< मत्ती 16 >

1 और फरीसियों और सदूकियों ने यीशु के पास आकर उसे परखने के लिये उससे कहा, “हमें स्वर्ग का कोई चिन्ह दिखा।”
ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆ ਕੇ ਯਿਸੂ ਨੂੰ ਪਰਖਣ ਲਈ ਉਸ ਅੱਗੇ ਬੇਨਤੀ ਕੀਤੀ ਜੋ ਸਵਰਗ ਵੱਲੋਂ ਕੋਈ ਨਿਸ਼ਾਨ ਵਿਖਾ।
2 उसने उनको उत्तर दिया, “साँझ को तुम कहते हो, कि मौसम अच्छा रहेगा, क्योंकि आकाश लाल है।
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜਦੋਂ ਸ਼ਾਮ ਹੁੰਦੀ ਹੈ ਤਾਂ ਤੁਸੀਂ ਕਹਿੰਦੇ ਹੋ ਜੋ ਭਲਕੇ ਮੌਸਮ ਸਾਫ਼ ਰਹੇਗਾ, ਕਿਉਂਕਿ ਅਕਾਸ਼ ਲਾਲ ਹੈ।
3 और भोर को कहते हो, कि आज आँधी आएगी क्योंकि आकाश लाल और धुमला है; तुम आकाश का लक्षण देखकर भेद बता सकते हो, पर समय के चिन्हों का भेद क्यों नहीं बता सकते?
ਅਤੇ ਸਵੇਰ ਨੂੰ ਆਖਦੇ ਹੋ, ਅੱਜ ਹਨੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ, ਪਰ ਸਮਿਆਂ ਦੇ ਨਿਸ਼ਾਨ ਪਹਿਚਾਣ ਨਹੀਂ ਸਕਦੇ।
4 इस युग के बुरे और व्यभिचारी लोग चिन्ह ढूँढ़ते हैं पर योना के चिन्ह को छोड़ कोई और चिन्ह उन्हें न दिया जाएगा।” और वह उन्हें छोड़कर चला गया।
ਇਸ ਪੀੜ੍ਹੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ, ਪਰ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਉਨ੍ਹਾਂ ਨੂੰ ਹੋਰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
5 और चेले झील के उस पार जाते समय रोटी लेना भूल गए थे।
ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ।
6 यीशु ने उनसे कहा, “देखो, फरीसियों और सदूकियों के ख़मीर से सावधान रहना।”
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ।
7 वे आपस में विचार करने लगे, “हम तो रोटी नहीं लाए। इसलिए वह ऐसा कहता है।”
ਅਤੇ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਅਸੀਂ ਜੋ ਰੋਟੀ ਨਹੀਂ ਲਿਆਏ, ਇਸ ਲਈ ਉਹ ਅਜਿਹਾ ਆਖਦਾ ਹੈ।
8 यह जानकर, यीशु ने उनसे कहा, “हे अल्पविश्वासियों, तुम आपस में क्यों विचार करते हो कि हमारे पास रोटी नहीं?
ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?
9 क्या तुम अब तक नहीं समझे? और उन पाँच हजार की पाँच रोटी स्मरण नहीं करते, और न यह कि कितनी टोकरियाँ उठाई थीं?
ਭਲਾ, ਤੁਹਾਨੂੰ ਹੁਣ ਵੀ ਸਮਝ ਨਹੀਂ ਆਈ ਅਤੇ ਤੁਹਾਨੂੰ ਯਾਦ ਨਹੀਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
10 १० और न उन चार हजार की सात रोटियाँ, और न यह कि कितने टोकरे उठाए गए थे?
੧੦ਅਤੇ ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੇ ਕਿੰਨ੍ਹੇ ਟੋਕਰੇ ਚੁੱਕੇ ਸਨ?
11 ११ तुम क्यों नहीं समझते कि मैंने तुम से रोटियों के विषय में नहीं कहा? परन्तु फरीसियों और सदूकियों के ख़मीर से सावधान रहना।”
੧੧ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?
12 १२ तब उनको समझ में आया, कि उसने रोटी के ख़मीर से नहीं, पर फरीसियों और सदूकियों की शिक्षा से सावधान रहने को कहा था।
੧੨ਤਦ ਉਹ ਸਮਝੇ ਕਿ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।
13 १३ यीशु कैसरिया फिलिप्पी के प्रदेश में आकर अपने चेलों से पूछने लगा, “लोग मनुष्य के पुत्र को क्या कहते हैं?”
੧੩ਯਿਸੂ ਨੇ ਕੈਸਰਿਯਾ ਫ਼ਿਲਿੱਪੀ ਦੇ ਇਲਾਕੇ ਵਿੱਚ ਆ ਕੇ ਆਪਣੇ ਚੇਲਿਆਂ ਨੂੰ ਇਹ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤਰ ਨੂੰ ਕੀ ਆਖਦੇ ਹਨ?
14 १४ उन्होंने कहा, “कुछ तो यूहन्ना बपतिस्मा देनेवाला कहते हैं और कुछ एलिय्याह, और कुछ यिर्मयाह या भविष्यद्वक्ताओं में से कोई एक कहते हैं।”
੧੪ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਅਤੇ ਕਈ ਯਿਰਮਿਯਾਹ ਜਾਂ ਨਬੀਆਂ ਵਿੱਚੋਂ ਕੋਈ।
15 १५ उसने उनसे कहा, “परन्तु तुम मुझे क्या कहते हो?”
੧੫ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?
16 १६ शमौन पतरस ने उत्तर दिया, “तू जीविते परमेश्वर का पुत्र मसीह है।”
੧੬ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ।
17 १७ यीशु ने उसको उत्तर दिया, “हे शमौन, योना के पुत्र, तू धन्य है; क्योंकि माँस और लहू ने नहीं, परन्तु मेरे पिता ने जो स्वर्ग में है, यह बात तुझ पर प्रगट की है।
੧੭ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
18 १८ और मैं भी तुझ से कहता हूँ, कि तूपतरस है, और मैं इस पत्थर पर अपनी कलीसिया बनाऊँगा, और अधोलोक के फाटक उस पर प्रबल न होंगे। (Hadēs g86)
੧੮ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ। (Hadēs g86)
19 १९ मैं तुझे स्वर्ग के राज्य की कुँजियाँ दूँगा: और जो कुछ तू पृथ्वी पर बाँधेगा, वह स्वर्ग में बँधेगा; और जो कुछ तू पृथ्वी पर खोलेगा, वह स्वर्ग में खुलेगा।”
੧੯ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
20 २० तब उसने चेलों को चेतावनी दी, “किसी से न कहना! कि मैं मसीह हूँ।”
੨੦ਤਦ ਉਹ ਨੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਕਿਸੇ ਨੂੰ ਨਾ ਦੱਸਣ, ਜੋ ਮੈਂ ਮਸੀਹ ਹਾਂ।
21 २१ उस समय से यीशु अपने चेलों को बताने लगा, “मुझे अवश्य है, कि यरूशलेम को जाऊँ, और प्राचीनों और प्रधान याजकों और शास्त्रियों के हाथ से बहुत दुःख उठाऊँ; और मार डाला जाऊँ; और तीसरे दिन जी उठूँ।”
੨੧ਉਸ ਵੇਲੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਖੁੱਲ੍ਹ ਕੇ ਦੱਸਣ ਲੱਗਾ, ਇਹ ਜ਼ਰੂਰੀ ਹੈ ਜੋ ਮੈਂ ਯਰੂਸ਼ਲਮ ਨੂੰ ਜਾਂਵਾਂ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥੋਂ ਬਹੁਤ ਦੁੱਖ ਝੱਲਾਂ ਅਤੇ ਮਾਰ ਦਿੱਤਾ ਜਾਂਵਾਂ ਅਤੇ ਤੀਜੇ ਦਿਨ ਜੀ ਉੱਠਾਂ।
22 २२ इस पर पतरस उसे अलग ले जाकर डाँटने लगा, “हे प्रभु, परमेश्वर न करे! तुझ पर ऐसा कभी न होगा।”
੨੨ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
23 २३ उसने फिरकर पतरस से कहा, “हे शैतान, मेरे सामने से दूर हो! तू मेरे लिये ठोकर का कारण है; क्योंकि तू परमेश्वर की बातें नहीं, पर मनुष्यों की बातों पर मन लगाता है।”
੨੩ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ੈਤਾਨ ਮੇਰੇ ਤੋਂ ਪਿੱਛੇ ਹੱਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
24 २४ तब यीशु ने अपने चेलों से कहा, “यदि कोई मेरे पीछे आना चाहे, तो अपने आपका इन्कार करे और अपना क्रूस उठाए, और मेरे पीछे हो ले।
੨੪ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
25 २५ क्योंकि जो कोई अपना प्राण बचाना चाहे, वह उसे खोएगा; और जो कोई मेरे लिये अपना प्राण खोएगा, वह उसे पाएगा।
੨੫ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
26 २६ यदि मनुष्य सारे जगत को प्राप्त करे, और अपने प्राण की हानि उठाए, तो उसे क्या लाभ होगा? या मनुष्य अपने प्राण के बदले में क्या देगा?
੨੬ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
27 २७ मनुष्य का पुत्र अपने स्वर्गदूतों के साथ अपने पिता की महिमा में आएगा, और उस समय ‘वह हर एक को उसके कामों के अनुसार प्रतिफल देगा।’
੨੭ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ।
28 २८ मैं तुम से सच कहता हूँ, कि जो यहाँ खड़े हैं, उनमें से कितने ऐसे हैं, कि जब तक मनुष्य के पुत्र को उसके राज्य में आते हुए न देख लेंगे, तब तक मृत्यु का स्वाद कभी न चखेंगे।”
੨੮ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।

< मत्ती 16 >