< यूहन्ना 15 >
1 १ “सच्ची दाखलता मैं हूँ; और मेरा पिता किसान है।
੧ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
2 २ जो डाली मुझ में है, और नहीं फलती, उसे वह काट डालता है, और जो फलती है, उसे वह छाँटता है ताकि और फले।
੨ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
3 ३ तुम तो उस वचन के कारण जो मैंने तुम से कहा है, शुद्ध हो।
੩ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
4 ४ तुम मुझ में बने रहो, और मैं तुम में जैसे डाली यदि दाखलता में बनी न रहे, तो अपने आप से नहीं फल सकती, वैसे ही तुम भी यदि मुझ में बने न रहो तो नहीं फल सकते।
੪ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
5 ५ मैं दाखलता हूँ: तुम डालियाँ हो; जो मुझ में बना रहता है, और मैं उसमें, वह बहुत फल फलता है, क्योंकिमुझसे अलग होकर तुम कुछ भी नहीं कर सकते।
੫“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
6 ६ यदि कोई मुझ में बना न रहे, तो वह डाली के समान फेंक दिया जाता, और सूख जाता है; और लोग उन्हें बटोरकर आग में झोंक देते हैं, और वे जल जाती हैं।
੬ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
7 ७ यदि तुम मुझ में बने रहो, और मेरी बातें तुम में बनी रहें तो जो चाहो माँगो और वह तुम्हारे लिये हो जाएगा।
੭“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
8 ८ मेरे पिता की महिमा इसी से होती है, कि तुम बहुत सा फल लाओ, तब ही तुम मेरे चेले ठहरोगे।
੮ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
9 ९ जैसा पिता ने मुझसे प्रेम रखा, वैसे ही मैंने तुम से प्रेम रखा, मेरे प्रेम में बने रहो।
੯“ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
10 १० यदि तुम मेरी आज्ञाओं को मानोगे, तो मेरे प्रेम में बने रहोगे जैसा कि मैंने अपने पिता की आज्ञाओं को माना है, और उसके प्रेम में बना रहता हूँ।
੧੦ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
11 ११ मैंने ये बातें तुम से इसलिए कही हैं, कि मेरा आनन्द तुम में बना रहे, और तुम्हारा आनन्द पूरा हो जाए।
੧੧“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
12 १२ “मेरी आज्ञा यह है, कि जैसा मैंने तुम से प्रेम रखा, वैसा ही तुम भी एक दूसरे से प्रेम रखो।
੧੨ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
13 १३ इससे बड़ा प्रेम किसी का नहीं, कि कोई अपने मित्रों के लिये अपना प्राण दे।
੧੩ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
14 १४ जो कुछ मैं तुम्हें आज्ञा देता हूँ, यदि उसे करो, तो तुम मेरे मित्र हो।
੧੪ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
15 १५ अब से मैं तुम्हें दास न कहूँगा, क्योंकि दास नहीं जानता, कि उसका स्वामी क्या करता है: परन्तु मैंने तुम्हें मित्र कहा है, क्योंकि मैंने जो बातें अपने पिता से सुनीं, वे सब तुम्हें बता दीं।
੧੫ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
16 १६ तुम ने मुझे नहीं चुनापरन्तु मैंने तुम्हें चुना है और तुम्हें ठहराया ताकि तुम जाकर फल लाओ; और तुम्हारा फल बना रहे, कि तुम मेरे नाम से जो कुछ पिता से माँगो, वह तुम्हें दे।
੧੬“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
17 १७ इन बातों की आज्ञा मैं तुम्हें इसलिए देता हूँ, कि तुम एक दूसरे से प्रेम रखो।
੧੭ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
18 १८ “यदि संसार तुम से बैर रखता है, तो तुम जानते हो, कि उसने तुम से पहले मुझसे भी बैर रखा।
੧੮ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
19 १९ यदि तुम संसार के होते, तो संसार अपनों से प्रेम रखता, परन्तु इस कारण कि तुम संसार के नहीं वरन् मैंने तुम्हें संसार में से चुन लिया है; इसलिए संसार तुम से बैर रखता है।
੧੯ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
20 २० जो बात मैंने तुम से कही थी, ‘दास अपने स्वामी से बड़ा नहीं होता,’ उसको याद रखो यदि उन्होंने मुझे सताया, तो तुम्हें भी सताएँगे; यदि उन्होंने मेरी बात मानी, तो तुम्हारी भी मानेंगे।
੨੦ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
21 २१ परन्तु यह सब कुछ वे मेरे नाम के कारण तुम्हारे साथ करेंगे क्योंकि वे मेरे भेजनेवाले को नहीं जानते।
੨੧ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
22 २२ यदि मैं न आता और उनसे बातें न करता, तो वे पापी न ठहरते परन्तु अब उन्हें उनके पाप के लिये कोई बहाना नहीं।
੨੨ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
23 २३ जो मुझसे बैर रखता है, वह मेरे पिता से भी बैर रखता है।
੨੩ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
24 २४ यदि मैं उनमें वे काम न करता, जो और किसी ने नहीं किए तो वे पापी नहीं ठहरते, परन्तु अब तो उन्होंने मुझे और मेरे पिता दोनों को देखा, और दोनों से बैर किया।
੨੪ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
25 २५ और यह इसलिए हुआ, कि वह वचन पूरा हो, जो उनकी व्यवस्था में लिखा है, ‘उन्होंने मुझसे व्यर्थ बैर किया।’
੨੫ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
26 २६ परन्तु जब वह सहायक आएगा, जिसे मैं तुम्हारे पास पिता की ओर से भेजूँगा, अर्थात् सत्य का आत्मा जो पिता की ओर से निकलता है, तो वह मेरी गवाही देगा।
੨੬ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
27 २७ और तुम भी गवाह हो क्योंकि तुम आरम्भ से मेरे साथ रहे हो।
੨੭ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।