< न्यायियों 21 >
1 १ इस्राएली पुरुषों ने मिस्पा में शपथ खाकर कहा था, “हम में कोई अपनी बेटी का किसी बिन्यामीनी से विवाह नहीं करेगा।”
੧ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।
2 २ वे बेतेल को जाकर साँझ तक परमेश्वर के सामने बैठे रहे, और फूट फूटकर बहुत रोते रहे।
੨ਲੋਕ ਬੈਤਏਲ ਵਿੱਚ ਆਏ ਅਤੇ ਸ਼ਾਮ ਤੱਕ ਉੱਥੇ ਪਰਮੇਸ਼ੁਰ ਦੇ ਅੱਗੇ ਬੈਠੇ ਰਹੇ ਅਤੇ ਫੁੱਟ-ਫੁੱਟ ਕੇ ਰੋਂਦੇ ਰਹੇ
3 ३ और कहते थे, “हे इस्राएल के परमेश्वर यहोवा, इस्राएल में ऐसा क्यों होने पाया, कि आज इस्राएल में एक गोत्र की घटी हुई है?”
੩ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”
4 ४ फिर दूसरे दिन उन्होंने सवेरे उठ वहाँ वेदी बनाकर होमबलि और मेलबलि चढ़ाए।
੪ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।
5 ५ तब इस्राएली पूछने लगे, “इस्राएल के सारे गोत्रों में से कौन है जो यहोवा के पास सभा में नहीं आया था?” उन्होंने तो भारी शपथ खाकर कहा था, “जो कोई मिस्पा को यहोवा के पास न आए वह निश्चय मार डाला जाएगा।”
੫ਅਤੇ ਇਸਰਾਏਲੀ ਕਹਿਣ ਲੱਗੇ, “ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਕੌਣ ਹੈ ਜੋ ਯਹੋਵਾਹ ਦੇ ਸਨਮੁਖ ਸਭਾ ਦੇ ਨਾਲ ਨਹੀਂ ਆਇਆ ਸੀ?” ਕਿਉਂ ਜੋ ਉਨ੍ਹਾਂ ਨੇ ਪੱਕੀ ਸਹੁੰ ਖਾਧੀ ਸੀ ਕਿ ਜੋ ਕੋਈ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਨਹੀਂ ਆਵੇਗਾ ਉਹ ਯਕੀਨੀ ਤੌਰ ਤੇ ਮਾਰਿਆ ਜਾਵੇਗਾ।
6 ६ तब इस्राएली अपने भाई बिन्यामीन के विषय में यह कहकर पछताने लगे, “आज इस्राएल में से एक गोत्र कट गया है।
੬ਤਦ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਇਹ ਕਹਿ ਕੇ ਪਛਤਾਉਣ ਲੱਗੇ ਕਿ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ ਹੈ।
7 ७ हमने जो यहोवा की शपथ खाकर कहा है, कि हम उनसे अपनी किसी बेटी का विवाह नहीं करेंगे, इसलिए बचे हुओं को स्त्रियाँ मिलने के लिये क्या करें?”
੭ਅਸੀਂ ਤਾਂ ਯਹੋਵਾਹ ਦੀ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦਿਆਂਗੇ, ਇਸ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?
8 ८ जब उन्होंने यह पूछा, “इस्राएल के गोत्रों में से कौन है जो मिस्पा को यहोवा के पास न आया था?” तब यह मालूम हुआ, कि गिलादी याबेश से कोई छावनी में सभा को न आया था।
੮ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।
9 ९ अर्थात् जब लोगों की गिनती की गई, तब यह जाना गया कि गिलादी याबेश के निवासियों में से कोई यहाँ नहीं है।
੯ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।
10 १० इसलिए मण्डली ने बारह हजार शूरवीरों को वहाँ यह आज्ञा देकर भेज दिया, “तुम जाकर स्त्रियों और बाल-बच्चों समेत गिलादी याबेश को तलवार से नाश करो।
੧੦ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।
11 ११ और तुम्हें जो करना होगा वह यह है, कि सब पुरुषों को और जितनी स्त्रियों ने पुरुष का मुँह देखा हो उनका सत्यानाश कर डालना।”
੧੧ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”
12 १२ और उन्हें गिलादी याबेश के निवासियों में से चार सौ जवान कुमारियाँ मिलीं जिन्होंने पुरुष का मुँह नहीं देखा था; और उन्हें वे शीलो को जो कनान देश में है छावनी में ले आए।
੧੨ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।
13 १३ तब सारी मण्डली ने उन बिन्यामीनियों के पास जो रिम्मोन नामक चट्टान पर थे कहला भेजा, और उनसे संधि की घोषणा की।
੧੩ਤਦ ਸਾਰੀ ਸਭਾ ਨੇ ਬਿਨਯਾਮੀਨੀਆਂ ਨੂੰ ਜੋ ਰਿੰਮੋਨ ਦੀ ਪਹਾੜੀ ਵਿੱਚ ਸਨ, ਸੰਦੇਸ਼ਾ ਭੇਜਿਆ ਅਤੇ ਉਨ੍ਹਾਂ ਨਾਲ ਸੰਧੀ ਦੀ ਘੋਸ਼ਣਾ ਕੀਤੀ।
14 १४ तब बिन्यामीन उसी समय लौट गए; और उनको वे स्त्रियाँ दी गईं जो गिलादी याबेश की स्त्रियों में से जीवित छोड़ी गईं थीं; तो भी वे उनके लिये थोड़ी थीं।
੧੪ਤਦ ਉਸ ਸਮੇਂ ਬਿਨਯਾਮੀਨੀ ਮੁੜ ਆਏ ਅਤੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਕੁਆਰੀਆਂ ਦਿੱਤੀਆਂ ਗਈਆਂ ਜਿਹੜੀਆਂ ਜੀਉਂਦੀਆਂ ਛੱਡੀਆਂ ਗਈਆਂ ਸਨ, ਪਰ ਉਹ ਉਨ੍ਹਾਂ ਲਈ ਪੂਰੀਆਂ ਨਾ ਹੋਈਆਂ।
15 १५ तब लोग बिन्यामीन के विषय फिर यह कहकर पछताये, कि यहोवा ने इस्राएल के गोत्रों में घटी की है।
੧੫ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਦਰਾਰ ਪਾ ਦਿੱਤੀ ਸੀ।
16 १६ तब मण्डली के वृद्ध लोगों ने कहा, “बिन्यामीनी स्त्रियाँ नाश हुई हैं, तो बचे हुए पुरुषों के लिये स्त्री पाने का हम क्या उपाय करें?”
੧੬ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”
17 १७ फिर उन्होंने कहा, “बचे हुए बिन्यामीनियों के लिये कोई भाग चाहिये, ऐसा न हो कि इस्राएल में से एक गोत्र मिट जाए।
੧੭ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।
18 १८ परन्तु हम तो अपनी किसी बेटी का उनसे विवाह नहीं कर सकते, क्योंकि इस्राएलियों ने यह कहकर शपथ खाई है कि श्रापित हो वह जो किसी बिन्यामीनी से अपनी लड़की का विवाह करें।”
੧੮ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”
19 १९ फिर उन्होंने कहा, “सुनो, शीलो जो बेतेल के उत्तर की ओर, और उस सड़क के पूर्व की ओर है जो बेतेल से शेकेम को चली गई है, और लबोना के दक्षिण की ओर है, उसमें प्रतिवर्ष यहोवा का एक पर्व माना जाता है।”
੧੯ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
20 २० इसलिए उन्होंने बिन्यामीनियों को यह आज्ञा दी, “तुम जाकर दाख की बारियों के बीच घात लगाए बैठे रहो,
੨੦ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ,
21 २१ और देखते रहो; और यदि शीलो की लड़कियाँ नाचने को निकलें, तो तुम दाख की बारियों से निकलकर शीलो की लड़कियों में से अपनी-अपनी स्त्री को पकड़कर बिन्यामीन के क्षेत्र को चले जाना।
੨੧ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,
22 २२ और जब उनके पिता या भाई हमारे पास झगड़ने को आएँगे, तब हम उनसे कहेंगे, ‘अनुग्रह करके उनको हमें दे दो, क्योंकि लड़ाई के समय हमने उनमें से एक-एक के लिये स्त्री नहीं बचाई; और तुम लोगों ने तो उनका विवाह नहीं किया, नहीं तो तुम अब दोषी ठहरते।’”
੨੨ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”
23 २३ तब बिन्यामीनियों ने ऐसा ही किया, अर्थात् उन्होंने अपनी गिनती के अनुसार उन नाचनेवालियों में से पकड़कर स्त्रियाँ ले लीं; तब अपने भाग को लौट गए, और नगरों को बसाकर उनमें रहने लगे।
੨੩ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।
24 २४ उसी समय इस्राएली भी वहाँ से चलकर अपने-अपने गोत्र और अपने-अपने घराने को गए, और वहाँ से वे अपने-अपने निज भाग को गए।
੨੪ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।
25 २५ उन दिनों में इस्राएलियों का कोई राजा न था; जिसको जो ठीक जान पड़ता था वही वह करता था।
੨੫ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।