< हाग्गै 1 >

1 दारा राजा के राज्य के दूसरे वर्ष के छठवें महीने के पहले दिन, यहोवा का यह वचन, हाग्गै भविष्यद्वक्ता के द्वारा, शालतीएल के पुत्र जरुब्बाबेल के पास, जो यहूदा का अधिपति था, और यहोसादाक के पुत्र यहोशू महायाजक के पास पहुँचा
ਦਾਰਾ ਰਾਜੇ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ, ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਕੋਲ ਅਤੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਕੋਲ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ,
2 “सेनाओं का यहोवा यह कहता है, ये लोग कहते हैं कि यहोवा का भवन बनाने का समय नहीं आया है।”
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ - ਇਹ ਲੋਕ ਕਹਿੰਦੇ ਹਨ ਕਿ ਅਜੇ ਯਹੋਵਾਹ ਦੇ ਭਵਨ ਨੂੰ ਬਣਾਉਣ ਦਾ ਸਮਾਂ ਨਹੀਂ ਆਇਆ।
3 फिर यहोवा का यह वचन हाग्गै भविष्यद्वक्ता के द्वारा पहुँचा,
ਤਦ ਯਹੋਵਾਹ ਦੀ ਗੱਲ ਹੱਜਈ ਨਬੀ ਦੇ ਰਾਹੀਂ ਲੋਕਾਂ ਨੂੰ ਸੁਣਾਈ ਗਈ ਕਿ
4 “क्या तुम्हारे लिये अपने छतवाले घरों में रहने का समय है, जबकि यह भवन उजाड़ पड़ा है?
ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?
5 इसलिए अब सेनाओं का यहोवा यह कहता है, अपने-अपने चाल-चलन पर ध्यान करो।
ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ।
6 तुम ने बहुत बोया परन्तु थोड़ा काटा; तुम खाते हो, परन्तु पेट नहीं भरता; तुम पीते हो, परन्तु प्यास नहीं बुझती; तुम कपड़े पहनते हो, परन्तु गरमाते नहीं; और जो मजदूरी कमाता है, वह अपनी मजदूरी की कमाई को छेदवाली थैली में रखता है।
ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।
7 “सेनाओं का यहोवा तुम से यह कहता है, अपने-अपने चाल चलन पर सोचो।
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ।
8 पहाड़ पर चढ़ जाओ और लकड़ी ले आओ और इस भवन को बनाओ; और मैं उसको देखकर प्रसन्न होऊँगा, और मेरी महिमा होगी, यहोवा का यही वचन है।
ਪਰਬਤ ਉੱਤੇ ਚੜ੍ਹੋ, ਲੱਕੜੀ ਲਿਆਓ, ਇਸ ਭਵਨ ਨੂੰ ਮੁੜ ਤੋਂ ਬਣਾਓ ਕਿ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਦਾ ਵਾਕ ਹੈ।
9 तुम ने बहुत उपज की आशा रखी, परन्तु देखो थोड़ी ही है; और जब तुम उसे घर ले आए, तब मैंने उसको उड़ा दिया। सेनाओं के यहोवा की यह वाणी है, ऐसा क्यों हुआ? क्या इसलिए नहीं, कि मेरा भवन उजाड़ पड़ा है और तुम में से प्रत्येक अपने-अपने घर को दौड़ा चला जाता है?
ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜ੍ਹਾ ਮਿਲਿਆ ਅਤੇ ਜਦੋਂ ਤੁਸੀਂ ਉਸ ਨੂੰ ਆਪਣੇ ਘਰ ਲਿਆਏ, ਤਾਂ ਮੈਂ ਉਸ ਨੂੰ ਵੀ ਉਡਾ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਇਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ।
10 १० इस कारण आकाश से ओस गिरना और पृथ्वी से अन्न उपजना दोनों बन्द हैं।
੧੦ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ
11 ११ और मेरी आज्ञा से पृथ्वी और पहाड़ों पर, और अन्न और नये दाखमधु पर और ताजे तेल पर, और जो कुछ भूमि से उपजता है उस पर, और मनुष्यों और घरेलू पशुओं पर, और उनके परिश्रम की सारी कमाई पर भी अकाल पड़ा है।”
੧੧ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।
12 १२ तब शालतीएल के पुत्र जरुब्बाबेल और यहोसादाक के पुत्र यहोशू महायाजक ने सब बचे हुए लोगों समेत अपने परमेश्वर यहोवा की बात मानी; और जो वचन उनके परमेश्वर यहोवा ने उनसे कहने के लिये हाग्गै भविष्यद्वक्ता को भेज दिया था, उसे उन्होंने मान लिया; और लोगों ने यहोवा का भय माना।
੧੨ਤਦ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਚੇ ਹੋਏ ਸਾਰੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਦੀ ਅਵਾਜ਼ ਨੂੰ ਧਿਆਨ ਨਾਲ ਸੁਣਿਆ। ਪਰਮੇਸ਼ੁਰ ਯਹੋਵਾਹ ਦੇ ਭੇਜੇ ਹੋਏ ਨਬੀ ਹੱਜਈ ਦੀਆਂ ਗੱਲਾਂ ਨੂੰ ਵੀ ਧਿਆਨ ਨਾਲ ਸੁਣਿਆ ਅਤੇ ਲੋਕ ਯਹੋਵਾਹ ਤੋਂ ਡਰੇ।
13 १३ तब यहोवा के दूत हाग्गै ने यहोवा से आज्ञा पाकर उन लोगों से यह कहा, “यहोवा की यह वाणी है, मैं तुम्हारे संग हूँ।”
੧੩ਤਦ ਯਹੋਵਾਹ ਦੇ ਦੂਤ ਹੱਜਈ ਨੇ ਯਹੋਵਾਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਹੋਵਾਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।
14 १४ और यहोवा ने शालतीएल के पुत्र जरुब्बाबेल को जो यहूदा का अधिपति था, और यहोसादाक के पुत्र यहोशू महायाजक को, और सब बचे हुए लोगों के मन को उभारकर उत्साह से भर दिया कि वे आकर अपने परमेश्वर, सेनाओं के यहोवा के भवन को बनाने में लग गए।
੧੪ਫੇਰ ਯਹੋਵਾਹ ਨੇ ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਸਾਰੇ ਬਾਕੀ ਲੋਕਾਂ ਦੇ ਆਤਮਾ ਨੂੰ ਪਰੇਰਿਆ, ਤਾਂ ਉਹ ਆਏ ਅਤੇ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਦੇ ਭਵਨ ਉੱਤੇ ਕੰਮ ਕਰਨ ਲੱਗੇ।
15 १५ यह दारा राजा के राज्य के दूसरे वर्ष के छठवें महीने के चौबीसवें दिन हुआ।
੧੫ਇਹ ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਛੇਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਹੋਇਆ।

< हाग्गै 1 >