< अय्यूब 14 >

1 “मनुष्य जो स्त्री से उत्पन्न होता है, उसके दिन थोड़े और दुःख भरे है।
“ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।
2 वह फूल के समान खिलता, फिर तोड़ा जाता है; वह छाया की रीति पर ढल जाता, और कहीं ठहरता नहीं।
ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।
3 फिर क्या तू ऐसे पर दृष्टि लगाता है? क्या तू मुझे अपने साथ कचहरी में घसीटता है?
ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ?
4 अशुद्ध वस्तु से शुद्ध वस्तु को कौन निकाल सकता है? कोई नहीं।
ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।
5 मनुष्य के दिन नियुक्त किए गए हैं, और उसके महीनों की गिनती तेरे पास लिखी है, और तूने उसके लिये ऐसा सीमा बाँधा है जिसे वह पार नहीं कर सकता,
ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।
6 इस कारण उससे अपना मुँह फेर ले, कि वह आराम करे, जब तक कि वह मजदूर के समान अपना दिन पूरा न कर ले।
ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ।
7 “वृक्ष के लिये तो आशा रहती है, कि चाहे वह काट डाला भी जाए, तो भी फिर पनपेगा और उससे नर्म-नर्म डालियाँ निकलती ही रहेंगी।
“ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ।
8 चाहे उसकी जड़ भूमि में पुरानी भी हो जाए, और उसका ठूँठ मिट्टी में सूख भी जाए,
ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ
9 तो भी वर्षा की गन्ध पाकर वह फिर पनपेगा, और पौधे के समान उससे शाखाएँ फूटेंगी।
ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।
10 १० परन्तु मनुष्य मर जाता, और पड़ा रहता है; जब उसका प्राण छूट गया, तब वह कहाँ रहा?
੧੦ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ?
11 ११ जैसे नदी का जल घट जाता है, और जैसे महानद का जल सूखते-सूखते सूख जाता है,
੧੧ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,
12 १२ वैसे ही मनुष्य लेट जाता और फिर नहीं उठता; जब तक आकाश बना रहेगा तब तक वह न जागेगा, और न उसकी नींद टूटेगी।
੧੨ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।
13 १३ भला होता कि तू मुझे अधोलोक में छिपा लेता, और जब तक तेरा कोप ठंडा न हो जाए तब तक मुझे छिपाए रखता, और मेरे लिये समय नियुक्त करके फिर मेरी सुधि लेता। (Sheol h7585)
੧੩“ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol h7585)
14 १४ यदि मनुष्य मर जाए तो क्या वह फिर जीवित होगा? जब तक मेरा छुटकारा न होता तब तक मैं अपनी कठिन सेवा के सारे दिन आशा लगाए रहता।
੧੪ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ।
15 १५ तू मुझे पुकारता, और मैं उत्तर देता हूँ; तुझे अपने हाथ के बनाए हुए काम की अभिलाषा होती है।
੧੫ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ।
16 १६ परन्तु अब तू मेरे पग-पग को गिनता है, क्या तू मेरे पाप की ताक में लगा नहीं रहता?
੧੬ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?
17 १७ मेरे अपराध छाप लगी हुई थैली में हैं, और तूने मेरे अधर्म को सी रखा है।
੧੭ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।
18 १८ “और निश्चय पहाड़ भी गिरते-गिरते नाश हो जाता है, और चट्टान अपने स्थान से हट जाती है;
੧੮“ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
19 १९ और पत्थर जल से घिस जाते हैं, और भूमि की धूलि उसकी बाढ़ से बहाई जाती है; उसी प्रकार तू मनुष्य की आशा को मिटा देता है।
੧੯ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ।
20 २० तू सदा उस पर प्रबल होता, और वह जाता रहता है; तू उसका चेहरा बिगाड़कर उसे निकाल देता है।
੨੦ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ!
21 २१ उसके पुत्रों की बड़ाई होती है, और यह उसे नहीं सूझता; और उनकी घटी होती है, परन्तु वह उनका हाल नहीं जानता।
੨੧ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ
22 २२ केवल उसकी अपनी देह को दुःख होता है; और केवल उसका अपना प्राण ही अन्दर ही अन्दर शोकित होता है।”
੨੨ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”

< अय्यूब 14 >