< यिर्मयाह 30 >
1 १ यहोवा का जो वचन यिर्मयाह के पास पहुँचा वह यह है:
੧ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
2 २ “इस्राएल का परमेश्वर यहोवा तुझ से यह कहता है, जो वचन मैंने तुझ से कहे हैं उन सभी को पुस्तक में लिख ले।
੨ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ, ਪੋਥੀ ਵਿੱਚ ਲਿਖ ਲੈ
3 ३ क्योंकि यहोवा की यह वाणी है, ऐसे दिन आते हैं कि मैं अपनी इस्राएली और यहूदी प्रजा को बँधुआई से लौटा लाऊँगा; और जो देश मैंने उनके पितरों को दिया था उसमें उन्हें फेर ले आऊँगा, और वे फिर उसके अधिकारी होंगे, यहोवा का यही वचन है।”
੩ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ।
4 ४ जो वचन यहोवा ने इस्राएलियों और यहूदियों के विषय कहे थे, वे ये हैं
੪ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਬਾਰੇ ਅਤੇ ਯਹੂਦਾਹ ਦੇ ਬਾਰੇ ਬੋਲਿਆ ਹੈ, -
5 ५ यहोवा यह कहता है: थरथरा देनेवाला शब्द सुनाई दे रहा है, शान्ति नहीं, भय ही का है।
੫ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਸੀਂ ਧੜਕਣ ਦੀ ਅਵਾਜ਼ ਸੁਣੀ, ਭੈਅ ਦੀ, ਅਤੇ ਕੋਈ ਸ਼ਾਂਤੀ ਨਹੀਂ।
6 ६ पूछो तो भला, और देखो, क्या पुरुष को भी कहीं जनने की पीड़ा उठती है? फिर क्या कारण है कि सब पुरुष जच्चा के समान अपनी-अपनी कमर अपने हाथों से दबाए हुए देख पड़ते हैं? क्यों सब के मुख फीके रंग के हो गए हैं?
੬ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?
7 ७ हाय, हाय, वह दिन क्या ही भारी होगा! उसके समान और कोई दिन नहीं; वह याकूब के संकट का समय होगा; परन्तु वह उससे भी छुड़ाया जाएगा।
੭ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ।
8 ८ सेनाओं के यहोवा की यह वाणी है, कि उस दिन मैं उसका रखा हुआ जूआ तुम्हारी गर्दन पर से तोड़ दूँगा, और तुम्हारे बन्धनों को टुकड़े-टुकड़े कर डालूँगा; और परदेशी फिर उनसे अपनी सेवा न कराने पाएँगे।
੮ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
9 ९ परन्तु वे अपने परमेश्वर यहोवा और अपने राजा दाऊद की सेवा करेंगे जिसको मैं उन पर राज्य करने के लिये ठहराऊँगा।
੯ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।
10 १० “इसलिए हे मेरे दास याकूब, तेरे लिये यहोवा की यह वाणी है, मत डर; हे इस्राएल, विस्मित न हो; क्योंकि मैं दूर देश से तुझे और तेरे वंश को बँधुआई के देश से छुड़ा ले आऊँगा। तब याकूब लौटकर, चैन और सुख से रहेगा, और कोई उसको डराने न पाएगा।
੧੦ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।
11 ११ क्योंकि यहोवा की यह वाणी है, तुम्हारा उद्धार करने के लिये मैं तुम्हारे संग हूँ; इसलिए मैं उन सब जातियों का अन्त कर डालूँगा, जिनमें मैंने उन्हें तितर-बितर किया है, परन्तु तुम्हारा अन्त न करूँगा। तुम्हारी ताड़ना मैं विचार करके करूँगा, और तुम्हें किसी प्रकार से निर्दोष न ठहराऊँगा।
੧੧ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ-ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨ੍ਹਾਂ ਨਾ ਛੱਡਾਂਗਾ।
12 १२ “यहोवा यह कहता है: तेरे दुःख की कोई औषध नहीं, और तेरी चोट गहरी और दुःखदाई है।
੧੨ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।
13 १३ तेरा मुकद्दमा लड़ने के लिये कोई नहीं, तेरा घाव बाँधने के लिये न पट्टी, न मलहम है।
੧੩ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ-ਦਾਰੂ ਨਹੀਂ।
14 १४ तेरे सब मित्र तुझे भूल गए; वे तुम्हारी सुधि नहीं लेते; क्योंकि तेरे बड़े अधर्म और भारी पापों के कारण, मैंने शत्रु बनकर तुझे मारा है; मैंने क्रूर बनकर ताड़ना दी है।
੧੪ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।
15 १५ तू अपने घाव के मारे क्यों चिल्लाती है? तेरी पीड़ा की कोई औषध नहीं। तेरे बड़े अधर्म और भारी पापों के कारण मैंने तुझ से ऐसा व्यवहार किया है।
੧੫ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।
16 १६ परन्तु जितने तुझे अब खाए लेते हैं, वे आप ही खाए जाएँगे, और तेरे द्रोही आप सब के सब बँधुआई में जाएँगे; और तेरे लूटनेवाले आप लुटेंगे और जितने तेरा धन छीनते हैं, उनका धन मैं छिनवाऊँगा।
੧੬ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
17 १७ मैं तेरा इलाज करके तेरे घावों को चंगा करूँगा, यहोवा की यह वाणी है; क्योंकि तेरा नाम ठुकराई हुई पड़ा है: वह तो सिय्योन है, उसकी चिन्ता कौन करता है?
੧੭ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
18 १८ “यहोवा कहता है: मैं याकूब के तम्बू को बँधुआई से लौटाता हूँ और उसके घरों पर दया करूँगा; और नगर अपने ही खण्डहर पर फिर बसेगा, और राजभवन पहले के अनुसार फिर बन जाएगा।
੧੮ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।
19 १९ तब उनमें से धन्य कहने, और आनन्द करने का शब्द सुनाई पड़ेगा।
੧੯ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।
20 २० मैं उनका वैभव बढ़ाऊँगा, और वे थोड़े न होंगे। उनके बच्चे प्राचीनकाल के समान होंगे, और उनकी मण्डली मेरे सामने स्थिर रहेगी; और जितने उन पर अंधेर करते हैं उनको मैं दण्ड दूँगा।
੨੦ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।
21 २१ उनका महापुरुष उन्हीं में से होगा, और जो उन पर प्रभुता करेगा, वह उन्हीं में से उत्पन्न होगा; मैं उसे अपने निकट बुलाऊँगा, और वह मेरे समीप आ भी जाएगा, क्योंकि कौन है जो अपने आप मेरे समीप आ सकता है? यहोवा की यही वाणी है।
੨੧ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
22 २२ उस समय तुम मेरी प्रजा ठहरोगे, और मैं तुम्हारा परमेश्वर ठहरूँगा।”
੨੨ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
23 २३ देखो, यहोवा की जलजलाहट की आँधी चल रही है! वह अति प्रचण्ड आँधी है; दुष्टों के सिर पर वह जोर से लगेगी।
੨੩ਵੇਖੋ, ਯਹੋਵਾਹ ਦਾ ਤੂਫਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ!
24 २४ जब तक यहोवा अपना काम न कर चुके और अपनी युक्तियों को पूरी न कर चुके, तब तक उसका भड़का हुआ क्रोध शान्त न होगा। अन्त के दिनों में तुम इस बात को समझ सकोगे।
੨੪ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ।