< यिर्मयाह 22 >

1 यहोवा ने यह कहा, “यहूदा के राजा के भवन में उतरकर यह वचन कह,
ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ
2 ‘हे दाऊद की गद्दी पर विराजमान यहूदा के राजा, तू अपने कर्मचारियों और अपनी प्रजा के लोगों समेत जो इन फाटकों से आया करते हैं, यहोवा का वचन सुन।
ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ
3 यहोवा यह कहता है, न्याय और धार्मिकता के काम करो; और लुटे हुए को अंधेर करनेवाले के हाथ से छुड़ाओ। और परदेशी, अनाथ और विधवा पर अंधेर व उपद्रव मत करो, न इस स्थान में निर्दोषों का लहू बहाओ।
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ
4 देखो, यदि तुम ऐसा करोगे, तो इस भवन के फाटकों से होकर दाऊद की गद्दी पर विराजमान राजा रथों और घोड़ों पर चढ़े हुए अपने-अपने कर्मचारियों और प्रजा समेत प्रवेश किया करेंगे।
ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ
5 परन्तु, यदि तुम इन बातों को न मानो तो, मैं अपनी ही सौगन्ध खाकर कहता हूँ, यहोवा की यह वाणी है, कि यह भवन उजाड़ हो जाएगा।
ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ
6 क्योंकि यहोवा यहूदा के राजा के इस भवन के विषय में यह कहता है, तू मुझे गिलाद देश सा और लबानोन के शिखर सा दिखाई पड़ता है, परन्तु निश्चय मैं तुझे मरुस्थल व एक निर्जन नगर बनाऊँगा।
ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ।
7 मैं नाश करनेवालों को हथियार देकर तेरे विरुद्ध भेजूँगा; वे तेरे सुन्दर देवदारों को काटकर आग में झोंक देंगे।
ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ।
8 जाति-जाति के लोग जब इस नगर के पास से निकलेंगे तब एक दूसरे से पूछेंगे, ‘यहोवा ने इस बड़े नगर की ऐसी दशा क्यों की है?’
ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ?
9 तब लोग कहेंगे, ‘इसका कारण यह है कि उन्होंने अपने परमेश्वर यहोवा की वाचा को तोड़कर दूसरे देवताओं को दण्डवत् किया और उनकी उपासना भी की।’”
ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।
10 १० मरे हुए के लिये मत रोओ, उसके लिये विलाप मत करो। उसी के लिये फूट फूटकर रोओ जो परदेश चला गया है, क्योंकि वह लौटकर अपनी जन्म-भूमि को फिर कभी देखने न पाएगा।
੧੦ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।
11 ११ क्योंकि यहूदा के राजा योशिय्याह का पुत्र शल्लूम, जो अपने पिता योशिय्याह के स्थान पर राजा था और इस स्थान से निकल गया, उसके विषय में यहोवा यह कहता है “वह फिर यहाँ लौटकर न आने पाएगा।
੧੧ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ
12 १२ वह जिस स्थान में बँधुआ होकर गया है उसी में मर जाएगा, और इस देश को फिर कभी देखने न पाएगा।”
੧੨ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ।
13 १३ “उस पर हाय जो अपने घर को अधर्म से और अपनी उपरौठी कोठरियों को अन्याय से बनवाता है; जो अपने पड़ोसी से बेगारी में काम कराता है और उसकी मजदूरी नहीं देता।
੧੩ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।
14 १४ वह कहता है, ‘मैं अपने लिये लम्बा-चौड़ा घर और हवादार ऊपरी कोठरी बना लूँगा,’ और वह खिड़कियाँ बनाकर उन्हें देवदार की लकड़ी से पाट लेता है, और सिन्दूर से रंग देता है।
੧੪ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।
15 १५ तू जो देवदार की लकड़ी का अभिलाषी है, क्या इस रीति से तेरा राज्य स्थिर रहेगा। देख, तेरा पिता न्याय और धार्मिकता के काम करता था, और वह खाता पीता और सुख से भी रहता था!
੧੫ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।
16 १६ वह इस कारण सुख से रहता था क्योंकि वह दीन और दरिद्र लोगों का न्याय चुकाता था। क्या यही मेरा ज्ञान रखना नहीं है? यहोवा की यह वाणी है।
੧੬ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।
17 १७ परन्तु तू केवल अपना ही लाभ देखता है, और निर्दोष की हत्या करने और अंधेर और उपद्रव करने में अपना मन और दृष्टि लगाता है।”
੧੭ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।
18 १८ इसलिए योशिय्याह के पुत्र यहूदा के राजा यहोयाकीम के विषय में यहोवा यह कहता है: “जैसे लोग इस रीति से कहकर रोते हैं, ‘हाय मेरे भाई, हाय मेरी बहन!’ इस प्रकार कोई ‘हाय मेरे प्रभु,’ या ‘हाय तेरा वैभव,’ कहकर उसके लिये विलाप न करेगा।
੧੮ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!
19 १९ वरन् उसको गदहे के समान मिट्टी दी जाएगी, वह घसीट कर यरूशलेम के फाटकों के बाहर फेंक दिया जाएगा।”
੧੯ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।
20 २० “लबानोन पर चढ़कर हाय-हाय कर, तब बाशान जाकर ऊँचे स्वर से चिल्ला; फिर अबारीम पहाड़ पर जाकर हाय-हाय कर, क्योंकि तेरे सब मित्र नाश हो गए हैं।
੨੦ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!
21 २१ तेरे सुख के समय मैंने तुझको चिताया था, परन्तु तूने कहा, ‘मैं तेरी न सुनूँगी।’ युवावस्था ही से तेरी चाल ऐसी है कि तू मेरी बात नहीं सुनती।
੨੧ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ।
22 २२ तेरे सब चरवाहे वायु से उड़ाए जाएँगे, और तेरे मित्र बँधुआई में चले जाएँगे; निश्चय तू उस समय अपनी सारी बुराइयों के कारण लज्जित होगी और तेरा मुँह काला हो जाएगा।
੨੨ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ!
23 २३ हे लबानोन की रहनेवाली, हे देवदार में अपना घोंसला बनानेवाली, जब तुझको जच्चा की सी पीड़ाएँ उठें तब तू व्याकुल हो जाएगी!”
੨੩ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!।
24 २४ “यहोवा की यह वाणी है: मेरे जीवन की सौगन्ध, चाहे यहोयाकीम का पुत्र यहूदा का राजा कोन्याह, मेरे दाहिने हाथ की मुहर वाली अंगूठी भी होता, तो भी मैं उसे उतार फेंकता।
੨੪ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!
25 २५ मैं तुझे तेरे प्राण के खोजियों के हाथ, और जिनसे तू डरता है उनके अर्थात् बाबेल के राजा नबूकदनेस्सर और कसदियों के हाथ में कर दूँगा।
੨੫ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
26 २६ मैं तुझे तेरी जननी समेत एक पराए देश में जो तुम्हारी जन्म-भूमि नहीं है फेंक दूँगा, और तुम वहीं मर जाओगे।
੨੬ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ। ਉੱਥੇ ਤੁਸੀਂ ਮਰ ਜਾਓਗੇ
27 २७ परन्तु जिस देश में वे लौटने की बड़ी लालसा करते हैं, वहाँ कभी लौटने न पाएँगे।”
੨੭ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ।
28 २८ क्या, यह पुरुष कोन्याह तुच्छ और टूटा हुआ बर्तन है? क्या यह निकम्मा बर्तन है? फिर वह वंश समेत अनजाने देश में क्यों निकालकर फेंक दिया जाएगा?
੨੮ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?
29 २९ हे पृथ्वी, पृथ्वी, हे पृथ्वी, यहोवा का वचन सुन!
੨੯ਹੇ ਧਰਤੀ, ਹੇ ਧਰਤੀ, ਹੇ ਧਰਤੀ! ਯਹੋਵਾਹ ਦਾ ਬਚਨ ਸੁਣ!
30 ३० यहोवा यह कहता है, “इस पुरुष को निर्वंश लिखो, उसका जीवनकाल कुशल से न बीतेगा; और न उसके वंश में से कोई समृद्ध होकर दाऊद की गद्दी पर विराजमान या यहूदियों पर प्रभुता करनेवाला होगा।”
੩੦ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।

< यिर्मयाह 22 >