< होशे 12 >
1 १ एप्रैम वायु चराता और पुरवाई का पीछा करता रहता है; वह लगातार झूठ और उत्पात को बढ़ाता रहता है; वे अश्शूर के साथ वाचा बाँधते और मिस्र में तेल भेजते हैं।
੧ਇਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ।
2 २ यहूदा के साथ भी यहोवा का मुकद्दमा है, और वह याकूब को उसके चाल चलन के अनुसार दण्ड देगा; उसके कामों के अनुसार वह उसको बदला देगा।
੨ਯਹੋਵਾਹ ਦਾ ਯਹੂਦਾਹ ਨਾਲ ਝਗੜਾ ਹੈ, ਉਹ ਯਾਕੂਬ ਨੂੰ ਉਸ ਦੀਆਂ ਚਾਲਾਂ ਅਨੁਸਾਰ ਸਜ਼ਾ ਦੇਵੇਗਾ, ਉਹ ਉਸ ਦੀਆਂ ਕਰਨੀਆਂ ਅਨੁਸਾਰ ਉਸ ਨੂੰ ਬਦਲਾ ਦੇਵੇਗਾ।
3 ३ अपनी माता की कोख ही में उसने अपने भाई को अड़ंगा मारा, और बड़ा होकर वह परमेश्वर के साथ लड़ा।
੩ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ।
4 ४ वह दूत से लड़ा, और जीत भी गया, वह रोया और उसने गिड़गिड़ाकर विनती की। बेतेल में वह उसको मिला, और वहीं उसने हम से बातें की।
੪ਹਾਂ, ਉਸ ਨੇ ਦੂਤ ਨਾਲ ਘੋਲ ਕੀਤਾ ਅਤੇ ਪਰਬਲ ਪੈ ਗਿਆ, ਉਸ ਨੇ ਰੋ ਕੇ ਉਹ ਦੀ ਦਯਾ ਮੰਗੀ, ਉਸ ਨੇ ਉਹ ਨੂੰ ਬੈਤਏਲ ਵਿੱਚ ਲੱਭਾ, ਅਤੇ ਉੱਥੇ ਉਹ ਉਸ ਨਾਲ ਬੋਲਿਆ,
5 ५ यहोवा, सेनाओं का परमेश्वर, जिसका स्मरण यहोवा नाम से होता है।
੫ਯਹੋਵਾਹ, ਸੈਨਾਂ ਦਾ ਪਰਮੇਸ਼ੁਰ, ਯਹੋਵਾਹ ਉਸ ਦਾ ਯਾਦਗਾਰੀ ਨਾਮ ਹੈ!
6 ६ इसलिए तू अपने परमेश्वर की ओर फिर; कृपा और न्याय के काम करता रह, और अपने परमेश्वर की बाट निरन्तर जोहता रह।
੬ਤੂੰ ਆਪਣੇ ਪਰਮੇਸ਼ੁਰ ਵੱਲ ਮੁੜ, ਦਯਾ ਅਤੇ ਨਿਆਂ ਦੀ ਪਾਲਨਾ ਕਰ, ਅਤੇ ਸਦਾ ਆਪਣੇ ਪਰਮੇਸ਼ੁਰ ਦੀ ਉਡੀਕ ਕਰ।
7 ७ वह व्यापारी है, और उसके हाथ में छल का तराजू है; अंधेर करना ही उसको भाता है।
੭ਉਹ ਵਪਾਰੀ ਹੈ, ਉਹ ਦੇ ਹੱਥ ਵਿੱਚ ਧੋਖੇ ਦੀ ਤੱਕੜੀ ਹੈ, ਉਹ ਧੱਕੇਖੋਰੀ ਨੂੰ ਪਿਆਰ ਕਰਦਾ ਹੈ।
8 ८ एप्रैम कहता है, “मैं धनी हो गया, मैंने सम्पत्ति प्राप्त की है; मेरे किसी काम में ऐसा अधर्म नहीं पाया गया जिससे पाप लगे।”
੮ਇਫ਼ਰਾਈਮ ਕਹਿੰਦਾ ਹੈ, ਮੈਂ ਸੱਚ-ਮੁੱਚ ਧਨੀ ਹੋ ਗਿਆ ਹਾਂ, ਮੈਂ ਆਪਣੇ ਲਈ ਧਨ ਜੋੜਿਆ ਹੈ, ਮੇਰੀ ਸਾਰੀ ਕਮਾਈ ਵਿੱਚ ਉਹ ਮੇਰੇ ਵਿੱਚ ਕੋਈ ਬਦੀ ਜਿਹੜੀ ਪਾਪ ਹੈ, ਨਾ ਪਾਉਣਗੇ।
9 ९ मैं यहोवा, मिस्र देश ही से तेरा परमेश्वर हूँ; मैं फिर तुझे तम्बुओं में ऐसा बसाऊँगा जैसा नियत पर्व के दिनों में हुआ करता है।
੯ਪਰ ਮੈਂ ਮਿਸਰ ਦੇਸ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਮੈਂ ਤੈਨੂੰ ਤੰਬੂਆਂ ਵਿੱਚ ਫੇਰ ਵਸਾਵਾਂਗਾ, ਜਿਵੇਂ ਠਹਿਰਾਏ ਹੋਏ ਪਰਬਾਂ ਦੇ ਦਿਨਾਂ ਵਿੱਚ।
10 १० मैंने भविष्यद्वक्ताओं के द्वारा बातें की, और बार बार दर्शन देता रहा; और भविष्यद्वक्ताओं के द्वारा दृष्टान्त कहता आया हूँ।
੧੦ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ।
11 ११ क्या गिलाद कुकर्मी नहीं? वे पूरे छली हो गए हैं। गिलगाल में बैल बलि किए जाते हैं, वरन् उनकी वेदियाँ उन ढेरों के समान हैं जो खेत की रेघारियों के पास हों।
੧੧ਜੇ ਗਿਲਆਦ ਵਿੱਚ ਬੁਰਿਆਈ ਹੈ, ਉਹ ਜ਼ਰੂਰ ਨਿਕੰਮੇ ਹੋ ਜਾਣਗੇ, ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਉਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।
12 १२ याकूब अराम के मैदान में भाग गया था; वहाँ इस्राएल ने एक पत्नी के लिये सेवा की, और पत्नी के लिये वह चरवाही करता था।
੧੨ਯਾਕੂਬ ਅਰਾਮ ਦੇ ਰੜ ਨੂੰ ਭੱਜ ਗਿਆ, ਇਸਰਾਏਲ ਨੇ ਔਰਤ ਲਈ ਟਹਿਲ ਸੇਵਾ ਕੀਤੀ, ਅਤੇ ਔਰਤ ਲਈ ਭੇਡਾਂ ਦੀ ਰਾਖੀ ਕੀਤੀ।
13 १३ एक भविष्यद्वक्ता के द्वारा यहोवा इस्राएल को मिस्र से निकाल ले आया, और भविष्यद्वक्ता ही के द्वारा उसकी रक्षा हुई।
੧੩ਯਹੋਵਾਹ ਨਬੀ ਦੇ ਰਾਹੀਂ ਇਸਰਾਏਲ ਨੂੰ ਮਿਸਰੋਂ ਕੱਢ ਲੈ ਆਇਆ, ਅਤੇ ਨਬੀ ਦੇ ਰਾਹੀਂ ਉਹ ਸੰਭਾਲੇ ਗਏ।
14 १४ एप्रैम ने अत्यन्त रिस दिलाई है; इसलिए उसका किया हुआ खून उसी के ऊपर बना रहेगा, और उसने अपने परमेश्वर के नाम में जो बट्टा लगाया है, वह उसी को लौटाया जाएगा।
੧੪ਇਫ਼ਰਾਈਮ ਨੇ ਕੌੜਾ ਕ੍ਰੋਧ ਚੜ੍ਹਾਇਆ, ਸੋ ਉਹ ਦੇ ਖ਼ੂਨ ਉਹ ਦੇ ਉੱਤੇ ਰੱਖੇ ਜਾਣਗੇ, ਅਤੇ ਉਹ ਦੀ ਨਿੰਦਿਆ ਉਹ ਦਾ ਪ੍ਰਭੂ ਉਹ ਦੇ ਉੱਤੇ ਹੀ ਮੋੜੇਗਾ!