖ, ਤਾਂ ਕਿ ਉਹ ਉਸ ਦੇ ਸਾਰੇ ਨਕਸ਼ੇ ਨੂੰ ਅਤੇ ਸਾਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਉੱਤੇ ਅਮਲ ਕਰਨ।
12 १२ भवन का नियम यह है कि पहाड़ की चोटी के चारों ओर का सम्पूर्ण भाग परमपवित्र है। देख भवन का नियम यही है।
੧੨ਇਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਰਬਤ ਦੀ ਚੋਟੀ ਉੱਤੇ ਅਤੇ ਉਹ ਦੇ ਚੁਫ਼ੇਰੇ ਅੱਤ ਪਵਿੱਤਰ ਹੋਣਗੀਆਂ! ਵੇਖ! ਇਹੀ ਇਸ ਭਵਨ ਦੀ ਬਿਵਸਥਾ ਹੈ।
13 १३ “ऐसे हाथ के माप से जो साधारण हाथ से चौवा भर अधिक हो, वेदी की माप यह है, अर्थात् उसका आधार एक हाथ का, और उसकी चौड़ाई एक हाथ की, और उसके चारों ओर की छोर पर की पटरी एक चौवे की। और वेदी की ऊँचाई यह है:
੧੩ਹੱਥ ਦੇ ਮਾਪ ਅਨੁਸਾਰ ਜਗਵੇਦੀ ਦੀ ਇਹ ਮਿਣਤੀ ਹੈ ਅਤੇ ਇਸ ਹੱਥ ਦੀ ਲੰਬਾਈ ਇੱਕ ਹੱਥ ਚਾਰ ਉਂਗਲਾਂ ਹੈ। ਤਹਿ ਇੱਕ ਹੱਥ ਦੀ ਹੋਵੇਗੀ ਅਤੇ ਚੌੜਾਈ ਇੱਕ ਹੱਥ ਅਤੇ ਉਸ ਦੇ ਚੁਫ਼ੇਰੇ ਇੱਕ ਗਿੱਠ ਚੌੜਾ ਫੱਟਾ, ਅਤੇ ਜਗਵੇਦੀ ਦੀ ਨੀਂਹ ਇਹੀ ਹੈ।
14 १४ भूमि पर धरे हुए आधार से लेकर निचली कुर्सी तक दो हाथ की ऊँचाई रहे, और उसकी चौड़ाई हाथ भर की हो; और छोटी कुर्सी से लेकर बड़ी कुर्सी तक चार हाथ हों और उसकी चौड़ाई हाथ भर की हो;
੧੪ਧਰਤੀ ਉੱਤੇ ਦੀ ਇਸ ਤਹਿ ਤੋਂ ਲੈ ਕੇ ਥੱਲੇ ਦੀ ਕੁਰਸੀ ਤੱਕ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਨਿੱਕੀ ਕੁਰਸੀ ਤੋਂ ਵੱਡੀ ਕੁਰਸੀ ਤੱਕ ਚਾਰ ਹੱਥ ਅਤੇ ਚੌੜਾਈ ਇੱਕ ਹੱਥ
15 १५ और ऊपरी भाग चार हाथ ऊँचा हो; और वेदी पर जलाने के स्थान के चार सींग ऊपर की ओर निकले हों।
੧੫ਅਤੇ ਉੱਪਰਲਾ ਹਿੱਸਾ ਜਗਵੇਦੀ ਦਾ ਚਾਰ ਹੱਥ ਹੋਵੇਗਾ ਅਤੇ ਜਗਵੇਦੀ ਦੇ ਚੁੱਲ੍ਹੇ ਦੇ ਉੱਪਰ ਚਾਰ ਸਿੰਗ ਹੋਣਗੇ।
16 १६ वेदी पर जलाने का स्थान चौकोर अर्थात् बारह हाथ लम्बा और बारह हाथ चौड़ा हो।
੧੬ਜਗਵੇਦੀ ਬਾਰਾਂ ਹੱਥ ਲੰਮੀ ਹੋਵੇਗੀ ਅਤੇ ਬਾਰਾਂ ਹੱਥ ਚੌੜੀ, ਅਥਵਾ, ਵਰਗਾਕਾਰ ਹੋਵੇਗੀ।
17 १७ निचली कुर्सी चौदह हाथ लम्बी और चौदह हाथ चौड़ी, और उसके चारों ओर की पटरी आधे हाथ की हो, और उसका आधार चारों ओर हाथ भर का हो। उसकी सीढ़ी उसके पूर्व ओर हो।”
੧੭ਕੁਰਸੀ ਚੌਦਾਂ ਹੱਥ ਲੰਮੀ ਅਤੇ ਚੌਦਾਂ ਚੌੜੀ ਵਰਗਾਕਾਰ ਅਤੇ ਦੁਆਲੇ ਉਸ ਦਾ ਕੰਢਾ ਅੱਧਾ ਹੱਥ ਅਤੇ ਉਸ ਦੀ ਤਹਿ ਚੁਫ਼ੇਰੇ ਇੱਕ ਹੱਥ ਅਤੇ ਉਸ ਦੀ ਪੌੜੀ ਪੂਰਬ ਵੱਲ ਹੋਵੇਗੀ।
18 १८ फिर उसने मुझसे कहा, “हे मनुष्य के सन्तान, परमेश्वर यहोवा यह कहता है, जिस दिन होमबलि चढ़ाने और लहू छिड़कने के लिये वेदी बनाई जाए, उस दिन की विधियाँ ये ठहरें।
੧੮ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਗਵੇਦੀ ਦੀਆਂ ਇਹ ਬਿਧੀਆਂ ਉਸ ਦਿਨ ਚਾਲੂ ਹੋਣਗੀਆਂ ਜਦੋਂ ਉਹ ਉਸ ਨੂੰ ਬਣਾਉਣਗੇ, ਤਾਂ ਜੋ ਉਸ ਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਅਤੇ ਉਸ ਤੇ ਲਹੂ ਛਿੜਕਣ।
19 १९ “अर्थात् लेवीय याजक लोग, जो सादोक की सन्तान हैं, और मेरी सेवा टहल करने को मेरे समीप रहते हैं, उन्हें तू पापबलि के लिये एक बछड़ा देना, परमेश्वर यहोवा की यही वाणी है।
੧੯ਤੂੰ ਲੇਵੀ ਜਾਜਕਾਂ ਲਈ ਜਿਹੜੇ ਸਾਦੋਕ ਦੀ ਵੰਸ਼ ਵਿੱਚੋਂ ਹਨ ਅਤੇ ਜਿਹੜੇ ਮੇਰੀ ਸੇਵਾ ਲਈ ਮੇਰੇ ਨੇੜੇ ਆਉਂਦੇ ਹਨ, ਪਾਪ ਬਲੀ ਲਈ ਵੱਛਾ ਦੇ, ਪ੍ਰਭੂ ਯਹੋਵਾਹ ਦਾ ਵਾਕ ਹੈ।
20 २० तब तू उसके लहू में से कुछ लेकर वेदी के चारों सींगों और कुर्सी के चारों कोनों और चारों ओर की पटरी पर लगाना; इस प्रकार से उसके लिये प्रायश्चित करने के द्वारा उसको पवित्र करना।
੨੦ਤੂੰ ਉਹ ਦੇ ਲਹੂ ਵਿੱਚੋਂ ਲੈਣਾ ਅਤੇ ਉਸ ਦੇ ਚਾਰੇ ਸਿੰਗਾਂ ਤੇ ਉਸ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਉਸ ਦੇ ਦੁਆਲੇ ਦੇ ਫੱਟੇ ਤੇ ਲਾਉਣਾ, ਇਸੇ ਤਰ੍ਹਾਂ ਤੂੰ ਉਸ ਦੇ ਲਈ ਪ੍ਰਾਸਚਿਤ ਕਰੇਂ ਅਤੇ ਉਸ ਨੂੰ ਸ਼ੁੱਧ ਕਰੇਂ।
21 २१ तब पापबलि के बछड़े को लेकर, भवन के पवित्रस्थान के बाहर ठहराए हुए स्थान में जला देना।
੨੧ਪਾਪ ਬਲੀ ਲਈ ਵੱਛਾ ਲੈਣਾ ਅਤੇ ਉਹ ਭਵਨ ਦੇ ਨਿਰਧਾਰਤ ਥਾਂ ਵਿੱਚ ਪਵਿੱਤਰ ਸਥਾਨ ਦੇ ਬਾਹਰ ਜਲਾਇਆ ਜਾਵੇਗਾ।
22 २२ दूसरे दिन एक निर्दोष बकरा पापबलि करके चढ़ाना; और जैसे बछड़े के द्वारा वेदी पवित्र की जाए, वैसे ही वह इस बकरे के द्वारा भी पवित्र की जाएगी।
੨੨ਤੂੰ ਦੂਜੇ ਦਿਨ ਇੱਕ ਦੋਸ਼ ਰਹਿਤ ਬੱਕਰਾ ਪਾਪ ਬਲੀ ਲਈ ਚੜ੍ਹਾਈਂ ਅਤੇ ਉਹ ਉਸ ਜਗਵੇਦੀ ਨੂੰ ਉਸੇ ਤਰ੍ਹਾਂ ਸ਼ੁੱਧ ਕਰਨਗੇ, ਜਿਵੇਂ ਵੱਛੇ ਨਾਲ ਸ਼ੁੱਧ ਕੀਤਾ ਸੀ।
23 २३ जब तू उसे पवित्र कर चुके, तब एक निर्दोष बछड़ा और एक निर्दोष मेढ़ा चढ़ाना।
੨੩ਜਦੋਂ ਤੂੰ ਉਸ ਨੂੰ ਸ਼ੁੱਧ ਕਰ ਲਵੇਂ ਤਾਂ ਇੱਕ ਦੋਸ਼ ਰਹਿਤ ਵੱਛਾ ਅਤੇ ਇੱਜੜ ਵਿੱਚੋਂ ਇੱਕ ਦੋਸ਼ਰਹਿਤ ਮੇਂਢਾ ਚੜ੍ਹਾਵੀਂ।
24 २४ तू उन्हें यहोवा के सामने ले आना, और याजक लोग उन पर नमक डालकर उन्हें यहोवा को होमबलि करके चढ़ाएँ।
੨੪ਤੂੰ ਉਹਨਾਂ ਨੂੰ ਯਹੋਵਾਹ ਦੇ ਸਨਮੁਖ ਲਿਆਵੀਂ ਅਤੇ ਜਾਜਕ ਉਹਨਾਂ ਤੇ ਲੂਣ ਛਿੜਕਣ ਅਤੇ ਉਹਨਾਂ ਨੂੰ ਹੋਮ ਦੀ ਬਲੀ ਕਰਕੇ ਯਹੋਵਾਹ ਲਈ ਚੜ੍ਹਾਉਣ।
25 २५ सात दिन तक तू प्रतिदिन पापबलि के लिये एक बकरा तैयार करना, और निर्दोष बछड़ा और भेड़ों में से निर्दोष मेढ़ा भी तैयार किया जाए।
੨੫ਤੂੰ ਸੱਤ ਦਿਨ ਤੱਕ ਹਰ ਦਿਨ ਇੱਕ ਬੱਕਰਾ ਪਾਪ ਬਲੀ ਲਈ ਤਿਆਰ ਕਰ ਰੱਖੀਂ ਅਤੇ ਇੱਕ ਦੋਸ਼ਰਹਿਤ ਵੱਛਾ ਅਤੇ ਇੱਕ ਇੱਜੜ ਦਾ ਦੋਸ਼ ਰਹਿਤ ਮੇਂਢਾ ਵੀ ਤਿਆਰ ਕਰ ਰੱਖੀਂ।
26 २६ सात दिन तक याजक लोग वेदी के लिये प्रायश्चित करके उसे शुद्ध करते रहें; इसी भाँति उसका संस्कार हो।
੨੬ਸੱਤ ਦਿਨਾਂ ਤੱਕ ਉਹ ਜਗਵੇਦੀ ਨੂੰ ਪ੍ਰਾਸਚਿਤ ਕਰਕੇ ਸਾਫ਼ ਕਰਨਗੇ ਅਤੇ ਉਸ ਦੀ ਚੱਠ ਕਰਨਗੇ।
27 २७ जब वे दिन समाप्त हों, तब आठवें दिन के बाद से याजक लोग तुम्हारे होमबलि और मेलबलि वेदी पर चढ़ाया करें; तब मैं तुम से प्रसन्न होऊँगा, परमेश्वर यहोवा की यही वाणी है।”
੨੭ਜਦੋਂ ਇਹ ਦਿਨ ਪੂਰੇ ਹੋਣਗੇ, ਤਾਂ ਇਸ ਤਰ੍ਹਾਂ ਹੋਵੇਗਾ ਕਿ ਅੱਠਵੇਂ ਦਿਨ ਅਤੇ ਅੱਗੇ ਨੂੰ ਜਾਜਕ ਤੁਹਾਡੀਆਂ ਹੋਮ ਦੀਆਂ ਬਲੀਆਂ ਨੂੰ ਅਤੇ ਤੁਹਾਡੀਆਂ ਸੁੱਖ ਦੀਆਂ ਭੇਟਾਂ ਨੂੰ ਜਗਵੇਦੀ ਤੇ ਚੜ੍ਹਾਉਣਗੇ ਅਤੇ ਮੈਂ ਤੁਹਾਨੂੰ ਪਰਵਾਨ ਕਰਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

< यहेजकेल 43 >