< एज्रा 1 >
1 १ फारस के राजा कुस्रू के राज्य के पहले वर्ष में यहोवा ने फारस के राजा कुस्रू का मन उभारा कि यहोवा का जो वचन यिर्मयाह के मुँह से निकला था वह पूरा हो जाए, इसलिए उसने अपने समस्त राज्य में यह प्रचार करवाया और लिखवा भी दिया:
੧ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ:
2 २ “फारस का राजा कुस्रू यह कहता है: स्वर्ग के परमेश्वर यहोवा ने पृथ्वी भर का राज्य मुझे दिया है, और उसने मुझे आज्ञा दी, कि यहूदा के यरूशलेम में मेरा एक भवन बनवा।
੨“ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ, ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਆਪ ਮੈਨੂੰ ਹਿਦਾਇਤ ਦਿੱਤੀ ਹੈ ਕਿ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਵਾਂ।
3 ३ उसकी समस्त प्रजा के लोगों में से तुम्हारे मध्य जो कोई हो, उसका परमेश्वर उसके साथ रहे, और वह यहूदा के यरूशलेम को जाकर इस्राएल के परमेश्वर यहोवा का भवन बनाए - जो यरूशलेम में है वही परमेश्वर है।
੩ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ ।
4 ४ और जो कोई किसी स्थान में रह गया हो, जहाँ वह रहता हो, उस स्थान के मनुष्य चाँदी, सोना, धन और पशु देकर उसकी सहायता करें और इससे अधिक यरूशलेम स्थित परमेश्वर के भवन के लिये अपनी-अपनी इच्छा से भी भेंट चढ़ाएँ।”
੪ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।”
5 ५ तब यहूदा और बिन्यामीन के जितने पितरों के घरानों के मुख्य पुरुषों और याजकों और लेवियों का मन परमेश्वर ने उभारा था कि जाकर यरूशलेम में यहोवा के भवन को बनाएँ, वे सब उठ खड़े हुए;
੫ਤਦ ਯਹੂਦਾਹ ਅਤੇ ਬਿਨਯਾਮੀਨ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਅਤੇ ਜਾਜਕ ਅਤੇ ਲੇਵੀ ਅਤੇ ਉਹ ਸਭ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉੱਠੇ ਕਿ ਜਾ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਬਣਾਉਣ
6 ६ और उनके आस-पास सब रहनेवालों ने चाँदी के पात्र, सोना, धन, पशु और अनमोल वस्तुएँ देकर, उनकी सहायता की; यह उन सबसे अधिक था, जो लोगों ने अपनी-अपनी इच्छा से दिया।
੬ਅਤੇ ਉਨ੍ਹਾਂ ਸਾਰਿਆਂ ਨੇ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਖੁਸ਼ੀ ਨਾਲ ਦਿੱਤੀਆਂ ਹੋਈਆਂ ਭੇਟਾਂ ਤੋਂ ਬਿਨ੍ਹਾਂ, ਚਾਂਦੀ ਅਤੇ ਸੋਨੇ ਦੇ ਭਾਂਡੇ ਅਤੇ ਧਨ ਅਤੇ ਪਸ਼ੂ ਅਤੇ ਕੀਮਤੀ ਵਸਤੂਆਂ ਦੇ ਕੇ ਉਨ੍ਹਾਂ ਦੇ ਹੱਥ ਤਕੜੇ ਕੀਤੇ।
7 ७ फिर यहोवा के भवन के जो पात्र नबूकदनेस्सर ने यरूशलेम से निकालकर अपने देवता के भवन में रखे थे,
੭ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।
8 ८ उनको कुस्रू राजा ने, मिथ्रदात खजांची से निकलवाकर, यहूदियों के शेशबस्सर नामक प्रधान को गिनकर सौंप दिया।
੮ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ
9 ९ उनकी गिनती यह थी, अर्थात् सोने के तीस और चाँदी के एक हजार परात और उनतीस छुरी,
੯ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ,
10 १० सोने के तीस कटोरे और मध्यम प्रकार की चाँदी के चार सौ दस कटोरे तथा अन्य प्रकार के पात्र एक हजार।
੧੦ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ।
11 ११ सोने चाँदी के पात्र सब मिलाकर पाँच हजार चार सौ थे। इन सभी को शेशबस्सर उस समय ले आया जब बन्धुए बाबेल से यरूशलेम को आए।
੧੧ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ।