< यशायाह 6 >

1 जिस वर्ष उज्जियाह राजा मरा, मैंने प्रभु को बहुत ही ऊँचे सिंहासन पर विराजमान देखा; और उसके वस्त्र के घेर से मन्दिर भर गया।
ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਭਵਨ ਭਰ ਗਿਆ।
2 उससे ऊँचे पर साराप दिखाई दिए; उनके छः छः पंख थे; दो पंखों से वे अपने मुँह को ढाँपे थे और दो से अपने पाँवों को, और दो से उड़ रहे थे।
ਉਹ ਦੇ ਉਤਾਹਾਂ ਸਰਾਫ਼ੀਮ ਖਲੋਤੇ ਸਨ। ਹਰੇਕ ਦੇ ਛੇ-ਛੇ ਖੰਭ ਸਨ, ਉਹ ਦੋ ਖੰਭਾਂ ਨਾਲ ਆਪਣਾ ਮੂੰਹ ਢੱਕਦੇ ਸਨ, ਅਤੇ ਦੋ ਨਾਲ ਆਪਣੇ ਪੈਰ ਢੱਕਦੇ ਅਤੇ ਦੋ ਨਾਲ ਉੱਡਦੇ ਸਨ।
3 और वे एक दूसरे से पुकार पुकारकर कह रहे थे: “सेनाओं का यहोवा पवित्र, पवित्र, पवित्र है; सारी पृथ्वी उसके तेज से भरपूर है।”
ਉਹ ਇੱਕ ਦੂਜੇ ਨੂੰ ਪੁਕਾਰ-ਪੁਕਾਰ ਕੇ ਆਖਦੇ ਸਨ, - “ਸੈਨਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ, ਸਾਰੀ ਧਰਤੀ ਉਹ ਦੇ ਪਰਤਾਪ ਨਾਲ ਭਰੀ ਹੋਈ ਹੈ।”
4 और पुकारनेवाले के शब्द से डेवढ़ियों की नींवें डोल उठी, और भवन धुएँ से भर गया।
ਅਤੇ ਪੁਕਾਰਨ ਵਾਲੇ ਦੀ ਅਵਾਜ਼ ਤੋਂ ਸਰਦਲ ਦੀਆਂ ਨੀਹਾਂ ਹਿੱਲ ਗਈਆਂ ਅਤੇ ਭਵਨ ਧੂੰਏਂ ਨਾਲ ਭਰ ਗਿਆ।
5 तब मैंने कहा, “हाय! हाय! मैं नाश हुआ; क्योंकि मैं अशुद्ध होंठवाला मनुष्य हूँ, और अशुद्ध होंठवाले मनुष्यों के बीच में रहता हूँ; क्योंकि मैंने सेनाओं के यहोवा महाराजाधिराज को अपनी आँखों से देखा है!”
ਤਦ ਮੈਂ ਆਖਿਆ, ਹਾਏ ਮੇਰੇ ਉੱਤੇ! ਮੈਂ ਤਾਂ ਨਾਸ ਹੋ ਗਿਆ! ਮੈਂ ਤਾਂ ਭਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ!
6 तब एक साराप हाथ में अंगारा लिए हुए, जिसे उसने चिमटे से वेदी पर से उठा लिया था, मेरे पास उड़कर आया।
ਤਦ ਸਰਾਫ਼ੀਮ ਵਿੱਚੋਂ ਇੱਕ ਮੇਰੇ ਵੱਲ ਉੱਡ ਕੇ ਆਇਆ ਅਤੇ ਉਹ ਦੇ ਹੱਥ ਵਿੱਚ ਇੱਕ ਭੱਖਦਾ ਹੋਇਆ ਕੋਲਾ ਸੀ, ਜਿਹੜਾ ਉਸ ਨੇ ਜਗਵੇਦੀ ਦੇ ਉੱਤੋਂ ਚਿਮਟੇ ਨਾਲ ਚੁੱਕਿਆ ਸੀ।
7 उसने उससे मेरे मुँह को छूकर कहा, “देख, इसने तेरे होठों को छू लिया है, इसलिए तेरा अधर्म दूर हो गया और तेरे पाप क्षमा हो गए।”
ਤਦ ਉਸ ਨੇ ਇਹ ਆਖ ਕੇ ਮੇਰੇ ਮੂੰਹ ਨੂੰ ਛੂਹਿਆ, ਵੇਖ ਇਸ ਨੇ ਤੇਰੇ ਬੁੱਲ੍ਹਾਂ ਨੂੰ ਛੂਹਿਆ ਹੈ ਅਤੇ ਤੇਰੀ ਬਦੀ ਦੂਰ ਹੋਈ ਅਤੇ ਤੇਰਾ ਪਾਪ ਢੱਕਿਆ ਗਿਆ ਹੈ।
8 तब मैंने प्रभु का यह वचन सुना, “मैं किसको भेजूँ, और हमारी ओर से कौन जाएगा?” तब मैंने कहा, “मैं यहाँ हूँ! मुझे भेज।”
ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।
9 उसने कहा, “जा, और इन लोगों से कह, ‘सुनते ही रहो, परन्तु न समझो; देखते ही रहो, परन्तु न बूझो।’
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,
10 १० तू इन लोगों के मन को मोटे और उनके कानों को भारी कर, और उनकी आँखों को बन्द कर; ऐसा न हो कि वे आँखों से देखें, और कानों से सुनें, और मन से बूझें, और मन फिराएँ और चंगे हो जाएँ।”
੧੦ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
11 ११ तब मैंने कहा, “हे प्रभु कब तक?” उसने कहा, “जब तक नगर न उजड़े और उनमें कोई रह न जाए, और घरों में कोई मनुष्य न रह जाए, और देश उजाड़ और सुनसान हो जाए,
੧੧ਤਦ ਮੈਂ ਪੁੱਛਿਆ, ਹੇ ਪ੍ਰਭੂ ਕਦੋਂ ਤੱਕ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ, ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ।
12 १२ और यहोवा मनुष्यों को उसमें से दूर कर दे, और देश के बहुत से स्थान निर्जन हो जाएँ।
੧੨ਜਦ ਤੱਕ ਯਹੋਵਾਹ ਮਨੁੱਖਾਂ ਨੂੰ ਦੂਰ ਨਾ ਕਰ ਦੇਵੇ, ਅਤੇ ਦੇਸ ਵਿੱਚ ਬਹੁਤੇ ਸਥਾਨ ਸੁਨਸਾਨ ਨਾ ਹੋ ਜਾਣ।
13 १३ चाहे उसके निवासियों का दसवाँ अंश भी रह जाए, तो भी वह नाश किया जाएगा, परन्तु जैसे छोटे या बड़े बांज वृक्ष को काट डालने पर भी उसका ठूँठ बना रहता है, वैसे ही पवित्र वंश उसका ठूँठ ठहरेगा।”
੧੩ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ।

< यशायाह 6 >