< यिर्मयाह 25 >
1 १ योशिय्याह के पुत्र यहूदा के राजा यहोयाकीम के राज्य के चौथे वर्ष में जो बाबेल के राजा नबूकदनेस्सर के राज्य का पहला वर्ष था, यहोवा का जो वचन यिर्मयाह नबी के पास पहुँचा,
੧ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ
2 २ उसे यिर्मयाह नबी ने सब यहूदियों और यरूशलेम के सब निवासियों को बताया, वह यह है:
੨ਜਿਹ ਦੀ ਯਿਰਮਿਯਾਹ ਨਬੀ ਨੇ ਯਹੂਦਾਹ ਦੀ ਸਾਰੀ ਪਰਜਾ ਕੋਲ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਕੋਲ ਗੱਲ ਕੀਤੀ ਕਿ
3 ३ “आमोन के पुत्र यहूदा के राजा योशिय्याह के राज्य के तेरहवें वर्ष से लेकर आज के दिन तक अर्थात् तेईस वर्ष से यहोवा का वचन मेरे पास पहुँचता आया है; और मैं उसे बड़े यत्न के साथ तुम से कहता आया हूँ; परन्तु तुम ने उसे नहीं सुना।
੩ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ
4 ४ यद्यपि यहोवा तुम्हारे पास अपने सारे दासों अथवा भविष्यद्वक्ताओं को भी यह कहने के लिये बड़े यत्न से भेजता आया है
੪ਯਹੋਵਾਹ ਤੁਹਾਡੇ ਕੋਲ ਆਪਣੇ ਸਾਰੇ ਦਾਸਾਂ, ਆਪਣੇ ਨਬੀਆਂ ਨੂੰ ਘੱਲਦਾ ਰਿਹਾ ਸਗੋਂ ਉਹ ਯਤਨ ਕਰ ਕੇ ਘੱਲਦਾ ਰਿਹਾ, ਪਰ ਤੁਸੀਂ ਨਾ ਸੁਣਿਆ, ਨਾ ਸੁਣਨ ਲਈ ਆਪਣੇ ਕੰਨ ਲਾਏ
5 ५ कि ‘अपनी-अपनी बुरी चाल और अपने-अपने बुरे कामों से फिरो: तब जो देश यहोवा ने प्राचीनकाल में तुम्हारे पितरों को और तुम को भी सदा के लिये दिया है उस पर बसे रहने पाओगे; परन्तु तुम ने न तो सुना और न कान लगाया है।
੫ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
6 ६ और दूसरे देवताओं के पीछे होकर उनकी उपासना और उनको दण्डवत् मत करो, और न अपनी बनाई हुई वस्तुओं के द्वारा मुझे रिस दिलाओ; तब मैं तुम्हारी कुछ हानि न करूँगा।’
੬ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਓ, ਨਾ ਉਹਨਾਂ ਦੀ ਪੂਜਾ ਕਰੋ, ਨਾ ਉਹਨਾਂ ਨੂੰ ਮੱਥਾ ਟੇਕੋ ਅਤੇ ਆਪਣੇ ਹੱਥਾਂ ਦੇ ਕੰਮ ਨਾਲ ਮੈਨੂੰ ਗੁੱਸਾ ਨਾ ਚੜਾਓ, ਤਾਂ ਮੈਂ ਤੁਹਾਨੂੰ ਹਰਜ਼ਾਨਾ ਪਾਵਾਂਗਾ
7 ७ यह सुनने पर भी तुम ने मेरी नहीं मानी, वरन् अपनी बनाई हुई वस्तुओं के द्वारा मुझे रिस दिलाते आए हो जिससे तुम्हारी हानि ही हो सकती है, यहोवा की यही वाणी है।
੭ਪਰ ਤੁਸੀਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜਾਓ।
8 ८ “इसलिए सेनाओं का यहोवा यह कहता है: तुम ने जो मेरे वचन नहीं माने,
੮ਸੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਇਸ ਲਈ ਕਿ ਤੁਸੀਂ ਮੇਰੀਆਂ ਗੱਲਾਂ ਨਹੀਂ ਸੁਣੀਆਂ
9 ९ इसलिए सुनो, मैं उत्तर में रहनेवाले सब कुलों को बुलाऊँगा, और अपने दास बाबेल के राजा नबूकदनेस्सर को बुलवा भेजूँगा; और उन सभी को इस देश और इसके निवासियों के विरुद्ध और इसके आस-पास की सब जातियों के विरुद्ध भी ले आऊँगा; और इन सब देशों का मैं सत्यानाश करके उन्हें ऐसा उजाड़ दूँगा कि लोग इन्हें देखकर ताली बजाएँगे; वरन् ये सदा उजड़े ही रहेंगे, यहोवा की यही वाणी है।
੯ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ
10 १० और मैं ऐसा करूँगा कि इनमें न तो हर्ष और न आनन्द का शब्द सुनाई पड़ेगा, और न दुल्हे या दुल्हन का, और न चक्की का भी शब्द सुनाई पड़ेगा और न इनमें दिया जलेगा।
੧੦ਨਾਲੇ ਮੈਂ ਉਹਨਾਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼, ਚੱਕੀਆਂ ਦਾ ਸ਼ੋਰ ਅਤੇ ਬੱਤੀਆਂ ਦੀ ਲੋ ਮਿਟਾ ਦਿਆਂਗਾ
11 ११ सारी जातियों का यह देश उजाड़ ही उजाड़ होगा, और ये सब जातियाँ सत्तर वर्ष तक बाबेल के राजा के अधीन रहेंगी।
੧੧ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
12 १२ जब सत्तर वर्ष बीत चुकें, तब मैं बाबेल के राजा और उस जाति के लोगों और कसदियों के देश के सब निवासियों को अधर्म का दण्ड दूँगा, यहोवा की यह वाणी है; और उस देश को सदा के लिये उजाड़ दूँगा।
੧੨ਅਤੇ ਸੱਤਰ ਵਰ੍ਹਿਆਂ ਦੇ ਪੂਰੇ ਹੋਣ ਤੇ ਮੈਂ ਬਾਬਲ ਦੇ ਰਾਜਾ ਅਤੇ ਉਸ ਕੌਮ ਦੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ। ਨਾਲੇ ਕਸਦੀਆਂ ਦੇ ਦੇਸ ਦੀ ਵੀ ਉਹਨਾਂ ਦੀ ਬਦੀ ਦੇ ਕਾਰਨ, ਅਤੇ ਮੈਂ ਉਹਨਾਂ ਨੂੰ ਸਦਾ ਲਈ ਵਿਰਾਨ ਕਰ ਦਿਆਂਗਾ
13 १३ मैं उस देश में अपने वे सब वचन पूरे करूँगा जो मैंने उसके विषय में कहे हैं, और जितने वचन यिर्मयाह ने सारी जातियों के विरुद्ध भविष्यद्वाणी करके पुस्तक में लिखे हैं।
੧੩ਅਤੇ ਮੈਂ ਉਸ ਦੇਸ ਉੱਤੇ ਉਹ ਸਾਰੀਆਂ ਗੱਲਾਂ ਲਿਆਵਾਂਗਾ ਜਿਹੜੀਆਂ ਮੈਂ ਉਹਨਾਂ ਦੇ ਵਿਰੁੱਧ ਬੋਲਿਆ ਹਾਂ ਅਰਥਾਤ ਉਹ ਸਾਰੀਆਂ ਗੱਲਾਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹਨ ਜਿਹੜੀਆਂ ਯਿਰਮਿਯਾਹ ਸਾਰੀਆਂ ਕੌਮਾਂ ਦੇ ਵਿਰੁੱਧ ਅਗੰਮ ਵਾਕ ਕਰ ਕੇ ਬੋਲਿਆ
14 १४ क्योंकि बहुत सी जातियों के लोग और बड़े-बड़े राजा भी उनसे अपनी सेवा कराएँगे; और मैं उनको उनकी करनी का फल भुगतवाऊँगा।”
੧੪ਕਿਉਂ ਜੋ ਬਹੁਤ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਉਹਨਾਂ ਨੂੰ ਗੁਲਾਮ ਬਣਾਉਣਗੇ ਅਤੇ ਮੈਂ ਉਹਨਾਂ ਦੀ ਕਰਨੀ ਦਾ ਅਤੇ ਉਹਨਾਂ ਦੇ ਹੱਥਾਂ ਦੇ ਕੰਮ ਦਾ ਬਦਲਾ ਲਵਾਂਗਾ।
15 १५ इस्राएल के परमेश्वर यहोवा ने मुझसे यह कहा, “मेरे हाथ से इस जलजलाहट के दाखमधु का कटोरा लेकर उन सब जातियों को पिला दे जिनके पास मैं तुझे भेजता हूँ।
੧੫ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
16 १६ वे उसे पीकर उस तलवार के कारण जो मैं उनके बीच में चलाऊँगा लड़खड़ाएँगे और बावले हो जाएँगे।”
੧੬ਉਹ ਪੀਣਗੇ ਅਤੇ ਉਸ ਤਲਵਾਰ ਦੇ ਅੱਗੇ ਜਿਹੜੀ ਮੈਂ ਉਹਨਾਂ ਵਿੱਚ ਭੇਜਾਂਗਾ ਉਹ ਡਿੱਗਦੇ ਫਿਰਨਗੇ ਅਤੇ ਤੜਫ਼ਣਗੇ।
17 १७ इसलिए मैंने यहोवा के हाथ से वह कटोरा लेकर उन सब जातियों को जिनके पास यहोवा ने मुझे भेजा, पिला दिया।
੧੭ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਯਹੋਵਾਹ ਨੇ ਭੇਜਿਆ ਸੀ ਪਿਲਾ ਦਿੱਤਾ
18 १८ अर्थात् यरूशलेम और यहूदा के नगरों के निवासियों को, और उनके राजाओं और हाकिमों को पिलाया, ताकि उनका देश उजाड़ हो जाए और लोग ताली बजाएँ, और उसकी उपमा देकर श्राप दिया करें; जैसा आजकल होता है।
੧੮ਅਰਥਾਤ ਯਰੂਸ਼ਲਮ ਨੂੰ ਅਤੇ ਯਹੂਦਾਹ ਦੇ ਸ਼ਹਿਰਾਂ ਨੂੰ ਅਤੇ ਉਸ ਦੇ ਰਾਜਿਆਂ ਅਤੇ ਉਸ ਦੇ ਸਰਦਾਰਾਂ ਨੂੰ, ਭਈ ਮੈਂ ਉਹਨਾਂ ਨੂੰ ਇੱਕ ਵਿਰਾਨਾ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਰਾਪ ਬਣਾਵਾਂ ਜਿਵੇਂ ਅੱਜ ਦੇ ਦਿਨ ਹਨ
19 १९ और मिस्र के राजा फ़िरौन और उसके कर्मचारियों, हाकिमों, और सारी प्रजा को;
੧੯ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ,
20 २० और सब विदेशी मनुष्यों की जातियों को और ऊस देश के सब राजाओं को; और पलिश्तियों के देश के सब राजाओं को और अश्कलोन, गाज़ा और एक्रोन के और अश्दोद के बचे हुए लोगों को;
੨੦ਉਹਨਾਂ ਸਾਰਿਆਂ ਰਲਿਆਂ-ਮਿਲਿਆਂ ਲੋਕਾਂ ਨੂੰ, ਊਜ਼ ਦੇਸ ਦੇ ਸਾਰੇ ਰਾਜਿਆਂ ਨੂੰ, ਫ਼ਲਿਸਤੀਨ ਦੇਸ ਦੇ ਸਾਰੇ ਰਾਜਿਆਂ ਨੂੰ, ਅਸ਼ਕਲੋਨ ਨੂੰ, ਅੱਜ਼ਾਹ ਨੂੰ, ਅਕਰੋਨ ਨੂੰ ਅਤੇ ਅਸ਼ਦੋਦ ਦੇ ਬਕੀਏ ਨੂੰ,
21 २१ और एदोमियों, मोआबियों और अम्मोनियों के सारे राजाओं को;
੨੧ਅਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
22 २२ और सोर के और सीदोन के सब राजाओं को, और समुद्र पार के देशों के राजाओं को;
੨੨ਸੂਰ ਦੇ ਸਾਰੇ ਰਾਜਿਆਂ ਨੂੰ, ਸੀਦੋਨ ਦੇ ਸਾਰੇ ਰਾਜਿਆਂ ਨੂੰ ਅਤੇ ਉਸ ਟਾਪੂ ਦੇ ਰਾਜਿਆਂ ਨੂੰ ਜਿਹੜਾ ਸਮੁੰਦਰੋਂ ਪਾਰ ਹੈ,
23 २३ फिर ददानियों, तेमाइयों और बूजियों को और जितने अपने गाल के बालों को मुँण्डा डालते हैं, उन सभी को भी;
੨੩ਦਦਾਨ ਨੂੰ, ਤੇਮਾ ਨੂੰ, ਬੂਜ਼ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਗਲਮੁੱਛੇ ਕਤਰਾਉਂਦੇ ਹਨ
24 २४ और अरब के सब राजाओं को और जंगल में रहनेवाले दोगले मनुष्यों के सब राजाओं को;
੨੪ਅਰਬ ਦੇ ਸਾਰੇ ਰਾਜਿਆਂ ਨੂੰ ਅਤੇ ਰਲੇ ਮਿਲੇ ਲੋਕਾਂ ਦੇ ਸਾਰੇ ਰਾਜਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਹਨ,
25 २५ और जिम्री, एलाम और मादै के सब राजाओं को;
੨੫ਜ਼ਿਮਰੀ ਦੇ ਸਾਰੇ ਰਾਜਿਆਂ ਨੂੰ, ਏਲਾਮ ਦੇ ਸਾਰੇ ਰਾਜਿਆਂ ਨੂੰ ਅਤੇ ਮਾਦਾ ਦੇ ਸਾਰੇ ਰਾਜਿਆਂ ਨੂੰ,
26 २६ और क्या निकट क्या दूर के उत्तर दिशा के सब राजाओं को एक संग पिलाया, इस प्रकार धरती भर में रहनेवाले जगत के राज्यों के सब लोगों को मैंने पिलाया। और इन सब के बाद शेशक के राजा को भी पीना पड़ेगा।
੨੬ਉੱਤਰ ਦੇ ਸਾਰੇ ਰਾਜਿਆਂ ਨੂੰ ਜਿਹੜੇ ਨੇੜੇ ਅਤੇ ਦੁਰੇਡੇ ਹਨ, ਇੱਕ ਦੂਜੇ ਦੇ ਮਗਰ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਨੂੰ ਜਿਹੜੀਆਂ ਸਰਿਸ਼ਟੀ ਉੱਤੇ ਹਨ, ਅਤੇ ਉਹਨਾਂ ਦੇ ਪਿੱਛੇ ਸ਼ੇਸ਼ਕ ਦਾ ਰਾਜਾ ਪੀਵੇਗਾ।
27 २७ “तब तू उनसे यह कहना, ‘सेनाओं का यहोवा जो इस्राएल का परमेश्वर है, यह कहता है, पीओ, और मतवाले हो और उलटी करो, गिर पड़ो और फिर कभी न उठो, क्योंकि यह उस तलवार के कारण से होगा जो मैं तुम्हारे बीच में चलाऊँगा।’
੨੭ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!।
28 २८ “यदि वे तेरे हाथ से यह कटोरा लेकर पीने से इन्कार करें तो उनसे कहना, ‘सेनाओं का यहोवा यह कहता है कि तुम को निश्चय पीना पड़ेगा।
੨੮ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ!
29 २९ देखो, जो नगर मेरा कहलाता है, मैं पहले उसी में विपत्ति डालने लगूँगा, फिर क्या तुम लोग निर्दोष ठहरके बचोगे? तुम निर्दोष ठहरके न बचोगे, क्योंकि मैं पृथ्वी के सब रहनेवालों पर तलवार चलाने पर हूँ, सेनाओं के यहोवा की यही वाणी है।’
੨੯ਕਿਉਂ ਜੋ ਵੇਖੋ, ਉਹ ਸ਼ਹਿਰ ਉੱਤੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੈਂ ਬੁਰਿਆਈ ਲਿਆਉਣ ਲੱਗਾ। ਕੀ ਤੁਸੀਂ ਸੱਚ-ਮੁੱਚ ਸਜ਼ਾ ਤੋਂ ਬਿਨ੍ਹਾਂ ਛੁੱਟੋਗੇ? ਤੁਸੀਂ ਸਜ਼ਾ ਤੋਂ ਬਿਨ੍ਹਾਂ ਨਾ ਛੁੱਟੋਗੇ ਕਿਉਂ ਜੋ ਮੈਂ ਤਲਵਾਰ ਨੂੰ ਧਰਤੀ ਦੇ ਸਾਰੇ ਵਾਸੀਆਂ ਉੱਤੇ ਸੱਦ ਰਿਹਾ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ
30 ३० “इतनी बातें भविष्यद्वाणी की रीति पर उनसे कहकर यह भी कहना, ‘यहोवा ऊपर से गरजेगा, और अपने उसी पवित्र धाम में से अपना शब्द सुनाएगा; वह अपनी चराई के स्थान के विरुद्ध जोर से गरजेगा; वह पृथ्वी के सारे निवासियों के विरुद्ध भी दाख लताड़नेवालों के समान ललकारेगा।
੩੦ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
31 ३१ पृथ्वी की छोर तक भी कोलाहल होगा, क्योंकि सब जातियों से यहोवा का मुकद्दमा है; वह सब मनुष्यों से वाद-विवाद करेगा, और दुष्टों को तलवार के वश में कर देगा।’
੩੧ਧਰਤੀ ਦੇ ਕੰਢਿਆਂ ਤੱਕ ਇੱਕ ਸ਼ੋਰ ਅਪੜੇਗਾ, ਕਿਉਂ ਜੋ ਯਹੋਵਾਹ ਦਾ ਕੌਮਾਂ ਨਾਲ ਝਗੜਾ ਹੈ, ਉਹ ਸਾਰੇ ਬਸ਼ਰਾਂ ਦਾ ਨਿਆਂ ਕਰੇਗਾ, ਅਤੇ ਦੁਸ਼ਟ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਯਹੋਵਾਹ ਦਾ ਵਾਕ ਹੈ।
32 ३२ “सेनाओं का यहोवा यह कहता है: देखो, विपत्ति एक जाति से दूसरी जाति में फैलेगी, और बड़ी आँधी पृथ्वी की छोर से उठेगी!
੩੨ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਬੁਰਿਆਈ ਕੌਮ-ਕੌਮ ਉੱਤੇ ਆ ਪਵੇਗੀ, ਅਤੇ ਇੱਕ ਵੱਡਾ ਤੂਫਾਨ ਧਰਤੀ ਦੀਆਂ ਹੱਦਾਂ ਤੋਂ ਉਠਾਇਆ ਜਾਵੇਗਾ!
33 ३३ उस समय यहोवा के मारे हुओं की लोथें पृथ्वी की एक छोर से दूसरी छोर तक पड़ी रहेंगी। उनके लिये कोई रोने-पीटनेवाला न रहेगा, और उनकी लोथें न तो बटोरी जाएँगी और न कब्रों में रखी जाएँगी; वे भूमि के ऊपर खाद के समान पड़ी रहेंगी।
੩੩ਯਹੋਵਾਹ ਦੇ ਮਾਰੇ ਹੋਏ ਉਸ ਦਿਨ ਧਰਤੀ ਦੇ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਪਏ ਰਹਿਣਗੇ। ਉਹਨਾਂ ਲਈ ਸੋਗ ਨਾ ਹੋਵੇਗਾ, ਉਹ ਨਾ ਇਕੱਠੇ ਕੀਤੇ ਜਾਣਗੇ, ਨਾ ਦੱਬੇ ਜਾਣਗੇ, ਉਹ ਭੋਂ ਉੱਤੇ ਬਿਸ਼ਟਾ ਵਾਂਗੂੰ ਹੋਣਗੇ।
34 ३४ हे चरवाहों, हाय-हाय करो और चिल्लाओ, हे बलवन्त मेढ़ों और बकरो, राख में लौटो, क्योंकि तुम्हारे वध होने के दिन आ पहुँचे हैं, और मैं मनोहर बर्तन के समान तुम्हारा सत्यानाश करूँगा।
੩੪ਹੇ ਆਜੜੀਓ, ਤੁਸੀਂ ਵਿਲਕੋ ਅਤੇ ਚਿੱਲਾਓ। ਹੇ ਇੱਜੜ ਦੇ ਸਰਦਾਰੋ, ਤੁਸੀਂ ਸੁਆਹ ਵਿੱਚ ਲੇਟੋ! ਕਿਉਂ ਜੋ ਤੁਹਾਡੇ ਕਤਲ ਹੋਣ ਦੇ ਅਤੇ ਖਿਲਰਣ ਦੇ ਦਿਨ ਪੂਰੇ ਹੋ ਗਏ, ਅਤੇ ਤੁਸੀਂ ਇੱਕ ਚੰਗੇ ਭਾਂਡੇ ਵਾਂਗੂੰ ਡਿੱਗ ਪਓਗੇ।
35 ३५ उस समय न तो चरवाहों के भागने के लिये कोई स्थान रहेगा, और न बलवन्त मेढ़े और बकरे भागने पाएँगे।
੩੫ਆਜੜੀਆਂ ਲਈ ਨੱਸਣ ਦਾ ਮੌਕਾ ਜਾਂਦਾ ਰਿਹਾ, ਅਤੇ ਇੱਜੜ ਦੇ ਸਰਦਾਰਾਂ ਲਈ ਕੋਈ ਬਚਾਓ ਨਾ ਹੋਵੋਗੇ।
36 ३६ चरवाहों की चिल्लाहट और बलवन्त मेढ़ों और बकरों के मिमियाने का शब्द सुनाई पड़ता है! क्योंकि यहोवा उनकी चराई को नाश करेगा,
੩੬ਆਜੜੀਆਂ ਦੇ ਚਿੱਲਾਉਣ ਦੀ ਅਵਾਜ਼, ਇੱਜੜ ਦੇ ਸਰਦਾਰਾਂ ਦਾ ਵਿਲਕਣਾ! ਕਿਉਂ ਜੋ ਯਹੋਵਾਹ ਨੇ ਉਹਨਾਂ ਦੀਆਂ ਚਾਰਗਾਹਾਂ ਨੂੰ ਉਜਾੜ ਦਿੱਤਾ ਹੈ।
37 ३७ और यहोवा के क्रोध भड़कने के कारण शान्ति के स्थान नष्ट हो जाएँगे, जिन वासस्थानों में अब शान्ति है, वे नष्ट हो जाएँगे।
੩੭ਸ਼ਾਂਤੀ ਦੀਆਂ ਚਾਰਗਾਹਾਂ ਉੱਜੜ ਗਈਆਂ ਹਨ, ਯਹੋਵਾਹ ਦੇ ਡਾਢੇ ਕ੍ਰੋਧ ਦੇ ਕਾਰਨ।
38 ३८ युवा सिंह के समान वह अपने ठौर को छोड़कर निकलता है, क्योंकि अंधेर करनेवाली तलवार और उसके भड़के हुए कोप के कारण उनका देश उजाड़ हो गया है।”
੩੮ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।