< यशायाह 4 >
1 १ उस समय सात स्त्रियाँ एक पुरुष को पकड़कर कहेंगी, “रोटी तो हम अपनी ही खाएँगी, और वस्त्र अपने ही पहनेंगी, केवल हम तेरी कहलाएँ; हमारी नामधराई दूर कर।”
੧ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।
2 २ उस समय इस्राएल के बचे हुओं के लिये यहोवा की डाली, भूषण और महिमा ठहरेगी, और भूमि की उपज, बड़ाई और शोभा ठहरेगी।
੨ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
3 ३ और जो कोई सिय्योन में बचा रहे, और यरूशलेम में रहे, अर्थात् यरूशलेम में जितनों के नाम जीवनपत्र में लिखे हों, वे पवित्र कहलाएँगे।
੩ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।
4 ४ यह तब होगा, जब प्रभु न्याय करनेवाली और भस्म करनेवाली आत्मा के द्वारा सिय्योन की स्त्रियों के मल को धो चुकेगा और यरूशलेम के खून को दूर कर चुकेगा।
੪ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।
5 ५ तब यहोवा सिय्योन पर्वत के एक-एक घर के ऊपर, और उसके सभास्थानों के ऊपर, दिन को तो धुएँ का बादल, और रात को धधकती आग का प्रकाश सिरजेगा, और समस्त वैभव के ऊपर एक मण्डप छाया रहेगा।
੫ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।
6 ६ वह दिन को धूप से बचाने के लिये और आँधी–पानी और झड़ी में एक शरण और आड़ होगा।
੬ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।