< एज्रा 5 >

1 तब हाग्गै नामक नबी और इद्दो का पोता जकर्याह यहूदा और यरूशलेम के यहूदियों से नबूवत करने लगे, उन्होंने इस्राएल के परमेश्वर के नाम से उनसे नबूवत की।
ਤਦ ਹੱਗਈ ਨਬੀ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਸਨ, ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਭਵਿੱਖਬਾਣੀ ਕਰਨ ਲੱਗੇ।
2 तब शालतीएल का पुत्र जरुब्बाबेल और योसादाक का पुत्र येशुअ, कमर बाँधकर परमेश्वर के भवन को जो यरूशलेम में है बनाने लगे; और परमेश्वर के वे नबी उनका साथ देते रहे।
ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ।
3 उसी समय महानद के इस पार का तत्तनै नामक अधिपति और शतर्बोजनै अपने सहयोगियों समेत उनके पास जाकर यह पूछने लगे, “इस भवन के बनाने और इस शहरपनाह को खड़ा करने की किसने तुम को आज्ञा दी है?”
ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”
4 उन्होंने लोगों से यह भी कहा, “इस भवन के बनानेवालों के क्या नाम हैं?”
ਉਨ੍ਹਾਂ ਨੇ ਇਹ ਵੀ ਪੁੱਛਿਆ ਕਿ “ਜਿਹੜੇ ਲੋਕ ਇਸ ਭਵਨ ਨੂੰ ਬਣਾ ਰਹੇ ਹਨ ਉਹਨਾਂ ਦੇ ਕੀ ਨਾਮ ਹਨ?”
5 परन्तु यहूदियों के पुरनियों के परमेश्वर की दृष्टि उन पर रही, इसलिए जब तक इस बात की चर्चा दारा से न की गई और इसके विषय चिट्ठी के द्वारा उत्तर न मिला, तब तक उन्होंने इनको न रोका।
ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ।
6 जो चिट्ठी महानद के इस पार के अधिपति तत्तनै और शतर्बोजनै और महानद के इस पार के उनके सहयोगियों फारसियों ने राजा दारा के पास भेजी उसकी नकल यह है;
ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ -
7 उन्होंने उसको एक चिट्ठी लिखी, जिसमें यह लिखा थाः “राजा दारा का कुशल क्षेम सब प्रकार से हो।
ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”
8 राजा को विदित हो, कि हम लोग यहूदा नामक प्रान्त में महान परमेश्वर के भवन के पास गए थे, वह बड़े-बड़े पत्थरों से बन रहा है, और उसकी दीवारों में कड़ियाँ जुड़ रही हैं; और यह काम उन लोगों के द्वारा फुर्ती के साथ हो रहा है, और सफल भी होता जाता है।
ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।
9 इसलिए हमने उन पुरनियों से यह पूछा, ‘यह भवन बनवाने, और यह शहरपनाह खड़ी करने की आज्ञा किसने तुम्हें दी?’
ਇਸ ਲਈ ਅਸੀਂ ਉਨ੍ਹਾਂ ਦੇ ਬਜ਼ੁਰਗਾਂ ਨੂੰ ਪੁੱਛਿਆ ਕਿ ਤੁਸੀਂ ਕਿਸ ਦੀ ਆਗਿਆ ਨਾਲ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀ ਕੰਧ ਨੂੰ ਪੂਰਾ ਕਰਦੇ ਹੋ?
10 १० और हमने उनके नाम भी पूछे, कि हम उनके मुख्य पुरुषों के नाम लिखकर तुझको जता सकें।
੧੦ਅਤੇ ਅਸੀਂ ਉਨ੍ਹਾਂ ਦੇ ਨਾਮ ਵੀ ਪੁੱਛੇ ਤਾਂ ਜੋ ਅਸੀਂ ਉਨ੍ਹਾਂ ਮਨੁੱਖਾਂ ਦੇ ਨਾਮ ਲਿਖ ਕੇ ਤੁਹਾਨੂੰ ਖ਼ਬਰ ਦੇਈਏ ਕਿ ਉਹਨਾਂ ਦੇ ਆਗੂ ਕੌਣ ਹਨ।
11 ११ उन्होंने हमें यह उत्तर दिया, ‘हम तो आकाश और पृथ्वी के परमेश्वर के दास हैं, और जिस भवन को बहुत वर्ष हुए इस्राएलियों के एक बड़े राजा ने बनाकर तैयार किया था, उसी को हम बना रहे हैं।
੧੧ਉਹਨਾਂ ਨੇ ਸਾਨੂੰ ਇਹ ਉੱਤਰ ਦਿੱਤਾ ਕਿ ਅਸੀਂ ਅਕਾਸ਼ ਅਤੇ ਧਰਤੀ ਦੇ ਪਰਮੇਸ਼ੁਰ ਦੇ ਦਾਸ ਹਾਂ, ਅਤੇ ਉਸੇ ਭਵਨ ਨੂੰ ਬਣਾਉਂਦੇ ਹਾਂ, ਜਿਸ ਨੂੰ ਬਹੁਤ ਸਾਲ ਪਹਿਲਾਂ ਇਸਰਾਏਲ ਦੇ ਇੱਕ ਵੱਡੇ ਰਾਜਾ ਨੇ ਬਣਾਇਆ ਤੇ ਪੂਰਾ ਕੀਤਾ ਸੀ।
12 १२ जब हमारे पुरखाओं ने स्वर्ग के परमेश्वर को रिस दिलाई थी, तब उसने उन्हें बाबेल के कसदी राजा नबूकदनेस्सर के हाथ में कर दिया था, और उसने इस भवन को नाश किया और लोगों को बन्दी बनाकर बाबेल को ले गया।
੧੨ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਸਦੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ।
13 १३ परन्तु बाबेल के राजा कुस्रू के पहले वर्ष में उसी कुस्रू राजा ने परमेश्वर के इस भवन को बनाने की आज्ञा दी।
੧੩ਪਰ ਬਾਬਲ ਦੇ ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਆਗਿਆ ਦਿੱਤੀ ਕਿ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ।
14 १४ परमेश्वर के भवन के जो सोने और चाँदी के पात्र नबूकदनेस्सर यरूशलेम के मन्दिर में से निकलवाकर बाबेल के मन्दिर में ले गया था, उनको राजा कुस्रू ने बाबेल के मन्दिर में से निकलवाकर शेशबस्सर नामक एक पुरुष को जिसे उसने अधिपति ठहरा दिया था, सौंप दिया।
੧੪ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ।
15 १५ उसने उससे कहा, “ये पात्र ले जाकर यरूशलेम के मन्दिर में रख, और परमेश्वर का वह भवन अपने स्थान पर बनाया जाए।”
੧੫ਅਤੇ ਉਸ ਨੇ ਕਿਹਾ, “ਇਨ੍ਹਾਂ ਭਾਂਡਿਆ ਨੂੰ ਲੈ ਕੇ ਜਾ ਅਤੇ ਇਨ੍ਹਾਂ ਨੂੰ ਯਰੂਸ਼ਲਮ ਦੇ ਮੰਦਰ ਵਿੱਚ ਰੱਖ ਅਤੇ ਪਰਮੇਸ਼ੁਰ ਦਾ ਭਵਨ ਉਸ ਦੇ ਸਥਾਨ ਤੇ ਬਣਾਇਆ ਜਾਵੇ।”
16 १६ तब उसी शेशबस्सर ने आकर परमेश्वर के भवन की जो यरूशलेम में है नींव डाली; और तब से अब तक यह बन रहा है, परन्तु अब तक नहीं बन पाया।’
੧੬ਤਦ ਉਸੇ ਸ਼ੇਸ਼ਬੱਸਰ ਨੇ ਆ ਕੇ ਪਰਮੇਸ਼ੁਰ ਦੇ ਭਵਨ ਦੀ ਜੋ ਯਰੂਸ਼ਲਮ ਵਿੱਚ ਹੈ ਨੀਂਹ ਰੱਖੀ, ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਇਹ ਬਣ ਰਿਹਾ ਹੈ ਪਰ ਅਜੇ ਪੂਰਾ ਨਹੀਂ ਹੋਇਆ।
17 १७ अब यदि राजा को अच्छा लगे तो बाबेल के राजभण्डार में इस बात की खोज की जाए, कि राजा कुस्रू ने सचमुच परमेश्वर के भवन के जो यरूशलेम में है बनवाने की आज्ञा दी थी, या नहीं। तब राजा इस विषय में अपनी इच्छा हमको बताए।”
੧੭“ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।”

< एज्रा 5 >