< लैव्यव्यवस्था 4 >
1 १ फिर यहोवा ने मूसा से कहा,
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 २ “इस्राएलियों से यह कह कि यदि कोई मनुष्य उन कामों में से जिनको यहोवा ने मना किया है, किसी काम को भूल से करके पापी हो जाए;
੨ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ,
3 ३ और यदि अभिषिक्त याजक ऐसा पाप करे, जिससे प्रजा दोषी ठहरे, तो अपने पाप के कारण वह एक निर्दोष बछड़ा यहोवा को पापबलि करके चढ़ाए।
੩ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,
4 ४ वह उस बछड़े को मिलापवाले तम्बू के द्वार पर यहोवा के आगे ले जाकर उसके सिर पर हाथ रखे, और उस बछड़े को यहोवा के सामने बलि करे।
੪ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,
5 ५ और अभिषिक्त याजक बछड़े के लहू में से कुछ लेकर मिलापवाले तम्बू में ले जाए;
੫ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
6 ६ और याजक अपनी उँगली लहू में डुबो-डुबोकर और उसमें से कुछ लेकर पवित्रस्थान के बीचवाले पर्दे के आगे यहोवा के सामने सात बार छिड़के।
੬ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
7 ७ और याजक उस लहू में से कुछ और लेकर सुगन्धित धूप की वेदी के सींगों पर जो मिलापवाले तम्बू में है यहोवा के सामने लगाए; फिर बछड़े के सब लहू को वेदी के पाए पर होमबलि की वेदी जो मिलापवाले तम्बू के द्वार पर है उण्डेल दे।
੭ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
8 ८ फिर वह पापबलि के बछड़े की सब चर्बी को उससे अलग करे, अर्थात् जिस चर्बी से अंतड़ियाँ ढपी रहती हैं, और जितनी चर्बी उनमें लिपटी रहती है,
੮ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।
9 ९ और दोनों गुर्दे और उनके ऊपर की चर्बी जो कमर के पास रहती है, और गुर्दों समेत कलेजे के ऊपर की झिल्ली, इन सभी को वह ऐसे अलग करे,
੯ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,
10 १० जैसे मेलबलिवाले चढ़ावे के बछड़े से अलग किए जाते हैं, और याजक इनको होमबलि की वेदी पर जलाए।
੧੦ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ।
11 ११ परन्तु उस बछड़े की खाल, पाँव, सिर, अंतड़ियाँ, गोबर,
੧੧ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,
12 १२ और सारा माँस, अर्थात् समूचा बछड़ा छावनी से बाहर शुद्ध स्थान में, जहाँ राख डाली जाएगी, ले जाकर लकड़ी पर रखकर आग से जलाए; जहाँ राख डाली जाती है वह वहीं जलाया जाए।
੧੨ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।
13 १३ “यदि इस्राएल की सारी मण्डली अज्ञानता के कारण पाप करे और वह बात मण्डली की आँखों से छिपी हो, और वे यहोवा की किसी आज्ञा के विरुद्ध कुछ करके दोषी ठहरे हों;
੧੩ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,
14 १४ तो जब उनका किया हुआ पाप प्रगट हो जाए तब मण्डली एक बछड़े को पापबलि करके चढ़ाए। वह उसे मिलापवाले तम्बू के आगे ले जाए,
੧੪ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,
15 १५ और मण्डली के वृद्ध लोग अपने-अपने हाथों को यहोवा के आगे बछड़े के सिर पर रखें, और वह बछड़ा यहोवा के सामने बलि किया जाए।
੧੫ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।
16 १६ तब अभिषिक्त याजक बछड़े के लहू में से कुछ मिलापवाले तम्बू में ले जाए;
੧੬ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
17 १७ और याजक अपनी उँगली लहू में डुबो-डुबोकर उसे बीचवाले पर्दे के आगे सात बार यहोवा के सामने छिड़के।
੧੭ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।
18 १८ और उसी लहू में से वेदी के सींगों पर जो यहोवा के आगे मिलापवाले तम्बू में है लगाए; और बचा हुआ सब लहू होमबलि की वेदी के पाए पर जो मिलापवाले तम्बू के द्वार पर है उण्डेल दे।
੧੮ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।
19 १९ और वह बछड़े की कुल चर्बी निकालकर वेदी पर जलाए।
੧੯ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।
20 २० जैसे पापबलि के बछड़े से किया था वैसे ही इससे भी करे; इस भाँति याजक इस्राएलियों के लिये प्रायश्चित करे, तब उनका पाप क्षमा किया जाएगा।
੨੦ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।
21 २१ और वह बछड़े को छावनी से बाहर ले जाकर उसी भाँति जलाए जैसे पहले बछड़े को जलाया था; यह तो मण्डली के निमित्त पापबलि ठहरेगा।
੨੧ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
22 २२ “जब कोई प्रधान पुरुष पाप करके, अर्थात् अपने परमेश्वर यहोवा कि किसी आज्ञा के विरुद्ध भूल से कुछ करके दोषी हो जाए,
੨੨ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,
23 २३ और उसका पाप उस पर प्रगट हो जाए, तो वह एक निर्दोष बकरा बलिदान करने के लिये ले आए;
੨੩ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,
24 २४ और बकरे के सिर पर अपना हाथ रखे, और बकरे को उस स्थान पर बलि करे जहाँ होमबलि पशु यहोवा के आगे बलि किए जाते हैं; यह पापबलि ठहरेगा।
੨੪ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
25 २५ तब याजक अपनी उँगली से पापबलि पशु के लहू में से कुछ लेकर होमबलि की वेदी के सींगों पर लगाए, और उसका लहू होमबलि की वेदी के पाए पर उण्डेल दे।
੨੫ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
26 २६ और वह उसकी कुल चर्बी को मेलबलि की चर्बी के समान वेदी पर जलाए; और याजक उसके पाप के विषय में प्रायश्चित करे, तब वह क्षमा किया जाएगा।
੨੬ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
27 २७ “यदि साधारण लोगों में से कोई अज्ञानता से पाप करे, अर्थात् कोई ऐसा काम जिसे यहोवा ने मना किया हो करके दोषी हो, और उसका वह पाप उस पर प्रगट हो जाए,
੨੭ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
28 २८ तो वह उस पाप के कारण एक निर्दोष बकरी बलिदान के लिये ले आए;
੨੮ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।
29 २९ और वह अपना हाथ पापबलि पशु के सिर पर रखे, और होमबलि के स्थान पर पापबलि पशु का बलिदान करे।
੨੯ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।
30 ३० और याजक उसके लहू में से अपनी उँगली से कुछ लेकर होमबलि की वेदी के सींगों पर लगाए, और उसके सब लहू को उसी वेदी के पाए पर उण्डेल दे।
੩੦ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
31 ३१ और वह उसकी सब चर्बी को मेलबलि पशु की चर्बी के समान अलग करे, तब याजक उसको वेदी पर यहोवा के निमित्त सुखदायक सुगन्ध के लिये जलाए; और इस प्रकार याजक उसके लिये प्रायश्चित करे, तब उसे क्षमा मिलेगी।
੩੧ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
32 ३२ “यदि वह पापबलि के लिये एक मेम्ना ले आए, तो वह निर्दोष मादा हो,
੩੨ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।
33 ३३ और वह अपना हाथ पापबलि पशु के सिर पर रखे, और उसको पापबलि के लिये वहीं बलिदान करे जहाँ होमबलि पशुबलि किया जाता है।
੩੩ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।
34 ३४ तब याजक अपनी उँगली से पापबलि के लहू में से कुछ लेकर होमबलि की वेदी के सींगों पर लगाए, और उसके सब लहू को वेदी के पाए पर उण्डेल दे।
੩੪ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
35 ३५ और वह उसकी सब चर्बी को मेलबलिवाले मेम्ने की चर्बी के समान अलग करे, और याजक उसे वेदी पर यहोवा के हवनों के ऊपर जलाए; और इस प्रकार याजक उसके पाप के लिये प्रायश्चित करे, और वह क्षमा किया जाएगा।
੩੫ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।