< मरकुस 16 >

1 जब सब्त का दिन बीत गया, तो मरियम मगदलीनी, और याकूब की माता मरियम, और सलोमी ने सुगन्धित वस्तुएँ मोल लीं, कि आकर उस पर मलें।
ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।
2 सप्ताह के पहले दिन बड़े भोर, जब सूरज निकला ही था, वे कब्र पर आईं,
ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।
3 और आपस में कहती थीं, “हमारे लिये कब्र के द्वार पर से पत्थर कौन लुढ़काएगा?”
ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?
4 जब उन्होंने आँख उठाई, तो देखा कि पत्थर लुढ़का हुआ है! वह बहुत ही बड़ा था।
ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।
5 और कब्र के भीतर जाकर, उन्होंने एक जवान को श्वेत वस्त्र पहने हुए दाहिनी ओर बैठे देखा, और बहुत चकित हुई।
ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।
6 उसने उनसे कहा, “चकित मत हो, तुम यीशु नासरी को, जो क्रूस पर चढ़ाया गया था, ढूँढ़ती हो। वह जी उठा है, यहाँ नहीं है; देखो, यही वह स्थान है, जहाँ उन्होंने उसे रखा था।
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
7 परन्तु तुम जाओ, और उसके चेलों और पतरस से कहो, कि वह तुम से पहले गलील को जाएगा; जैसा उसने तुम से कहा था, तुम वहीं उसे देखोगे।”
ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
8 और वे निकलकर कब्र से भाग गईं; क्योंकि कँपकँपी और घबराहट उन पर छा गई थी। और उन्होंने किसी से कुछ न कहा, क्योंकि डरती थीं।
ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
9 (note: The most reliable and earliest manuscripts do not include Mark 16:9-20.) सप्ताह के पहले दिन भोर होते ही वह जी उठकर पहले-पहल मरियम मगदलीनी को जिसमें से उसने सात दुष्टात्माएँ निकाली थीं, दिखाई दिया।
(note: The most reliable and earliest manuscripts do not include Mark 16:9-20.) ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।
10 १० उसने जाकर उसके साथियों को जो शोक में डूबे हुए थे और रो रहे थे, समाचार दिया।
੧੦ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।
11 ११ और उन्होंने यह सुनकर कि वह जीवित है और उसने उसे देखा है, विश्वास नहीं किया।
੧੧ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ।
12 १२ इसके बाद वह दूसरे रूप में उनमें से दो को जब वे गाँव की ओर जा रहे थे, दिखाई दिया।
੧੨ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
13 १३ उन्होंने भी जाकर औरों को समाचार दिया, परन्तु उन्होंने उनका भी विश्वास न किया।
੧੩ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।
14 १४ पीछे वह उन ग्यारह चेलों को भी, जब वे भोजन करने बैठे थे दिखाई दिया, और उनके अविश्वास और मन की कठोरता पर उलाहना दिया, क्योंकि जिन्होंने उसके जी उठने के बाद उसे देखा था, इन्होंने उसका विश्वास न किया था।
੧੪ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
15 १५ और उसने उनसे कहा, “तुम सारे जगत में जाकर सारी सृष्टि के लोगों को सुसमाचार प्रचार करो।
੧੫ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
16 १६ जो विश्वास करेऔर बपतिस्मा ले उसी का उद्धार होगा, परन्तु जो विश्वास न करेगा वह दोषी ठहराया जाएगा।
੧੬ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
17 १७ और विश्वास करनेवालों में ये चिन्ह होंगे कि वे मेरे नाम से दुष्टात्माओं को निकालेंगे; नई-नई भाषा बोलेंगे;
੧੭ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,
18 १८ साँपों को उठा लेंगे, और यदि वे प्राणनाशक वस्तु भी पी जाएँ तो भी उनकी कुछ हानि न होगी; वे बीमारों पर हाथ रखेंगे, और वे चंगे हो जाएँगे।”
੧੮ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
19 १९ तब प्रभु यीशु उनसे बातें करने के बाद स्वर्ग पर उठा लिया गया, और परमेश्वर की दाहिनी ओर बैठ गया।
੧੯ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
20 २० और उन्होंने निकलकर हर जगह प्रचार किया, और प्रभु उनके साथ काम करता रहा और उन चिन्हों के द्वारा जो साथ-साथ होते थे, वचन को दृढ़ करता रहा। आमीन।
੨੦ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

< मरकुस 16 >