< यिर्मयाह 21 >

1 यह वचन यहोवा की ओर से यिर्मयाह के पास उस समय पहुँचा जब सिदकिय्याह राजा ने उसके पास मल्किय्याह के पुत्र पशहूर और मासेयाह याजक के पुत्र सपन्याह के हाथ से यह कहला भेजा,
ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ
2 “हमारे लिये यहोवा से पूछ, क्योंकि बाबेल का राजा नबूकदनेस्सर हमारे विरुद्ध युद्ध कर रहा है; कदाचित् यहोवा हम से अपने सब आश्चर्यकर्मों के अनुसार ऐसा व्यवहार करे कि वह हमारे पास से चला जाए।”
ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।
3 तब यिर्मयाह ने उनसे कहा, “तुम सिदकिय्याह से यह कहो,
ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ
4 ‘इस्राएल का परमेश्वर यहोवा यह कहता है: देखो, युद्ध के जो हथियार तुम्हारे हाथों में है, जिनसे तुम बाबेल के राजा और शहरपनाह के बाहर घेरनेवाले कसदियों से लड़ रहे हो, उनको मैं लौटाकर इस नगर के बीच में इकट्ठा करूँगा;
ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ
5 और मैं स्वयं हाथ बढ़ाकर और बलवन्त भुजा से, और क्रोध और जलजलाहट और बड़े क्रोध में आकर तुम्हारे विरुद्ध लड़ूँगा।
ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
6 मैं इस नगर के रहनेवालों को क्या मनुष्य, क्या पशु सब को मार डालूँगा; वे बड़ी मरी से मरेंगे।
ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ
7 उसके बाद, यहोवा की यह वाणी है, हे यहूदा के राजा सिदकिय्याह, मैं तुझे, तेरे कर्मचारियों और लोगों को वरन् जो लोग इस नगर में मरी, तलवार और अकाल से बचे रहेंगे उनको बाबेल के राजा नबूकदनेस्सर और उनके प्राण के शत्रुओं के वश में कर दूँगा। वह उनको तलवार से मार डालेगा; उन पर न तो वह तरस खाएगा, न कुछ कोमलता दिखाएगा और न कुछ दया करेगा।’
ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।
8 “इस प्रजा के लोगों से कह कि यहोवा यह कहता है, देखो, मैं तुम्हारे सामने जीवन का मार्ग और मृत्यु का मार्ग भी बताता हूँ।
ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ
9 जो कोई इस नगर में रहे वह तलवार, अकाल और मरी से मरेगा; परन्तु जो कोई निकलकर उन कसदियों के पास जो तुम को घेर रहे हैं भाग जाए वह जीवित रहेगा, और उसका प्राण बचेगा।
ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ
10 १० क्योंकि यहोवा की यह वाणी है कि मैंने इस नगर की ओर अपना मुख भलाई के लिये नहीं, वरन् बुराई ही के लिये किया है; यह बाबेल के राजा के वश में पड़ जाएगा, और वह इसको फुँकवा देगा।
੧੦ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।
11 ११ “यहूदा के राजकुल के लोगों से कह, ‘यहोवा का वचन सुनो
੧੧ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ,
12 १२ हे दाऊद के घराने! यहोवा यह कहता है, भोर को न्याय चुकाओ, और लुटे हुए को अंधेर करनेवाले के हाथ से छुड़ाओ, नहीं तो तुम्हारे बुरे कामों के कारण मेरे क्रोध की आग भड़केगी, और ऐसी जलती रहेगी कि कोई उसे बुझा न सकेगा।’
੧੨ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।
13 १३ “हे तराई में रहनेवाली और समथर देश की चट्टान; तुम जो कहते हो, ‘हम पर कौन चढ़ाई कर सकेगा, और हमारे वासस्थान में कौन प्रवेश कर सकेगा?’ यहोवा कहता है कि मैं तुम्हारे विरुद्ध हूँ।
੧੩ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?
14 १४ और यहोवा की वाणी है कि मैं तुम्हें दण्ड देकर तुम्हारे कामों का फल तुम्हें भुगतवाऊँगा। मैं उसके वन में आग लगाऊँगा, और उसके चारों ओर सब कुछ भस्म हो जाएगा।”
੧੪ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।

< यिर्मयाह 21 >