< अय्यूब 23 >
੧ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 २ “मेरी कुड़कुड़ाहट अब भी नहीं रुक सकती, मेरे कष्ट मेरे कराहने से भारी है।
੨“ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, ਮੇਰੀ ਮਾਰ ਮੇਰੇ ਹੌਂਕਿਆ ਨਾਲੋਂ ਵੀ ਭਾਰੀ ਹੈ।
3 ३ भला होता, कि मैं जानता कि वह कहाँ मिल सकता है, तब मैं उसके विराजने के स्थान तक जा सकता!
੩ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ!
4 ४ मैं उसके सामने अपना मुकद्दमा पेश करता, और बहुत से प्रमाण देता।
੪ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!
5 ५ मैं जान लेता कि वह मुझसे उत्तर में क्या कह सकता है, और जो कुछ वह मुझसे कहता वह मैं समझ लेता।
੫ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ।
6 ६ क्या वह अपना बड़ा बल दिखाकर मुझसे मुकद्दमा लड़ता? नहीं, वह मुझ पर ध्यान देता।
੬ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ।
7 ७ सज्जन उससे विवाद कर सकते, और इस रीति मैं अपने न्यायी के हाथ से सदा के लिये छूट जाता।
੭ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ, ਅਤੇ ਮੈਂ ਸਦਾ ਲਈ ਆਪਣੇ ਨਿਆਈਂ ਤੋਂ ਛੁਡਾਇਆ ਜਾਂਦਾ।
8 ८ “देखो, मैं आगे जाता हूँ परन्तु वह नहीं मिलता; मैं पीछे हटता हूँ, परन्तु वह दिखाई नहीं पड़ता;
੮“ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ,
9 ९ जब वह बाईं ओर काम करता है तब वह मुझे दिखाई नहीं देता; वह तो दाहिनी ओर ऐसा छिप जाता है, कि मुझे वह दिखाई ही नहीं पड़ता।
੯ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ।
10 १० परन्तु वह जानता है, कि मैं कैसी चाल चला हूँ; और जब वह मुझे ता लेगा तब मैं सोने के समान निकलूँगा।
੧੦ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ।
11 ११ मेरे पैर उसके मार्गों में स्थिर रहे; और मैं उसी का मार्ग बिना मुड़ें थामे रहा।
੧੧ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।
12 १२ उसकी आज्ञा का पालन करने से मैं न हटा, और मैंने उसके वचन अपनी इच्छा से कहीं अधिक काम के जानकर सुरक्षित रखे।
੧੨ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।
13 १३ परन्तु वह एक ही बात पर अड़ा रहता है, और कौन उसको उससे फिरा सकता है? जो कुछ उसका जी चाहता है वही वह करता है।
੧੩“ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
14 १४ जो कुछ मेरे लिये उसने ठाना है, उसी को वह पूरा करता है; और उसके मन में ऐसी-ऐसी बहुत सी बातें हैं।
੧੪ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ, ਅਤੇ ਉਹ ਦੇ ਦਿਲ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੋਰ ਯੋਜਨਾਵਾਂ ਹਨ।
15 १५ इस कारण मैं उसके सम्मुख घबरा जाता हूँ; जब मैं सोचता हूँ तब उससे थरथरा उठता हूँ।
੧੫ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।
16 १६ क्योंकि मेरा मन परमेश्वर ही ने कच्चा कर दिया, और सर्वशक्तिमान ही ने मुझ को घबरा दिया है।
੧੬ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ।
17 १७ क्योंकि मैं अंधकार से घिरा हुआ हूँ, और घोर अंधकार ने मेरे मुँह को ढाँप लिया है।
੧੭ਕਿਉਂ ਜੋ ਹਨੇਰੇ ਨੇ ਮੈਨੂੰ ਘੇਰਿਆ ਹੋਇਆ ਹੈ ਅਤੇ ਘੁੱਪ ਹਨੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।”