< अय्यूब 32 >

1 तब उन तीनों पुरुषों ने यह देखकर कि अय्यूब अपनी दृष्टि में निर्दोष है उसको उत्तर देना छोड़ दिया।
ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ
2 और बूजी बारकेल का पुत्र एलीहू जो राम के कुल का था, उसका क्रोध भड़क उठा। अय्यूब पर उसका क्रोध इसलिए भड़क उठा, कि उसने परमेश्वर को नहीं, अपने ही को निर्दोष ठहराया।
ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,
3 फिर अय्यूब के तीनों मित्रों के विरुद्ध भी उसका क्रोध इस कारण भड़का, कि वे अय्यूब को उत्तर न दे सके, तो भी उसको दोषी ठहराया।
ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।
4 एलीहू तो अपने को उनसे छोटा जानकर अय्यूब की बातों के अन्त की बाट जोहता रहा।
ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।
5 परन्तु जब एलीहू ने देखा कि ये तीनों पुरुष कुछ उत्तर नहीं देते, तब उसका क्रोध भड़क उठा।
ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।
6 तब बूजी बारकेल का पुत्र एलीहू कहने लगा, “मैं तो जवान हूँ, और तुम बहुत बूढ़े हो; इस कारण मैं रुका रहा, और अपना विचार तुम को बताने से डरता था।
ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ।
7 मैं सोचता था, ‘जो आयु में बड़े हैं वे ही बात करें, और जो बहुत वर्ष के हैं, वे ही बुद्धि सिखाएँ।’
ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
8 परन्तु मनुष्य में आत्मा तो है ही, और सर्वशक्तिमान परमेश्वर अपनी दी हुई साँस से उन्हें समझने की शक्ति देता है।
ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ।
9 जो बुद्धिमान हैं वे बड़े-बड़े लोग ही नहीं और न्याय के समझनेवाले बूढ़े ही नहीं होते।
ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ।
10 १० इसलिए मैं कहता हूँ, ‘मेरी भी सुनो; मैं भी अपना विचार बताऊँगा।’
੧੦“ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
11 ११ “मैं तो तुम्हारी बातें सुनने को ठहरा रहा, मैं तुम्हारे प्रमाण सुनने के लिये ठहरा रहा; जबकि तुम कहने के लिये शब्द ढूँढ़ते रहे।
੧੧ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ!
12 १२ मैं चित्त लगाकर तुम्हारी सुनता रहा। परन्तु किसी ने अय्यूब के पक्ष का खण्डन नहीं किया, और न उसकी बातों का उत्तर दिया।
੧੨ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਗਲਤ ਸਾਬਤ ਕਰ ਸਕਦਾ, ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ।
13 १३ तुम लोग मत समझो कि हमको ऐसी बुद्धि मिली है, कि उसका खण्डन मनुष्य नहीं परमेश्वर ही कर सकता है।
੧੩ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ,
14 १४ जो बातें उसने कहीं वह मेरे विरुद्ध तो नहीं कहीं, और न मैं तुम्हारी सी बातों से उसको उत्तर दूँगा।
੧੪ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ।
15 १५ “वे विस्मित हुए, और फिर कुछ उत्तर नहीं दिया; उन्होंने बातें करना छोड़ दिया।
੧੫“ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ।
16 १६ इसलिए कि वे कुछ नहीं बोलते और चुपचाप खड़े हैं, क्या इस कारण मैं ठहरा रहूँ?
੧੬ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ?
17 १७ परन्तु अब मैं भी कुछ कहूँगा, मैं भी अपना विचार प्रगट करूँगा।
੧੭ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
18 १८ क्योंकि मेरे मन में बातें भरी हैं, और मेरी आत्मा मुझे उभार रही है।
੧੮ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ।
19 १९ मेरा मन उस दाखमधु के समान है, जो खोला न गया हो; वह नई कुप्पियों के समान फटा जाता है।
੧੯ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
20 २० शान्ति पाने के लिये मैं बोलूँगा; मैं मुँह खोलकर उत्तर दूँगा।
੨੦ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ।
21 २१ न मैं किसी आदमी का पक्ष करूँगा, और न मैं किसी मनुष्य को चापलूसी की पदवी दूँगा।
੨੧ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
22 २२ क्योंकि मुझे तो चापलूसी करना आता ही नहीं, नहीं तो मेरा सृजनहार क्षण भर में मुझे उठा लेता।
੨੨ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”

< अय्यूब 32 >