< यिर्मयाह 38 >
1 १ फिर जो वचन यिर्मयाह सब लोगों से कहता था, उनको मत्तान के पुत्र शपत्याह, पशहूर के पुत्र गदल्याह, शेलेम्याह के पुत्र यूकल और मल्किय्याह के पुत्र पशहूर ने सुना,
੧ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ
2 २ “यहोवा यह कहता है कि जो कोई इस नगर में रहेगा वह तलवार, अकाल और मरी से मरेगा; परन्तु जो कोई कसदियों के पास निकल भागे वह अपना प्राण बचाकर जीवित रहेगा।
੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ
3 ३ यहोवा यह कहता है, यह नगर बाबेल के राजा की सेना के वश में कर दिया जाएगा और वह इसको ले लेगा।”
੩ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ
4 ४ इसलिए उन हाकिमों ने राजा से कहा, “उस पुरुष को मरवा डाल, क्योंकि वह जो इस नगर में बचे हुए योद्धाओं और अन्य सब लोगों से ऐसे-ऐसे वचन कहता है जिससे उनके हाथ पाँव ढीले हो जाते हैं। क्योंकि वह पुरुष इस प्रजा के लोगों की भलाई नहीं वरन् बुराई ही चाहता है।”
੪ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
5 ५ सिदकिय्याह राजा ने कहा, “सुनो, वह तो तुम्हारे वश में है; क्योंकि ऐसा नहीं हो सकता कि राजा तुम्हारे विरुद्ध कुछ कर सके।”
੫ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ
6 ६ तब उन्होंने यिर्मयाह को लेकर राजपुत्र मल्किय्याह के उस गड्ढे में जो पहरे के आँगन में था, रस्सियों से उतारकर डाल दिया। और उस गड्ढे में पानी नहीं केवल दलदल था, और यिर्मयाह कीचड़ में धँस गया।
੬ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।
7 ७ उस समय राजा बिन्यामीन के फाटक के पास बैठा था सो जब एबेदमेलेक कूशी ने जो राजभवन में एक खोजा था, सुना, कि उन्होंने यिर्मयाह को गड्ढे में डाल दिया है।
੭ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
8 ८ तब एबेदमेलेक राजभवन से निकलकर राजा से कहने लगा,
੮ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ
9 ९ “हे मेरे स्वामी, हे राजा, उन लोगों ने यिर्मयाह भविष्यद्वक्ता से जो कुछ किया है वह बुरा किया है, क्योंकि उन्होंने उसको गड्ढे में डाल दिया है; वहाँ वह भूख से मर जाएगा क्योंकि नगर में कुछ रोटी नहीं रही है।”
੯ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ
10 १० तब राजा ने एबेदमेलेक कूशी को यह आज्ञा दी, “यहाँ से तीस पुरुष साथ लेकर यिर्मयाह भविष्यद्वक्ता को मरने से पहले गड्ढे में से निकाल।”
੧੦ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ
11 ११ अतः एबेदमेलेक उतने पुरुषों को साथ लेकर राजभवन के भण्डार के तलघर में गया; और वहाँ से फटे-पुराने कपड़े और चिथड़े लेकर यिर्मयाह के पास उस गड्ढे में रस्सियों से उतार दिए।
੧੧ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ
12 १२ तब एबेदमेलेक कूशी ने यिर्मयाह से कहा, “ये पुराने कपड़े और चिथड़े अपनी कांखों में रस्सियों के नीचे रख ले।” यिर्मयाह ने वैसा ही किया।
੧੨ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ
13 १३ तब उन्होंने यिर्मयाह को रस्सियों से खींचकर, गड्ढे में से निकाला। और यिर्मयाह पहरे के आँगन में रहने लगा।
੧੩ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
14 १४ सिदकिय्याह राजा ने यिर्मयाह भविष्यद्वक्ता को यहोवा के भवन के तीसरे द्वार में अपने पास बुलवा भेजा। और राजा ने यिर्मयाह से कहा, “मैं तुझ से एक बात पूछता हूँ; मुझसे कुछ न छिपा।”
੧੪ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
15 १५ यिर्मयाह ने सिदकिय्याह से कहा, “यदि मैं तुझे बताऊँ, तो क्या तू मुझे मरवा न डालेगा? और चाहे मैं तुझे सम्मति भी दूँ, तो भी तू मेरी न मानेगा।”
੧੫ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ
16 १६ तब सिदकिय्याह राजा ने अकेले में यिर्मयाह से शपथ खाई, “यहोवा जिसने हमारा यह जीव रचा है, उसके जीवन की सौगन्ध न मैं तो तुझे मरवा डालूँगा, और न उन मनुष्यों के वश में कर दूँगा जो तेरे प्राण के खोजी हैं।”
੧੬ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ
17 १७ यिर्मयाह ने सिदकिय्याह से कहा, “सेनाओं का परमेश्वर यहोवा जो इस्राएल का परमेश्वर है, वह यह कहता है, यदि तू बाबेल के राजा के हाकिमों के पास सचमुच निकल जाए, तब तो तेरा प्राण बचेगा, और यह नगर फूँका न जाएगा, और तू अपने घराने समेत जीवित रहेगा।
੧੭ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ
18 १८ परन्तु, यदि तू बाबेल के राजा के हाकिमों के पास न निकल जाए, तो यह नगर कसदियों के वश में कर दिया जाएगा, ओर वे इसे फूँक देंगे, और तू उनके हाथ से बच न सकेगा।”
੧੮ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ
19 १९ सिदकिय्याह ने यिर्मयाह से कहा, “जो यहूदी लोग कसदियों के पास भाग गए हैं, मैं उनसे डरता हूँ, ऐसा न हो कि मैं उनके वश में कर दिया जाऊँ और वे मुझसे ठट्ठा करें।”
੧੯ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ
20 २० यिर्मयाह ने कहा, “तू उनके वश में न कर दिया जाएगा; जो कुछ मैं तुझ से कहता हूँ उसे यहोवा की बात समझकर मान ले तब तेरा भला होगा, और तेरा प्राण बचेगा।
੨੦ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ
21 २१ पर यदि तू निकल जाना स्वीकार न करे तो जो बात यहोवा ने मुझे दर्शन के द्वारा बताई है, वह यह है:
੨੧ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -
22 २२ देख, यहूदा के राजा के रनवास में जितनी स्त्रियाँ रह गई हैं, वे बाबेल के राजा के हाकिमों के पास निकालकर पहुँचाई जाएँगी, और वे तुझ से कहेंगी, ‘तेरे मित्रों ने तुझे बहकाया, और उनकी इच्छा पूरी हो गई; और जब तेरे पाँव कीच में धँस गए तो वे पीछे फिर गए हैं।’
੨੨ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।
23 २३ तेरी सब स्त्रियाँ और बाल-बच्चे कसदियों के पास निकालकर पहुँचाए जाएँगे; और तू भी कसदियों के हाथ से न बचेगा, वरन् तुझे पकड़कर बाबेल के राजा के वश में कर दिया जाएगा और इस नगर के फूँके जाने का कारण तू ही होगा।”
੨੩ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।
24 २४ तब सिदकिय्याह ने यिर्मयाह से कहा, “इन बातों को कोई न जानने पाए, तो तू मारा न जाएगा।
੨੪ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ
25 २५ यदि हाकिम लोग यह सुनकर कि मैंने तुझ से बातचीत की है तेरे पास आकर कहने लगें, ‘हमें बता कि तूने राजा से क्या कहा, हम से कोई बात न छिपा, और हम तुझे न मरवा डालेंगे; और यह भी बता, कि राजा ने तुझ से क्या कहा,’
੨੫ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ?
26 २६ तो तू उनसे कहना, ‘मैंने राजा से गिड़गिड़ाकर विनती की थी कि मुझे योनातान के घर में फिर वापिस न भेज नहीं तो वहाँ मर जाऊँगा।’”
੨੬ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ
27 २७ फिर सब हाकिमों ने यिर्मयाह के पास आकर पूछा, और जैसा राजा ने उसको आज्ञा दी थी, ठीक वैसा ही उसने उनको उत्तर दिया। इसलिए वे उससे और कुछ न बोले और न वह भेद खुला।
੨੭ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
28 २८ इस प्रकार जिस दिन यरूशलेम ले लिया गया उस दिन तक वह पहरे के आँगन ही में रहा।
੨੮ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।