< यशायाह 41 >

1 हे द्वीपों, मेरे सामने चुप रहो; देश-देश के लोग नया बल प्राप्त करें; वे समीप आकर बोलें; हम आपस में न्याय के लिये एक दूसरे के समीप आएँ।
ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।
2 किसने पूर्व दिशा से एक को उभारा है, जिसे वह धार्मिकता के साथ अपने पाँव के पास बुलाता है? वह जातियों को उसके वश में कर देता और उसको राजाओं पर अधिकारी ठहराता है; वह अपनी तलवार से उन्हें धूल के समान, और अपने धनुष से उड़ाए हुए भूसे के समान कर देता है।
ਕਿਸ ਨੇ ਪੂਰਬ ਤੋਂ ਰਾਜਾ ਨੂੰ ਉਕਸਾਇਆ, ਜਿਸ ਦੇ ਕਦਮ ਫ਼ਤਹ ਚੁੰਮਦੀ ਹੈ? ਉਹ ਕੌਮਾਂ ਨੂੰ ਉਸ ਦੇ ਵੱਸ ਵਿੱਚ ਕਰ ਦਿੰਦਾ ਹੈ, ਤਾਂ ਜੋ ਉਹ ਰਾਜਿਆਂ ਉੱਤੇ ਰਾਜ ਕਰੇ, ਉਹ ਉਹਨਾਂ ਨੂੰ ਆਪਣੀ ਤਲਵਾਰ ਨਾਲ ਧੂੜ ਵਾਂਗੂੰ ਅਤੇ ਆਪਣੇ ਧਣੁੱਖ ਨਾਲ ਉਡਾਏ ਹੋਏ ਕੱਖ ਵਾਂਗੂੰ ਕਰ ਦਿੰਦਾ ਹੈ।
3 वह उन्हें खदेड़ता और ऐसे मार्ग से, जिस पर वह कभी न चला था, बिना रोक-टोक आगे बढ़ता है।
ਉਹ ਉਹਨਾਂ ਦਾ ਪਿੱਛਾ ਕਰਦਾ ਹੈ, ਉਹ ਸ਼ਾਂਤੀ ਨਾਲ ਉਸ ਰਾਹ ਤੋਂ ਲੰਘ ਜਾਂਦਾ ਹੈ, ਜਿਸ ਦੇ ਉੱਤੇ ਉਸ ਦੇ ਪੈਰ ਨਹੀਂ ਗਏ ਸਨ।
4 किसने यह काम किया है और आदि से पीढ़ियों को बुलाता आया है? मैं यहोवा, जो सबसे पहला, और अन्त के समय रहूँगा; मैं वहीं हूँ।
ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!
5 द्वीप देखकर डरते हैं, पृथ्वी के दूर देश काँप उठे और निकट आ गए हैं।
ਟਾਪੂਆਂ ਨੇ ਵੇਖਿਆ ਅਤੇ ਡਰ ਗਏ, ਧਰਤੀ ਦੀਆਂ ਹੱਦਾਂ ਕੰਬਦੀਆਂ ਹਨ, ਉਹ ਨੇੜੇ ਹੋ ਕੇ ਅੱਗੇ ਆਉਂਦੇ ਹਨ।
6 वे एक दूसरे की सहायता करते हैं और उनमें से एक अपने भाई से कहता है, “हियाव बाँध!”
ਹਰੇਕ ਆਪਣੇ ਗੁਆਂਢੀ ਦੀ ਸਹਾਇਤਾ ਕਰਦਾ ਹੈ, ਅਤੇ ਆਪਣੇ ਭਰਾ ਨੂੰ ਆਖਦਾ ਹੈ, ਹੌਂਸਲਾ ਰੱਖ!
7 बढ़ई सुनार को और हथौड़े से बराबर करनेवाला निहाई पर मारनेवाले को यह कहकर हियाव बन्धा रहा है, “जोड़ तो अच्छी है,” अतः वह कील ठोंक-ठोंककर उसको ऐसा दृढ़ करता है कि वह स्थिर रहे।
ਤਰਖਾਣ ਸੁਨਿਆਰ ਨੂੰ ਤਕੜਾ ਕਰਦਾ ਹੈ, ਅਤੇ ਉਹ ਜਿਹੜਾ ਹਥੌੜੇ ਨਾਲ ਪੱਧਰਾ ਕਰਦਾ ਹੈ, ਉਹ ਨੂੰ ਜਿਹੜਾ ਆਹਰਨ ਉੱਤੇ ਮਾਰਦਾ ਹੈ। ਉਹ ਟਾਂਕੇ ਵਿਖੇ ਕਹਿੰਦਾ ਹੈ, ਉਹ ਚੰਗਾ ਹੈ, ਉਹ ਉਸ ਨੂੰ ਕਿੱਲਾਂ ਨਾਲ ਪੱਕਿਆਂ ਕਰਦਾ ਹੈ ਭਈ ਉਹ ਹਿੱਲੇ ਨਾ।
8 हे मेरे दास इस्राएल, हे मेरे चुने हुए याकूब, हे मेरे मित्र अब्राहम के वंश;
ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
9 तू जिसे मैंने पृथ्वी के दूर-दूर देशों से लिया और पृथ्वी की छोर से बुलाकर यह कहा, “तू मेरा दास है, मैंने तुझे चुना है और त्यागा नहीं;”
ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।
10 १० मत डर, क्योंकि मैं तेरे संग हूँ, इधर-उधर मत ताक, क्योंकि मैं तेरा परमेश्वर हूँ; मैं तुझे दृढ़ करूँगा और तेरी सहायता करूँगा, अपने धर्ममय दाहिने हाथ से मैं तुझे सम्भाले रहूँगा।
੧੦ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
11 ११ देख, जो तुझ से क्रोधित हैं, वे सब लज्जित होंगे; जो तुझ से झगड़ते हैं उनके मुँह काले होंगे और वे नाश होकर मिट जाएँगे।
੧੧ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।
12 १२ जो तुझ से लड़ते हैं उन्हें ढूँढ़ने पर भी तू न पाएगा; जो तुझ से युद्ध करते हैं वे नाश होकर मिट जाएँगे।
੧੨ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ!
13 १३ क्योंकि मैं तेरा परमेश्वर यहोवा, तेरा दाहिना हाथ पकड़कर कहूँगा, “मत डर, मैं तेरी सहायता करूँगा।”
੧੩ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।
14 १४ हे कीड़े सरीखे याकूब, हे इस्राएल के मनुष्यों, मत डरो! यहोवा की यह वाणी है, मैं तेरी सहायता करूँगा; इस्राएल का पवित्र तेरा छुड़ानेवाला है।
੧੪ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।
15 १५ देख, मैंने तुझे छुरीवाले दाँवने का एक नया और उत्तम यन्त्र ठहराया है; तू पहाड़ों को दाँव-दाँवकर सूक्ष्म धूल कर देगा, और पहाड़ियों को तू भूसे के समान कर देगा।
੧੫ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।
16 १६ तू उनको फटकेगा, और पवन उन्हें उड़ा ले जाएगी, और आँधी उन्हें तितर-बितर कर देगी। परन्तु तू यहोवा के कारण मगन होगा, और इस्राएल के पवित्र के कारण बड़ाई मारेगा।
੧੬ਤੂੰ ਉਹਨਾਂ ਨੂੰ ਛੱਟੇਂਗਾ ਅਤੇ ਹਵਾ ਉਹਨਾਂ ਨੂੰ ਉਡਾ ਕੇ ਲੈ ਜਾਵੇਗੀ, ਅਤੇ ਤੁਫ਼ਾਨ ਉਹਨਾਂ ਨੂੰ ਖਿਲਾਰ ਦੇਵੇਗਾ, ਪਰ ਤੂੰ ਯਹੋਵਾਹ ਵਿੱਚ ਖੁਸ਼ ਹੋਵੇਂਗਾ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਉੱਤੇ ਮਾਣ ਕਰੇਂਗਾ।
17 १७ जब दीन और दरिद्र लोग जल ढूँढ़ने पर भी न पाएँ और उनका तालू प्यास के मारे सूख जाये; मैं यहोवा उनकी विनती सुनूँगा, मैं इस्राएल का परमेश्वर उनको त्याग न दूँगा।
੧੭ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
18 १८ मैं मुँण्ड़े टीलों से भी नदियाँ और मैदानों के बीच में सोते बहाऊँगा; मैं जंगल को ताल और निर्जल देश को सोते ही सोते कर दूँगा।
੧੮ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।
19 १९ मैं जंगल में देवदार, बबूल, मेंहदी, और जैतून उगाऊँगा; मैं अराबा में सनोवर, चिनार वृक्ष, और चीड़ इकट्ठे लगाऊँगा;
੧੯ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ। ਮੈਂ ਮੈਦਾਨ ਵਿੱਚ ਸਰੂ, ਚੀਲ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ।
20 २० जिससे लोग देखकर जान लें, और सोचकर पूरी रीति से समझ लें कि यह यहोवा के हाथ का किया हुआ और इस्राएल के पवित्र का सृजा हुआ है।
੨੦ਤਾਂ ਜੋ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ।
21 २१ यहोवा कहता है, “अपना मुकद्दमा लड़ो,” याकूब का राजा कहता है, “अपने प्रमाण दो।”
੨੧ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।
22 २२ वे उन्हें देकर हमको बताएँ कि भविष्य में क्या होगा? पूर्वकाल की घटनाएँ बताओ कि आदि में क्या-क्या हुआ, जिससे हम उन्हें सोचकर जान सके कि भविष्य में उनका क्या फल होगा; या होनेवाली घटनाएँ हमको सुना दो।
੨੨ਉਹ ਮੂਰਤੀਆਂ ਨੂੰ ਲਿਆਉਣ ਅਤੇ ਸਾਨੂੰ ਦੱਸਣ, ਜੋ ਆਉਣ ਵਾਲੇ ਸਮੇਂ ਵਿੱਚ ਕੀ ਹੋਵੇਗਾ। ਤੁਸੀਂ ਪਹਿਲੀਆਂ ਗੱਲਾਂ ਦੱਸੋ, ਕਿ ਉਹ ਕੀ ਸਨ, ਤਾਂ ਜੋ ਅਸੀਂ ਧਿਆਨ ਦੇਈਏ, ਅਤੇ ਉਹਨਾਂ ਦੇ ਅੰਤ ਨੂੰ ਜਾਣੀਏ, ਜਾਂ ਆਉਣ ਵਾਲੀਆਂ ਗੱਲਾਂ ਸੁਣਾਓ।
23 २३ भविष्य में जो कुछ घटेगा वह बताओ, तब हम मानेंगे कि तुम ईश्वर हो; भला या बुरा, कुछ तो करो कि हम देखकर चकित को जाएँ।
੨੩ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!
24 २४ देखो, तुम कुछ नहीं हो, तुम से कुछ नहीं बनता; जो कोई तुम्हें चाहता है वह घृणित है।
੨੪ਵੇਖੋ, ਤੁਸੀਂ ਕੁਝ ਵੀ ਨਹੀਂ, ਅਤੇ ਤੁਹਾਡੇ ਕੰਮ ਫੋਕਟ ਜਿਹੇ ਹਨ! ਜੋ ਤੈਨੂੰ ਚੁਣਦਾ ਹੈ ਉਹ ਘਿਣਾਉਣਾ ਹੈ।
25 २५ मैंने एक को उत्तर दिशा से उभारा, वह आ भी गया है; वह पूर्व दिशा से है और मेरा नाम लेता है; जैसा कुम्हार गीली मिट्टी को लताड़ता है, वैसा ही वह हाकिमों को कीच के समान लताड़ देगा।
੨੫ਮੈਂ ਇੱਕ ਮਨੁੱਖ ਨੂੰ ਉੱਤਰ ਵੱਲੋਂ ਉਕਸਾਇਆ ਅਤੇ ਉਹ ਆ ਗਿਆ ਹੈ, ਸੂਰਜ ਦੇ ਚੜ੍ਹਨ ਵੱਲੋਂ ਅਤੇ ਉਹ ਮੇਰਾ ਨਾਮ ਲਵੇਗਾ, ਉਹ ਹਾਕਮਾਂ ਉੱਤੇ ਇਸ ਤਰ੍ਹਾਂ ਆ ਪਵੇਗਾ ਜਿਵੇਂ ਗਾਰੇ ਉੱਤੇ, ਅਤੇ ਜਿਵੇਂ ਘੁਮਿਆਰ ਮਿੱਟੀ ਨੂੰ ਲਤਾੜਦਾ ਹੈ।
26 २६ किसने इस बात को पहले से बताया था, जिससे हम यह जानते? किसने पूर्वकाल से यह प्रगट किया जिससे हम कहें कि वह सच्चा है? कोई भी बतानेवाला नहीं, कोई भी सुनानेवाला नहीं, तुम्हारी बातों का कोई भी सुनानेवाला नहीं है।
੨੬ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।
27 २७ मैं ही ने पहले सिय्योन से कहा, “देख, उन्हें देख,” और मैंने यरूशलेम को एक शुभ समाचार देनेवाला भेजा।
੨੭ਮੈਂ ਹੀ ਪਹਿਲਾ ਸੀ, ਜਿਸ ਨੇ ਸੀਯੋਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ਖਬਰੀ ਦੇਣ ਵਾਲਾ ਬਖ਼ਸ਼ਿਆ।
28 २८ मैंने देखने पर भी किसी को न पाया; उनमें कोई मंत्री नहीं जो मेरे पूछने पर कुछ उत्तर दे सके।
੨੮ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ।
29 २९ सुनो, उन सभी के काम अनर्थ हैं; उनके काम तुच्छ हैं, और उनकी ढली हुई मूर्तियाँ वायु और मिथ्या हैं।
੨੯ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੋਕਟ ਹੀ ਹਨ।

< यशायाह 41 >